Skip to main content

ਬੇਬੁਨਿਆਦ, ਝੂਠੇ ਤੇ ਗੁਮਰਾਹਕੁਨ ਅੰਕੜੇ ਪੇਸ਼ ਕਰਨ ਤੇ ਉੱਤਰੀ ਸਰਕਾਰ, 17 ਜੁਲਾਈ 2020 ਤੋਂ ਭਰਤੀ ਮੁਲਾਜ਼ਮਾਂ ਦੀ ਮੁੱਖ ਮੰਗ ਮਹਿੰਗਾਈ ਭੱਤਾ ਨਹੀਂ, ਬਲਕਿ 17 ਜੁਲਾਈ 2020 ਦੇ ਪੱਤਰ ਰਾਹੀਂ ਜਬਰੀ ਥੋਪੇ ਕੇਂਦਰੀ ਤਨਖਾਹ ਸਕੇਲ ਰੱਦ ਕਰਾਉਣ ਦੀ ਹੈ : ਸਾਂਝੀ ਤਾਲਮੇਲ ਕਮੇਟੀ

ਬੇਬੁਨਿਆਦ, ਝੂਠੇ ਤੇ ਗੁਮਰਾਹਕੁਨ ਅੰਕੜੇ ਪੇਸ਼ ਕਰਨ ਤੇ ਉੱਤਰੀ ਸਰਕਾਰ, 17 ਜੁਲਾਈ 2020 ਤੋਂ ਭਰਤੀ ਮੁਲਾਜ਼ਮਾਂ ਦੀ ਮੁੱਖ ਮੰਗ ਮਹਿੰਗਾਈ ਭੱਤਾ ਨਹੀਂ, ਬਲਕਿ 17 ਜੁਲਾਈ 2020 ਦੇ ਪੱਤਰ ਰਾਹੀਂ ਜਬਰੀ ਥੋਪੇ ਕੇਂਦਰੀ ਤਨਖਾਹ ਸਕੇਲ ਰੱਦ ਕਰਾਉਣ ਦੀ ਹੈ : ਸਾਂਝੀ ਤਾਲਮੇਲ ਕਮੇਟੀ  ਚੰਡੀਗੜ੍ਹ 5 ਸਤੰਬਰ ( ਰਣਜੀਤ ਧਾਲੀਵਾਲ ) : ਪੰਜਾਬ ਸਰਕਾਰ ਆਪਣੀਆਂ ਨਕਾਮੀਆਂ ਨੂੰ ਛੁਪਾਉਣ ਵਾਸਤੇ ਹੁਣ ਬੇਬੁਨਿਆਦ, ਝੂਠੇ ਤੇ ਗੁਮਰਾਹਕੁਨ ਅੰਕੜੇ ਪੇਸ਼ ਕਰਨ ਵਰਗੀਆਂ ਕੋਝੀਆਂ ਹਰਕਤਾਂ ਤੇ ਉਤਰ ਆਈ ਹੈ। ਇਨਾਂ ਸ਼ਬਦਾਂ ਦਾ ਪ੍ਰਗਟਾਵਾ "ਪੰਜਾਬ ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫਰੰਟ" ਅਤੇ "ਸਾਂਝਾਂ ਮੁਲਾਜ਼ਮ ਮੰਚ, ਪੰਜਾਬ" ਤੇ ਅਧਾਰਤ ਬਣੀ ਸਾਂਝੀ ਤਾਲਮੇਲ ਕਮੇਟੀ ਦੇ ਪ੍ਰਮੁੱਖ ਆਗੂਆਂ ਸਰਵ ਸ਼੍ਰੀ ਸਤੀਸ਼ ਰਾਣਾ, ਗੁਰਨਾਮ ਸਿੰਘ ਵਿਰਕ, ਸੁਖਚੈਨ ਸਿੰਘ ਖਹਿਰਾ, ਰਣਜੀਤ ਸਿੰਘ ਰਾਣਵਾ, ਸੁਸ਼ੀਲ ਕੁਮਾਰ ਫੌਜੀ, ਕਰਮ ਸਿੰਘ ਧਨੋਆ, ਹਰਜਿੰਦਰ ਸਿੰਘ ਪੰਨੂ, ਜਰਮਨਜੀਤ ਸਿੰਘ, ਮਨਪ੍ਰੀਤ ਸਿੰਘ, ਰਕੇਸ਼ ਕੁਮਾਰ, ਭਜਨ ਸਿੰਘ ਗਿੱਲ, ਐਨ ਕੇ ਕਲਸੀ, ਮਨਜੀਤ ਸਿੰਘ ਬਾਸਰਕੇ, ਤਰਸੇਮ ਸਿੰਘ ਭੱਠਲ, ਕੁਲਵਿੰਦਰ ਸਿੰਘ ਢਿੱਲੋ, ਸੁਖਦੇਵ ਸਿੰਘ ਸੈਣੀ, ਗੁਰਸ਼ਰਨ ਸਿੰਘ ਹੁੰਦਲ, ਗਗਨਦੀਪ ਸਿੰਘ ਭੁੱਲਰ, ਦੀਦਾਰ ਸਿੰਘ ਚੋਕਰ, ਅਮਰੀਕ ਸਿੰਘ ਕੰਗ, ਦਿਲਪ੍ਰੀਤ ਸਿੰਘ, ਦਿਗਵਿਜੇ ਪਾਲ ਸ਼ਰਮਾ, ਹਰਨੇਕ ਸਿੰਘ, ਅਵਤਾਰ ਸਿੰਘ ਕੈਂਥ, ਰਘਵੀਰ ਸਿੰਘ ਬਡਵਾਲ , ਜਗਦੀਸ਼ ਸਿੰਘ ਚਾਹਲ, ਮਨਦੀਪ...

