ਖਹਿਰਾ ਨੇ ਭਗਵੰਤ ਮਾਨ ਸਰਕਾਰ ਵੱਲੋਂ ਬਲਾਕ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਦੀ ਬੇਸ਼ਰਮੀ ਨਾਲ ਕੀਤੀ ਹਾਈਜੈਕਿੰਗ ਦੀ ਨਿੰਦਾ ਕੀਤੀ ਇਸਨੂੰ ਲੋਕਤੰਤਰ ‘ਤੇ ਸਿੱਧਾ ਹਮਲਾ ਕਰਾਰ ਦਿੱਤਾ ਚੰਡੀਗੜ੍ਹ 18 ਦਸੰਬਰ ( ਰਣਜੀਤ ਧਾਲੀਵਾਲ ) : ਭੁਲੱਥ ਤੋਂ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਅੱਜ ਪੰਜਾਬ ਵਿੱਚ ਹਾਲ ਹੀ ਵਿੱਚ ਸੰਪੰਨ ਹੋਈਆਂ ਬਲਾਕ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਦੀ ਬੇਸ਼ਰਮੀ ਅਤੇ ਧੱਕੇਸ਼ਾਹੀ ਨਾਲ ਕੀਤੀ ਗਈ ਹਾਈਜੈਕਿੰਗ ਦੀ ਤਿੱਖੀ ਨਿੰਦਾ ਕੀਤੀ। ਉਨ੍ਹਾਂ ਕਿਹਾ ਕਿ ਇਹ ਸਭ ਕੁਝ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਸਰਕਾਰ ਦੀ ਸਰਪ੍ਰਸਤੀ ਹੇਠ ਪੁਲਿਸ ਤੰਤਰ, ਸਿਵਲ ਪ੍ਰਸ਼ਾਸਨ ਅਤੇ ਚੋਣ ਮਸ਼ੀਨਰੀ ਦੇ ਸ਼ਰੇਆਮ ਦੁਰਉਪਯੋਗ ਰਾਹੀਂ ਕੀਤਾ ਗਿਆ। ਖਹਿਰਾ ਨੇ ਕਿਹਾ ਕਿ ਇਹ ਕਥਿਤ ਚੋਣਾਂ ਹਕੀਕਤ ਵਿੱਚ ਸੋਚ-ਸਮਝ ਕੇ ਰਚਿਆ ਗਿਆ ਧੋਖਾਧੜੀ ਭਰਿਆ ਨਾਟਕ ਸਨ, ਜਿਸਦੀ ਸ਼ੁਰੂਆਤ ਵਿਰੋਧੀ ਪਾਰਟੀਆਂ ਖਾਸ ਕਰਕੇ ਕਾਂਗਰਸ ਦੇ ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰਾਂ ਦੀ ਵੱਡੇ ਪੱਧਰ ‘ਤੇ ਰੱਦਗੀ ਨਾਲ ਹੋਈ। ਰਿਟਰਨਿੰਗ ਅਫ਼ਸਰਾਂ ‘ਤੇ ਖੁੱਲ੍ਹਾ ਦਬਾਅ ਪਾਇਆ ਗਿਆ, ਉਨ੍ਹਾਂ ਨੂੰ ਡਰਾਇਆ ਧਮਕਾਇਆ ਗਿਆ ਅਤੇ ਸੱਤਾ ਧਾਰੀ ਪਾਰਟੀ ਦੇ ਸਿਆਸੀ ਏਜੰਟਾਂ ਵਜੋਂ ਕੰਮ ਕਰਨ ਲਈ ਮਜਬੂਰ ਕੀਤਾ ਗਿਆ, ਜਿਸ ਨਾਲ ਵੋਟਾ ਤੋਂ ਪਹਿਲਾਂ ਹੀ ਬਰਾਬਰੀ ਦਾ ਮੈਦਾਨ ਖਤਮ ਕਰ ਦਿੱਤਾ ਗਿਆ। ਉਨ੍ਹਾਂ ਅੱਗੇ ਕਿਹਾ ਕਿ ਵੋਟਰ ਸੂਚੀਆਂ ਵਿੱਚੋਂ ਵਿਰੋਧੀ ਪਾਰਟੀਆਂ ਦੇ ਸਮਰਥਕਾਂ ਦੇ ਨਾਮ ...
