ਖਹਿਰਾ ਨੇ ਭਗਵੰਤ ਮਾਨ ਸਰਕਾਰ ਵੱਲੋਂ ਬਲਾਕ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਦੀ ਬੇਸ਼ਰਮੀ ਨਾਲ ਕੀਤੀ ਹਾਈਜੈਕਿੰਗ ਦੀ ਨਿੰਦਾ ਕੀਤੀ ਇਸਨੂੰ ਲੋਕਤੰਤਰ ‘ਤੇ ਸਿੱਧਾ ਹਮਲਾ ਕਰਾਰ ਦਿੱਤਾ ਚੰਡੀਗੜ੍ਹ 18 ਦਸੰਬਰ ( ਰਣਜੀਤ ਧਾਲੀਵਾਲ ) : ਭੁਲੱਥ ਤੋਂ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਅੱਜ ਪੰਜਾਬ ਵਿੱਚ ਹਾਲ ਹੀ ਵਿੱਚ ਸੰਪੰਨ ਹੋਈਆਂ ਬਲਾਕ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਦੀ ਬੇਸ਼ਰਮੀ ਅਤੇ ਧੱਕੇਸ਼ਾਹੀ ਨਾਲ ਕੀਤੀ ਗਈ ਹਾਈਜੈਕਿੰਗ ਦੀ ਤਿੱਖੀ ਨਿੰਦਾ ਕੀਤੀ। ਉਨ੍ਹਾਂ ਕਿਹਾ ਕਿ ਇਹ ਸਭ ਕੁਝ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਸਰਕਾਰ ਦੀ ਸਰਪ੍ਰਸਤੀ ਹੇਠ ਪੁਲਿਸ ਤੰਤਰ, ਸਿਵਲ ਪ੍ਰਸ਼ਾਸਨ ਅਤੇ ਚੋਣ ਮਸ਼ੀਨਰੀ ਦੇ ਸ਼ਰੇਆਮ ਦੁਰਉਪਯੋਗ ਰਾਹੀਂ ਕੀਤਾ ਗਿਆ। ਖਹਿਰਾ ਨੇ ਕਿਹਾ ਕਿ ਇਹ ਕਥਿਤ ਚੋਣਾਂ ਹਕੀਕਤ ਵਿੱਚ ਸੋਚ-ਸਮਝ ਕੇ ਰਚਿਆ ਗਿਆ ਧੋਖਾਧੜੀ ਭਰਿਆ ਨਾਟਕ ਸਨ, ਜਿਸਦੀ ਸ਼ੁਰੂਆਤ ਵਿਰੋਧੀ ਪਾਰਟੀਆਂ ਖਾਸ ਕਰਕੇ ਕਾਂਗਰਸ ਦੇ ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰਾਂ ਦੀ ਵੱਡੇ ਪੱਧਰ ‘ਤੇ ਰੱਦਗੀ ਨਾਲ ਹੋਈ। ਰਿਟਰਨਿੰਗ ਅਫ਼ਸਰਾਂ ‘ਤੇ ਖੁੱਲ੍ਹਾ ਦਬਾਅ ਪਾਇਆ ਗਿਆ, ਉਨ੍ਹਾਂ ਨੂੰ ਡਰਾਇਆ ਧਮਕਾਇਆ ਗਿਆ ਅਤੇ ਸੱਤਾ ਧਾਰੀ ਪਾਰਟੀ ਦੇ ਸਿਆਸੀ ਏਜੰਟਾਂ ਵਜੋਂ ਕੰਮ ਕਰਨ ਲਈ ਮਜਬੂਰ ਕੀਤਾ ਗਿਆ, ਜਿਸ ਨਾਲ ਵੋਟਾ ਤੋਂ ਪਹਿਲਾਂ ਹੀ ਬਰਾਬਰੀ ਦਾ ਮੈਦਾਨ ਖਤਮ ਕਰ ਦਿੱਤਾ ਗਿਆ। ਉਨ੍ਹਾਂ ਅੱਗੇ ਕਿਹਾ ਕਿ ਵੋਟਰ ਸੂਚੀਆਂ ਵਿੱਚੋਂ ਵਿਰੋਧੀ ਪਾਰਟੀਆਂ ਦੇ ਸਮਰਥਕਾਂ ਦੇ ਨਾਮ ...
ਮੈਰੀਟੋਰੀਅਸ ਟੀਚਰਜ਼ ਯੂਨੀਅਨ ਪੰਜਾਬ ਨੂੰ ਮੁੱਖ ਮੰਤਰੀ ਦੀ ਕੋਠੀ ਵੱਲ ਵਧਣ ਤੋਂ ਪ੍ਰਸ਼ਾਸਨ ਨੇ ਭਾਰੀ ਫੋਰਸ ਲਾ ਕੇ ਅੱਗੇ ਵਧਣ ਤੋਂ ਰੋਕ ਦਿੱਤਾ,
ਮੈਰੀਟੋਰੀਅਸ ਟੀਚਰਜ਼ ਯੂਨੀਅਨ ਪੰਜਾਬ ਨੂੰ ਮੁੱਖ ਮੰਤਰੀ ਦੀ ਕੋਠੀ ਵੱਲ ਵਧਣ ਤੋਂ ਪ੍ਰਸ਼ਾਸਨ ਨੇ ਭਾਰੀ ਫੋਰਸ ਲਾ ਕੇ ਅੱਗੇ ਵਧਣ ਤੋਂ ਰੋਕ ਦਿੱਤਾ, ਅਧਿਆਪਕਾਂ ਨੇ ਸੜਕ ‘ਤੇ ਬਹਿ ਕੇ ਆਵਾਜਾਈ ਠੱਪ ਕੀਤੀ ਪ੍ਰਸ਼ਾਸਨ ਤੇ ਸਰਕਾਰ ਸਾਡਾ ਮਨੋਬਲ ਨਹੀਂ ਸੁੱਟ ਸਕਦੇ : ਸੂਬਾ ਪ੍ਰਧਾਨ ਡਾ. ਟੀਨਾ ਭਰਾਤਰੀ ਜਥੇਬੰਦੀ ਡੈਮੋਕ੍ਰੇਟਿਕ ਟੀਚਰਜ਼ ਫਰੰਟ ਦੇ ਸਾਥੀਆਂ ਨੇ ਭਰਵੀਂ ਗਿਣਤੀ ਵਿੱਚ ਸ਼ਮੂਲੀਅਤ ਕੀਤੀ ਸਿੱਖਿਆ ਮੰਤਰੀ ਨਾਲ ਪੈਨਲ ਮੀਟਿੰਗ ਮਿਲਣ ਤੋਂ ਬਾਅਦ ਮੈਰੀਟੋਰੀਅਸ ਸਕੂਲਾਂ ਦੇ ਅਧਿਆਪਕ ਸ਼ਾਂਤ ਹੋਏ ਸੰਗਰੂਰ 30 ਨਵੰਬਰ ( ਪੀ ਡੀ ਐਲ ) : ਆਪਣੀਆਂ ਹੱਕੀ ਮੰਗਾਂ ਦੇ ਲਈ ਮੈਰੀਟੋਰੀਅਸ ਟੀਚਰਜ਼ ਯੂਨੀਅਨ ਪੰਜਾਬ ਵੱਲੋਂ ਸੰਗਰੂਰ ਵਿਖੇ ਪ੍ਰਦਰਸ਼ਨ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਦੀ ਕੋਠੀ ਦੇ ਨੇੜੇ, ਮੈਰੀਟੋਰੀਅਸ ਟੀਚਰਜ਼ ਨੂੰ ਪੁਲਿਸ ਪ੍ਰਸ਼ਾਸਨ ਨੇ ਭਾਰੀ ਫੋਰਸ ਲਾ ਕੇ ਜਦੋਂ ਅੱਗੇ ਵਧਣ ਦੀ ਕੋਸ਼ਿਸ਼ ਕੀਤੀ ਤਾਂ ਮੈਰੀਟੋਰੀਅਸ ਅਧਿਆਪਕਾਂ ਨੇ ਮੁੱਖ ਮਾਰਗ ‘ਤੇ ਧਰਨਾ ਲਾ ਕੇ ਆਪਣਾ ਰੋਸ ਜ਼ਾਹਿਰ ਕੀਤਾ। ਵੇਰਕਾ ਬਾਰ ਕੋਲ ਸਵੇਰ ਤੋਂ ਮੈਰੀਟੋਰੀਅਸ ਸਕੂਲਾਂ ਦੇ ਅਧਿਆਪਕ ਇਕੱਠੇ ਹੋਣੇ ਸ਼ੁਰੂ ਹੋ ਗਏ ਸਨ। ਚੇਤੇ ਰਹੇ ਕਿ ਮੈਰੀਟੋਰੀਅਸ ਸਕੂਲਾਂ ਦੇ ਟੀਚਰਜ਼ ਸਿੱਖਿਆ ਵਿਭਾਗ ਵਿੱਚ ਰੈਗੂਲਰ ਹੋਣ ਲਈ ਅਤੇ ਪਿਛਲੇ ਲੰਮੇ ਸਮੇਂ ਦੇ ਰੁਕੇ ਬਕਾਏ ਤੇ ਤਨਖ਼ਾਹ ਵਾਧਿਆਂ ਲਈ ਨਿਰੰਤਰ ਸੰਘਰਸ਼ ਦੇ ਰਾਹ ਪਏ ਹੋਏ ਹਨ। ਮੈਰੀਟੋਰੀਅਸ ਟੀਚਰਜ਼ ਯੂਨੀਅਨ ਦੇ ਸੂਬਾ ਪ੍ਰਧਾਨ ਡਾ. ਟੀਨਾ ਨ...