ਗੁਰੂ ਰਵੀਦਾਸ ਜੀ ਦਾ ਸਮਾਜਿਕ ਬਰਾਬਰਤਾ ਤੇ ਆਪਸੀ ਭਾਈਚਾਰਕ ਸਾਂਝ ਦਾ ਸੰਦੇਸ਼ ਅੱਜ ਵੀ ਉਨਾ ਹੀ ਮਹੱਤਵਪੂਰਨ ਜਿੰਨਾ 800 ਸਾਲ ਪਹਿਲਾਂ ਸੀ : ਸੁਖਬੀਰ ਸਿੰਘ ਬਾਦਲ

ਗੁਰੂ ਰਵੀਦਾਸ ਜੀ ਦਾ ਸਮਾਜਿਕ ਬਰਾਬਰਤਾ ਤੇ ਆਪਸੀ ਭਾਈਚਾਰਕ ਸਾਂਝ ਦਾ ਸੰਦੇਸ਼ ਅੱਜ ਵੀ ਉਨਾ ਹੀ ਮਹੱਤਵਪੂਰਨ ਜਿੰਨਾ 800 ਸਾਲ ਪਹਿਲਾਂ ਸੀ : ਸੁਖਬੀਰ ਸਿੰਘ ਬਾਦਲ

ਗੁਰੂ ਰਵੀਦਾਸ ਜੀ ਦੇ ਅਸਥਾਨ ’ਤੇ ਨਤਮਸਤਕ ਹੋਏ, ਸ਼ੋਭਾ ਯਾਤਰਾ ’ਚ ਵੀ ਕੀਤੀ ਸ਼ਮੂਲੀਅਤ

ਜਲੰਧਰ/ ਚੰਡੀਗੜ੍ਹ 31 ਜਨਵਰੀ ( ਰਣਜੀਤ ਧਾਲੀਵਾਲ ) : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅੱਜ ਕਿਹਾ ਕਿ ਗੁਰੂ ਰਵੀਦਾਸ ਜੀ ਦਾ ਸਮਾਜਿਕ ਬਰਾਬਰਤਾ ਤੇ ਆਪਸੀ ਭਾਈਚਾਰਕ ਸਾਂਝ ਦਾ ਸੰਦੇਸ਼ ਅੱਜ ਵੀ ਉਨਾ ਹੀ ਮਹੱਤਵਪੂਰਨ ਹੈ ਜਿੰਨਾ 800 ਸਾਲ ਪਹਿਲਾਂ ਸੀ ਅਤੇ ਉਹਨਾਂ ਜ਼ੋਰ ਦੇ ਕੇ ਕਿਹਾ ਕਿ ਇਹ ਸਿਧਾਂਤ ਹੀ ਅਕਾਲੀ ਦਲ ਦੀ ਵਿਚਾਰਧਾਰਾ ਦਾ ਮੂਲ ਹਨ। ਅਕਾਲੀ ਦਲ ਦੇ ਪ੍ਰਧਾਨ ਗੁਰੂ ਰਵੀਦਾਸ ਜੀ ਦੇ 649ਵੇਂ ਪ੍ਰਕਾਸ਼ ਦਿਹਾੜੇ ’ਤੇ ਇਥੇ ਬੂਟਾ ਮੰਡੀ ਵਿਖੇ ਗੁਰੂ ਰਵੀਦਾਸ ਧਾਮ ਵਿਖੇ ਨਤਮਸਤਕ ਹੋਏ ਅਤੇ ਉਹਨਾਂ ਨਾਲ ਹੀ ਸੋਭਾ ਯਾਤਰਾ ਵਿਚ ਵੀ ਸ਼ਮੂਲੀਅਤ ਕੀਤੀ।

