Skip to main content

ਬੇਬੁਨਿਆਦ, ਝੂਠੇ ਤੇ ਗੁਮਰਾਹਕੁਨ ਅੰਕੜੇ ਪੇਸ਼ ਕਰਨ ਤੇ ਉੱਤਰੀ ਸਰਕਾਰ, 17 ਜੁਲਾਈ 2020 ਤੋਂ ਭਰਤੀ ਮੁਲਾਜ਼ਮਾਂ ਦੀ ਮੁੱਖ ਮੰਗ ਮਹਿੰਗਾਈ ਭੱਤਾ ਨਹੀਂ, ਬਲਕਿ 17 ਜੁਲਾਈ 2020 ਦੇ ਪੱਤਰ ਰਾਹੀਂ ਜਬਰੀ ਥੋਪੇ ਕੇਂਦਰੀ ਤਨਖਾਹ ਸਕੇਲ ਰੱਦ ਕਰਾਉਣ ਦੀ ਹੈ : ਸਾਂਝੀ ਤਾਲਮੇਲ ਕਮੇਟੀ

ਬੇਬੁਨਿਆਦ, ਝੂਠੇ ਤੇ ਗੁਮਰਾਹਕੁਨ ਅੰਕੜੇ ਪੇਸ਼ ਕਰਨ ਤੇ ਉੱਤਰੀ ਸਰਕਾਰ, 17 ਜੁਲਾਈ 2020 ਤੋਂ ਭਰਤੀ ਮੁਲਾਜ਼ਮਾਂ ਦੀ ਮੁੱਖ ਮੰਗ ਮਹਿੰਗਾਈ ਭੱਤਾ ਨਹੀਂ, ਬਲਕਿ 17 ਜੁਲਾਈ 2020 ਦੇ ਪੱਤਰ ਰਾਹੀਂ ਜਬਰੀ ਥੋਪੇ ਕੇਂਦਰੀ ਤਨਖਾਹ ਸਕੇਲ ਰੱਦ ਕਰਾਉਣ ਦੀ ਹੈ : ਸਾਂਝੀ ਤਾਲਮੇਲ ਕਮੇਟੀ  ਚੰਡੀਗੜ੍ਹ 5 ਸਤੰਬਰ ( ਰਣਜੀਤ ਧਾਲੀਵਾਲ ) : ਪੰਜਾਬ ਸਰਕਾਰ ਆਪਣੀਆਂ ਨਕਾਮੀਆਂ ਨੂੰ ਛੁਪਾਉਣ ਵਾਸਤੇ ਹੁਣ ਬੇਬੁਨਿਆਦ, ਝੂਠੇ ਤੇ ਗੁਮਰਾਹਕੁਨ ਅੰਕੜੇ ਪੇਸ਼ ਕਰਨ ਵਰਗੀਆਂ ਕੋਝੀਆਂ ਹਰਕਤਾਂ ਤੇ ਉਤਰ ਆਈ ਹੈ। ਇਨਾਂ ਸ਼ਬਦਾਂ ਦਾ ਪ੍ਰਗਟਾਵਾ "ਪੰਜਾਬ ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫਰੰਟ" ਅਤੇ "ਸਾਂਝਾਂ ਮੁਲਾਜ਼ਮ ਮੰਚ, ਪੰਜਾਬ" ਤੇ ਅਧਾਰਤ ਬਣੀ ਸਾਂਝੀ ਤਾਲਮੇਲ ਕਮੇਟੀ ਦੇ ਪ੍ਰਮੁੱਖ ਆਗੂਆਂ ਸਰਵ ਸ਼੍ਰੀ ਸਤੀਸ਼ ਰਾਣਾ, ਗੁਰਨਾਮ ਸਿੰਘ ਵਿਰਕ, ਸੁਖਚੈਨ ਸਿੰਘ ਖਹਿਰਾ, ਰਣਜੀਤ ਸਿੰਘ ਰਾਣਵਾ, ਸੁਸ਼ੀਲ ਕੁਮਾਰ ਫੌਜੀ, ਕਰਮ ਸਿੰਘ ਧਨੋਆ, ਹਰਜਿੰਦਰ ਸਿੰਘ ਪੰਨੂ, ਜਰਮਨਜੀਤ ਸਿੰਘ, ਮਨਪ੍ਰੀਤ ਸਿੰਘ, ਰਕੇਸ਼ ਕੁਮਾਰ, ਭਜਨ ਸਿੰਘ ਗਿੱਲ, ਐਨ ਕੇ ਕਲਸੀ, ਮਨਜੀਤ ਸਿੰਘ ਬਾਸਰਕੇ, ਤਰਸੇਮ ਸਿੰਘ ਭੱਠਲ, ਕੁਲਵਿੰਦਰ ਸਿੰਘ ਢਿੱਲੋ, ਸੁਖਦੇਵ ਸਿੰਘ ਸੈਣੀ, ਗੁਰਸ਼ਰਨ ਸਿੰਘ ਹੁੰਦਲ, ਗਗਨਦੀਪ ਸਿੰਘ ਭੁੱਲਰ, ਦੀਦਾਰ ਸਿੰਘ ਚੋਕਰ, ਅਮਰੀਕ ਸਿੰਘ ਕੰਗ, ਦਿਲਪ੍ਰੀਤ ਸਿੰਘ, ਦਿਗਵਿਜੇ ਪਾਲ ਸ਼ਰਮਾ, ਹਰਨੇਕ ਸਿੰਘ, ਅਵਤਾਰ ਸਿੰਘ ਕੈਂਥ, ਰਘਵੀਰ ਸਿੰਘ ਬਡਵਾਲ , ਜਗਦੀਸ਼ ਸਿੰਘ ਚਾਹਲ, ਮਨਦੀਪ...

