Skip to main content

Warring seeks MSP guarantee as promised to farmers

Warring seeks MSP guarantee as promised to farmers Demands Rs 50-70 cr annual research grant for PAU Seeks debt relief for farmers on pattern of industry loan waiver Reveals, Punjab didn’t get a penny of Rs 1600 cr flood relief Demands withdrawal of the law on stubble burning Chandigarh/New Delhi 18 March ( Ranjeet Singh Dhaliwal ) : Punjab Congress president and Ludhiana MP Amarinder Singh Raja Warring today demanded that the government of India should bring the law to provide MSP guarantee to the farmers as had been promised to them when they withdrew their 15 month long strike against three farm laws. He also demanded Rs 50 crore to Rs 70 crores annual research grant for the Punjab Agricultural University, Ludhiana to improve the research facilities for better agriculture. The Ludhiana MP made a strong case for providing debt relief to the small and marginal farmers through one time settlement by waiving off their interests. He asked, if the government can waive off loans worth Rs 1...

ਮੋਹਾਲੀ ਪ੍ਰੈਸ ਕਲੱਬ ਦਾ 19ਵਾਂ "ਧੀਆਂ ਦਾ ਲੋਹੜੀ" ਮੇਲਾ ਰੌਣਕਾਂ ਬਿਖੇਰਦਾ ਹੋਇਆ ਸੰਪੰਨ

ਮੋਹਾਲੀ ਪ੍ਰੈਸ ਕਲੱਬ ਦਾ 19ਵਾਂ "ਧੀਆਂ ਦਾ ਲੋਹੜੀ" ਮੇਲਾ ਰੌਣਕਾਂ ਬਿਖੇਰਦਾ ਹੋਇਆ ਸੰਪੰਨ

* ਮੁੱਖ ਮਹਿਮਾਨ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ 2 ਲੱਖ ਰੁਪਏ ਗ੍ਰਾਂਟ ਦੇਣ ਦਾ ਐਲਾਨ

