Skip to main content

ਖਹਿਰਾ ਨੇ ਭਗਵੰਤ ਮਾਨ ਸਰਕਾਰ ਵੱਲੋਂ ਬਲਾਕ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਦੀ ਬੇਸ਼ਰਮੀ ਨਾਲ ਕੀਤੀ ਹਾਈਜੈਕਿੰਗ ਦੀ ਨਿੰਦਾ ਕੀਤੀ

ਖਹਿਰਾ ਨੇ ਭਗਵੰਤ ਮਾਨ ਸਰਕਾਰ ਵੱਲੋਂ ਬਲਾਕ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਦੀ ਬੇਸ਼ਰਮੀ ਨਾਲ ਕੀਤੀ ਹਾਈਜੈਕਿੰਗ ਦੀ ਨਿੰਦਾ ਕੀਤੀ ਇਸਨੂੰ ਲੋਕਤੰਤਰ ‘ਤੇ ਸਿੱਧਾ ਹਮਲਾ ਕਰਾਰ ਦਿੱਤਾ ਚੰਡੀਗੜ੍ਹ 18 ਦਸੰਬਰ ( ਰਣਜੀਤ ਧਾਲੀਵਾਲ ) : ਭੁਲੱਥ ਤੋਂ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਅੱਜ ਪੰਜਾਬ ਵਿੱਚ ਹਾਲ ਹੀ ਵਿੱਚ ਸੰਪੰਨ ਹੋਈਆਂ ਬਲਾਕ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਦੀ ਬੇਸ਼ਰਮੀ ਅਤੇ ਧੱਕੇਸ਼ਾਹੀ ਨਾਲ ਕੀਤੀ ਗਈ ਹਾਈਜੈਕਿੰਗ ਦੀ ਤਿੱਖੀ ਨਿੰਦਾ ਕੀਤੀ। ਉਨ੍ਹਾਂ ਕਿਹਾ ਕਿ ਇਹ ਸਭ ਕੁਝ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਸਰਕਾਰ ਦੀ ਸਰਪ੍ਰਸਤੀ ਹੇਠ ਪੁਲਿਸ ਤੰਤਰ, ਸਿਵਲ ਪ੍ਰਸ਼ਾਸਨ ਅਤੇ ਚੋਣ ਮਸ਼ੀਨਰੀ ਦੇ ਸ਼ਰੇਆਮ ਦੁਰਉਪਯੋਗ ਰਾਹੀਂ ਕੀਤਾ ਗਿਆ। ਖਹਿਰਾ ਨੇ ਕਿਹਾ ਕਿ ਇਹ ਕਥਿਤ ਚੋਣਾਂ ਹਕੀਕਤ ਵਿੱਚ ਸੋਚ-ਸਮਝ ਕੇ ਰਚਿਆ ਗਿਆ ਧੋਖਾਧੜੀ ਭਰਿਆ ਨਾਟਕ ਸਨ, ਜਿਸਦੀ ਸ਼ੁਰੂਆਤ ਵਿਰੋਧੀ ਪਾਰਟੀਆਂ ਖਾਸ ਕਰਕੇ ਕਾਂਗਰਸ ਦੇ ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰਾਂ ਦੀ ਵੱਡੇ ਪੱਧਰ ‘ਤੇ ਰੱਦਗੀ ਨਾਲ ਹੋਈ। ਰਿਟਰਨਿੰਗ ਅਫ਼ਸਰਾਂ ‘ਤੇ ਖੁੱਲ੍ਹਾ ਦਬਾਅ ਪਾਇਆ ਗਿਆ, ਉਨ੍ਹਾਂ ਨੂੰ ਡਰਾਇਆ ਧਮਕਾਇਆ ਗਿਆ ਅਤੇ ਸੱਤਾ ਧਾਰੀ ਪਾਰਟੀ ਦੇ ਸਿਆਸੀ ਏਜੰਟਾਂ ਵਜੋਂ ਕੰਮ ਕਰਨ ਲਈ ਮਜਬੂਰ ਕੀਤਾ ਗਿਆ, ਜਿਸ ਨਾਲ ਵੋਟਾ ਤੋਂ ਪਹਿਲਾਂ ਹੀ ਬਰਾਬਰੀ ਦਾ ਮੈਦਾਨ ਖਤਮ ਕਰ ਦਿੱਤਾ ਗਿਆ। ਉਨ੍ਹਾਂ ਅੱਗੇ ਕਿਹਾ ਕਿ ਵੋਟਰ ਸੂਚੀਆਂ ਵਿੱਚੋਂ ਵਿਰੋਧੀ ਪਾਰਟੀਆਂ ਦੇ ਸਮਰਥਕਾਂ ਦੇ ਨਾਮ ...

ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਸੰਬੰਧੀ ਜਥੇਦਾਰ ਜਸਮੇਰ ਸਿੰਘ ਲਾਛੜੂ ਤੇ ਸਰਬਜੀਤ ਸਿੰਘ ਝਿੰਜਰ ਵੱਲੋਂ ਘਨੌਰ ਹਲਕੇ ਦੇ ਵੱਖ–ਵੱਖ ਪਿੰਡਾਂ ਵਿੱਚ ਕੀਤੀਆਂ ਚੋਣ ਮੀਟਿੰਗਾਂ

ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਸੰਬੰਧੀ ਜਥੇਦਾਰ ਜਸਮੇਰ ਸਿੰਘ ਲਾਛੜੂ ਤੇ ਸਰਬਜੀਤ ਸਿੰਘ ਝਿੰਜਰ ਵੱਲੋਂ ਘਨੌਰ ਹਲਕੇ ਦੇ ਵੱਖ–ਵੱਖ ਪਿੰਡਾਂ ਵਿੱਚ ਕੀਤੀਆਂ ਚੋਣ ਮੀਟਿੰਗਾਂ

ਅਕਾਲੀ ਦਲ ਹੀ ਉਹ ਪਾਰਟੀ ਹੈ ਜਿਸ ਨੇ ਹਮੇਸ਼ਾਂ ਹਲਕੇ ਦੇ ਲੋਕਾਂ ਦੀਆਂ ਅਸਲ ਲੋੜਾਂ ਨੂੰ ਸਮਝ ਕੇ ਕੰਮ ਕੀਤਾ ਹੈ : ਝਿੰਜਰ

ਲੋਕਾਂ ਵੱਲੋਂ ਮਿਲ ਰਿਹਾ ਭਰਪੂਰ ਸਮਰਥਨ : ਝਿੰਜਰ

ਪਟਿਆਲਾ 11 ਦਸੰਬਰ ( ਪੀ ਡੀ ਐਲ ) : ਅੱਜ ਸ਼੍ਰੋਮਣੀ ਅਕਾਲੀ ਦਲ ਹਲਕਾ ਘਨੌਰ ਇੰਚਾਰਜ ਸਰਬਜੀਤ ਸਿੰਘ ਝਿੰਜਰ ਅਤੇ ਚੋਣ ਇੰਚਾਰਜ ਜਥੇਦਾਰ ਜਸਮੇਰ ਸਿੰਘ ਲਾਛੜੂ ਜੀ ਵੱਲੋਂ ਆਗਾਮੀ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਸੰਬੰਧੀ ਵੱਖ–ਵੱਖ ਪਿੰਡਾਂ ਵਿੱਚ ਲੋਕ ਮਿਲਣੀਆਂ ਕੀਤੀਆਂ ਗਈਆਂ। ਇਸ ਦੌਰਾਨ ਉਹਨਾਂ ਨੇ ਕਬੂਲਪੁਰ, ਸਲੇਮਪੁਰ ਸੇਖਾ, ਖੈਰਪੁਰ ਨਰੜੂ, ਬਠੋਨੀਆ ਆਦਿ ਪਿੰਡਾਂ ਵਿੱਚ ਸਥਾਨਕ ਨਿਵਾਸੀਆਂ ਨਾਲ ਮੀਟਿੰਗਾਂ ਕਰ ਕੇ ਚੋਣਾਂ ਬਾਰੇ ਵਿਚਾਰ–ਵਟਾਂਦਰਾ ਕੀਤਾ।

