ਪੰਜਾਬ ਵਿੱਚ ਕਾਨੂੰਨ ਵਿਵਸਥਾ ਦੀ ਹਾਲਤ ਬਦ ਤੋ ਬਦਤਰ : ਡਾ. ਸੁਭਾਸ਼ ਸ਼ਰਮਾ ਲਗਾਤਾਰ ਵਧ ਰਹੀਆਂ ਅਪਰਾਧਿਕ ਘਟਨਾਵਾਂ ਕਾਰਨ ਵਪਾਰੀ ਤੇ ਕਾਰੋਬਾਰੀ ਪਲਾਇਨ ਕਰਨ ਲਈ ਮਜਬੂਰ ਐਸ.ਏ.ਐਸ.ਨਗਰ 30 ਜਨਵਰੀ ( ਰਣਜੀਤ ਧਾਲੀਵਾਲ ) : ਪੰਜਾਬ ਭਾਜਪਾ ਦੇ ਉਪ ਪ੍ਰਧਾਨ ਡਾ. ਸੁਭਾਸ਼ ਸ਼ਰਮਾ ਨੇ ਇੱਕ ਪੱਤਰਕਾਰ ਵਾਰਤਾ ਦੌਰਾਨ ਸੂਬੇ ਦੀ ਕਾਨੂੰਨ ਵਿਵਸਥਾ ‘ਤੇ ਗੰਭੀਰ ਚਿੰਤਾ ਜਤਾਉਂਦਿਆਂ ਕਿਹਾ ਕਿ ਪੰਜਾਬ ਦੇ ਹਾਲਾਤ ਇਸ ਕਦਰ ਬਿਗੜ ਚੁੱਕੇ ਹਨ ਕਿ ਇਹ ਕਹਿਣਾ ਗਲਤ ਨਹੀਂ ਹੋਵੇਗਾ ਕਿ ਕਾਨੂੰਨ ਵਿਵਸਥਾ ਦਾ ਜਨਾਜ਼ਾ ਨਿਕਲ ਚੁੱਕਾ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਰੋਜ਼ਾਨਾ ਕਤਲ, ਲੁੱਟ, ਛੀਨਾ-ਝਪਟੀ ਅਤੇ ਫਾਇਰਿੰਗ ਵਰਗੀਆਂ ਘਟਨਾਵਾਂ ਸਾਹਮਣੇ ਆ ਰਹੀਆਂ ਹਨ, ਜਿਸ ਕਾਰਨ ਆਮ ਲੋਕਾਂ ਵਿੱਚ ਡਰ ਦਾ ਮਾਹੌਲ ਬਣਿਆ ਹੋਇਆ ਹੈ। ਡਾ. ਸ਼ਰਮਾ ਨੇ ਕਿਹਾ ਕਿ ਦੋ ਦਿਨ ਪਹਿਲਾਂ ਮੋਹਾਲੀ ਵਿੱਚ ਐਸਐਸਪੀ ਦਫ਼ਤਰ ਦੇ ਬਾਹਰ ਦਿਨ ਦਿਹਾੜੇ ਇੱਕ ਨੌਜਵਾਨ ਦੀ ਹੱਤਿਆ ਹੋਣਾ ਇਸ ਗੱਲ ਦਾ ਸਪੱਸ਼ਟ ਸਬੂਤ ਹੈ ਕਿ ਅਪਰਾਧੀਆਂ ਦੇ ਹੌਂਸਲੇ ਬੁਲੰਦ ਹਨ , ਸਰਕਾਰ ਤੇ ਪ੍ਰਸ਼ਾਸਨ ਦਾ ਡਰ ਪੂਰੀ ਤਰ੍ਹਾਂ ਖਤਮ ਹੋ ਚੁੱਕਾ ਹੈ। ਪਿਛਲੇ ਇੱਕ ਮਹੀਨੇ ਦੌਰਾਨ ਹੋਈਆਂ ਕਈ ਭਿਆਨਕ ਘਟਨਾਵਾਂ ਨੇ ਪੂਰੇ ਪੰਜਾਬ ਨੂੰ ਹਿਲਾ ਕੇ ਰੱਖ ਦਿੱਤਾ ਹੈ। ਰਾਣਾ ਬਲਾਚੌਰਿਆ ਹੱਤਿਆਕਾਂਡ ਸਮੇਤ ਲੁਧਿਆਣਾ ਅਤੇ ਅੰਮ੍ਰਿਤਸਰ ਵਿੱਚ ਵਿਆਹ ਸਮਾਗਮਾਂ ਦੌਰਾਨ ਹੋਈਆਂ ਅਪਰਾਧਿਕ ਵਾਰਦਾਤਾਂ ਤੋਂ ਇਹ ਸਾਫ਼ ਹੈ ਕਿ ਗੈਂਗਸਟਰ ਬੇਖੌਫ਼ ਹੋ ਕੇ ਖੁੱਲ੍...
