Skip to main content

Rotary Club of Chandigarh and Fortis Hospital Mohali Mark 800th Life-Saving Heart Surgery under Rotary Heartline Project

Rotary Club of Chandigarh and Fortis Hospital Mohali Mark 800th Life-Saving Heart Surgery under Rotary Heartline Project S.A.S.Nagar 8 May ( Ranjeet Singh Dhaliwal ) : The Rotary Club of Chandigarh, in partnership with Fortis Hospital, Mohali marked the successful completion of 800th heart surgery under its flagship Rotary Heartline Project. The milestone surgery was performed on 7-year-old child, Abhijot from Behlan Khanpur in Fatehgarh Sahib district, by a team of doctors led by Dr TS Mahant, Executive Director, CTVS and Dr Rajat Gupta, Senior Consultant, Department of Paediatric Cardiac Sciences, Fortis Hospital, Mohali. Abhijot, son of a daily wager, was diagnosed with a congenital heart defect (hole in the heart) and was referred to Fortis Hospital Mohali by the Rotary Club of Kharar to the Heartline team of Rotary Club in Chandigarh. Speaking on the occasion, Abha Joshi Sharma, President, Rotary Club of Chandigarh, shared that the initiative has transformed countless lives, not o...

ਕੰਚਨਪ੍ਰੀਤ ਦੀ ਗ੍ਰਿਫਤਾਰੀ ਹਾਈ ਕੋਰਟ ਦੇ ਹੁਕਮਾਂ ਦੀ ਉਲੰਘਣਾ : ਅਕਾਲੀ ਦਲ

ਕੰਚਨਪ੍ਰੀਤ ਦੀ ਗ੍ਰਿਫਤਾਰੀ ਹਾਈ ਕੋਰਟ ਦੇ ਹੁਕਮਾਂ ਦੀ ਉਲੰਘਣਾ : ਅਕਾਲੀ ਦਲ

ਅਰ਼ਸਦੀਪ ਸਿੰਘ ਕਲੇਰ ਨੇ ਹਾਈ ਕੋਰਟ ਦੇ ਦਖਲ ਦਾ ਕੀਤਾ ਧੰਨਵਾਦ ਜਿਸਨੇ ਕੇਸ ਵਿਚ ਪੁਲਿਸ ਰਿਮਾਂਡ ’ਤੇ ਰੋਕ ਲਗਾਈ

