ਲੁਧਿਆਣਾ ਵਿਖੇ ਹਸਪਤਾਲ ਦੇ ਮੁਰਦਾਘਰ ‘ਚ ਰੱਖੀ ਔੇਰਤ ਦੀ ਲਾਸ਼ ਗਾਇਬ, ਪਰਿਵਾਰ ਧਰਨੇ ‘ਤੇ ਬੈਠਾ
ਲੁਧਿਆਣਾ 22 ਦਸੰਬਰ ( ਵਿਜੇ ਭਮੰਬਰੀ ) : ਲੁਧਿਆਣਾ ਦੇ ਇੱਕ ਹਸਪਤਾਲ ਵਿੱਚੋਂ ਇੱਕ ਔਰਤ ਦੀ ਲਾਸ਼ ਗਾਇਬ ਹੋ ਗਈ। ਇਸ ਗੱਲ ਦਾ ਖੁਲਾਸਾ ਉਦੋਂ ਹੋਇਆ ਜਦੋਂ ਪਰਿਵਾਰ ਅੰਤਿਮ ਸਸਕਾਰ ਲਈ ਲਾਸ਼ ਲੈਣ ਪਹੁੰਚਿਆ। ਹਸਪਤਾਲ ਨੇ ਉਨ੍ਹਾਂ ਨੂੰ ਕਿਸੇ ਹੋਰ ਦੀ ਲਾਸ਼ ਸੌਂਪ ਦਿੱਤੀ। ਜਦੋਂ ਉਨ੍ਹਾਂ ਨੇ ਚਿਹਰਾ ਦੇਖਿਆ ਤਾਂ ਉਨ੍ਹਾਂ ਨੇ ਇਹ ਦਾਅਵਾ ਕਰਦੇ ਹੋਏ ਕਿ ਲਾਸ਼ ਉਨ੍ਹਾਂ ਦੇ ਰਿਸ਼ਤੇਦਾਰ ਦੀ ਨਹੀਂ ਹੈ, ਹੰਗਾਮਾ ਕਰ ਦਿੱਤਾ।
ਇਸ ਤੋਂ ਬਾਅਦ, ਪਰਿਵਾਰ ਨੇ ਹਸਪਤਾਲ ਦੇ ਅੰਦਰ ਹੀ ਵਿਰੋਧ ਪ੍ਰਦਰਸ਼ਨ ਕੀਤਾ। ਉਨ੍ਹਾਂ ਦਾਅਵਾ ਕੀਤਾ ਕਿ ਔਰਤ ਦੀ ਲਾਸ਼ ਕਿਸੇ ਹੋਰ ਨੂੰ ਦੇ ਦਿੱਤੀ ਗਈ। ਕਿਸ ਨੂੰ ਦਿੱਤੀ ਹਸਪਤਾਲ ਖੁਲਾਸਾ ਨਹੀਂ ਕਰ ਰਿਹਾ ਹੈ।
ਦਰਅਸਲ, ਔਰਤ ਨੂੰ ਕੁਝ ਦਿਨ ਪਹਿਲਾਂ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ। ਡਾਕਟਰਾਂ ਨੇ ਬਾਅਦ ਵਿੱਚ ਉਸਨੂੰ ਮ੍ਰਿਤਕ ਐਲਾਨ ਦਿੱਤਾ। ਪਰਿਵਾਰ ਨੇ ਦੱਸਿਆ ਕਿ ਮ੍ਰਿਤਕ ਮਹਿਲਾ ਦੇ ਦੋ ਪੁੱਤਰ ਵਿਦੇਸ਼ ਵਿੱਚ ਰਹਿੰਦੇ ਹਨ, ਅਤੇ ਉਸ ਦੇ ਅੰਤਿਮ ਸਸਕਾਰ ਵਿੱਚ ਸਮਾਂ ਲੱਗਣਾ ਸੀ। ਇਸ ਲਈ, ਪਰਿਵਾਰ ਨੇ ਔਰਤ ਦੀ ਲਾਸ਼ ਹਸਪਤਾਲ ਦੇ ਮੁਰਦਾਘਰ ਵਿੱਚ ਰੱਖ ਦਿੱਤੀ, ਜਿੱਥੇ ਇਹ ਗਾਇਬ ਹੋ ਗਈ।
ਹਸਪਤਾਲ ਦੇ ਡਾਕਟਰ ਸੁਨੀਲ ਨੇ ਕਿਹਾ ਕਿ ਪ੍ਰਬੰਧਨ ਇਸ ਕੁਤਾਹੀ ਦੀ ਜਾਂਚ ਕਰ ਰਿਹਾ ਹੈ। ਉਨ੍ਹਾਂ ਅੱਗੇ ਕਿਹਾ ਕਿ ਜਾਂਚ ਤੋਂ ਬਾਅਦ ਕਾਰਵਾਈ ਕੀਤੀ ਜਾਵੇਗੀ। ਐਸਐਚਓ ਸਰਾਭਾ ਨਗਰ ਆਦਿਤਿਆ ਸ਼ਰਮਾ ਨੇ ਪੀੜਤ ਪਰਿਵਾਰ ਦੇ ਬਿਆਨ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

Comments
Post a Comment