ਮਾਮਲਾ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ 328 ਪਾਵਨ ਸਰੂਪਾਂ ਦਾ-ਸ਼ੋ੍ਰਮਣੀ ਕਮੇਟੀ ਦੇ ਮੁਲਾਜਮਾਂ ਸਮੇਤ 38 ਹੋਰ ਵਿਅਕਤੀਆਂ ਨੇ ਬਿਆਨ ਕਰਵਾਏ ਦਰਜ

ਮਾਮਲਾ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ 328 ਪਾਵਨ ਸਰੂਪਾਂ ਦਾ-ਸ਼ੋ੍ਰਮਣੀ ਕਮੇਟੀ ਦੇ ਮੁਲਾਜਮਾਂ ਸਮੇਤ 38 ਹੋਰ ਵਿਅਕਤੀਆਂ ਨੇ ਬਿਆਨ ਕਰਵਾਏ ਦਰਜ

ਅੰਮ੍ਰਿਤਸਰ 31 ਜਨਵਰੀ ( ਪੀ ਡੀ ਐਲ ) : ਸ੍ਰੀ ਗੁਰੂ ਗ੍ਰੰਥ ਸਾਹਿਬ ਦੇ 328 ਪਾਵਨ ਸਰੂਪਾਂ ਦੇ ਮਾਮਲੇ ਵਿਚ ਅੱਜ ਪੜਤਾਲ ਕਰ ਰਹੀ ਵਿਸੇ਼ਸ਼ ਜਾਂਚ ਟੀਮ ਦੇ ਸਾਹਮਣੇ ਸ਼ੋ੍ਰਮਣੀ ਕਮੇਟੀ ਦੇ 6 ਕਰਮਚਾਰੀ ਹਾਜਰ ਹੋਏ ਤੇ ਆਪਣੇ ਬਿਆਨ ਦਰਜ ਕਰਵਾਏ। ਸ਼੍ਰੋਮਣੀ ਕਮੇਟੀ ਦੇ ਕਾਨੂੰਨੀ ਸਲਾਹਕਾਰ ਐਡਵੋਕੇਟ ਅਮਨਬੀਰ ਸਿੰਘ ਸਿਆਲੀ ਤੇ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਰਜਿੰਦਰ ਸਿੰਘ ਰੂਬੀ ਦੀ ਅਗਵਾਈ ਹੇਠ ਸਿਟ ਦੇ ਦਫਤਰ ਪਹੁੰਚੇ ਇਨਾਂ ਕਰਮਚਾਰੀਆਂ ਨੇ ਆਪਣੇ ਬਿਆਨ ਦਰਜ ਕਰਵਾਏ। 

