Skip to main content

RWA Sector 18 held a meeting with police officials regarding security in Sector 18

RWA Sector 18 held a meeting with police officials regarding security in Sector 18 Chandigarh 19 September ( Ranjeet Singh Dhaliwal ) : An important meeting was held at the Sector 18 Community Center on Saturday, September 19th, to discuss the security situation in the area and the concerns of residents. DSP-East P Abhinandan and Sector 19 Police Station in-charge Sarita Roy were special guests at the meeting. Organized under the auspices of RWA Sector 18 official Harman Mehta, the event was attended by Dr. Rajneesh Sharma, President of RWA Sector 18 A and B, and officials Sandhya Dharam, Sandhya Dham, and Harmel Singh, President of RWA Sector 18 D, and Harinder Bhatti, along with area councilors Anoop Gupta and Sumita Kohli, among others. The purpose of the meeting was to convey the residents' security concerns, fears, and feelings of insecurity to the police officials and to discuss potential security threats in the sector. Necessary steps to further strengthen security in the ar...

76 ਤੋਂ 80 ਦੇ ਵਸਨੀਕਾਂ ਨੂੰ ਪੰਜਾਬ ਸਰਕਾਰ ਵੱਲੋਂ 200 ਕਰੋੜ ਰੁਪਏ ਦੀ ਵੱਡੀ ਰਾਹਤ

76 ਤੋਂ 80 ਦੇ ਵਸਨੀਕਾਂ ਨੂੰ ਪੰਜਾਬ ਸਰਕਾਰ ਵੱਲੋਂ 200 ਕਰੋੜ ਰੁਪਏ ਦੀ ਵੱਡੀ ਰਾਹਤ

ਇਨਹਾਂਸਮੈਂਟ ਸੰਘਰਸ਼ ਕਮੇਟੀ ਨੇ ਵਿਧਾਇਕ ਕੁਲਵੰਤ ਸਿੰਘ ਦਾ ਕੀਤਾ ਧੰਨਵਾਦਪੰਜਾਬੀ ਫ਼ਿਲਮਾਂ

ਲੋਕਾਂ ਦੀ ਚੁਣੀ ਹੋਈ ਸਰਕਾਰ ਨੇ ਹੀ ਕੀਤਾ ਲੋਕਾਂ ਦਾ 15 ਸਾਲ ਪੁਰਾਣਾਮਸਲਾ ਹੱਲ : ਕੁਲਵੰਤ ਸਿੰਘ

ਐਸ.ਏ.ਐਸ.ਨਗਰ 30 ਦਸੰਬਰ ( ਰਣਜੀਤ ਧਾਲੀਵਾਲ ) : ਅੱਜ ਵਿਧਾਇਕ ਮੋਹਾਲੀ ਕੁਲਵੰਤ ਸਿੰਘ ਨੇ ਸੈਕਟਰ 79 , ਆਮ ਆਦਮੀ ਪਾਰਟੀ ਦੇ ਦਫਤਰ ਵਿਖੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਕੈਬਨਟ ਦੀ ਮੀਟਿੰਗ ਨੇ ਮੋਹਾਲੀ ਵਿਚਲੇ ਸੈਕਟਰ 76 ਤੋਂ 80 ਦੇ ਵਸਨੀਕਾਂ ਨੂੰ ਵੱਡੀ ਰਾਹਤ ਦਿੰਦੇ ਹੋਏ ਲਗਭਗ 200 ਕਰੋੜ ਰੁਪਏ ਦਾ ਫਾਇਦਾ ਪਹੁੰਚਾਇਆ ਹੈ। ਜਿਸ ਦੇ ਲਈ ਅਸੀਂ ਮੁੱਖ ਮੰਤਰੀ ਪੰਜਾਬ ਸਰਦਾਰ ਭਗਵੰਤ ਸਿੰਘ ਮਾਨ ਹੋਰਾਂ ਦਾ ਧੰਨਵਾਦ ਕਰਦੇ ਹਾਂ, ਉਹਨਾਂ ਕਿਹਾ ਕਿ