* ਹਲਕਾ ਵਿਧਾਇਕ ਕੁਲਵੰਤ ਸਿੰਘ ਨੇ ਮੋਹਾਲੀ ਕਲੱਬ ਨੂੰ ਥਾਂ ਦੇਣ ਦਾ ਵਾਅਦਾ ਦੁਹਰਾਇਆ

* ਨਵਜੰਮੀਆਂ ਬੱਚੀਆਂ ਅਤੇ ਸਿੱਖਿਆ ਦੇ ਖੇਤਰ ਵਿੱਚ ਮੱਲਾਂ ਮਾਰਨ ਵਾਲੀਆਂ ਲੜਕੀਆਂ ਦਾ ਕੀਤਾ ਸਨਮਾਨ

* ਪੰਜਾਬੀ ਦੇ ਉੱਘ ਲੋਕ ਗਾਇਕ ਹਰਜੀਤ ਹਰਮਨ ਨੇ ਆਪਣੇ ਗੀਤਾਂ ਨਾਲ ਸਰੋਤਿਆਂ ਨੂੰ ਝੂੰਮਣ ਲਾਇਆ

ਐਸ.ਏ.ਐਸ.ਨਗਰ 10 ਜਨਵਰੀ ( ਰਣਜੀਤ ਧਾਲੀਵਾਲ ) : ਪੱਤਰਕਾਰਾਂ ਦੀ ਸਿਰਮੌਰ ਸੰਸਥਾ ਮੋਹਾਲੀ ਪ੍ਰੈਸ ਕਲੱਬ ਵੱਲੋਂ ਸਥਾਨਕ ਪਾਲਕੀ ਰਿਜੌਰਟ ਵਿਖੇ ਕਰਵਾਇਆ ਗਿਆ 19ਵਾਂ ‘ਧੀਆਂ ਦੀ ਲੋਹੜੀ’ ਸੱਭਿਆਚਾਰਕ ਮੇਲਾ ਰੌਣਕਾਂ ਬਿਖੇਰਦਾ ਸੰਪੰਨ ਹੋਇਆ। ਇਸ ਮੌਕੇ ਪੰਜਾਬ ਦੇ ਨਾਮਵਰ ਕਲਾਕਾਰਾਂ ਨੇ ਅਪਣੀ ਕਲਾ ਦੇ ਜੌਹਰ ਦਿਖਾਉਦਿਆਂ ਵਿਲੱਖਣ ਤੇ ਅਮਿਟ ਛਾਪ ਛੱਡੀ। ਮੇਲੇ ਦੇ ਮੁੱਖ ਮਹਿਮਾਨ ਵਜੋਂ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਸ਼ਿਰਕਤ ਕੀਤੀ ਜਦਕਿ ਮੇਲੇ ਦੀ ਪ੍ਰਧਾਨਗੀ ਹਲਕਾ ਵਿਧਾਇਕ ਕੁਲਵੰਤ ਸਿੰਘ ਕੀਤੀ।  ਇਸ ਮੌਕੇ ਮੁੱਖ ਮਹਿਮਾਨ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਵੱਲੋਂ ਸਭ ਤੋਂ ਪਹਿਲਾਂ ਸਿੱਖਿਆ ਦੇ ਖੇਤਰ ਵਿੱਚ ਇਲਾਕੇ ਅਤੇ ਮਾਪਿਆਂ ਦਾ ਨਾਮ ਰੌਸ਼ਨ ਕਰਨ ਵਾਲੀਆਂ ਬੱਚੀਆਂ ਸਮਰਿਤੀ ਵਰਮਾ, ਮਨਪ੍ਰੀਤ ਕੌਰ, ਮਾਨਸੀ ਜੋਸ਼ੀ, ਮਹਿਕ, ਮਹਿਕ ਸ਼ਰਮਾ, ਜਸ਼ਨਦੀਪ ਕੌਰ, ਮਾਨਸੀ, ਸਾਰਿਕਾ ਗੁਪਤਾ ਅਤੇ ਸਿਮਰਜੀਤ ਕੌਰ ਨੂੰ ਸਨਮਾਨਿਤ ਕੀਤਾ ਗਿਆ।

ਇਸ ਮੌਕੇ ਕੈਬਨਿਟ ਮੰਤਰੀ ਲਾਲਜੀਤ ਭੁੱਲਰ ਨੇ ਕਲੱਬ ਨੇ ਕਿਹਾ ਕਿ ਧੀਆਂ ਦੀ ਲੋਹੜੀ ਮਨਾਉਣਾ, ਕਲੱਬ ਵਲੋਂ ਕੀਤਾ ਗਿਆ ਬਹੁਤ ਵੱਡਾ ਉਪਰਾਲਾ ਹੈ, ਜਿਸ ਲਈ ਮੈਂ ਸਮੂਹ ਕਲੱਬ ਮੈਂਬਰਾਨ ਨੂੰ ਵਧਾਈ ਦਿੰਦਾ ਹੈ। ਉਹਨਾਂ ਸਮਾਜ ਵਿੱਚ ਧੀਆਂ ਪ੍ਰਤੀ ਬਦਲ ਰਹੀ ਸੋਚ ਦੀ ਸਰਾਹਨਾ ਕੀਤੀ। ਉਹਨਾਂ ਉਹਨਾਂ ਕਿਹਾ ਕਿ ਅਜੋਕੇ ਸਮੇਂ ਵਿਚ ਧੀਆਂ, ਸਾਡੇ ਸਮਾਜ ਅਤੇ ਦੇਸ਼ ਦੀ ਤਰੱਕੀ ਵਿਚ ਵੱਡਾ ਯੋਗਦਾਨ ਪਾ ਰਹੀਆਂ ਹਨ ਅਤੇ ਸਾਨੂੰ ਵੀ ਆਪਣੀਆਂ ਧੀਆਂ ਨੂੰ ਬਿਹਤਰ ਸਿੱਖਿਆ ਦੇ ਕੇ ਸਮਾਜ ਦੇ ਵਿਕਾਸ ਵਿਚ ਯੋਗਦਾਨ ਪਾਉਣਾ ਚਾਹੀਦਾ ਹੈ। ਉਹਨਾਂ ਕਿਹਾ ਕਿ ਕਈ ਖੇਤਰਾਂ ਵਿੱਚ ਸਾਡੀਆਂ ਹੋਣਹਾਰ ਲੜਕੀਆਂ, ਮਰਦਾਂ ਨਾਲੋਂ ਵੀ ਅੱਗੇ ਨਿਕਲ ਗਈਆਂ ਹਨ। ਉਨ੍ਹਾਂ ਕਿਹਾ ਕਿ ਮਰਦ ਨੂੰ ਔਰਤ ਪ੍ਰਤੀ ਅਪਣੀ ਸੋਚ ਬਦਲਣ ਦੀ ਲੋੜ ਹੈ।ਉਪਰੰਤ ਕੈਬਨਿਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਵੱਲੋਂ ਮੋਹਾਲੀ ਪ੍ਰੈਸ ਕਲੱਬ ਦਾ ਸੋਵੀਨਾਰ ਰਲੀਜ਼ ਕੀਤਾ ਗਿਆ। ਇਸ ਦੌਰਾਨ ਮੰਤਰੀ ਸਾਹਿਬ ਨੇ ਮੋਹਾਲੀ ਪ੍ਰੈੱਸ ਕਲੱਬ ਨੂੰ 2 ਲੱਖ ਰੁਪਏ ਸਰਕਾਰੀ ਗ੍ਰਾਂਟ ਦੇਣ ਦਾ ਐਲਾਨ ਕੀਤਾ। 

