Skip to main content

ਬੇਬੁਨਿਆਦ, ਝੂਠੇ ਤੇ ਗੁਮਰਾਹਕੁਨ ਅੰਕੜੇ ਪੇਸ਼ ਕਰਨ ਤੇ ਉੱਤਰੀ ਸਰਕਾਰ, 17 ਜੁਲਾਈ 2020 ਤੋਂ ਭਰਤੀ ਮੁਲਾਜ਼ਮਾਂ ਦੀ ਮੁੱਖ ਮੰਗ ਮਹਿੰਗਾਈ ਭੱਤਾ ਨਹੀਂ, ਬਲਕਿ 17 ਜੁਲਾਈ 2020 ਦੇ ਪੱਤਰ ਰਾਹੀਂ ਜਬਰੀ ਥੋਪੇ ਕੇਂਦਰੀ ਤਨਖਾਹ ਸਕੇਲ ਰੱਦ ਕਰਾਉਣ ਦੀ ਹੈ : ਸਾਂਝੀ ਤਾਲਮੇਲ ਕਮੇਟੀ

ਬੇਬੁਨਿਆਦ, ਝੂਠੇ ਤੇ ਗੁਮਰਾਹਕੁਨ ਅੰਕੜੇ ਪੇਸ਼ ਕਰਨ ਤੇ ਉੱਤਰੀ ਸਰਕਾਰ, 17 ਜੁਲਾਈ 2020 ਤੋਂ ਭਰਤੀ ਮੁਲਾਜ਼ਮਾਂ ਦੀ ਮੁੱਖ ਮੰਗ ਮਹਿੰਗਾਈ ਭੱਤਾ ਨਹੀਂ, ਬਲਕਿ 17 ਜੁਲਾਈ 2020 ਦੇ ਪੱਤਰ ਰਾਹੀਂ ਜਬਰੀ ਥੋਪੇ ਕੇਂਦਰੀ ਤਨਖਾਹ ਸਕੇਲ ਰੱਦ ਕਰਾਉਣ ਦੀ ਹੈ : ਸਾਂਝੀ ਤਾਲਮੇਲ ਕਮੇਟੀ  ਚੰਡੀਗੜ੍ਹ 5 ਸਤੰਬਰ ( ਰਣਜੀਤ ਧਾਲੀਵਾਲ ) : ਪੰਜਾਬ ਸਰਕਾਰ ਆਪਣੀਆਂ ਨਕਾਮੀਆਂ ਨੂੰ ਛੁਪਾਉਣ ਵਾਸਤੇ ਹੁਣ ਬੇਬੁਨਿਆਦ, ਝੂਠੇ ਤੇ ਗੁਮਰਾਹਕੁਨ ਅੰਕੜੇ ਪੇਸ਼ ਕਰਨ ਵਰਗੀਆਂ ਕੋਝੀਆਂ ਹਰਕਤਾਂ ਤੇ ਉਤਰ ਆਈ ਹੈ। ਇਨਾਂ ਸ਼ਬਦਾਂ ਦਾ ਪ੍ਰਗਟਾਵਾ "ਪੰਜਾਬ ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫਰੰਟ" ਅਤੇ "ਸਾਂਝਾਂ ਮੁਲਾਜ਼ਮ ਮੰਚ, ਪੰਜਾਬ" ਤੇ ਅਧਾਰਤ ਬਣੀ ਸਾਂਝੀ ਤਾਲਮੇਲ ਕਮੇਟੀ ਦੇ ਪ੍ਰਮੁੱਖ ਆਗੂਆਂ ਸਰਵ ਸ਼੍ਰੀ ਸਤੀਸ਼ ਰਾਣਾ, ਗੁਰਨਾਮ ਸਿੰਘ ਵਿਰਕ, ਸੁਖਚੈਨ ਸਿੰਘ ਖਹਿਰਾ, ਰਣਜੀਤ ਸਿੰਘ ਰਾਣਵਾ, ਸੁਸ਼ੀਲ ਕੁਮਾਰ ਫੌਜੀ, ਕਰਮ ਸਿੰਘ ਧਨੋਆ, ਹਰਜਿੰਦਰ ਸਿੰਘ ਪੰਨੂ, ਜਰਮਨਜੀਤ ਸਿੰਘ, ਮਨਪ੍ਰੀਤ ਸਿੰਘ, ਰਕੇਸ਼ ਕੁਮਾਰ, ਭਜਨ ਸਿੰਘ ਗਿੱਲ, ਐਨ ਕੇ ਕਲਸੀ, ਮਨਜੀਤ ਸਿੰਘ ਬਾਸਰਕੇ, ਤਰਸੇਮ ਸਿੰਘ ਭੱਠਲ, ਕੁਲਵਿੰਦਰ ਸਿੰਘ ਢਿੱਲੋ, ਸੁਖਦੇਵ ਸਿੰਘ ਸੈਣੀ, ਗੁਰਸ਼ਰਨ ਸਿੰਘ ਹੁੰਦਲ, ਗਗਨਦੀਪ ਸਿੰਘ ਭੁੱਲਰ, ਦੀਦਾਰ ਸਿੰਘ ਚੋਕਰ, ਅਮਰੀਕ ਸਿੰਘ ਕੰਗ, ਦਿਲਪ੍ਰੀਤ ਸਿੰਘ, ਦਿਗਵਿਜੇ ਪਾਲ ਸ਼ਰਮਾ, ਹਰਨੇਕ ਸਿੰਘ, ਅਵਤਾਰ ਸਿੰਘ ਕੈਂਥ, ਰਘਵੀਰ ਸਿੰਘ ਬਡਵਾਲ , ਜਗਦੀਸ਼ ਸਿੰਘ ਚਾਹਲ, ਮਨਦੀਪ...