ਇਨ੍ਹਾਂ ਮਿਲਣੀਆਂ ਦੌਰਾਨ ਪਿੰਡਾਂ ਦੇ ਲੋਕਾਂ ਨੇ ਨੇਤਾਵਾਂ ਦਾ ਗਰਮਜੋਸ਼ੀ ਨਾਲ ਸਵਾਗਤ ਕੀਤਾ ਅਤੇ ਆਪਣੀਆਂ ਸਥਾਨਕ ਸਮੱਸਿਆਵਾਂ, ਵਿਕਾਸ ਕਾਰਜਾਂ ਅਤੇ ਚੋਣਾਂ ਬਾਰੇ ਸੁਝਾਅ ਸਾਂਝੇ ਕੀਤੇ। ਇਨ੍ਹਾਂ ਮੀਟਿੰਗਾਂ ਦੌਰਾਨ ਪਿੰਡਾਂ ਦੇ ਬਜ਼ੁਰਗਾਂ, ਕਿਸਾਨਾਂ, ਮਹਿਲਾਵਾਂ ਅਤੇ ਨੌਜਵਾਨਾਂ ਵੱਲੋਂ ਖ਼ਾਸ ਤੌਰ ’ਤੇ ਇਹ ਗੱਲ ਸਾਂਝੀ ਕੀਤੀ ਗਈ ਕਿ ਝੂਠੇ ਵਾਅਦਿਆਂ ਨਾਲ ਸੱਤਾ ਵਿੱਚ ਆਈ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਹਲਕੇ ਦੇ ਮੁੱਦਿਆਂ ਨੂੰ ਅਣਡਿੱਠਾ ਕੀਤਾ, ਜਿਸ ਕਾਰਨ ਹਰ ਵਰਗ ਵਿੱਚ ਨਿਰਾਸ਼ਾ ਦਾ ਮਾਹੌਲ ਹੈ। ਲੋਕਾਂ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਹੀ ਉਹ ਪਾਰਟੀ ਹੈ ਜਿਸ ਨੇ ਹਰ ਸਮੇਂ ਪਿੰਡਾਂ ਦੀ ਅਵਾਜ਼ ਨੂੰ ਤਰਜੀਹ ਦਿੱਤੀ ਅਤੇ ਜ਼ਮੀਨੀ ਪੱਧਰ ’ਤੇ ਕੰਮ ਕਰਕੇ ਹਲਕੇ ਦਾ ਮਾਣ ਵਧਾਇਆ। ਇਨ੍ਹਾਂ ਮਿਲਣੀਆਂ ਦੌਰਾਨ ਪਿੰਡਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਨੂੰ ਮਿਲ ਰਿਹਾ ਭਰਪੂਰ ਸਮਰਥਨ ਅਤੇ ਲੋਕਾਂ ਦਾ ਠਾਠਾਂ ਮਾਰਦਾ ਇਕੱਠ ਸਾਬਤ ਕਰ ਰਿਹਾ ਹੈ ਕਿ ਹਲਕੇ ਦੇ ਵਾਸੀ ਆਉਣ ਵਾਲੀਆਂ ਚੋਣਾਂ ਵਿੱਚ ਵੱਧ ਤੋਂ ਵੱਧ ਵੋਟਾਂ ਦੇ ਕੇ ਅਕਾਲੀ ਦਲ ਦੇ ਉਮੀਦਵਾਰਾਂ ਨੂੰ ਹੀ ਜਿਤਾਉਣ ਦਾ ਪੱਕਾ ਫੈਸਲਾ ਕਰ ਚੁੱਕੇ ਹਨ।  
ਪਿੰਡਾਂ ਦੇ ਨਿਵਾਸੀਆਂ ਨੇ ਕਿਹਾ ਕਿ ਅਕਾਲੀ ਦਲ ਨੇ ਹਮੇਸ਼ਾਂ ਹਲਕੇ ਦੀਆਂ ਅਸਲ ਲੋੜਾਂ ਨੂੰ ਸਮਝ ਕੇ ਕੰਮ ਕੀਤਾ ਹੈ, ਜਦਕਿ ਆਮ ਆਦਮੀ ਪਾਰਟੀ ਦੀਆਂ ਝੂਠੀਆਂ ਨੀਤੀਆਂ ਅਤੇ ਝੂਠੇ ਲਾਰਿਆਂ ਦੀ ਸਚਾਈ ਲੋਕ ਅੱਜ ਪੂਰੀ ਤਰ੍ਹਾਂ ਜਾਣ ਚੁੱਕੇ ਹਨ। ਇਸ ਲਈ ਲੋਕਾਂ ਦਾ ਰੁਝਾਨ ਦੁਬਾਰਾ ਸ਼੍ਰੋਮਣੀ ਅਕਾਲੀ ਦਲ ਵੱਲ ਵੱਧ ਰਿਹਾ ਹੈ। ਇਸ ਮੌਕੇ ‘ਤੇ ਖ਼ਾਸ ਕਰਕੇ ਨੌਜਵਾਨ ਵਰਗ ਵਿੱਚ ਕਾਫ਼ੀ ਜੋਸ਼ ਅਤੇ ਉਤਸ਼ਾਹ ਦੇਖਣ ਨੂੰ ਮਿਲਿਆ। ਨੌਜਵਾਨਾਂ ਨੇ ਵੱਡੀ ਗਿਣਤੀ ਵਿੱਚ ਮੀਟਿੰਗਾਂ ਵਿੱਚ ਹਿੱਸਾ ਲਿਆ ਅਤੇ ਪੂਰੇ ਜੋਸ਼ ਨਾਲ ਆਪਣੇ ਸਮਰਥਨ ਦਾ ਪ੍ਰਗਟਾਵਾ ਕੀਤਾ। ਮੀਟਿੰਗਾਂ ਦੌਰਾਨ ਸਰਬਜੀਤ ਸਿੰਘ ਝਿੰਜਰ ਅਤੇ ਜਥੇਦਾਰ ਜਸਮੇਰ ਸਿੰਘ ਲਾਛੜੂ ਜੀ ਨੇ ਕਿਹਾ ਕਿ ਉਹ ਹਲਕੇ ਦੇ ਹਰੇਕ ਘਰ ਤੱਕ ਪਹੁੰਚ ਕੇ ਲੋਕਾਂ ਦੀਆਂ ਉਮੀਦਾਂ ਨੂੰ ਸਮਝਣਗੇ ਅਤੇ ਜਿੱਤ ਤੋਂ ਬਾਅਦ ਹਰ ਵਾਅਦੇ ’ਤੇ ਪੂਰਾ ਉਤਰਨਗੇ।