76 ਤੋਂ 80 ਸੈਕਟਰ ਦੇ ਪਲਾਟ ਹੋਲਡਰਾਂ ਨੂੰ ਪਾਈ ਵਾਧੂ ਰਕਮ ਸਰਕਾਰ ਵੱਲੋਂ 3164 ਰੁਪਏ ਨੂੰ ਘੱਟ ਕਾਰਨ ਸਬੰਧੀਕਰਨ ਸਬੰਧੀ ਪ੍ਰਸਤਾਵ ਗਮਾਡਾ ਵੱਲੋਂ ਸਰਕਾਰ ਨੂੰ ਭੇਜਿਆ ਗਿਆ ਸੀ, ਜਦਕਿ ਗਮਾਡਾ ਵੱਲੋਂ ਸੰਬੰਧਿਤ ਪਲਾਟ ਹੋਲਡਰਾਂ ਨੂੰ 3164 ਰੁਪਏ ਤੋਂ ਘਟਾ ਕੇ 2325 ਰੁਪਏ ਕਰਨ ਦੇ ਬਾਰੇ ਵਿੱਚ ਪ੍ਰਸਤਾਵ ਭੇਜਿਆ ਗਿਆ ,ਵਿਧਾਇਕ ਕੁਲਵੰਤ ਸਿੰਘ ਹੋਰਾਂ ਕਿਹਾ ਕਿ ਕੈਬਨਟ ਦੀ ਮੀਟਿੰਗ ਤੋਂ ਬਾਅਦ ਉਹਨਾਂ ਫਿਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਬੇਨਤੀ ਕੀਤੀ ਕਿ ਕਿਰਪਾ ਕਰਕੇ ਇਸ ਇਨਹਾਂਸਮੈਂਟ ਦੀ ਰਕਮ ਨੂੰ ਹੋਰ ਘਟਾਇਆ ਜਾਵੇ ਤਾਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਹੋਰਾਂ ਦੀ ਤਰਫੋਂ ਆਪਣੇ ਪੱਧਰ ਤੇ ਇਸ ਦੀ ਜਿੰਮੇਵਾਰੀ ਲੈਂਦੇ 3164 ਦੀ ਥਾਂ 2216 ਰੁਪਏ ਫਾਈਨਲ ਕਰ ਦਿੱਤੀ ਗਈ ਹੈ, ਜਿਸ ਦੇ ਚਲਦਿਆਂ ਨਾਲ 76-80 ਦੇ ਵਸਨੀਕਾਂ ਨੂੰ. ਗਮਾਡਾ ਵੱਲੋਂ ਸਰਕਾਰ ਨੂੰ ਭੇਜੇ ਗਏ ਪ੍ਰਸਤਾਵ ਕੇ ਇਨਹਾਂਸਮੈਂਟ ਦੀ ਰਕਮ 839 ਰੁਪਏ ਘਟਾਈ ਜਾਵੇ, ਪ੍ਰੰਤੂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਹੋਰਾਂ ਦੀ ਤਰਫੋਂ ਲਏ ਗਏ ਫੈਸਲੇ ਦੇ ਮੁਤਾਬਿਕ ਹੁਣ ਇਹ ਰਕਮ 948 ਘੱਟ ਦੇਣੀ ਪਵੇਗੀ, ਜਿਸ ਦੇ ਨਾਲ ਲਗਭਗ 20 ਕਰੋੜ ਰੁਪਏ ਦਾ ਹੋਰ ਫਾਇਦਾ ਹੋਇਆ ਹੈ, 

ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਇਤਿਹਾਸ ਵਿੱਚ ਇਹ ਸ਼ਾਇਦ ਪਹਿਲੀ ਵਾਰ ਹੋਇਆ ਹੈ ਕਿ ਇਨਹਾਂਸਮੈਂਟ ਹੋਈ ਰਕਮ ਘਟੀ ਹੋਵੇ, ਮੈਂ ਮੋਹਾਲੀ ਦੇ ਲੋਕਾਂ ਨਾਲ ਇਸ ਮਸਲੇ ਸਬੰਧੀ ਵਾਅਦਾ ਕੀਤਾ ਸੀ ,ਹਾਲਾਂਕਿ ਵਿਰੋਧੀ ਪਾਰਟੀ ਦੇ ਨੇਤਾਵਾਂ ਵੱਲੋਂ ਇਸ ਮਸਲੇ ਵਿੱਚ ਕਈ ਤਰ੍ਹਾਂ ਦੇ ਧਰਨੇ ਪ੍ਰਦਰਸ਼ਨ ਅਤੇ ਝੂਠੀ ਬਿਆਨਬਾਜ਼ੀ ਵੀ ਹੁੰਦੀ ਰਹੀ, ਪ੍ਰੰਤੂ ਮੈਂ ਲੋਕਾਂ ਨਾਲ ਕੀਤੇ ਗਏ ਵਾਅਦੇ ਮੁਤਾਬਕ ਕਿਹਾ ਸੀ ਕਿ ਜੇਕਰ ਇਸ ਮਾਮਲੇ ਵਿੱਚ ਉਹਨਾਂ ਨੂੰ ਅਦਾਲਤ ਜਾਣਾ ਪਿਆ ਤਾਂ ਅਦਾਲਤੀ ਚਾਰਜੋਈ ਦੇ ਵਿੱਚ ਉਹ ਵੀ 76-80 ਦੇ ਵਸਨੀਕਾਂ ਨਾਲ ਹਾਜ਼ਰ ਖੜੇ ਮਿਲਣਗੇ, ਪ੍ਰੰਤੂ ਲੋਕਾਂ ਦੁਆਰਾ ਚੁਣੀ ਗਈ ਸਰਕਾਰ ਨੇ ਹੀ ਲੋਕਾਂ ਦਾ 15 ਸਾਲ ਪੁਰਾਣਾ ਮਸਲਾ ਹੱਲ ਕਰ ਦਿੱਤਾ ਹੈ। 

ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਧਿਆਨ ਵਿੱਚ ਜਿਹੜਾ ਵੀ ਮਸਲਾ ਮੋਹਾਲੀ ਵਿਧਾਨ ਸਭਾ ਹਲਕੇ ਨਾਲ ਸੰਬੰਧਿਤ ਧਿਆਨ ਵਿੱਚ ਲਿਆਂਦਾ ਹੈ ਉਸ ਦਾ ਉਹਨਾਂ ਤੁਰੰਤ ਹੱਲ ਕੀਤਾ ਹੈ ਅਤੇ ਬੇਸ਼ੱਕ ਕੈਬਿਨਟ ਦੀ ਮੀਟਿੰਗ ਵੱਲੋਂ ਇਸ ਮਾਮਲੇ ਸਬੰਧੀ ਫੈਸਲਾ ਸੁਣਾ ਦਿੱਤਾ ਗਿਆ ਸੀ ਪ੍ਰੰਤੂ ਉਸ ਤੋਂ ਬਾਅਦ ਸਾਡੀ ਬੇਨਤੀ ਨੂੰ ਸਵੀਕਾਰ ਕਰਦੇ ਹੋਏ ਉਹਨਾਂ ਇਸ ਮਸਲੇ ਦੇ ਵਿੱਚ 76 ਤੋਂ 80 ਸੈਕਟਰ ਦੇ ਵਸਨੀਕਾਂ ਨੂੰ ਹੋਰ ਫਾਇਦਾ ਪਹੁੰਚਾਇਆ, ਇਸ ਮੌਕੇ ਤੇ ਸੁਰਿੰਦਰ ਸਿੰਘ ਰੋਡਾ, ਕਮਲਜੀਤ ਕੌਰ ਸੁਹਾਨਾ, ਰਾਜੀਵ ਵਿਸ਼ਿਸ਼ਟ, ਸੁਖਦੇਵ ਸਿੰਘ ਪਟਵਾਰੀ, ਸੁਖਚੈਨ ਸਿੰਘ ਸੈਕਟਰ 80, ਬਲਵੀਰ ਮਸੀਹ, ਮੇਜਰ ਸਿੰਘ, ਜਰਨੈਲ ਸਿੰਘ, ਸੁਰਿੰਦਰ ਸਿੰਘ ਕੰਗ, ਬਲਵਿੰਦਰ ਸਿੰਘ ਕੰਗ ,ਚਰਨਜੀਤ ਕੌਰ, ਹਰਪਾਲ ਸਿੰਘ ਚੰਨਾ, ਜਸਪਾਲ ਮਟੋਰ, ਤਰਲੋਚਨ ਸਿੰਘ ਮਟੋਰ, ਮਨਦੀਪ ਸਿੰਘ ਮਟੋਰ ਵੀ ਹਾਜ਼ਰ ਸਨ,

Comments

Most Popular

ਅਧਿਆਪਕਾਂ ਨੇ ਭਰੀ ਹੁੰਕਾਰ, ਅਧਿਆਪਕ ਦਿਵਸ ’ਤੇ ਬਲੈਕ ਡੇ ਮਨਾਇਆ ਜਾਵੇਗਾ; 4 ਸਤੰਬਰ ਨੂੰ ਪ੍ਰੋਟੈਸਟ ਅਤੇ ਗਵਰਨਰ ਹਾਊਸ ਮਾਰਚ ਦਾ ਐਲਾਨ

