ਤਰਨਤਾਰਨ ਜ਼ਿਮਨੀ ਚੋਣ ਲਈ ਪਾਰਟੀ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਵੱਲੋ ਸੱਤ ਮੈਬਰੀ ਕਮੇਟੀ ਗਠਿਨ
ਪੰਜ ਦਿਨਾਂ ਵਿੱਚ ਪਾਰਟੀ ਵਰਕਰ ਸਾਹਿਬਾਨ ਨਾਲ ਰਾਬਤਾ ਕਰਕੇ ਕਮੇਟੀ ਦੇਵੇਗੀ ਰਿਪੋਰਟ
ਸ੍ਰੀ ਅੰਮ੍ਰਿਤਸਰ ਸਾਹਿਬ 3 ਅਕਤੂਬਰ ( ਪੀ ਡੀ ਐਲ ) : ਸ਼੍ਰੋਮਣੀ ਅਕਾਲੀ ਦਲ ( ਪੁਨਰ ਸੁਰਜੀਤ) ਪ੍ਰਧਾਨ ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਨਾਲ ਗਹਿਰੇ ਵਿਚਾਰ-ਵਟਾਂਦਰੇ ਉਪਰੰਤ ਤਰਨਤਾਰਨ ਜ਼ਿਮਨੀ ਚੋਣ ਨੂੰ ਧਿਆਨ ਵਿੱਚ ਰੱਖਦੇ ਹੋਏ 7 ਮੈਂਬਰੀ ਚੋਣ ਕਮੇਟੀ ਦਾ ਗਠਨ ਕੀਤਾ ਗਿਆ ਹੈ। ਇਹ ਕਮੇਟੀ ਪਾਰਟੀ ਦੇ ਸਥਾਨਕ ਆਗੂਆਂ, ਵਰਕਰਾਂ ਅਤੇ ਸਟੇਟ ਡੈਲੀਗੇਟਸ ਨਾਲ ਰਾਬਤਾ ਕਰਕੇ, ਪੰਜ ਦਿਨਾਂ ਅੰਦਰ ਆਪਣੀ ਸਮੀਖਿਆ ਰਿਪੋਰਟ ਪਾਰਟੀ ਪ੍ਰਧਾਨ ਸਾਹਿਬ ਨੂੰ ਪੇਸ਼ ਕਰੇਗੀ। ਇਸ ਰਿਪੋਰਟ ਦੇ ਅਧਾਰ 'ਤੇ ਪਾਰਟੀ ਵੱਲੋਂ ਤਰਨਤਾਰਨ ਜ਼ਿਮਨੀ ਚੋਣ ਲਈ ਅੰਤਿਮ ਰਣਨੀਤੀ ਤਿਆਰ ਕੀਤੀ ਜਾਵੇਗੀ।ਕਮੇਟੀ ਦੇ ਮੈਂਬਰ ਹੇਠ ਲਿਖੇ ਹਨ
1. ਜੱਥੇਦਾਰ ਗੁਰਪ੍ਰਤਾਪ ਸਿੰਘ ਵਡਾਲਾ
2. ਭਾਈ ਮਨਜੀਤ ਸਿੰਘ ਜੀ
3. ਜੱਥੇਦਾਰ ਸੁੱਚਾ ਸਿੰਘ ਛੋਟੇਪੁਰ
4. ਜੱਥੇਦਾਰ ਇਕਬਾਲ ਸਿੰਘ ਝੂੰਦਾਂ
5. ਸਰਦਾਰ ਸ਼ਵਿੰਦਰ ਸਿੰਘ ਦੋਬਲੀਆ
6. ਸਰਦਾਰ ਦਲਜੀਤ ਸਿੰਘ ਗਿੱਲ ਅਮਰਕੋਟ
7. ਸਰਦਾਰ ਰਣਜੀਤ ਸਿੰਘ ਛੱਜਲਵੰਡੀ
ਪਾਰਟੀ ਵਰਕਰਾਂ ਦੀ ਮਿਲੀ ਰਾਇ ਨੂੰ ਧਿਆਨ ਵਿੱਚ ਰੱਖਦੇ ਹੋਏ ਅੱਗੇ ਦੀ ਰਣਨੀਤੀ ਬਣਾਈ ਜਾਵੇਗੀ। ਕਮੇਟੀ ਦੀ ਸਮੀਖਿਆ ਰਿਪੋਰਟ ਦੇ ਆਧਾਰ ਤੇ ਹੀ ਪਾਰਟੀ ਤਰਨਤਾਰਨ ਜ਼ਿਮਨੀ ਚੋਣ ਨੂੰ ਲੈਕੇ ਆਪਣੀ ਅਗਲੀ ਰਣਨੀਤੀ ਅਖ਼ਤਿਆਰ ਕਰੇਗੀ।
Comments
Post a Comment