ਅੱਜ ਵਿਸੇ਼ਸ਼ ਜਾਂਚ ਟੀਮ ਕੋਲ ਬਿਆਨ ਦਰਜ ਕਰਵਾਉਣ ਵਾਲਿਆਂ ਵਿਚ ਸ਼੍ਰੋਮਣੀ ਕਮੇਟੀ ਦੇ ਕੁਝ ਸਾਬਕਾ ਮੁਲਾਜਮ ਅਤੇ ਐਸ ਐਸ ਕੋਹਲੀ ਐਸੋਸੀਏਟ ਫਰਮ ਦੇ ਮੁਲਾਜਮ ਵੀ ਸ਼ਾਮਲ ਸਨ। ਕਰੀਬ 42 ਦੇ ਕਰੀਬ ਵਿਅਕਤੀਆਂ ਨੂੰ ਪੁੱਛਗਿਛ ਲਈ ਅੰਮ੍ਰਿਤਸਰ ਦੇ ਪੁਲੀਸ ਕਮਿਸ਼ਨਰ ਦੇ ਦਫਤਰ ਵਿਖੇ ਬੁਲਾਇਆ। 6 ਮੁਲਾਜਮ ਜੋ ਇਸ ਸਮੇ ਵੀ ਸ਼੍ਰੋਮਣੀ ਕਮੇਟੀ ਵਿਚ ਸੇਵਾਵਾਂ ਦੇ ਰਹੇ ਹਨ ਜਿਨਾ ਵਿਚ ਮਲਕੀਤ ਸਿੰਘ ਬਹਿੜਵਾਲ, ਸਿਮਰਜੀਤ ਸਿੰਘ ਕੰਗ, ਜੋਗਾ ਸਿੰਘ, ਪੰਜਾਬ ਸਿੰਘ, ਹਰਪ੍ਰੀਤ ਸਿੰਘ ਅਤੇ ਅਮਰਜੀਤ ਸਿੰਘ ਆਦਿ ਸ਼ਾਮਲ ਹਨ, ਸਮਨ ਜਾਰੀ ਹੋਣ ਤੋਂ ਬਾਅਦ, ਸ਼ੁੱਕਰਵਾਰ ਨੂੰ ਸਿਟ ਦ ਸਾਹਮਣੇ ਹਾਜਰ ਹੋਏ। ਸਿਟ ਸਾਹਮਣੇ ਪੇਸ਼ ਹੋਏ ਕਰਮਚਾਰੀਆਂ ਵਿੱਚ ਮਲਕੀਤ ਸਿੰਘ ਬਹਿੜਵਾਲ, ਸਿਮਰਜੀਤ ਸਿੰਘ ਕੰਗ, ਜੋਗਾ ਸਿੰਘ, ਪੰਜਾਬ ਸਿੰਘ, ਹਰਪ੍ਰੀਤ ਸਿੰਘ ਅਤੇ ਅਮਰਜੀਤ ਸਿੰਘ ਦੇ ਨਾਲ ਨਾਲ ਕੁਝ ਸਾਬਕਾ ਕਰਮਚਾਰੀ ਅਤੇ ਚਾਰਟਿਡ ਅਕਾਉਟੈਂਟ ਸ੍ਰੀ ਸਤਿੰਦਰ ਸਿੰਘ ਕੋਹਲੀ ਦੀ ਫਰਮ ਐਸ ਐਸ ਕੋਹਲੀ ਐਯੋਸੀਏਟ ਦੇ ਕੁਝ ਮੁਲਾਜਮ ਸਿਟ ਸਾਹਮਣੇ ਹਾਜ਼ਰ ਹੋਏ।

ਕੋਹਲੀ ਉਨ੍ਹਾਂ 16 ਵਿਅਕਤੀਆਂ ਵਿੱਚੋਂ ਇੱਕ ਹਨ ਜਿਨ੍ਹਾਂ ਨੂੰ ਇਸ ਮਾਮਲੇ ਵਿੱਚ ਦਰਜ ਐਫਆਈਆਰ ਵਿੱਚ ਨਾਮਜ਼ਦ ਕੀਤਾ ਗਿਆ ਸੀ ਅਤੇ ਜੋ ਇਸ ਸਮੇਂ ਇਕ ਹੋਰ ਜਿੰਮੇਵਾਰ ਦਸੇ ਜਾਂਦੇ ਕਵਲਜੀਤ ਸਿੰਘ ਦੇ ਨਾਲ ਨਿਆਂਇਕ ਹਿਰਾਸਤ ਵਿੱਚ ਹਨ।ਸਿਟ ਮੁਖੀ ਏਆਈਜੀ ਜਗਤਪ੍ਰੀਤ ਸਿੰਘ ਟੀਮ ਦੇ ਹੋਰ ਮੈਂਬਰਾਂ ਸਮੇਤ ਚੰਡੀਗੜ੍ਹ ਤੋਂ ਅੰਮ੍ਰਿਤਸਰ ਆਏ ਹੋਏ ਸਨ ਅਤੇ ਅੱਜ ਪੂਰਾ ਦਿਨ ਬਿਆਨ ਦਰਜ ਕਰਨ ਦੀ ਪ੍ਰਕਿਿਰਆ ਜਾਰੀ ਰਹੀ। ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਇਕ ਦਿਨ ਪਹਿਲਾਂ ਚੰਡੀਗੜ੍ਹ ਸਥਿਤ ਸਬ- ਦਫ਼ਤਰ ਸ਼੍ਰੋਮਣੀ ਕਮੇਟੀ ਵਿੱਚ ਸਿਟ ਵਲੋ ਮੰਗਿਆ ਗਿਆ ਰਿਕਾਰਡ ਮੁਹੱਈਆ ਕਰਵਾਉਣ ਤੋਂ ਬਾਅਦ ਇਸ ਜਾਂਚ ਨੂੰ ਅੱਗੇ ਵਧਾਇਆ ਗਿਆ।ਇਸ ਤੋਂ ਪਹਿਲਾਂ ਸ਼੍ਰੋਮਣੀ ਕਮੇਟੀ ਨੇ ਇਹ ਕਹਿ ਕੇ ਰਿਕਾਰਡ ਦੇਣ ਤੋਂ ਇਨਕਾਰ ਕਰ ਦਿੱਤਾ ਸੀ ਕਿ ਕਮੇਟੀ ਇੱਕ ਅਜਾਦ ਸੰਸਥਾ ਹੈ ਅਤੇ ਪੰਜਾਬ ਪੁਲਿਸ ਦੀ ਕਾਰਵਾਈ ਉਸਦੇ ਅੰਦਰੂਨੀ ਮਾਮਲਿਆਂ ਵਿੱਚ ਸਿੱਧੀ ਦਖਲਅੰਦਾਜ਼ੀ ਹੋਵੇਗੀ। 

ਪਹਿਲਾਂ ਇਸ ਮਾਮਲੇ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਵੀ ਇਸ ਸਥਿਤੀ ਦਾ ਸਮਰਥਨ ਕੀਤਾ ਸੀ, ਪਰ ਬਾਅਦ ਵਿੱਚ ਤਖ਼ਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗਰਗੱਜ ਨੇ ਸ਼੍ਰੋਮਣੀ ਕਮੇਟੀ ਨੂੰ ਸਿਟ ਨਾਲ ਸਹਿਯੋਗ ਕਰਨ ਅਤੇ ਮੰਗਿਆ ਗਿਆ ਰਿਕਾਰਡ ਸੌਂਪਣ ਲਈ ਕਿਹਾ ਸੀ। ਇਹ ਮਾਮਲਾ ਸਭ ਤੋਂ ਪਹਿਲਾਂ 2020 ਵਿੱਚ ਪੰਜਾਬ ਹਿਊਮਨ ਰਾਈਟਸ ਆਰਗੇਨਾਈਜ਼ੇਸ਼ਨ ਵੱਲੋਂ ਸਾਹਮਣੇ ਲਿਆਂਦਾ ਗਿਆ ਸੀ ਅਤੇ ਇਸ ਤੋਂ ਬਾਅਦ ਇਹ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਸਰਕਾਰ ਅਤੇ ਸ਼੍ਰੋਮਣੀ ਕਮੇਟੀ ਦਰਮਿਆਨ ਤਣਾਅ ਦਾ ਕੇਂਦਰ ਬਣ ਗਿਆ, ਇਸ ਮਾਮਲੇ ਤੇ ਦਰਜ ਐਫਆਈਆਰ ਨੂੰ ਸ਼੍ਰੋਮਣੀ ਕਮੇਟੀ ਨੇ ਆਪਣੀ ਖੁਦਮੁਖਤਿਆਰੀ ‘ਤੇ ਹਮਲਾ ਕਰਾਰ ਦਿੱਤਾ ਸੀ, ਮੁੱਖ ਮੰਤਰੀ ਭਗਵੰਤ ਮਾਨ ਨੇ ਕਮੇਟੀ ‘ਤੇ ਦੋਸ਼ ਲਗਾਇਆ ਕਿ ਉਹ ਭ੍ਰਿਸ਼ਟ ਅਧਿਕਾਰੀਆਂ ਨੂੰ ਬਚਾਉਣ ਲਈ ਤਖ਼ਤ ਨੂੰ “ਢਾਲ” ਵਜੋਂ ਵਰਤ ਰਹੀ ਹੈ। ਐਫਆਈਆਰ 7 ਦਸੰਬਰ 2025 ਨੂੰ ਅੰਮ੍ਰਿਤਸਰ ਵਿੱਚ ਦਰਜ ਕੀਤੀ ਗਈ ਸੀ, ਜਿਸ ਵਿੱਚ ਸ਼ੋ੍ਰਮਣੀ ਕਮੇਟੀ ਦੇ 16 ਸਾਬਕਾ ਕਰਮਚਾਰੀਆਂ ਦੇ ਖ਼ਿਲਾਫ਼ ਭਾਰਤੀ ਦੰਡ ਸੰਹਿਤਾ ਦੀਆਂ ਧਾਰਾਵਾਂ 295, 295- ਏ, 409, 465 ਅਤੇ 120-ਬੀ ਤਹਿਤ ਭਰੋਸਾ ਭੰਗ, ਜਾਲਸਾਜ਼ੀ, ਸਾਜ਼ਿਸ਼ ਅਤੇ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ ਲਗਾਏ ਗਏ ਹਨ।