ਇਸ ਮੌਕੇ ਵਿਸ਼ੇਸ਼ ਮਹਿਮਾਨ ਵਿਧਾਇਕ ਕੁਲਵੰਤ ਸਿੰਘ ਵਲੋਂ ਨਵਜੰਮੀ ਬੱਚੀ ਹਰਨਿਵਾਜ਼ਪ੍ਰੀਤ ਕੌਰ ਪੁੱਤਰੀ ਹਰਿੰਦਰ ਹਰ ਦਾ ਸਨਮਾਨਤ ਕੀਤਾ ਗਿਆ ਅਤੇ ਮੋਹਾਲੀ ਪ੍ਰੈਸ ਕਲੱਬ ਦਾ ਨਵੇਂ ਸਾਲ 2026 ਦਾ ਕੈਲੰਡਰ ਰਲੀਜ਼ ਕੀਤਾ ਗਿਆ। ਉਹਨਾਂ ਇਸ ਮੌਕੇ ਬੋਲਦਿਆਂ ਮੋਹਾਲੀ ਪ੍ਰੈੱਸ ਕਲੱਬ ਦੀ ਪੂਰੀ ਟੀਮ ਨੂੰ ਇਸ ਮੇਲੇ ਦੀ ਵਧਾਈ ਦਿੰਦਿਆਂ ਕਿਹਾ ਕਿ ਮੋਹਾਲੀ ਪ੍ਰੈੱਸ ਕਲੱਬ ਲਗਾਤਾਰ ਨਵਜੰਮੀਆਂ ਬੱਚੀਆਂ ਦੀ ਲੋਹੜੀ ਮਨਾ ਰਿਹਾ ਹੈ। ਉਨ੍ਹਾਂ ਕਿਹਾ ਕਿ ਅੱਜ ਔਰਤਾਂ ਹਰ ਖੇਤਰ ਵਿੱਚ ਮਰਦਾਂ ਦੇ ਬਰਾਬਰ ਖੜ੍ਹ ਕੇ ਕੰਮ ਕਰ ਰਹੀਆਂ ਹਨ। ਇਸ ਮੌਕੇ ਸ. ਕੁਲਵੰਤ ਸਿੰਘ ਨੇ ਸਮੂਹ ਪੱਤਰਕਾਰ ਭਾਈਚਾਰੇ ਅੱਗੇ ਆਪਣਾ ਵਾਅਦਾ ਦੁਹਰਾਉ਼ਦਿਆਂ ਕਿਹਾ ਕਿ ਉਹ ਯਕੀਨਨ ਲੰਮੇ ਸਮੇਂ ਤੋਂ ਲਟਕਦੀ ਪ੍ਰੈਸ ਕਲੱਬ ਲਈ ਥਾਂ ਅਲਾਟ ਕਰਨ ਦੀ ਮੰਗ ਪੂਰੀ ਕਰਨਗੇ। 

ਇਸ ਤੋਂ ਪਹਿਲਾਂ ਮੋਹਾਲੀ ਪ੍ਰੈੱਸ ਕਲੱਬ ਵਲੋਂ ਪ੍ਰਧਾਨ ਸੁਖਦੇਵ ਸਿੰਘ ਪਟਵਾਰੀ ਅਤੇ ਸਮੂਹ ਗਵਰਨਿੰਗ ਬਾਡੀ ਮੈਂਬਰਾਂ ਵਲੋਂ ਮੁੱਖ ਮਹਿਮਾਨ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ, ਵਿਧਾਇਕ ਸ. ਕੁਲਵੰਤ ਸਿੰਘ, ਮਿਲਕਫੈਡ ਦੇ ਚੇਅਰਮੈਨ ਸ. ਨਰਿੰਦਰ ਸਿੰਘ ਸ਼ੇਰਗਿੱਲ, ਵਾਟਰ ਸਪਲਾਈ ਤੇ ਸੀਵਰੇਜ਼ ਬੋਰਡ ਦੇ ਚੇਅਰਮੈਨ ਡਾ. ਸੰਨੀ ਆਹਲੂਵਲੀਆ, ਜ਼ਿਲ੍ਹਾ ਪਲਾਨਿੰਗ ਬੋਰਡ ਦੀ ਚੇਅਰਮੈਨ ਮੈਡਮ ਪ੍ਰਭਜੋਤ ਕੌਰ ਅਤੇ ਬਨਿੰਦਰ ਬਨੀ ਦਾ ਮੇਲੇ ਵਿਚ ਪਹੁੰਚਣ ਲਈ ਧੰਨਵਾਦ ਕੀਤਾ ਗਿਆ।  ਇਸ ਦੌਰਾਨ ਲੋਹੜੀ ਬਾਲਣ ਦੀ ਰਸਮ ਵਿਧਾਇਕ ਕੁਲਵੰਤ ਸਿੰਘ ਅਤੇ ਚੇਅਰਮੈਨ ਮੈਡਮ ਪ੍ਰਭਜੋਤ ਕੌਰ ਵਲੋਂ ਨਿਭਾਈ ਗਈ। ਇਸ ਮੌਕੇ ਸਮੂਹ ਗਵਰਨਿੰਗ ਬਾਡੀ ਵਲੋਂ ਮੇਲੇ ਵਿਚ ਪਹੁੰਚਣ ਵਾਲੇ ਸਮੂਹ ਪੱਤਰਕਾਰ ਭਾਈਚਾਰੇ ਅਤੇ ਉਹਨਾਂ ਦੇ ਪਰਿਵਾਰਕ ਮੈਂਬਰਾਂ ਦਾ ਧੰਨਵਾਦ ਕੀਤਾ ਗਿਆ।

ਪ੍ਰੋਗਰਾਮ ਦਾ ਸ਼ੁਰੂਆਤ ਚਰਚਿਤ ਗਾਇਕ ਹਰਿੰਦਰ ਹਰ ਦੇ ਧਾਰਮਿਕ ਗੀਤ ਨਾਲ ਹੋਈ। ਉਹਨਾਂ ਤੋਂ ਬਾਅਦ ਯੁਵਰਾਜ ਕਾਹਲੋਂ, ਗਾਇਕਾ ਸੁਲਤਾਨਾ ਸਿਓਲ, ਗਾਇਕ ਬਲਦੇਵ ਕਾਕੜੀ ਅਤੇ ਗੁਰਜਾਨ ਨੇ ਵੀ ਆਪਣੀ ਗਾਾਇਕੀ ਨਾਲ ਖ਼ੂਬ ਰੰਗ ਬੰਨ੍ਹਿਆ। ਅਖ਼ੀਰ ਵਿਚ ਪੰਜਾਬੀ ਗਾਇਕੀ ਦੇ ਥੰਮ੍ਹ ਮੰਨੇ ਜਾਂਦੇ ਉੱਘੇ ਗਾਇਕ ਹਰਜੀਤ ਹਰਮਨ ਨੇ ਆਪਣੀ ਹਾਜ਼ਰੀ 'ਮਿੱਤਰਾਂ ਦਾ ਨਾਂ ਚੱਲਦਾ' ਅਤੇ ਆਪਣੇ ਹੋਰ ਪ੍ਰਸਿੱਧ ਗੀਤਾਂ ਨਾਲ ਦਰਸ਼ਕਾਂ ਨੂੰ ਝੂਮਣ ‘ਤੇ ਮਜਬੂਰ ਕਰ ਦਿੱਤਾ, ਜਦਕਿ ਸੀਨੀਅਰ ਗਾਇਕ ਰੂਮੀ ਰੰਜਨ, ਨੇ ਆਪਣੇ ਮਨਮੋਹਕ ਸੁਰਾਂ ਨਾਲ ਸਮਾਗਮ ਨੂੰ ਮਨੋਰੰਜਨ ਦੀ ਇੱਕ ਨਵੀਂ ਉਚਾਈ ਤੱਕ ਲੈ ਗਿਆ। ਅਖ਼ੀਰ ਵਿਚ ਹਰਜੀਤ ਹਰਮਨ ਨੇ ਬੋਲੀਆਂ ਪਾ ਕੇ ਮੋਹਾਲੀ ਪ੍ਰੈਸ ਕਲੱਬ ਦੇ ਮੈਂਬਰਾਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਨੱਚਣ ਲਈ ਮਜਬੂਰ ਕਰ ਦਿੱਤਾ। ਸਟੇਜ਼ ਸਕੱਤਰ ਦੀ ਭੂਮਿਕਾ ਉੱਘੇ ਮੰਚ ਸੰਚਾਲਕ ਇਕਬਾਲ ਸਿੰਘ ਗੁੰਨੋਮਾਜਰਾ ਨੇ ਬਾਖ਼ੂਬੀ ਨਿਭਾਈ। ਇਸ ਮੌਕੇ ਪ੍ਰੈਸ ਕਲੱਬ ਦੇ ਸਮੂਹ ਮੈਂਬਰਾਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਵੱਲੋਂ ਮੇਲੇ ਵਿਚ ਵੱਡੀ ਗਿਣਤੀ ਵਿਚ ਭਾਗ ਲਿਆ ਗਿਆ ਅਤੇ ਸਭ ਨੇ ਲੋਕ ਸੰਗੀਤ ਅਤੇ ਸਭਿਆਚਾਰਕ ਪ੍ਰੋਗਰਾਮ ਦਾ ਆਨੰਦ ਮਾਣਦਿਆਂ ਧੀਆਂ ਦੇ ਲੋਹੜੀ ਮੇਲੇ ਨੂੰ ਯਾਦਗਾਰਹ ਬਣਾ ਦਿੱਤਾ।