ਸੰਯੁਕਤ ਕਿਸਾਨ ਮੋਰਚੇ ਦੀ ਲੁਧਿਆਣਾ ਵਿਖੇ ਹੋਈ ਸੂਬਾਈ ਮੀਟਿੰਗ ਵਿੱਚ ਕੀਤੇ ਗਏ ਅਹਿਮ ਫੈਸਲੇ

ਸੰਯੁਕਤ ਕਿਸਾਨ ਮੋਰਚੇ ਦੀ ਲੁਧਿਆਣਾ ਵਿਖੇ ਹੋਈ ਸੂਬਾਈ ਮੀਟਿੰਗ ਵਿੱਚ ਕੀਤੇ ਗਏ ਅਹਿਮ ਫੈਸਲੇ

 ਨਿੱਜੀਕਰਨ ਦੀਆਂ ਨੀਤੀਆਂ ਦੇ ਖਿਲਾਫ ਅਤੇ ਪੰਜਾਬ ਦੀਆਂ ਮੰਗਾਂ ਸਬੰਧੀ 5 ਫਰਵਰੀ ਨੂੰ ਕਿਸਾਨ, ਮਜ਼ਦੂਰ, ਮੁਲਾਜ਼ਮ ਜਥੇਬੰਦੀਆਂ ਦੀ ਸਾਂਝੀ ਮੀਟਿੰਗ ਕਿਸਾਨ ਭਵਨ ਚੰਡੀਗੜ੍ਹ ਵਿਖੇ ਬੁਲਾਈ