ਚੰਡੀਗੜ੍ਹ 29 ਨਵੰਬਰ ( ਰਣਜੀਤ ਧਾਲੀਵਾਲ ) : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਕਿਹਾ ਕਿ ਤਰਨ ਤਾਰਨ ਤੋਂ ਅਕਾਲੀ ਦਲ ਦੇ ਉਮੀਦਵਾਰ ਸੁਖਵਿੰਦਰ ਕੌਰ ਰੰਧਾਵਾ ਦੇ ਸਪੁੱਤਰੀ ਕੰਚਨਪ੍ਰੀਤ ਕੌਰ ਦੀ ਗ੍ਰਿਫਤਾਰੀ ਹਾਈ ਕੋਰਟ ਦੇ ਹੁਕਮਾਂ ਦੀ ਉਲੰਘਣਾ ਹੈ ਤੇ ਪਾਰਟੀ ਨੇ ਅਦਾਲਤ ਵੱਲੋਂ ਦਖਲ ਦਿੰਦਿਆਂ ਕੇਸ ਵਿਚ ਪੁਲਿਸ ਰਿਮਾਂਡ ’ਤੇ ਮੁਕੱਦਮਾ ਅਦਾਲਤ ਵਿਚ ਅੱਜ ਦੇਰ ਸ਼ਾਮ ਸੁਣਵਾਈ ਤੱਕ ਰੋਕ ਲਾਉਣ ਦਾ ਧੰਨਵਾਦ ਕੀਤਾ। ਇਥੇ ਇਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਅਕਾਲੀ ਦਲ ਦੇ ਲੀਗਲ ਸੈਲ ਦੇ ਮੁਖੀ ਐਡਵੋਕੇਟ ਅਰਸ਼ਦੀਪ ਸਿੰਘ ਕਲੇਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ, ਸੂਬੇ ਦੇ ਡੀ ਜੀ ਪੀ ਅਤੇ ਉਚ ਪੁਲਿਸ ਅਧਿਕਾਰੀਆਂ ਨੇ ਕੰਚਨਪ੍ਰੀਤ ਕੌਰ ਖਿਲਾਫ ਦਰਜ ਚਾਰ ਕੇਸਾਂ ਵਿਚ ਉਹਨਾਂ ਨੂੰ ਅੰਤਰਿਮ ਜ਼ਮਾਨਤ ਦਿੱਤੀ ਹੈ ਪਰ ਹੁਣ ਇਕ ਹੋਰ ਮਾਮਲੇ ਵਿਚ ਗੈਰ ਜ਼ਮਾਨਤੀ ਧਾਰਾਵਾਂ ਉਹਨਾਂ ਖਿਲਾਫ ਲਗਾ ਦਿੱਤੀਆਂ ਗਈਆਂ ਹਨ। ਉਹਨਾਂ ਕਿਹਾ ਕਿ ਸਪਸ਼ਟ ਹੈ ਕਿ ਆਪ ਸਰਕਾਰ ਨੇ ਪੁਲਿਸ ’ਤੇ ਕੰਚਨਪ੍ਰੀਤ ਨੂੰ ਬਦਲਾਖੋਰੀ ਦੇ ਮਾਮਲੇ ਵਿਚ ਗ੍ਰਿਫਤਾਰ ਕਰਨ ਲਈ ਦਬਾਅ ਬਣਾਇਆ। ਉਹਨਾਂ ਜ਼ੋਰ ਦੇ ਕੇ ਕਿਹਾ ਕਿ ਆਪ ਸਰਕਾਰ ਕੰਚਨਪ੍ਰੀਤ ਦੇ ਖਿਲਾਫ ਗਲਤ ਬਿਰਤਾਂਤ ਸਿਰਜਣਾ ਚਾਹੁੰਦੀ ਹੈ ਤੇ ਕਿਹਾ ਕਿ ਕੇਸ ਦੀ ਅਸਲੀਅਤ ਇਹ ਹੈ ਕਿ ਉਹਨਾਂ ਦੇ ਖਿਲਾਫ ਕੋਈ ਵੀ ਅਪਰਾਧਿਕ ਮਾਮਲਾ ਚੋਣਾਂ ਤੋਂ ਪਹਿਲਾਂ ਨਹੀਂ ਬਣਦਾ ਸੀ। ਉਹਨਾਂ ਕਿਹਾ ਕਿ ਪੁਲਿਸ ਅਫਸਰਾਂ ਜਿਹਨਾਂ ਨੇ ਕੰਚਨਪ੍ਰੀਤ ਖਿਲਾਫ ਝੂਠੇ ਕੇਸ ਦਰਜ ਕੀਤੇ ਅਤੇ ਹੁਣ ਉਹਨਾਂ ਨੂੰ ਨਿਯਮਾਂ ਦੀ ਉਲੰਘਣਾ ਕਰਦਿਆਂ ਗ੍ਰਿਫਤਾਰ ਕੀਤਾ ਹੈ, ਨੂੰ ਅਦਾਲਤਾਂ ਵਿਚ ਆਪਣੀਆਂ ਗੈਰ ਕਾਨੂੰਨੀ ਕਾਰਵਾਈਆਂ ਜਵਾਬ ਦੇਣਾ ਪਵੇਗਾ। ਐਡਵੋਕੇਟ ਅਰਸ਼ਦੀਪ ਸਿੰਘ ਕਲੇਰ ਨੇ ਦੱਸਿਆ ਕਿ ਉਹਨਾਂ ਨੇ ਹਾਈ ਕੋਰਟ ਵਿਚ ਪਟੀਸ਼ਨ ਦਾਇਰ ਕੀਤੀ ਸੀ ਜਿਸਨੇ ਮੁਕੱਦਮਾ ਅਦਾਲਤ ਨੂੰ ਹਦਾਇਤ ਕੀਤੀ ਹੈ ਕਿ ਉਦੋਂ ਤੱਕ ਕੰਚਨਪ੍ਰੀਤ ਦਾ ਰਿਮਾਂਡ ਨਾ ਦਿੱਤਾ ਜਾਵੇ ਜਦੋਂ ਤੱਕ ਕੰਚਨਪ੍ਰੀਤ ਦੇ ਵਕੀਲ ਅਦਾਲਤ ਵਿਚ ਨਹੀਂ ਪਹੁੰਚ ਜਾਂਦੇ। ਉਹਨਾਂ ਕਿਹਾ ਕਿ ਇਸ ਮਗਰੋਂ ਹੀ ਮੁਕੱਦਮਾ ਅਦਾਲਤ ਇਹ ਫੈਸਲਾ ਕਰੇਗੀ ਕਿ ਕੀ ਜ਼ਮਾਨਤਯੋਗ ਐਫ ਆਈ ਆਰ ਵਿਚ ਜੋੜੀ ਗਈ ਗੈਰ ਜ਼ਮਾਨਤਯੋਗ ਧਾਰਾ ਸਹੀ ਹੈ ਜਾਂ ਨਹੀਂ। ਇਸ ਦੌਰਾਨ ਅਕਾਲੀ ਦਲ ਨੇ ਕਿਹਾ ਕਿ ਝੂਠੇ ਦੋਸ਼ਾਂ ਹੇਠ ਇਕ ਨੌਜਵਾਨ ਮਹਿਲਾ ਆਗੂ ਨੂੰ ਨਿਸ਼ਾਨਾ ਬਣਾ ਕੇ ਆਪ ਸਰਕਾਰ ਨੇ ਦਰਸਾ ਦਿੱਤਾ ਹੈ ਕਿ ਇਹ ਪੰਜਾਬ ਦੀਆਂ ਧੀਆਂ ਦਾ ਸਤਿਕਾਰ ਜਾਂ ਕਾਨੂੰਨ ਦਾ ਸਤਿਕਾਰ ਨਹੀਂ ਕਰਦੀ। ਇਸ ਮੌਕੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਸਾਰੀਆਂ ਲੋਕਤੰਤਰੀ, ਸਮਾਜਿਕ ਤੇ ਮਹਿਲਾ ਸੰਗਠਨਾਂ ਨੂੰ ਅਪੀਲ ਕੀਤੀ ਕਿ ਉਹ ਸਿਆਸੀ ਵਿਚਾਰਧਾਰਾ ਤੋਂ ਉਪਰ ਉਠ ਕੇ ਸੱਤਾ ਦੀ ਘਿਨੌਣੀ ਦੁਰਵਰਤੋਂ ਦੀ ਨਿਖੇਧੀ ਕੀਤੀ। ਉਹਨਾਂ ਕਿਹਾ ਕਿ ਇਸ ਗੁਨਾਹ ਨੂੰ ਸ਼ੁਰੂਆਤ ਵਿਚ ਹੀ ਨੱਪ ਦੇਣਾ ਚਾਹੀਦਾ ਹੈ। ਉਹਨਾਂ ਕਿਹਾ ਕਿ ਸਾਡੇ ਮਹਾਨ ਗੁਰੂਆਂ ਪੀਰਾਂ ਦੀ ਧਰਤੀ ’ਤੇ ਅਜਿਹੇ ਗੈਰ ਸੰਵਿਧਾਨਕ ਕਾਰਜ ਨਹੀਂ ਹੋਣ ਦਿੱਤੇ ਜਾ ਸਕਦੇ।