ਇਸ ਮੌਕੇ ਮੋਹਾਲੀ ਪ੍ਰੈਸ ਕਲੱਬ ਦੇ ਪ੍ਰਧਾਨ ਸ. ਸੁਖਦੇਵ ਸਿੰਘ ਪਟਵਾਰੀ ਤੋਂ ਇਲਾਵਾ ਜਨ. ਸਕੱਤਰ ਗੁਰਮੀਤ ਸਿੰਘ ਸ਼ਾਹੀ, ਸੀ. ਮੀਤ ਪ੍ਰਧਾਨ ਸੁਸ਼ੀਲ ਗਰਚਾ, ਮੀਤ ਪ੍ਰਧਾਨ ਮਨਜੀਤ ਸਿੰਘ ਚਾਨਾ, ਕੈਸ਼ੀਅਰ ਰਾਜੀਵ ਤਨੇਜਾ, ਜਥੇਬੰਦਕ ਸਕੱਤਰ ਨੀਲਮ ਠਾਕੁਰ, ਜੁਆਇੰਟ ਸਕੱਤਰ ਵਿਜੈ ਕੁਮਾਰ ਅਤੇ ਡਾ. ਰਵਿੰਦਰ ਕੌਰ ਤੋਂ ਇਲਾਵਾ ਰਾਜਿੰਦਰ ਸਿੰਘ ਤੱਗੜ, ਜਸਵੀਰ ਸਿੰਘ ਗੋਸਲ, ਪਾਲ ਸਿੰਘ ਕੰਸਾਲਾ, ਨਾਹਰ ਸਿੰਘ ਧਾਲੀਵਾਲ, ਹਰਿੰਦਰਪਾਲ ਸਿੰਘ ਹੈਰੀ, ਅਮਨਦੀਪ ਸਿੰਘ ਗਿੱਲ, ਰਾਜ ਕੁਮਾਰ ਅਰੋੜਾ, ਜਸਵਿੰਦਰ ਰੂਪਾਲ, ਮੰਗਤ ਸਿੰਘ ਸੈਦਪੁਰ, ਅਮਰਦੀਪ ਸਿੰਘ ਸੈਣੀ, ਅਮਰਪਾਲ ਸਿੰਘ ਨੂਰਪੁਰੀ, ਸੰਜੀਵ ਸ਼ਰਮਾ, ਦਲਵਿੰਦਰ ਸਿੰਘ ਸੈਣੀ, ਹਰਮਿੰਦਰ ਨਾਗਪਾਲ, ਰਿਤੀਸ਼ ਕੁਮਾਰ ਨਾਹਰ, ਕੁਲਵੰਤ ਗਿੱਲ, ਕੁਲਵਿੰਦਰ ਸਿੰਘ ਬਾਵਾ, ਸੰਦੀਪ ਬਿੰਦਰਾ, ਰਾਜੀਵ ਸੱਚਦੇਵਾ, ਗੁਰਜੀਤ ਸਿੰਘ, ਗੁਰਨਾਮ ਸਾਗਰ, ਸੁਖਵਿੰਦਰ ਸਿੰਘ, ਜਗਮੋਹਨ ਸਿੰਘ, ਰਾਜੀਵ ਵਸ਼ਿਸ਼ਟ, ਮਾਇਆ ਰਾਮ, ਨਰਿੰਦਰ ਕੁਮਾਰ, ਰਵਿੰਦਰ ਕੁਮਾਰ, ਤਰਲੋਚਨ ਸਿੰਘ, ਬਲਜੀਤ ਮਰਵਾਹਾ, ਕ੍ਰਿਸ਼ਨ ਕੁਮਾਰ ਅਗਰਵਾਲ, ਐਚ.ਐਸ. ਭੱਟੀ,  ਰਾਕੇਸ਼ ਹਮਪਾਲ, ਸੁਖਵਿੰਦਰ ਸ਼ਾਨ, ਕੁਲਵੰਤ ਕੋਟਲੀ, ਸਨਾ ਮੈਂਹਦੀ, ਜੰਗ ਸਿੰਘ, ਮੈਨੇਜਰ ਜਗਦੀਸ਼ ਸ਼ਾਰਧਾ, ਹੈਡ ਕੁੱਕ ਨਰਿੰਦਰ ਰਾਣਾ ਆਦਿ ਹਾਜ਼ਰ ਸਨ।

