ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350 ਸਾਲਾਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਦੀ ਆਰੰਭਤਾ : ਸੰਤ ਬਾਬਾ ਪ੍ਰਿਤਪਾਲ ਸਿੰਘ
ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350 ਸਾਲਾਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਦੀ ਆਰੰਭਤਾ : ਸੰਤ ਬਾਬਾ ਪ੍ਰਿਤਪਾਲ ਸਿੰਘ
ਕੇਂਦਰ ਸਰਕਾਰ ਬੰਦੀ ਸਿੱਖਾਂ ਨੂੰ ਰਿਹਾ ਕਰੇ : ਜਥੇਦਾਰ ਕਰਨੈਲ ਸਿੰਘ ਪੀਰ ਮੁਹੰਮਦ ਅਤੇ ਭਾਈ ਅਮਰਬੀਰ ਸਿੰਘ ਢੋਟ
ਚੰਡੀਗੜ੍ਹ 22 ਨਵੰਬਰ ( ਰਣਜੀਤ ਧਾਲੀਵਾਲ ) : ਅੱਜ ਸ੍ਰੀ ਅਕਾਲ ਤੱਖਤ ਸਾਹਿਬ ਸ੍ਰੀ ਅੰਮ੍ਰਿਤਸਰ ਤੋਂ ਸ਼੍ਰੋਮਣੀ ਸੰਤ ਖਾਲਸਾ ਇੰਟਰਨੈਸ਼ਨਲ ਫਾਂਊਡੇਸ਼ਨ ਗੁਰੂਦੁਆਰਾ ਗੁਰਸਾਗਰ ਸਾਹਿਬ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350 ਸਾਲਾਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਆਰੰਭਰਿਆ ਗਿਆ। ਇਹ ਸਮਾਗਮ ਫਾਂਊਂਡੇਸ਼ਨ ਦੇ ਚੇਅਰਮੈਨ ਸੰਤ ਬਾਬਾ ਪ੍ਰਿਤਪਾਲ ਸਿੰਘ ਜੀ ਸੁਖਨਾ ਝੀਲ ਚੰਡੀਗੜ੍ਹ ਵਾਲਿਆਂ ਦੀ ਪ੍ਰੇਰਨਾ ਸਦਕਾ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਅਤੇ ਕਰਤਾਰ ਆਸਰਾ ਟਰਸਟ ਦੀ ਚੇਅਰਮੈਨ ਮਾਤਾ ਚਰਨ ਕਮਲ ਕੌਰ, ਭਾਈ ਤੇਜੇਸ਼ਵਰ ਪ੍ਰਤਾਪ ਸਿੰਘ ਦੇ ਸਹਿਯੋਗ ਨਾਲ ਕਰਵਾਇਆ ਜਾ ਰਿਹਾ ਹੈ। ਇਸ ਮੌਕੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਸਰਪ੍ਰਸਤ ਕਰਨੈਲ ਸਿੰਘ ਪੀਰ ਮੁਹੰਮਦ ਅਤੇ ਸਿੱਖ ਸਟੂਡੈਂਟਸ ਫੈਡਰੇਸ਼ਨ ਮਹਿਤਾ ਦੇ ਪ੍ਰਧਾਨ ਭਾਈ ਅਮਰਬੀਰ ਸਿੰਘ ਢੋਟ ਨੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਸ੍ਰੀ ਗੁਰੂ ਗਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਸ਼ਹੀਦੀ ਸਮਾਗਮਾਂ ਨੂੰ ਸਮਰਪਿਤ ਇਹ ਨਗਰ ਕੀਰਤਨ ਅੱਜ ਸ੍ਰੀ ਅੰਮ੍ਰਿਤਸਰ ਸਾਹਿਬ ਤੋਂ ਆਰੰਭ ਹੋਇਆ ਹੈ ਜੋ ਹੁਣ ਅਨੰਦਪੁਰ ਸਾਹਿਬ, ਚੰਡੀਗੜ੍ਹ ਅਤੇ ਹੋਰਨਾਂ ਇਤਿਹਾਸਕ ਸਥਾਨਾਂ ਤੋਂ ਹੁੰਦਾ ਹੋਇਆ ਦਿੱਲੀ ਵਿਖੇ ਗੁਰਦੁਆਰਾ ਸ੍ਰੀ ਰਕਾਬ ਗੰਜ ਵਿਖੇ ਸਮਾਪਤ ਹੋਵੇਗਾ। ਸਮਾਪਤੀ ਵੇਲੇ 27 ਨਵੰਬਰ ਨੂੰ ਗੁਰਦੁਆਰਾ ਸਾਹਿਬ ਦੇ ਲੱਖੀ ਸ਼ਾਹ ਵਣਜਾਰਾ ਹਾਲ ਵਿਚ ਰਾਤ ਦੇ ਦੀਵਾਨ ਸਜਾਏ ਜਾਣਗੇ। ਭਾਈ ਮਨਜੀਤ ਸਿੰਘ ਜੀ ਭੂਰਾ ਕੋਹਨਾ ਮੈਂਬਰ ਐੱਸ ਜੀ ਪੀ ਸੀ ਅਤੇ ਫੈਡਰੇਸ਼ਨ ਸਰਪ੍ਰਸਤ ਨੇ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਸ਼ਹਾਦਤ ਨੂੰ ਮਨੁੱਖੀ ਅਧਿਕਾਰਾਂ ਅਤੇ ਧਾਰਮਿਕ ਆਜ਼ਾਦੀ ਦਾ ਇਨਕਲਾਬ ਦਸਦਿਆਂ ਗੁਰ ਇਤਿਹਾਸ ਅਤੇ ਸ਼ਹਾਦਤਾਂ ਤੇ ਚਾਨਣ ਪਾਇਆ | ਇਸੇ ਮੌਕੇ ਜਿੱਥੇ ਭਾਈ ਕੰਵਰ ਚੜ੍ਹਤ ਸਿੰਘ ਪ੍ਰਧਾਨ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਨੇ ਗੁਰੂ ਗ੍ਰੰਥ ਸਾਹਿਬ ਜੀ ਦੇ ਸਵਾਰਿਆਂ ਦੀ ਸੇਵਾ ਨਿਭਾਈ ਓਥੇ ਹੀ ਗੁਰੂ ਸਾਹਿਬ ਅਤੇ ਉਨ੍ਹਾਂ ਦੇ ਨਾਲ ਸ਼ਹੀਦ ਹੋਏ ਸਿੱਖਾਂ ਦੀ ਕੁਰਬਾਨੀ ਨੂੰ ਸਿਜਦਾ ਕਰਦਿਆਂ ਨੌਜਵਾਨਾਂ ਨੂੰ ਗੁਰਬਾਣੀ ਅਤੇ ਆਪਣੇ ਵਿਲੱਖਣ ਇਤਿਹਾਸ ਦੇ ਨਾਲ ਜੁੜਨ ਦੇ ਲਈ ਪ੍ਰੇਰਿਆ। ਰਾਜਾ ਸਿੰਘ ਤੇ ਭਾਈ ਜਗਜੀਤ ਸਿੰਘ ਛੜਬੜ ਨੇ ਕਿਹਾ ਕਿ ਇਨ੍ਹਾਂ ਸਮਾਗਮਾਂ ਵਿਚ ਦੇਸ਼ ਭਰ ਦੀਆਂ ਸੰਗਤਾ ਹਿੱਸਾ ਲੈਣਗੀਆਂ । ਉਨ੍ਹਾਂ ਕਿਹਾ ਕਿ ਸੱਤ ਦਿਨਾਂ ਦੇ ਇਸ ਵਿਸ਼ਾਲ ਸਮਾਗਮ ਦੌਰਾਨ ਸੰਤਾਂ ਮਹਾਂਪੁਰਸ਼ਾਂ, ਰਾਗੀਆਂ, ਢਾਡੀਆਂ ਅਤੇ ਕਥਾ ਵਾਚਕਾਂ ਵਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਅਤੇ ਭਾਈ ਮਤੀ ਦਾਸ, ਭਾਈ ਸਤੀ ਦਾਸ ਅਤੇ ਭਾਈ ਦਿਆਲਾ ਜੀ ਦੇ ਸ਼ਹੀਦੀ ਇਤਿਹਾਸ ਅਤੇ ਗੁਰਬਾਣੀ ਉ=ਪਦੇਸ਼ ਨਾਲ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ ਅਤੇ ਵਿਸੇਸ਼ ਸਹਿਯੋਗ ਕਰਤਾਰ ਆਸਰਾ ਟਰੱਸਟ ਦੇ ਚੇਅਰਮੈਨ ਮਾਤਾ ਚਰਨ ਕਮਲ ਕੌਰ ਜੀ । ਇਨ੍ਹਾਂ ਸ਼ਹੀਦੀ ਸਮਾਗਮਾਂ ਵਿਚ ਧਾਰਮਿਕ ਸ਼ਖਸੀਅਤਾਂ ਦੇ ਨਾਲ ਨਾਲ ਰਾਜਨੀਤਿਕ ਆਗੂਆਂ ਵਲੋਂ ਵੀ ਹਾਜ਼ਰੀ ਭਰੀ ਜਾਵੇਗੀ। ਉਨ੍ਹਾਂ ਸਮੂਹ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਨੂੰ ਅਪੀਲ ਕੀਤੀ ਕਿ 22 ਤਾਰੀਕ ਨੂੰ ਸ੍ਰੀ ਅੰਮ੍ਰਿਤਸਰ ਸਾਹਿਬ ਤੋਂ ਆਰੰਭ ਹੋਣ ਜਾ ਰਹੇ ਨਗਰ ਕੀਰਤਨ ਵਿਚ ਵੱਡੀ ਗਿਣਤੀ ਵਿਚ ਹਾਜ਼ਰੀ ਭਰ ਕੇ ਮਹਾਨ ਸ਼ਹੀਦਾਂ ਨੂੰ ਆਪਣੀ ਸ਼ਰਧਾ ਅਰਪਣ ਕਰਨ। ਸੰਗਤਾਂ ਦੀ ਸਹੂਲਤ ਲਈ ਸੰਤ ਬਾਬਾ ਪ੍ਰਿਤਪਾਲ ਸਿੰਘ ਜੀ ਅਤੇ ਭਾਈ ਤੇਜੇਸ਼ਵਰ ਪ੍ਰਤਾਪ ਸਿੰਘ ਜੀ ਦੇ ਸਹਿਯੋਗ ਨਾਲ ਹਰ ਤਰ੍ਹਾਂ ਦੇ ਪ੍ਰਬੰਧ ਕੀਤੇ ਜਾ ਚੁੱਕੇ ਹਨ ਤਾਂ ਜੋ ਸਮਾਗਮਾਂ ਵਿਚ ਹਾਜ਼ਰੀ ਭਰਨ ਵਾਲੀ ਸੰਗਤ ਨੂੰ ਕਿਸੇ ਕਿਸਮ ਦੀ ਪ੍ਰਸ਼ਾਨੀ ਨਾ ਹੋਵੇ। ਇਸ ਮੌਕੇ ਬਾਬਾ ਸਰੂਪ ਸਿੰਘ ਸੰਤ ਸਰ ,ਬੀਬੀ ਦਰਸ਼ਨ ਕੌਰ ਜਲੰਧਰ,ਬਾਬਾ ਬਲਕਾਰ ਸਿੰਘ ਢੇਲਪੁਰ ਵਾਲੇ ਟੀHਪੀH ਸਿੰਘ, ਐਡਵੋਕੇਟ ਤਰਲੋਕ ਸਿੰਘ, ਪੀਰ ਜੀ ਸਿਸਵਾਂ, Retd IAS ਰਾਜੂ ਜੀ, ਸੁਖਚੈਨ ਸਿੰਘ, ਹਰਭਿੰਦਰ ਸਿੰਘ, ਰਣਜੀਤ ਸਿੰਘ, ਭਾਈ ਤੇਜਿੰਦਰ ਸਿੰਘ, ਪ੍ਰਦੀਪ ਸਿੰਘ, ਪਰਮਿੰਦਰ ਸਿੰਘ, ਹਰਖੁਸ਼ਪ੍ਰੀਤ ਸਿੰਘ, ਬਿਕਰਮਜੀਤ ਸਿੰਘ, ਆਦਿ ਮੌਜੂਦ ਸਨ l

Comments
Post a Comment