ਨੰਨੇ ਬੱਚਿਆਂ ਨੇ ਵਰਲਡ ਮੈਡੀਟੇਸ਼ਨ ਡੇ ’ਤੇ ਕੀਤਾ ਧਿਆਨ
ਪੰਚਕੂਲਾ 21 ਦਸੰਬਰ ( ਰਣਜੀਤ ਧਾਲੀਵਾਲ ) : ਵਰਲਡ ਮੈਡੀਟੇਸ਼ਨ ਡੇ (ਵਿਸ਼ਵ ਧਿਆਨ ਦਿਵਸ) ਦੇ ਮੌਕੇ ’ਤੇ ਇੱਥੇ ਜੇਪੀਏ ਟਾਡਲਰਜ਼ ਵਰਲਡ ਪ੍ਰੀ-ਸਕੂਲ, ਸੈਕਟਰ-10, ਪੰਚਕੂਲਾ ਵਿੱਚ ਬੱਚਿਆਂ, ਅਧਿਆਪਕਾਂ ਅਤੇ ਸਕੂਲ ਦੇ ਸਮੂਹ ਸਟਾਫ ਨੇ ਸਕੂਲ ਦੇ ਪਾਰਕ ਵਿੱਚ ਇਕੱਠੇ ਹੋ ਕੇ ਧਿਆਨ ਸਾਧਨਾ ਕਰਦਿਆਂ ਇਹ ਦਿਨ ਸ਼ਾਂਤੀ ਨਾਲ ਮਨਾਇਆ। ਸਕੂਲ ਵਿਚ ਧਿਆਨ ਸੈਸ਼ਨ ਦੀ ਲਾਈਵ ਸਟ੍ਰੀਮਿੰਗ ਵੀ ਕੀਤੀ ਗਈ, ਤਾਂ ਜੋ ਮਾਪੇ ਆਨਲਾਈਨ ਮਾਧਿਅਮ ਰਾਹੀਂ ਆਪਣੇ ਬੱਚਿਆਂ ਨਾਲ ਜੁੜ ਸਕਣ, ਜਦਕਿ ਬੱਚੇ ਸਕੂਲ ਵਿੱਚ ਧਿਆਨ ਕਰ ਰਹੇ ਸਨ। ਇਸ ਨਾਲ ਇਹ ਸਮਾਗਮ ਇਕ ਸੱਚਮੁੱਚ ਦਾ ਸਾਂਝਾ ਅਨੁਭਵ ਬਣ ਗਿਆ, ਜਿਸ ਵਿੱਚ ਬੱਚੇ, ਮਾਪੇ ਅਤੇ ਅਧਿਆਪਕ—ਸਭ ਨੇ ਮਿਲ ਕੇ ਵਰਲਡ ਮੈਡੀਟੇਸ਼ਨ ਡੇ ’ਤੇ ਸਕਾਰਾਤਮਕ ਊਰਜਾ ਦਾ ਸੰਚਾਰ ਕੀਤਾ। ਸਕੂਲ ਪਿਛਲੇ ਦੋ ਦਹਾਕਿਆਂ ਤੋਂ ਆਪਣੇ ਰੋਜ਼ਾਨਾ ਕਾਰਜਕ੍ਰਮ ਵਿੱਚ ਧਿਆਨ ਨੂੰ ਸੁਭਾਵਿਕ ਤੌਰ ’ਤੇ ਸ਼ਾਮਲ ਕਰਦਾ ਆ ਰਿਹਾ ਹੈ।
Comments
Post a Comment