Comments

Most Popular

85 ਸਾਲਾ ਬਾਬਾ ਲਾਭ ਸਿੰਘ ਦੀ ਨਿਰੰਤਰ ਚੱਲ ਰਹੀ ਭੁੱਖ ਹੜਤਾਲ ਨਾਲ ਪ੍ਰਸ਼ਾਸਨ ਜਾਗਿਆ, ਕਰਵਾਈ ਭੁੱਖ ਹੜਤਾਲ ਸਮਾਪਤ

ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਲੋਕ ਸਭਾ ਵਿੱਚ ਚੰਡੀਗੜ੍ਹ ਵਿੱਚ ਹਿੱਸੇਦਾਰੀ ਜਾਇਦਾਦ ਦੀ ਵਿਕਰੀ ਵਿੱਚ ਸਮੱਸਿਆ ਦਾ ਮੁੱਦਾ ਉਠਾਇਆ

Punjab Governor Visits Chandigarh Spinal Rehab, Applauds Spirit of Courage

ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੀ ਆਮ ਮੀਟਿੰਗ ਵਿੱਚ ਡੀਸੀ ਰੇਟ ਦੀ ਮੰਗ ਤੇਜ਼ ਹੋ ਗਈ

Approval to fill 115 posts of Homeopathic Medical Officers and Dispensers is a appreciable decision of the government : Dr. Inderjeet Singh Rana

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350 ਸਾਲਾਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਦੀ ਆਰੰਭਤਾ : ਸੰਤ ਬਾਬਾ ਪ੍ਰਿਤਪਾਲ ਸਿੰਘ

Wave Estate Mohali Shrimad Bhagwat Katha – Divine Description of the Second Day

ਸੰਯੁਕਤ ਕਿਸਾਨ ਮੋਰਚਾ ਵਲੋਂ ਦਿੱਲੀ ਅੰਦੋਲਨ ਦੀ ਪੰਜਵੀਂ ਵਰੇਗੰਢ ਮੌਕੇ ਚੰਡੀਗੜ੍ਹ ਵਿਖੇ ਵਿਸ਼ਾਲ ਰੈਲੀ

ਲੰਬਿਤ ਮੰਗਾਂ ਦੇ ਸਮਰਥਨ ਵਿੱਚ ਸਯੂੰਕਤ ਕਰਮਚਾਰੀ ਮੋਰਚੇ ਦਾ ਇੱਕ ਵਿਸ਼ਾਲ ਸੰਮੇਲਨ ਆਯੋਜਿਤ ਕੀਤਾ ਗਿਆ

ਸ਼ਿਮਲਾ–ਚੰਡੀਗੜ੍ਹ ਡਾਇਓਸਿਸ ਵੱਲੋਂ ਸਾਲ 2025 ਦਾ ਜੁਬਲੀ ਸਾਲ ‘ਕ੍ਰਾਈਸਟ ਦ ਕਿੰਗ’ ਦੇ ਪਾਵਨ ਤਿਉਹਾਰ ਮੌਕੇ ਮਨਾਇਆ ਗਿਆ