ਪੰਜਾਬ ਦੀਆਂ ਮੰਗਾਂ ਤੇ ਪੰਜਾਬ ਸਰਕਾਰ ਖ਼ਿਲਾਫ਼ ਸੰਘਰਸ਼ ਕਰਨ ਦੀ ਕੀਤੀ ਗਈ ਵਿਉਂਤਬੰਦੀ

ਬਿਜਲੀ ਸੋਧ ਬਿੱਲ ਪਾਰਲੀਮੈਂਟ ਵਿੱਚ ਪੇਸ਼ ਕੀਤਾ ਤਾਂ ਅਗਲੇ ਦਿਨ ਮਨਾਇਆ ਜਾਵੇਗਾ ਕਾਲਾ ਦਿਵਸ

ਪਾਣੀਆਂ ਦੇ ਮਸਲੇ ਤੇ ਮੁੱਖ ਮੰਤਰੀ ਪੰਜਾਬ ਦੀ ਬਿਆਨਬਾਜ਼ੀ ਦਾ ਕੀਤਾ ਸਖਤ ਵਿਰੋਧ

ਲੁਧਿਆਣਾ 31 ਜਨਵਰੀ ( ਪੀ ਡੀ ਐਲ ) : ਸੰਯੁਕਤ ਕਿਸਾਨ ਮੋਰਚਾ ਪੰਜਾਬ ਦੀ ਮੀਟਿੰਗ ਸ਼ਹੀਦ ਕਰਨੈਲ ਸਿੰਘ ਈਸੜੂ ਭਵਨ ਲੁਧਿਆਣਾ ਵਿਖੇ ਬਲਕਰਨ ਸਿੰਘ ਬਰਾੜ, ਹਰਜਿੰਦਰ ਸਿੰਘ ਟਾਂਡਾ ਅਤੇ ਗੁਰਵਿੰਦਰ ਸਿੰਘ ਢਿੱਲੋਂ ਦੀ ਪ੍ਰਧਾਨਗੀ ਹੇਠ ਹੋਈ।  ਮੀਟਿੰਗ ਦੀ ਜਾਣਕਾਰੀ ਦਿੰਦੇ ਹੋਏ ਹਰਿੰਦਰ ਸਿੰਘ ਲੱਖੋਵਾਲ ਨੇ ਕਿਹਾ ਕਿ ਅੱਜ ਦੀ ਮੀਟਿੰਗ ਵਿੱਚ 16 ਜਨਵਰੀ ਨੂੰ ਸਾਰੇ ਜਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਅੱਗੇ ਕੀਤੇ ਗਏ ਧਰਨੇ ਪ੍ਰਦਰਸ਼ਨ ਅਤੇ 26 ਜਨਵਰੀ ਨੂੰ ਪੰਜਾਬ ਦੇ ਸਾਰੇ ਜ਼ਿਲਿਆਂ, ਤਹਿਸੀਲਾਂ ਅਤੇ ਬਲਾਕ ਪੱਧਰਾਂ ਉੱਤੇ ਨਿੱਜੀਕਰਨ ਦੀਆਂ ਨੀਤੀਆਂ ਦੇ ਖਿਲਾਫ ਕੀਤੇ ਗਏ ਟਰੈਕਟਰ ਮਾਰਚਾਂ ਦੀ ਸਮੀਖਿਆ ਕੀਤੀ ਗਈ। ਇਹ ਪ੍ਰੋਗਰਾਮ ਬਹੁਤ ਹੀ ਸਫਲ ਰਹੇ। ਸੰਯੁਕਤ ਕਿਸਾਨ ਮੋਰਚਾ ਨੇ ਸਮੂਹ ਕਿਸਾਨ,ਮਜ਼ਦੂਰ, ਮੁਲਾਜ਼ਮ ਅਤੇ ਵਿਦਿਆਰਥੀ ਜਥੇਬੰਦੀਆਂ ਦਾ ਇਹਨਾਂ ਪ੍ਰੋਗਰਾਮਾਂ ਵਿੱਚ ਵੱਧ ਚੜ੍ਹ ਕੇ ਸ਼ਾਮਿਲ ਹੋਣ ਤੇ ਤਹਿ ਦਿਲੋਂ ਧੰਨਵਾਦ ਕੀਤਾ।

12 ਫਰਵਰੀ ਨੂੰ ਕੇਂਦਰੀ ਟਰੇਡ ਯੂਨੀਅਨਾਂ ਦੇ ਸੱਦੇ ਤੇ ਭਾਰਤ ਪੱਧਰੀ ਹੜਤਾਲ ਦਾ ਸੰਯੁਕਤ ਕਿਸਾਨ ਮੋਰਚੇ ਵੱਲੋਂ ਸਮਰਥਨ ਕੀਤਾ ਗਿਆ। ਅੱਜ ਦੀ ਮੀਟਿੰਗ ਵਿੱਚ ਵਿਚਾਰਿਆ ਗਿਆ ਕਿ ਇਸ ਐਕਸ਼ਨ ਪ੍ਰੋਗਰਾਮ ਨੂੰ ਸਿਰਫ ਸਮਰਥਨ ਹੀ ਨਹੀਂ ਦਿੱਤਾ ਜਾਵੇਗਾ ਸਗੋਂ ਪੂਰੀ ਤਾਕਤ ਨਾਲ ਸ਼ਮੂਲੀਅਤ ਕੀਤੀ ਜਾਵੇਗੀ। ਇਸ ਹੜਤਾਲ ਅਤੇ ਪੰਜਾਬ ਦੇ ਕਿਸਾਨਾਂ ਮਜ਼ਦੂਰਾਂ ਦੀਆਂ ਮੰਗਾਂ ਸਬੰਧੀ ਅਗਲੇ ਪ੍ਰੋਗਰਾਮਾਂ ਦੀ ਠੋਸ ਵਿਉਂਤਬੰਦੀ ਲਈ ਸਾਰੀਆਂ ਜਥੇਬੰਦੀਆਂ ਦੀ ਸਾਂਝੀ ਮੀਟਿੰਗ ਪੰਜ ਫਰਵਰੀ ਨੂੰ ਚੰਡੀਗੜ੍ਹ ਦੇ ਕਿਸਾਨ ਭਵਨ ਵਿਖੇ ਬੁਲਾਈ ਗਈ ਹੈ। 