ਉਹਨਾਂ ਜ਼ੋਰ ਦੇ ਕੇ ਕਿਹਾ ਕਿ ਗੁਰੂ ਰਵੀਦਾਸ ਜੀ ਨੇ ਮਨੁੱਖਤਾ ਨੂੰ ਸਾਰੇ ਧਰਮਾਂ ਦਾ ਸਤਿਕਾਰ ਕਰਨਾ ਸਿਖਾਇਆ। ਉਹਨਾਂ ਕਿਹਾ ਕਿ ਉਹਨਾਂ ਵਰਗੇ ਸੰਤਾਂ ਮਹਾਂਪੁਰਖਾਂ ਦੀਆਂ ਸਿੱਖਿਆਵਾਂ ਦੇ ਕਰ ਕੇ ਹੀ ਪੰਜਾਬ ਦੇ ਸਾਰੇ ਭਾਈਚਾਰਿਆਂ ਵਿਚ ਆਪਸੀ ਭਾਈਚਾਰਕ ਸਾਂਝ ਹੈ ਅਤੇ ਸੂਬੇ ਵਿਚ ਕਦੇ ਵੀ ਫਿਰਕੂ ਗੜ੍ਹਬੜ੍ਹ ਨਹੀਂ ਹੋਈ। ਉਹਨਾਂ ਕਿਹਾ ਕਿ ਅਕਾਲੀ ਦਲ ਨੇ ਵੀ ਇਕ ਮਿਸ਼ਨ ਵਜੋਂ ਆਪਸੀ ਭਾਈਚਾਰਕ ਸਾਂਝ ਕਾਇਮ ਰੱਖਣ ਦੀ ਜ਼ਰੂਰਤ ’ਤੇ ਜ਼ੋਰ ਦਿੱਤਾ ਹੈ ਅਤੇ ਹਮੇਸ਼ਾ ਤਰੱਕੀ ਅਤੇ ਖੁਸ਼ਹਾਲੀ ਦੇ ਰਾਹ ’ਤੇ ਸਾਰੇ ਧਰਮ ਦੇ ਲੋਕਾਂ ਨੂੰ ਨਾਲ ਲੈ ਕੇ ਚੱਲਿਆ ਹੈ।

ਬਾਦਲ ਨੇ ਇਹ ਵੀ ਕਿਹਾ ਕਿ ਪਿਛਲੇ 9 ਸਾਲਾਂ ਦੇ ਕੁਪ੍ਰਸ਼ਾਸਨ ਕਾਰਨ ਸੂਬੇ ਦਾ ਸ਼ਾਂਤਮਈ ਮਾਹੌਲ ਖਰਾਬ ਕੀਤਾ ਹੈ। ਉਹਨਾਂ ਕਿਹਾ ਕਿ ਫਿਰੌਤੀਆਂ ਤੇ ਮਿੱਥ ਕੇ ਕਤਲ ਰੋਜ਼ਾਨਾ ਦਾ ਕੰਮ ਹੋ ਗਏ ਹਨ ਤੇ ਗੈਂਗਸਟਰ ਰਾਜ ਕਰ ਰਹੇ ਹਨ। ਉਹਨਾਂ ਕਿਹਾ ਕਿ ਅਜਿਹੇ ਹਾਲਾਤ ਵਿਚ ਪੰਜਾਬੀਆਂ ਨੂੰ ਸ਼੍ਰੋਮਣੀ ਅਕਾਲੀ ਦਲ ਵਰਗੀ ਖੇਤਰੀ ਪਾਰਟੀ ਦੀ ਜ਼ਰੂਰਤ ਹੈ ਜਿਸਦੀਆਂ ਜੜ੍ਹਾਂ ਸੂਬੇ ਵਿਚ ਹਨ ਉਹ ਇਸ ਬੁਰਾਈ ਦਾ ਸਿੱਧਾ ਟਾਕਰਾ ਕਰ ਕੇ ਇਸਦਾ ਖ਼ਾਤਮਾ ਕਰ ਸਕਦੀ ਹੈ। ਇਸ ਮੌਕੇ ਸੀਨੀਅਰ ਪਾਰਟੀ ਆਗੂ ਮਹਿੰਦਰ ਸਿੰਘ ਕੇ.ਪੀ. ਇਕਬਾਲ ਸਿੰਘ ਢੀਂਡਸਾ, ਕੁਲਵੰਤ ਸਿੰਘ ਮੰਨਣ, ਬਲਦੇਵ ਖਹਿਰਾ, ਬਚਿੱਤਰ ਸਿੰਘ ਕੋਹਾੜ, ਹਰਜਾਪ ਸਿੰਘ ਸੰਘਾ, ਹਰਿੰਦਰ ਸਿੰਘ ਢੀਂਡਸਾ ,ਐਚ.ਐਸ.ਵਾਲੀਆ ਅਤੇ ਸੁਖਦੀਪ ਸੁਕਾਰ ਤੇ ਹੋਰ ਆਗੂ ਵੀ ਅਕਾਲੀ ਦਲ ਦੇ ਪ੍ਰਧਾਨ ਦੇ ਨਾਲ ਸਨ।