Comments

Most Popular

ਗੁਰਦੁਆਰਾ ਸਿੰਘ ਸਭਾ ਸੈਕਟਰ 78 ਦੀ ਚੋਣ ਗੁਰਦੁਆਰਾ ਸੰਵਿਧਾਨ ਤੇ ਸਿੱਖ ਰਹਿਤ ਮਰਿਯਾਦਾ ਅਨੁਸਾਰ ਦੁਬਾਰਾ ਹੋਵੇ

ਮਿੱਡ ਡੇ ਮੀਲ ਵਰਕਰਾਂ ਵਲੋਂ ਵਿਧਾਇਕ ਨੂੰ ਮੰਗ ਪੱਤਰ,

ਲੋਕ ਨਿਰਮਾਣ ਵਿਭਾਗ ਦੇ ਕਾਮਿਆਂ ਵੱਲੋਂ ਤਨਖਾਹ ਲਈ ਰੋਸ ਧਰਨਾ

Elections for Gurdwara Singh Sabha, Sector 78, Must Be Held Anew in Accordance with the Gurdwara Constitution and Sikh Rehat Maryada

ਸਿੱਖਿਆ ਵਿਭਾਗ ਦੀ ਕਲਾਸ ਫੋਰ ਕਰਮਚਾਰੀ ਯੂਨੀਅਨ (ਰਜਿ. 638) ਦੇ ਪ੍ਰਧਾਨ ਦੀ ਚੋਣ 16 ਮਈ ਨੂੰ ਹੋਵੇਗੀ

ਕਰੁਣਾ, ਪਿਆਰ ਅਤੇ ਸਹਿ-ਅਸਤਿਤਵ ਦਾ ਜੀਵੰਤ ਉਤਸਵ

ਚੰਡੀਗੜ੍ਹ ਵਿਖੇ ਸ਼ਹੀਦ ਊਧਮ ਸਿੰਘ ਨੂੰ ਸਮਰਪਿਤ ਯਾਦਗਾਰੀ ਸਮਾਰੋਹ ਕਰਵਾਇਆ

ਸੰਯੁਕਤ ਕਰਮਚਾਰੀ ਮੋਰਚਾ, ਯੂ.ਟੀ. ਅਤੇ ਐਮ.ਸੀ., ਚੰਡੀਗੜ੍ਹ 1 ਮਈ 2026 ਨੂੰ ਅੰਤਰਰਾਸ਼ਟਰੀ ਮਜ਼ਦੂਰ ਦਿਵਸ (ਮਜ਼ਦੂਰ ਦਿਵਸ) ਮਨਾਉਣਗੇ

20 Lakh Paramilitary Families to Take to the Streets for Withdrawal of “Black Law” Passed Against Supreme Court Verdict : H.R. Singh

ਪ.ਸ.ਸ.ਫ. ਦੀ ਸੂਬਾ ਪੱਧਰੀ ਮੀਟਿੰਗ ਵਿੱਚ ਸੰਘਰਸ਼ ਸਬੰਧੀ ਪ੍ਰੋਗਰਾਮ ਉਲੀਕੇ ਗਏ