Skip to main content

Why is Bhagwant Mann afraid of Goldy? asks Warring

Why is Bhagwant Mann afraid of Goldy? asks Warring Goldy was detained ahead of Mann’s Sangrur visit Chandigarh 20 September ( Ranjeet Singh Dhaliwal ) : Punjab Congress Committee president Amarinder Singh Raja Warring today condemned the detention of the party leader and former Dhuri MLA Dalvir Singh Goldy. Goldy was detained by the police during Chief Minister Bhagwant Mann’s visit to Sangrur. Warring said that Goldy had announced in advance that he had certain questions to ask to the Chief Minister. However, much before the Chief Minister’s visit, Goldy was detained and prevented from asking any questions. “I wonder why Bhagwant Mann is afraid of Goldy?” Warring asked, while telling him that today he may be able to use the Punjab Police but within a few months more once the code of conduct is in place, how can he stop people from asking questions. The PCC president said that the pattern was same as happened with Mohanjit Singh earlier who was arrested, tortured and administered with ...

ਸੰਸਦ ਦਾ ਸਰਤ ਰੁੱਤ ਇਜਲਾਸ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350 ਸ਼ਹੀਦੀ ਦਿਹਾੜੇ ’ਤੇ ਸ਼ਰਧਾਂਜਲੀ ਭੇਂਟ ਕਰ ਕੇ ਸ਼ੁਰੂ ਕੀਤਾ ਜਾਵੇ : ਹਰਸਿਮਰਤ ਕੌਰ ਬਾਦਲ

ਸੰਸਦ ਦਾ ਸਰਤ ਰੁੱਤ ਇਜਲਾਸ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350 ਸ਼ਹੀਦੀ ਦਿਹਾੜੇ ’ਤੇ ਸ਼ਰਧਾਂਜਲੀ ਭੇਂਟ ਕਰ ਕੇ ਸ਼ੁਰੂ ਕੀਤਾ ਜਾਵੇ : ਹਰਸਿਮਰਤ ਕੌਰ ਬਾਦਲ

ਅਪੀਲ ਕੀਤੀ ਕਿ ਕੇਂਦਰ ਸਰਕਾਰ ਅਜਿਹੇ ਫੈਸਲੇ ਨਾ ਲਵੇ ਜਿਸ ਨਾਲ ਦੇਸ਼ ਵਿਚ ਸੰਘੀ ਢਾਂਚਾ ਕਮਜ਼ੋਰ ਹੋਵੇ

ਚੰਡੀਗੜ੍ਹ 30 ਨਵੰਬਰ ( ਰਣਜੀਤ ਧਾਲੀਵਾਲ ) : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਬਠਿੰਡਾ ਦੇ ਐਮ ਪੀ ਹਰਸਿਮਰਤ ਕੌਰ ਬਾਦਲ ਨੇ ਅੱਜ ਕੇਂਦਰ ਸਰਕਾਰ ਅਤੇ ਸੰਸਦ ਵਿਚ ਵੱਖ-ਵੱਖ ਪਾਰਟੀਆਂ ਦੇ ਆਗੂਆਂ ਨੂੰ ਅਪੀਲ ਕੀਤੀ ਕਿ ਸੰਸਦ ਦਾ ਸਰਦ ਰੁੱਤ ਇਜਲਾਸ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350 ਸ਼ਹੀਦੀ ਦਿਹਾੜੇ ’ਤੇ ਉਹਨਾਂ ਨੂੰ ਸ਼ਰਧਾਂਜਲੀ ਭੇਂਟ ਕਰ ਕੇ ਸ਼ੁਰੂ ਕੀਤਾ ਜਾਵੇ ਅਤੇ ਉਹਨਾਂ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਅਜਿਹੇ ਫੈਸਲੇ ਨਾ ਲਵੇ ਜਿਸ ਨਾਲ ਦੇਸ਼ ਵਿਚ ਸੰਘੀ ਢਾਂਚਾ ਕਮਜ਼ੋਰ ਹੋਵੇ। ਸਰਦ ਰੁੱਤ ਇਜਲਾਸ ਦੀ ਸ਼ੁਰੂਆਤ ਤੋਂ ਪਹਿਲਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਰਦਾਰਨੀ ਬਾਦਲ ਨੇ ਕਿਹਾ ਕਿ ਜੇਕਰ ਸਰਦ ਰੁੱਤ ਇਜਲਾਸ ਸ਼ੁਰੂ ਸਾਹਿਬ ਦੇ ਸ਼ਹੀਦੀ ਦਿਹਾੜੇ ਨੂੰ ਸ਼ਰਧਾਂਜਲੀ ਦੇ ਕੇ ਅਤੇ ਉਹਨਾਂ ਦੇ ਆਦਰਸ਼ਾਂ ਨੂੰ ਚੇਤੇ ਕਰਕੇ ਸ਼ੁਰੂ ਕੀਤਾ ਜਾਂਦਾ ਹੈ ਤਾਂ ਇਹ ਸੱਚੀ ਸ਼ਰਧਾਂਜਲੀ ਹੋਵੇਗੀ। ਸਰਦਾਰਨੀ ਬਾਦਲ ਨੇ ਇਹ ਵੀ ਦੱਸਿਆ ਕਿ ਕਿਵੇਂ ਗਲਤ ਬਿੱਲਾਂ ਤੇ ਫੈਸਲਿਆਂ ਦੇ ਕਾਰਨ ਸੰਘੀ ਢਾਂਚਾ ਕਮਜ਼ੋਰ ਹੋ ਰਿਹਾ ਹੈ। ਉਹਨਾਂ ਕਿਹਾ ਕਿ ਚੰਡੀਗੜ੍ਹ ਨੂੰ ਇਕ ਪੂਰਨ ਕੇਂਦਰ ਸ਼ਾਸਤ ਪ੍ਰਦੇਸ਼ ਬਣਾਉਣ ਦਾ ਫੈਸਲਾ ਜੋ ਹਾਲ ਦੀ ਘੜੀ ਰੋਕ ਦਿੱਤਾ ਗਿਆ ਹੈ, ਦੇ ਕਾਰਨ ਸੂਬਾ ਅਲੱਗ ਥਲੱਗ ਪੈ ਜਾਵੇਗਾ ਤੇ ਇਸਦੀ ਸ਼ਾਂਤੀ ਭੰਗ ਹੋਵੇਗੀ। ਉਹਨਾਂ ਸਵਾਲ ਕੀਤਾ ਕਿ ਇਹ ਬਿੱਲ ਰੋਕਣ ਦੀ ਥਾਂ ’ਤੇ ਇਸਨੂੰ ਸਥਾਈ ਤੌਰ ’ਤੇ ਖ਼ਤਮ ਕਿਉਂ ਨਹੀਂ ਕੀਤਾ ਗਿਆ। ਉਹਨਾਂ ਕਿਹਾ ਕਿ ਅਜਿਹੀਆਂ ਤਜਵੀਜ਼ਾਂ ਦੇਸ਼ ਵਿਚ ਸੰਘੀ ਢਾਂਚੇ ਨੂੰ ਕਮਜ਼ੋਰ ਕਰਦੀਆਂ ਹਨ ਅਤੇ ਸੂਬਿਆਂ ਨੂੰ ਦੇਸ਼ ਤੋਂ ਵੱਖ ਕਰਦੀਆਂ ਹਨ। ਸਰਦਾਰਨੀ ਬਾਦਲ ਨੇ ਕਿਹਾ ਕਿ ਪਹਿਲਾਂ ਵੀ ਕੇਂਦਰ ਸਰਕਾਰ ਨੇ ਅਨੇਕਾਂ ਪੰਜਾਬ ਵਿਰੋਧੀ ਫੈਸਲੇ ਲਏ ਹਨ। ਉਹਲਾਂ ਕਿਹਾ ਕਿ ਪੰਜਾਬ ਦੇ ਭਾਖੜਾ ਬਿਆਸ ਮੈਨੇਜਮੈਂਟ ਬੋਰਡ (ਬੀ ਬੀ ਐਮ ਬੀ) ’ਤੇ ਕੰਟਰੋਲ ਜੋ ਕਿ ਖਿੱਤੇ ਵਿਚ ਬਿਆਸ ਦੇ ਪਾਣੀਆਂ ਨੂੰ ਨਿਯਮਿਤ ਕਰਦਾ ਹੈ, ਨੂੰ ਹੋਰ ਰਾਜਾਂ ਤੋਂ ਮੈਂਬਰ ਨਾਮਜ਼ਦ ਕਰ ਕੇ ਖੋਰਾ ਲਾਇਆ ਗਿਆ। ਉਹਨਾਂ ਕਿਹਾ ਕਿ ਇਸੇ ਤਰੀਕੇ ਕੇਂਦਰ ਸਰਕਾਰ ਨੇ ਪੰਜਾਬ ਯੂਨੀਵਰਸਿਟੀ ਦੇ ਸਰੂਪ ਨੂੰ ਬਦਲ ਕੇ ਪੰਜਾਬ ਦੇ ਇਸ ’ਤੇ ਪ੍ਰਭਾਵ ਨੂੰ ਘੱਟ ਕਰਨ ਅਤੇ ਸੈਨੇਟ ਚੋਣਾਂ ਖ਼ਤਮ ਕਰਨ ਦਾ ਯਤਨ ਕੀਤਾ। ਉਹਨਾਂ ਕਿਹਾ ਕਿ ਭਾਵੇਂ ਫੈਸਲਾ ਨਿਰੰਤਰ ਸ਼ੁਰੂ ਹੋਏ ਅੰਦੋਲਨ ਕਾਰਨ ਵਾਪਸ ਲੈਣਾ ਪਿਆ ਪਰ ਇਸਨੇ ਪੰਜਾਬੀਆਂ ਵਿਚ ਬੇਗਾਨਗੀ ਦੀ ਭਾਵਨਾ ਨੂੰ ਉਤਸ਼ਾਹਿਤ ਕੀਤਾ। ਸਰਦਾਰਨੀ ਬਾਦਲ ਨੇ ਸਰਹੱਦ ਪਾਰੋਂ ਅਤਿਵਾਦ ਅਤੇ ਸਾਰੀ ਸਰਹੱਦੀ ਪੱਟੀ ਤੇ ਜ਼ਿਲ੍ਹਿਆ ’ਤੇ ਬੀ ਐਸ ਐਫ ਕੰਟਰੋਲ ਦੀ ਵੀ ਗੱਲ ਕੀਤੀ। ਉਹਨਾਂ ਕਿਹਾ ਕਿ ਪੰਜਾਬ ਪੁਲਿਸ ਦੀ ਹਾਲ ਹੀ ਰਿਪੋਰਟ ਨੇ ਸਪਸ਼ਟ ਕੀਤਾ ਹੈ ਕਿ ਸਰਹੱਦ ਪਾਰੋਂ ਹਥਿਆਰਾਂ ਤੇ ਗੋਲੀ ਸਿੱਕੇ ਦੀ ਦਰਾਮਦ ਵਿਚ ਪੰਜ ਗੁਣਾ ਵਾਧਾ ਹੋਇਆ ਹੈ। ਉਹਨਾਂ ਕਿਹਾ ਕਿ ਹਾਲ ਹੀ ਵਿਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਵੀ ਇਹ ਆਖਿਆ ਸੀ ਕਿ ਪੰਜਾਬ ਵਿਚ ਉਨੇ ਨਸ਼ਾ ਲੈਣ ਵਾਲੇ ਨਹੀਂ ਹਨ ਜਿੰਨੇ ਨਸ਼ਾ ਵੇਚਣ ਵਾਲੇ ਹਨ। ਉਹਨਾਂ ਕਿਹਾ ਕਿ ਅਜਿਹੇ ਹਾਲਾਤ ਵਿਚ ਸਰਹੱਦਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਸੀਲ ਕਰਨ ਵਾਸਤੇ ਇਕਜੁੱਟ ਯਤਨ ਕਰਨ ਦੀ ਜ਼ਰੂਰਤ ਹੈ।