Comments

Most Popular

ਅਧਿਆਪਕਾਂ ਨੇ ਭਰੀ ਹੁੰਕਾਰ, ਅਧਿਆਪਕ ਦਿਵਸ ’ਤੇ ਬਲੈਕ ਡੇ ਮਨਾਇਆ ਜਾਵੇਗਾ; 4 ਸਤੰਬਰ ਨੂੰ ਪ੍ਰੋਟੈਸਟ ਅਤੇ ਗਵਰਨਰ ਹਾਊਸ ਮਾਰਚ ਦਾ ਐਲਾਨ

A delegation of Anganwadi and Creche workers, led by the Federation, met the Secretary of the Social Welfare Department and submitted a memorandum of demands.

ਫੈਡਰੇਸ਼ਨ ਦੀ ਅਗਵਾਈ ਹੇਠ ਆਂਗਣਵਾੜੀ ਅਤੇ ਕਰੈਚ ਵਰਕਰਾਂ ਦਾ ਇੱਕ ਵਫ਼ਦ ਸਮਾਜ ਭਲਾਈ ਵਿਭਾਗ ਦੇ ਸਕੱਤਰ ਨਾਲ ਮਿਲਿਆ ਅਤੇ ਮੰਗਾਂ ਦਾ ਇੱਕ ਮੰਗ ਪੱਤਰ ਸੌਂਪਿਆ

INDEPENDENCE is the right of all DIVIDED WE FALL : Ranjeet Singh Dhaliwal

ਜਗਤ ਪੰਜਾਬੀ ਸਭਾ ਵੱਲੋਂ ਵਰਲਡ ਪੰਜਾਬੀ ਕਾਨਫਰੰਸ ਦੀ ਸਫਲਤਾ 'ਤੇ ਜਸ਼ਨ ਸਮਾਗਮ ਆਯੋਜਿਤ

ਸਾਥੀ ਸੁਖਚੈਨ ਸਿੰਘ ਖਹਿਰਾ ਦੀ ਸਕੱਤਰੇਤ ਤੋਂ ਕੀਤੀ ਬਦਲੀ ਦੀ ਤਿੱਖੇ ਸ਼ਬਦਾਂ ਵਿੱਚ ਨਿਖੇਧੀ, ਮੁੱਖ ਮੰਤਰੀ ਟਕਰਾ ਦੀ ਨੀਤੀ ਛੱਡ ਕੇ ਗੱਲਬਾਤ ਦਾ ਰਾਹ ਫੜੇ - ਸਾਂਝੀ ਤਾਲਮੇਲ ਕਮੇਟੀ

ਪੰਜਾਬ ਸਰਕਾਰ ਵਿਧਾਨ ਸਭਾ ਸੈਸ਼ਨ ਵਿੱਚ ਪੰਜਾਬ ਪੁਨਰਗਠਨ ਐਕਟ ਦੀਆਂ ਧਾਰਾਵਾਂ 78,79 ਅਤੇ 80 ਨੂੰ ਰੱਦ ਕਰਨ ਦਾ ਮਤਾ ਪਾਸ ਕਰਕੇ ਲੋਕ ਸਭਾ ਨੂੰ ਭੇਜੇ

ਸੰਪਰਕ ਕੇਂਦਰ ਦੇ ਕਰਮਚਾਰੀਆਂ ਨੇ ਇੱਕ ਮੀਟਿੰਗ ਵਿੱਚ ਆਪਣੀਆਂ ਮੰਗਾਂ ਪੂਰੀਆਂ ਨਾ ਹੋਣ 'ਤੇ ਵਿਰੋਧ ਪ੍ਰਦਰਸ਼ਨ ਦਾ ਐਲਾਨ ਕੀਤਾ

Punjab Education Department Women Officials and Employees Celebrate Teej Festival with Great Enthusiasm in Mohali

ਮੋਹਾਲੀ ਵਿੱਚ ਸਿੱਖਿਆ ਵਿਭਾਗ ਦੀਆਂ ਮਹਿਲਾ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਧੂਮਧਾਮ ਨਾਲ ਮਨਾਇਆ ਤੀਆਂ ਦਾ ਤਿਉਹਾਰ