ਆਂਗਣਵਾੜੀ ਮੁਲਾਜ਼ਮ ਪੰਜਾਬ CITU ਦੀ ਸੰਸਥਾਪਕ ਅਤੇ ਪਹਿਲੀ ਸੂਬਾ ਪ੍ਰਧਾਨ ਭੈਣ ਧਰਮਜੀਤ ਕੌਰ ਜੀ ਦਾ ਵਿਛੋੜਾ — ਆਂਗਣਵਾੜੀ ਲਹਿਰ ਲਈ ਨਾ ਪੂਰਾ ਹੋਣ ਵਾਲਾ ਘਾਟਾ

ਵਿਸ਼ੇਸ਼ ਜ਼ਰੂਰਤਾਂ ਵਾਲੇ ਬੱਚਿਆਂ ਲਈ ਆਪਣੀ ਤਰ੍ਹਾਂ ਦਾ ਪਹਿਲਾ ਮਾਂ-ਬੱਚਾ ਬੈਡਮਿੰਟਨ ਟੂਰਨਾਮੈਂਟ ਚੰਡੀਗੜ੍ਹ ਵਿੱਚ ਸਮਾਪਤ

ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਨਾਲ ਕਰਮਚਾਰੀ ਯੂਨੀਅਨ ਵੱਲੋਂ ਮੁਲਾਕਾਤ; ਮੁਲਾਜ਼ਮਾਂ ਨੇ ਮੰਗਾਂ ਸਬੰਧੀ ਮੰਗ ਪੱਤਰ ਸੌਂਪਿਆ

ਵਾਰ ਵਾਰ ਮੀਟਿੰਗਾਂ ਤੋਂ ਭੱਜੀ ਸਰਕਾਰ 22 ਸਤੰਬਰ ਤੋਂ ਪਨਬੱਸ/ਪੀ ਆਰ ਟੀ ਸੀ ਦਾ ਕੀਤਾ ਜਾਵੇਗਾ ਮੁਕੰਮਲ ਚੱਕਾ ਜਾਮ : ਰੇਸ਼ਮ ਸਿੰਘ ਗਿੱਲ

ਪੰਜਾਬ ਸਰਕਾਰ ਵਿਧਾਨ ਸਭਾ ਸੈਸ਼ਨ ਵਿੱਚ ਪੰਜਾਬ ਪੁਨਰਗਠਨ ਐਕਟ ਦੀਆਂ ਧਾਰਾਵਾਂ 78,79 ਅਤੇ 80 ਨੂੰ ਰੱਦ ਕਰਨ ਦਾ ਮਤਾ ਪਾਸ ਕਰਕੇ ਲੋਕ ਸਭਾ ਨੂੰ ਭੇਜੇ

ਸਾਥੀ ਸੁਖਚੈਨ ਸਿੰਘ ਖਹਿਰਾ ਦੀ ਸਕੱਤਰੇਤ ਤੋਂ ਕੀਤੀ ਬਦਲੀ ਦੀ ਤਿੱਖੇ ਸ਼ਬਦਾਂ ਵਿੱਚ ਨਿਖੇਧੀ, ਮੁੱਖ ਮੰਤਰੀ ਟਕਰਾ ਦੀ ਨੀਤੀ ਛੱਡ ਕੇ ਗੱਲਬਾਤ ਦਾ ਰਾਹ ਫੜੇ - ਸਾਂਝੀ ਤਾਲਮੇਲ ਕਮੇਟੀ

ਚੰਡੀਗੜ੍ਹ ਮੋਰਚਾ ਚੌਥਾ ਦਿਨ ਭਾਰੀ ਮੀਂਹ ਵਿੱਚ ਵੀ ਡਟੇ ਰਹੇ ਕਿਸਾਨ

Punjab Education Department Women Officials and Employees Celebrate Teej Festival with Great Enthusiasm in Mohali

ਸ਼ੈਲਬੀ ਹਸਪਤਾਲ ਮੋਹਾਲੀ ਨੇ 24×7 ਕਾਰਡੀਅਕ ਹੈਲਪਲਾਈਨ ਲਾਂਚ ਕੀਤੀ