Comments

Most Popular

ਬਿਜਲੀ ਕਰਮਚਾਰੀ 26 ਫਰਵਰੀ ਨੂੰ ਸੈਕਟਰ 17 ਵਿੱਚ ਰੋਸ ਰੈਲੀ ਕਰਨਗੇ

Electricity Workers to Hold Protest Rally in Sector 17 on February 26

ਫੈਡਰੇਸ਼ਨ ਵਲੋਂ ਕੌਮੀ ਮੰਗ ਦਿਵਸ ਮੌਕੇ ਜਿਲ੍ਹਾ ਪ੍ਰਸ਼ਾਸਨ ਨੂੰ ਦਿੱਤਾ ਮੰਗ ਪੱਤਰ

ਸ਼ੇਅਰ ਵਾਈਸ ਰਜਿਸਟਰੀ ਦੇ ਖੁੱਲ੍ਹਣ ਦਾ ਸਵਾਗਤ, ਸਥਿਤੀ ਬਾਰੇ ਸਪੱਸ਼ਟਤਾ ਦੀ ਮੰਗ

ਫੈਡਰੇਸ਼ਨ ਆਫ ਯੂਟੀ ਇੰਪਲਾਈਜ਼ ਐਂਡ ਵਰਕਰਜ਼, ਚੰਡੀਗੜ੍ਹ ਨੇ 26 ਫਰਵਰੀ ਨੂੰ "ਮੰਗ ਦਿਵਸ" ਮਨਾਇਆ

ਸ਼ਾਂਤਮਈ ਪ੍ਰਦਰਸ਼ਨ ਕਰਦੇ ਅਧਿਆਪਕਾਂ ਤੇ ਵਹਿਸ਼ੀ ਤਸ਼ੱਦਦ ਦੀ ਨਿੰਦਾ,

Federation of UT Employees and Workers, Chandigarh celebrated "Mang Diwas" on 26th February

If salaries are not fixed by March 3, DPI office will be surrounded- ETT 6635

ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨੇ ਸਮਾਜ ਭਲਾਈ ਵਿਭਾਗ ਦੁਆਰਾ ਜਾਰੀ ਕੀਤੇ ਗਏ ਡਰਾਫਟ ਨਿਯਮਾਂ ਵਿਰੁੱਧ ਮੰਗ ਪੱਤਰ ਸੌਂਪਿਆ

Chandigarh Students excelled at India Skills Competition held at Agra