ਪੰਜਾਬ ਪੁਲਿਸ ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ ਜ਼ਿਲਾ ਐਸ ਏ ਐਸ ਨਗਰ ਇਕਾਈ ਹੜ ਪੀੜਤਾਂ ਦੀ ਕਰੇਗੀ ਮੱਦਦ
ਐਸ.ਏ.ਐਸ.ਨਗਰ 6 ਅਕਤੂਬਰ ( ਰਣਜੀਤ ਧਾਲੀਵਾਲ ) : ਪੰਜਾਬ ਪੁਲਿਸ ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ ਜ਼ਿਲਾ ਐਸ ਏ ਐਸ ਨਗਰ ਇਕਾਈ ਦੀ ਮੀਟਿੰਗ ਐਸੋਸੀਏਸ਼ਨ ਦੇ ਜ਼ਿਲਾ ਪ੍ਰਧਾਨ ਤੇ ਸੂਬਾ ਜਨਰਲ ਸਕੱਤਰ ਮਹਿੰਦਰ ਸਿੰਘ ਇੰਸਪੈਕਟਰ ਰਿਟਾਇਰ ਦੀ ਪ੍ਰਧਾਨਗੀ ਹੇਠ ਜ਼ਿਲਾ ਦਫਤਰ ਥਾਣਾ ਫੇਸ 11 ਕੰਪਲੈਕਸ ਵਿਖੇ ਹੋਈ। ਮੀਟਿੰਗ ਦੇ ਵੇਰਵਿਆਂ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਜਨਰਲ ਸਕੱਤਰ ਡਾਕਟਰ ਦਲਜੀਤ ਸਿੰਘ ਕੈਲੋਂ ਇੰਸਪੈਕਟਰ ਰਿਟਾਇਰ ਨੇ ਦੱਸਿਆ ਕਿ ਮੀਟਿੰਗ ਵਿੱਚ ਹੜ ਪੀੜਤਾਂ ਦੀ ਮਦਦ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ ਤੇ ਆਉਣ ਵਾਲੇ ਦਿਨਾਂ ਵਿੱਚ ਹੜ ਪੀੜਤ ਖੇਤਰਾਂ ਨਾਲ ਸੰਬੰਧਿਤ ਐਸੋਸੀਏਸ਼ਨ ਦੇ ਸੰਬੰਧਿਤ ਮੈਂਬਰਾਂ ਨਾਲ ਵਿਚਾਰ ਵਟਾਂਦਰਾ ਕਰਨ ਉਪਰੰਤ ਜ਼ਿਲਾ ਮੋਹਾਲੀ ਇਕਾਈ ਵੱਲੋਂ ਇਕੱਤਰ ਕੀਤੀ ਗਈ ਰਾਸ਼ੀ ਵੰਡੀ ਜਾਏਗੀ। ਇਸ ਤੋਂ ਇਲਾਵਾ ਮੀਟਿੰਗ ਵਿੱਚ ਐਸੋਸੀਏਸ਼ਨ ਨਾਲ ਸੰਬੰਧਿਤ ਮੁਲਾਜ਼ਮਾਂ ਦੀਆਂ ਮੁਸ਼ਕਲਾਂ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ ਤੇ ਸਰਕਾਰ ਨੂੰ ਅਪੀਲ ਕੀਤੀ ਕਿ ਪੈਨਸ਼ਨਰਜ਼ ਨਾਲ ਸੰਬੰਧਿਤ ਮੰਗਾਂ ਪਹਿਲ ਦੇ ਆਧਾਰ ਤੇ ਹੱਲ ਕੀਤੀਆਂ ਜਾਣ। ਇੱਕ ਮਤੇ ਰਾਹੀਂ ਮੀਟਿੰਗ ਵਿੱਚ ਹਾਜ਼ਰੀਨ ਮੈਂਬਰਾਂ ਨੇ ਸਰਕਾਰ ਨੂੰ ਅਪੀਲ ਕੀਤੀ ਕਿ ਪੁਲਿਸ ਥਾਣਿਆਂ ਤੇ ਚੌਂਕੀਆਂ ਵਿੱਚ ਨਫਰੀ ਦੀ ਘਾਟ ਨੂੰ ਪਹਿਲ ਦੇ ਆਧਾਰ ਤੇ ਹੱਲ ਕੀਤਾ ਜਾਵੇ ਤਾਂ ਜੋ ਡਿਊਟੀ ਕਰ ਰਹੇ ਮੁਲਾਜ਼ਮ ਕੰਮ ਦੇ ਬੋਝ ਤੋਂ ਭਾਰ ਮੁਕਤ ਹੋ ਸਕਣ ਅਤੇ ਆਮ ਜਨਤਾ ਦੀਆਂ ਮੁਸ਼ਕਿਲਾਂ ਤੇ ਸ਼ਿਕਾਇਤਾਂ ਦਾ ਵੀ ਸਮੇਂ ਸਿਰ ਨਿਪਟਾਰਾ ਹੋ ਸਕੇ। ਅੱਜ ਦੀ ਇਸ ਮੀਟਿੰਗ ਰਾਹੀਂ ਐਸੋਸੀਏਸ਼ਨ ਦੀ ਜਿਲਾ ਇਕਾਈ ਨੇ ਪੰਜਾਬ ਸਰਕਾਰ ਨੂੰ ਇਹ ਵੀ ਅਪੀਲ ਕੀਤੀ ਕਿ ਅਧਿਕਾਰੀਆਂ ਦੀ ਕਈ ਮਹੀਨੇ ਪਹਿਲਾਂ ਬਤੌਰ ਕਪਤਾਨ ਪੁਲਿਸ ਅਤੇ ਉਪ ਕਪਤਾਨ ਪੁਲਿਸ ਤਰੱਕੀਆਂ ਹੋਈਆਂ ਸਨ। ਉਹਨਾਂ ਨੂੰ ਵੀ ਜਲਦੀ ਤੋਂ ਜਲਦੀ ਫੀਲਡ ਦੇ ਵਿੱਚ ਤਾਇਨਾਤ ਕੀਤਾ ਜਾਵੇ ਤਾਂ ਜੋ ਇਹ ਅਧਿਕਾਰੀ ਫੀਲਡ ਵਿੱਚ ਖਾਲੀ ਅਸਾਮੀਆਂ ਤੇ ਤੈਨਾਤ ਹੋਕੇ ਆਪਣੀਆਂ ਡਿਊਟੀਆਂ ਨਿਭਾ ਸਕਣ ਤੇ ਜਨਤਾ ਦੀਆਂ ਮੁਸ਼ਕਿਲਾਂ ਤੇ ਸ਼ਿਕਾਇਤਾਂ ਦਾ ਸਮੇਂ ਸਿਰ ਨਿਪਟਾਰਾ ਹੋ ਸਕੇ ਤੇ ਇਸ ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਗੁਰਵਿੰਦਰ ਪਾਲ ਸਿੰਘ ਡੀਐਸ ਪੀ ਰਿਟਾਇਰਡ, ਪਰਮਜੀਤ ਸਿੰਘ ਮਲਕਪੁਰ ਸੀਨੀਅਰ ਮੀਤ ਪ੍ਰਧਾਨ ਐਸੋਸੀਏਸ਼ਨ, ਰਘਵੀਰ ਸਿੰਘ ਕਰਾਇਮ ਰੀਡਰ, ਮਨਮੋਹਣ ਸਿੰਘ ਕਾਹਲੋ, ਸਤਵਿੰਦਰ ਸਿੰਘ, ਧਰਮ ਸਿੰਘ ਨਾਭਾ, ਸੁਖਜਿੰਦਰ ਸਿੰਘ (ਸਾਰੇ ਇੰਸਪੈਕਟਰ ਰਿਟਾਇਰ), ਨਰਿੰਦਰ ਸਿੰਘ ਸਰਹੰਦ, ਅਮਰ ਸਿੰਘ ਪਰਾਗਪੁਰ, ਬੰਤ ਸਿੰਘ ਝੰਡੇ ਮਾਜਰਾ, ਰਾਮ ਆਸਰਾ ਸਹੋਤਾ, ਜਸਵੀਰ ਸਿੰਘ, ਸੁਰਿੰਦਰ ਸਿੰਘ, ਰਵਿੰਦਰ ਸਿੰਘ, ਬਲਜੀਤ ਸਿੰਘ (ਸਾਰੇ ਰਿਟਾਇਰ ਥਾਣੇਦਾਰ) ਹਾਜ਼ਰ ਸਨ।
Comments
Post a Comment