ਭਾਈ ਪਰਮਪਾਲ ਸਿੰਘ ਸਭਰਾ ਨੂੰ ਗਿਆਨੀ ਹਰਪ੍ਰੀਤ ਸਿੰਘ ਦਾ ਬਣਾਇਆ ਗਿਆ ਨਿੱਜੀ ਸਹਾਇਕ
ਚੰਡੀਗੜ੍ਹ 28 ਜਨਵਰੀ ( ਰਣਜੀਤ ਧਾਲੀਵਾਲ ) : ਸ਼੍ਰੋਮਣੀ ਅਕਾਲੀ ਦਲ ਪੁਨਰ-ਸੁਰਜੀਤ ਨੇ ਆਪਣੀਆਂ ਸਰਗਰਮੀਆਂ ਤੇਜ ਕਰ ਦਿੱਤੀਆਂ ਹਨ ,ਜਿੰਨਾਂ ਦੇ ਚੰਗੇ ਨਤੀਜੇ ਵੀ ਸਾਹਮਣੇ ਆਉਣ ਲੱਗੇ ਹਨ। ਜਿਲ੍ਹਾ ਪੱਧਰੀ ਮੀਟਿੰਗਾਂ ਵਿੱਚ ਭਾਰੀ ਇਕੱਠ ਹੋ ਰਿਹਾ ਹੈ ਅਤੇ ਭਗੌੜਾ ਦਲ ਅਤੇ ਹੋਰ ਪਾਰਟੀਆਂ ਦਾ ਖਹਿੜਾ ਛੱਡ ਕੇ ਬਹੁਤ ਸਾਰੇ ਲੋਕ ਇਸ ਅਕਾਲੀ ਦਲ ਵਿੱਚ ਸ਼ਾਮਲ ਹੋ ਰਹੇ ਹਨ।
ਗਿਆਨੀ ਹਰਪ੍ਰੀਤ ਸਿੰਘ ਦੀ ਸਾਫ-ਸੁਥਰੀ ਛਵੀ ਲੋਕਾਂ 'ਤੇ ਆਪਣਾ ਗਹਿਰਾ ਪ੍ਰਭਾਵ ਛੱਡ ਰਹੀ ਹੈ, ਜਿਸ ਕਰਕੇ ਉਹਨਾਂ ਨੂੰ ਹਰ ਪਾਸਿਓਂ ਪ੍ਰੋਗਰਾਮਾਂ ਵਿੱਚ ਸ਼ਿਰਕਤ ਕਰਨ ਲਈ ਸੱਦਾ ਪੱਤਰ ਆ ਰਹੇ ਹਨ। ਉਹਨਾਂ ਦੀਆਂ ਵਧੀਆਂ ਹੋਈਆਂ ਇਹਨਾਂ ਗਤੀਵਿਧੀਆਂ ਨੂੰ ਵੇਖਦੇ ਹੋਏ ਪਰਮਪਾਲ ਸਿੰਘ ਸਭਰਾ ਨੂੰ ਗਿਆਨੀ ਜੀ ਦੇ ਨਿੱਜੀ ਸਹਾਇਕ (ਓਐਸਡੀ) ਵਜੋਂ ਨਿਯੁਕਤ ਕੀਤਾ ਗਿਆ ਹੈ।
ਪਰਮਪਾਲ ਸਿੰਘ ਸਿੱਖ ਧਰਮ ਅਤੇ ਸਿੱਖੀ ਸਿਧਾਂਤਾਂ ਦੇ ਪ੍ਰੋੜ ਜਾਣਕਾਰ ਹਨ। ਉਹਨਾਂ ਦੀ ਇਸ ਨਿਯੁਕਤੀ ਨਾਲ ਜਿੱਥੇ ਗਿਆਨੀ ਜੀ ਨੂੰ ਆਪਣੇ ਰੁਝੇਵਿਆਂ ਵਿੱਚ ਮਦਦ ਮਿਲੇਗੀ, ਉਥੇ ਸਿੱਖ ਕੌਮ ਦੀ ਇਸ ਪੰਥਕ ਪਾਰਟੀ ਨੂੰ ਵੀ ਮਜਬੂਤੀ ਮਿਲੇਗੀ। ਸਾਰੇ ਪ੍ਰਮੁੱਖ ਆਗੂਆਂ ਨੇ ਉਹਨਾਂ ਦੀ ਇਸ ਨਿਯੁਕਤੀ ਦਾ ਭਰਪੂਰ ਸਵਾਗਤ ਕੀਤਾ ਹੈ। ਇਹ ਬਿਆਨ ਸ਼੍ਰੋਮਣੀ ਅਕਾਲੀ ਦਲ ਪੁਨਰ-ਸੁਰਜੀਤ ਦੇ ਮੀਡੀਆ ਇੰਚਾਰਜ ਸ ਤੇਜਿੰਦਰ ਸਿੰਘ ਪੰਨੂੰ ਨੇ ਮੀਡੀਆ ਨੂੰ ਜਾਰੀ ਕੀਤਾ।

Comments
Post a Comment