Comments

Most Popular

ਆਂਗਣਵਾੜੀ ਮੁਲਾਜ਼ਮ ਪੰਜਾਬ CITU ਦੀ ਸੰਸਥਾਪਕ ਅਤੇ ਪਹਿਲੀ ਸੂਬਾ ਪ੍ਰਧਾਨ ਭੈਣ ਧਰਮਜੀਤ ਕੌਰ ਜੀ ਦਾ ਵਿਛੋੜਾ — ਆਂਗਣਵਾੜੀ ਲਹਿਰ ਲਈ ਨਾ ਪੂਰਾ ਹੋਣ ਵਾਲਾ ਘਾਟਾ

ਅਧਿਆਪਕਾਂ ਨੇ ਭਰੀ ਹੁੰਕਾਰ, ਅਧਿਆਪਕ ਦਿਵਸ ’ਤੇ ਬਲੈਕ ਡੇ ਮਨਾਇਆ ਜਾਵੇਗਾ; 4 ਸਤੰਬਰ ਨੂੰ ਪ੍ਰੋਟੈਸਟ ਅਤੇ ਗਵਰਨਰ ਹਾਊਸ ਮਾਰਚ ਦਾ ਐਲਾਨ

ਵਿਸ਼ੇਸ਼ ਜ਼ਰੂਰਤਾਂ ਵਾਲੇ ਬੱਚਿਆਂ ਲਈ ਆਪਣੀ ਤਰ੍ਹਾਂ ਦਾ ਪਹਿਲਾ ਮਾਂ-ਬੱਚਾ ਬੈਡਮਿੰਟਨ ਟੂਰਨਾਮੈਂਟ ਚੰਡੀਗੜ੍ਹ ਵਿੱਚ ਸਮਾਪਤ

ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਨਾਲ ਕਰਮਚਾਰੀ ਯੂਨੀਅਨ ਵੱਲੋਂ ਮੁਲਾਕਾਤ; ਮੁਲਾਜ਼ਮਾਂ ਨੇ ਮੰਗਾਂ ਸਬੰਧੀ ਮੰਗ ਪੱਤਰ ਸੌਂਪਿਆ

ਵਾਰ ਵਾਰ ਮੀਟਿੰਗਾਂ ਤੋਂ ਭੱਜੀ ਸਰਕਾਰ 22 ਸਤੰਬਰ ਤੋਂ ਪਨਬੱਸ/ਪੀ ਆਰ ਟੀ ਸੀ ਦਾ ਕੀਤਾ ਜਾਵੇਗਾ ਮੁਕੰਮਲ ਚੱਕਾ ਜਾਮ : ਰੇਸ਼ਮ ਸਿੰਘ ਗਿੱਲ

ਪੰਜਾਬ ਸਰਕਾਰ ਵਿਧਾਨ ਸਭਾ ਸੈਸ਼ਨ ਵਿੱਚ ਪੰਜਾਬ ਪੁਨਰਗਠਨ ਐਕਟ ਦੀਆਂ ਧਾਰਾਵਾਂ 78,79 ਅਤੇ 80 ਨੂੰ ਰੱਦ ਕਰਨ ਦਾ ਮਤਾ ਪਾਸ ਕਰਕੇ ਲੋਕ ਸਭਾ ਨੂੰ ਭੇਜੇ

ਸਾਥੀ ਸੁਖਚੈਨ ਸਿੰਘ ਖਹਿਰਾ ਦੀ ਸਕੱਤਰੇਤ ਤੋਂ ਕੀਤੀ ਬਦਲੀ ਦੀ ਤਿੱਖੇ ਸ਼ਬਦਾਂ ਵਿੱਚ ਨਿਖੇਧੀ, ਮੁੱਖ ਮੰਤਰੀ ਟਕਰਾ ਦੀ ਨੀਤੀ ਛੱਡ ਕੇ ਗੱਲਬਾਤ ਦਾ ਰਾਹ ਫੜੇ - ਸਾਂਝੀ ਤਾਲਮੇਲ ਕਮੇਟੀ

ਚੰਡੀਗੜ੍ਹ ਮੋਰਚਾ ਚੌਥਾ ਦਿਨ ਭਾਰੀ ਮੀਂਹ ਵਿੱਚ ਵੀ ਡਟੇ ਰਹੇ ਕਿਸਾਨ

ਸ਼ੈਲਬੀ ਹਸਪਤਾਲ ਮੋਹਾਲੀ ਨੇ 24×7 ਕਾਰਡੀਅਕ ਹੈਲਪਲਾਈਨ ਲਾਂਚ ਕੀਤੀ

ਪੰਜਾਬ ਸਕੇਲ, ਪੁਰਾਣੀ ਪੈਨਸ਼ਨ ਅਤੇ ਭੱਤੇ ਬਹਾਲੀ ਮੋਰਚਾ' ਵੱਲੋਂ ਮੁਲਾਜ਼ਮ ਮੰਗਾਂ ਨੂੰ ਲੈ ਕੇ ਪ੍ਰੈੱਸ ਕਾਨਫਰੰਸ