ਆਜ਼ਾਦ ਚੋਣ ਕਮਿਸ਼ਨ ਸਥਾਪਿਤ ਕਰਨ ਦੀ ਲੋੜ : ਹਰਸਿਮਰਤ ਕੌਰ ਬਾਦਲ
ਸੂਬਾ ਚੋਣਾਂ ਦੌਰਾਨ ਬਾਹਰੀ ਆਬਜ਼ਰਵਰ ਤਾਇਨਾਤ ਕੀਤੇ ਜਾਣ ਅਤੇ ਚੋਣ ਮਨੋਰਥ ਪੱਤਰਾਂ ਨੂੰ ਕਾਨੂੰਨੀ ਦਸਤਾਵੇਜ਼ ਬਣਾਉਣ ਦੀ ਲੋੜ ’ਤੇ ਜ਼ੋਰ
ਦੱਸਿਆ ਕਿ ਕਿਵੇਂ ਆਪ ਨੇ ਬਲਾਕ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਨੂੰ ਹਾਈਜੈਕ ਕੀਤਾ
ਚੰਡੀਗੜ੍ਹ 10 ਦਸੰਬਰ ( ਰਣਜੀਤ ਧਾਲੀਵਾਲ ) : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਬਠਿੰਡਾ ਦੇ ਐਮ ਪੀ ਹਰਸਿਮਰਤ ਕੌਰ ਬਾਦਲ ਨੇ ਅੱਜ ਕਿਹਾ ਕਿ ਪ੍ਰਧਾਨ ਮੰਤਰੀ, ਚੀਫ ਜਸਟਿਸ ਆਫ ਇੰਡੀਆ ਅਤੇ ਵਿਰੋਧੀ ਧਿਰ ਦੇ ਨੇਤਾ ਦੀ ਸਲਾਹ ਨਾਲ ਇਕ ਆਜ਼ਾਦ ਚੋਣ ਕਮਿਸ਼ਨ ਦੀ ਸਥਾਪਨਾ ਕੀਤੀ ਜਾਵੇ ਅਤੇ ਸੂਬਾ ਚੋਣਾਂ ਦੌਰਾਨ ਲੋਕਤੰਤਰ ਦੀ ਰਾਖੀ ਵਾਸਤੇ ਬਾਹਰੀ ਆਬਜ਼ਰਵਰ ਲਗਾਏ ਜਾਣ ਅਤੇ ਚੋਣ ਮਨੋਰਥ ਪੱਤਰਾਂ ਨੂੰ ਕਾਨੂੰਨੀ ਦਸਤਾਵੇਜ਼ਾਂ ਦਾ ਰੂਪ ਦਿੱਤਾ ਜਾਵੇ। ਇਥੇ ਚੋਣ ਸੁਧਾਰਾਂ ਦੀ ਗੱਲ ਕਰਦਿਆਂ ਹਰਸਿਮਰਤ ਕੌਰ ਬਾਦਲ ਨੇ ਸੰਸਦ ਵਿਚ ਕਿਹਾ ਕਿ ਦੇਸ਼ ਨੂੰ ਆਜ਼ਾਦ ਤੇ ਨਿਰਪੱਖ ਚੋਣ ਕਮਿਸ਼ਨ ਦੀ ਜ਼ਰੂਰਤ ਹੈ ਜੋ ਸੱਤਾਧਾਰੀ ਪਾਰਟੀ ਦਾ ਤੋਤਾ ਨਾ ਹੋਵੇ।
ਉਹਨਾਂ ਜ਼ੋਰ ਦੇ ਕੇ ਕਿਹਾ ਕਿ ਦੇਸ਼ ਨੂੰ ਨਾ ਸਿਰਫ ਚੰਗੇ ਕਾਨੂੰਨਾਂ ਦੀ ਜ਼ਰੂਰਤ ਹੈ ਬਲਕਿ ਕਾਨੂੰਨ ਆਜ਼ਾਦ ਤੇ ਨਿਰਪੱਖ ਢੰਗ ਨਾਲ ਲਾਗੂ ਹੋਣੇ ਚਾਹੀਦੇ ਹਨ। ਉਹਨਾਂ ਕਿਹਾ ਕਿ ਮੰਦੇ ਭਾਗਾਂ ਨੂੰ ਅਸੀਂ ਵੇਖ ਰਹੇ ਹਾਂ ਕਿ ਅਜਿਹੇ ਕਈ ਕਦਮ ਚੁੱਕੇ ਜਾ ਰਹੇ ਹਨ ਕਿ ਚੋਣ ਪ੍ਰਣਾਲੀ ਨੂੰ ਕਮਜ਼ੋਰ ਕਰਨ ਲਈ ਕਦਮ ਚੁੱਕੇ ਜਾ ਰਹੇ ਹਨ ਜਦੋਂ ਕਿ ਚੋਣ ਪ੍ਰਣਾਲੀ ਨੂੰ ਮਜ਼ਬੂਤ ਕਰਨ ਵਾਸਤੇ ਕਦਮ ਨਹੀਂ ਚੁੱਕੇ ਜਾ ਰਹੇ। ਉਹਨਾਂ ਕਿਹਾ ਕਿ ਸਿਆਸੀ ਪਾਰਟੀਆਂ ਜਿਹਨਾਂ ਨੇ ਆਪੋ ਆਪਣੇ ਚੋਣ ਮਨੋਰਥ ਪੱਤਰ ਲਾਗੂ ਨਹੀਂ ਕੀਤੇ, ਉਹਨਾਂ ’ਤੇ ਪਾਬੰਦੀ ਕਿਉਂ ਨਹੀਂ ਲੱਗਦੀ ਤੇ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਵਿਚ ਕਾਂਗਰਸ ਤੇ ਆਮ ਆਦਮੀ ਪਾਰਟੀ (ਆਪ) ਨੇ ਅਜਿਹੇ ਵਾਅਦੇ ਕੀਤੇ ਜੋ ਕਦੇ ਪੂਰੇ ਨਹੀਂ ਕੀਤੇ ਗਏ।
ਹਰਸਿਮਰਤ ਕੌਰ ਬਾਦਲ ਨੇ ਜ਼ੋਰ ਦੇ ਕੇ ਕਿਹਾ ਕਿ ਪ੍ਰਣਾਲੀ ਵਿਚ ਸੁਧਾਰ ਵਾਸਤੇ ਹੇਠੋਂ ਲੈ ਕੇ ਉਪਰ ਤੱਕ ਸੁਧਾਰਾਂ ਦੀ ਜ਼ਰੂਰਤ ਹੈ। ਉਹਨਾਂ ਕਿਹਾ ਕਿ ਪੰਜਾਬ ਵਿਚ ਖੁਦ ਲੋਕਤੰਤਰ ਨੂੰ ਅਰਵਿੰਦ ਕੇਜਰੀਵਾਲ ਨੇ ਮੁੱਖ ਮੰਤਰੀ ਰਿਹਾਇਸ਼ ਵਿਚ ਬੈਠ ਕੇ ਹਾਈਜੈਕ ਕਰ ਲਿਆ ਹੈ ਜੋ ਸੂਬੇ ਦੇ ਸਰਕਾਰੀ ਜਹਾਜ਼ ਦੀ ਵਰਤੋਂ ਕਰ ਰਹੇ ਹਨ ਤੇ ਸਾਰੇ ਸਰਕਾਰੀ ਫੈਸਲੇ ਲੈ ਰਹੇ ਹਨ। ਉਹਨਾਂ ਕਿਹਾ ਕਿ ਸਾਰੀ ਸਰਕਾਰ ’ਤੇ ਇਸ ਵੇਲੇ ਕੇਜਰੀਵਾਲ ਦਾ ਕਬਜ਼ਾ ਹੈ। ਬਠਿੰਡਾ ਦੇ ਐਮ ਪੀ ਨੇ ਇਹ ਵੀ ਦੱਸਿਆ ਕਿ ਕਿਵੇਂ ਪੰਜਾਬ ਵਿਚ ਪੰਚਾਇਤੀ ਰਾਜ ਸੰਸਥਾਵਾਂ ਦੀਆਂ ਚੋਣਾਂ ਦਾ ਹਾਲ ਮਾੜਾ ਹੋ ਗਿਆ ਹੈ।