Comments

Most Popular

ਅਧਿਆਪਕਾਂ ਨੇ ਭਰੀ ਹੁੰਕਾਰ, ਅਧਿਆਪਕ ਦਿਵਸ ’ਤੇ ਬਲੈਕ ਡੇ ਮਨਾਇਆ ਜਾਵੇਗਾ; 4 ਸਤੰਬਰ ਨੂੰ ਪ੍ਰੋਟੈਸਟ ਅਤੇ ਗਵਰਨਰ ਹਾਊਸ ਮਾਰਚ ਦਾ ਐਲਾਨ

A delegation of Anganwadi and Creche workers, led by the Federation, met the Secretary of the Social Welfare Department and submitted a memorandum of demands.

ਫੈਡਰੇਸ਼ਨ ਦੀ ਅਗਵਾਈ ਹੇਠ ਆਂਗਣਵਾੜੀ ਅਤੇ ਕਰੈਚ ਵਰਕਰਾਂ ਦਾ ਇੱਕ ਵਫ਼ਦ ਸਮਾਜ ਭਲਾਈ ਵਿਭਾਗ ਦੇ ਸਕੱਤਰ ਨਾਲ ਮਿਲਿਆ ਅਤੇ ਮੰਗਾਂ ਦਾ ਇੱਕ ਮੰਗ ਪੱਤਰ ਸੌਂਪਿਆ

INDEPENDENCE is the right of all DIVIDED WE FALL : Ranjeet Singh Dhaliwal

ਜਗਤ ਪੰਜਾਬੀ ਸਭਾ ਵੱਲੋਂ ਵਰਲਡ ਪੰਜਾਬੀ ਕਾਨਫਰੰਸ ਦੀ ਸਫਲਤਾ 'ਤੇ ਜਸ਼ਨ ਸਮਾਗਮ ਆਯੋਜਿਤ

ਸਾਥੀ ਸੁਖਚੈਨ ਸਿੰਘ ਖਹਿਰਾ ਦੀ ਸਕੱਤਰੇਤ ਤੋਂ ਕੀਤੀ ਬਦਲੀ ਦੀ ਤਿੱਖੇ ਸ਼ਬਦਾਂ ਵਿੱਚ ਨਿਖੇਧੀ, ਮੁੱਖ ਮੰਤਰੀ ਟਕਰਾ ਦੀ ਨੀਤੀ ਛੱਡ ਕੇ ਗੱਲਬਾਤ ਦਾ ਰਾਹ ਫੜੇ - ਸਾਂਝੀ ਤਾਲਮੇਲ ਕਮੇਟੀ

ਪੰਜਾਬ ਸਰਕਾਰ ਵਿਧਾਨ ਸਭਾ ਸੈਸ਼ਨ ਵਿੱਚ ਪੰਜਾਬ ਪੁਨਰਗਠਨ ਐਕਟ ਦੀਆਂ ਧਾਰਾਵਾਂ 78,79 ਅਤੇ 80 ਨੂੰ ਰੱਦ ਕਰਨ ਦਾ ਮਤਾ ਪਾਸ ਕਰਕੇ ਲੋਕ ਸਭਾ ਨੂੰ ਭੇਜੇ

ਸੰਪਰਕ ਕੇਂਦਰ ਦੇ ਕਰਮਚਾਰੀਆਂ ਨੇ ਇੱਕ ਮੀਟਿੰਗ ਵਿੱਚ ਆਪਣੀਆਂ ਮੰਗਾਂ ਪੂਰੀਆਂ ਨਾ ਹੋਣ 'ਤੇ ਵਿਰੋਧ ਪ੍ਰਦਰਸ਼ਨ ਦਾ ਐਲਾਨ ਕੀਤਾ

Punjab Education Department Women Officials and Employees Celebrate Teej Festival with Great Enthusiasm in Mohali

ਮੋਹਾਲੀ ਵਿੱਚ ਸਿੱਖਿਆ ਵਿਭਾਗ ਦੀਆਂ ਮਹਿਲਾ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਧੂਮਧਾਮ ਨਾਲ ਮਨਾਇਆ ਤੀਆਂ ਦਾ ਤਿਉਹਾਰ