ਉਹਨਾਂ ਕਿਹਾ ਕਿ ਹਾਲ ਹੀ ਵਿਚ ਪਟਿਆਲਾ ਦੇ ਐਸ ਐਸ ਪੀ ਵਰੁਣ ਸ਼ਰਮਾ ਦੀ ਆਡੀਓ ਕਾਨਫਰੰਸ ਕਾਲ ਵਾਇਰਲ ਹੋਈ ਜਿਸ ਦੌਰਾਨ ਐਸ ਐਸ ਪੀ ਜ਼ਿਲ੍ਹਾ ਪੁਲਿਸ ਅਧਿਕਾਰੀਆਂ ਨੂੰ ਹਦਾਇਤਾਂ ਕਰਦੇ ਨਜ਼ਰ ਆਏ ਕਿ ਕਿਵੇਂ ਵਿਰੋਧੀ ਧਿਰ ਦੇ ਉਮੀਦਵਾਰਾਂ ਨੂੰ ਰਿਟਰਨਿੰਗ ਅਫਸਰਾਂ ਦੇ ਦਫਤਰ ਵਿਚ ਪਹੁੰਚਣ ਤੋਂ ਰੋਕਿਆ ਜਾਵੇ ਤਾਂ ਜੋ ਉਹ ਬਲਾਕ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਵਾਸਤੇ ਨਾਮਜ਼ਦਗੀ ਪੱਤਰ ਦਾਖਲ ਨਾ ਕਰ ਸਕਣ। ਹਰਸਿਮਰਤ ਕੌਰ ਬਾਦਲ ਨੇ ਦੱਸਿਆ ਕਿ ਕਿਵੇਂ ਆਮ ਆਦਮੀ ਪਾਰਟੀ (ਆਪ) ਦੇ ਉਮੀਦਵਾਰਾਂ ਨੂੰ ਬਿਨਾਂ ਮੁਕਾਬਲਾ ਜਿਤਾਉਣ ਦੇ ਯਤਨ ਕੀਤੇ ਗਏ। ਉਹਨਾਂ ਕਿਹਾ ਕਿ ਮਜੀਠਾ ਵਿਚ 23 ਵਿਚੋਂ 21 ਸੀਟਾਂ ’ਤੇ ਆਪ ਦੇ ਉਮੀਦਵਾਰ ਬਿਨਾਂ ਮੁਕਾਬਲਾ ਜਿਤਾਏ ਗਏ। ਉਹਨਾਂ ਕਿਹਾ ਕਿ ਰਾਜਾਸਾਂਸੀ ਵਿਚ 35 ਵਿਚੋਂ 25 ਉਮੀਦਵਾਰ ਬਿਨਾਂ ਮੁਕਾਬਲਾ ਜਿਤਾਏ ਗਏ, ਤਰਨ ਤਾਰਨ ਵਿਚ 32 ਵਿਚੋਂ ਸਾਰੇ 32 ਉਮੀਦਵਾਰ, ਗੁਰਦਾਸਪੁਰ ਵਿਚ 22 ਵਿਚੋਂ 20 ਅਤੇ ਭੋਆ ਵਿਚ ਵਿਰੋਧੀ ਧਿਰ ਦਾ ਕੋਈ ਵੀ ਉਮੀਦਵਾਰ ਮੈਦਾਨ ਵਿਚ ਨਹੀਂ ਨਿਤਰਣ ਦਿੱਤਾ ਗਿਆ। ਉਹਨਾਂ ਕਿਹਾ ਕਿ ਇਸੇ ਤਰੀਕੇ ਡਿਜੀਟਲ ਫਾਈਲਿੰਗ ਦੌਰਾਨ ਹਾਸੋਹੀਣੇ ਆਧਾਰ ’ਤੇ ਨਾਮਜ਼ਦਗੀ ਪੱਤਰ ਰੱਦ ਕੀਤੇ ਗਏ। ਹਰਸਿਮਰਤ ਕੌਰ ਬਾਦਲ ਨੇ ਇਹ ਵੀ ਦੱਸਿਆ ਕਿ ਕਿਵੇਂ ਕਾਂਗਰਸ ਨੂੰ ਸਾਬਕਾ ਵਿਧਾਇਕ ਡਾ. ਨਵਜੋਤ ਕੌਰ ਸਿੱਧੂ ਨੇ ਬੇਨਕਾਬ ਕੀਤਾ ਤੇ ਦੱਸਿਆ ਕਿ ਕਾਂਗਰਸ ਦੇ ਆਗੂ 500 ਕਰੋੜ ਰੁਪਏ ਦੀ ਰਿਸ਼ਵਤ ਮੁੱਖ ਮੰਤਰੀ ਪੰਜਾਬ ਦੀ ਕੁਰਸੀ ਵਾਸਤੇ ਲੈ ਕੇ ਅਹੁਦੇ ਵੇਚਦੇ ਰਹੇ ਹਨ। ਉਹਨਾਂ ਨੇ ਸਾਰੇ ਮਾਮਲੇ ਦੀ ਨਿਰਪੱਖ ਜਾਂਚ ਦੀ ਮੰਗ ਕੀਤੀ।

Comments
Post a Comment