ਸੰਯੁਕਤ ਕਿਸਾਨ ਮੋਰਚਾ ਨੇ ਪੰਜਾਬ ਦੇ ਪਾਣੀਆਂ ਸਬੰਧੀ ਮੁੱਖ ਮੰਤਰੀ ਪੰਜਾਬ ਦੀ ਬਿਆਨਬਾਜ਼ੀ ਦਾ ਸਖਤ ਨੋਟਿਸ ਲਿਆ ਅਤੇ ਕਿਹਾ ਕਿ ਪਾਣੀਆਂ ਦੇ ਮਸਲੇ ਤੇ ਅਸੂਲੀ ਸਟੈਂਡ ਲੈਣ ਦੀ ਥਾਂ ਮੁੱਖ ਮੰਤਰੀ ਭਾਈ ਘਨ੍ਹਈਆ ਜੀ ਦੀਆਂ ਮਿਸਾਲਾਂ ਦੇ ਕੇ ਦਾਨੀ ਸੱਜਣ ਬਣਨਾ ਚਾਹੁੰਦੇ ਹਨ। ਐਸਕੇਐਮ ਨੇ ਕਿਹਾ ਕਿ ਪਾਣੀਆਂ ਦਾ ਮਸਲਾ ਰਿਪੇਰੀਅਨ ਸਿਧਾਂਤ ਅਤੇ ਦੇਸ਼ ਦੇ ਸੰਵਿਧਾਨ ਅਨੁਸਾਰ ਹੱਲ ਕੀਤਾ ਜਾਣਾ ਚਾਹੀਦਾ ਹੈ ਅਤੇ ਇਹ ਕਿਸੇ ਨੂੰ ਤੋਹਫੇ ਵਿੱਚ ਨਹੀਂ ਦਿੱਤਾ ਜਾ ਸਕਦਾ। ਸੰਯੁਕਤ ਕਿਸਾਨ ਮੋਰਚਾ ਕਿਸੇ ਵੀ ਅਜਿਹੀ ਸਾਜਿਸ਼ ਦਾ ਡਟਵਾਂ ਵਿਰੋਧ ਕਰੇਗਾ।

ਜੇਕਰ ਭਾਰਤ ਸਰਕਾਰ ਵੱਲੋਂ ਪਾਰਲੀਮੈਂਟ ਵਿੱਚ ਬਿਜਲੀ ਸੋਧ ਬਿੱਲ ਪੇਸ਼ ਕੀਤਾ ਗਿਆ ਤਾਂ ਸਾਰੇ ਦੇਸ਼ ਵਿੱਚ ਕਾਲਾ ਦਿਨ ਮਨਾਉਣ ਦੀ ਕੜੀ ਵਜੋਂ, ਅਗਲੇ ਦਿਨ ਪੰਜਾਬ ਵਿੱਚ 12 ਵਜੇ ਤੋਂ ਤਿੰਨ ਵਜੇ ਤੱਕ ਤਿੰਨ ਘੰਟੇ ਲਈ ਰੇਲਾਂ ਦਾ ਚੱਕਾ ਜਾਮ ਕੀਤਾ ਜਾਵੇਗਾ ਅਤੇ ਪੰਜਾਬ ਦੇ ਸਾਰੇ ਟੋਲ ਪਲਾਜੇ ਫਰੀ ਕੀਤੇ ਜਾਣਗੇ। ਮੀਟਿੰਗ ਨੇ ਪੰਜਾਬ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਕੇਂਦਰ ਸਰਕਾਰ ਵੱਲੋਂ ਲਗਾਤਾਰ ਪੰਜਾਬ ਵਿਰੋਧੀ ਫੈਸਲੇ ਕੀਤੇ ਜਾ ਰਹੇ ਹਨ, ਇਸ ਲਈ 22 ਫਰਵਰੀ ਨੂੰ ਮੋਗਾ ਵਿਖੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਸ਼ਮੂਲੀਅਤ ਵਾਲੀ ਭਾਰਤੀ ਜਨਤਾ ਪਾਰਟੀ ਦੀ ਰੈਲੀ ਵਿੱਚ ਸ਼ਾਮਿਲ ਨਾ ਹੋਣ।ਸੰਯੁਕਤ ਕਿਸਾਨ ਮੋਰਚੇ ਨੇ ਫੈਸਲਾ ਕੀਤਾ ਕਿ ਜੇਕਰ ਕੇਂਦਰ ਸਰਕਾਰ ਪੰਜਾਬ ਦੇ ਮਸਲਿਆਂ ਤੇ ਸੰਯੁਕਤ ਕਿਸਾਨ ਮੋਰਚੇ ਨੂੰ ਰਸਮੀ ਸੱਦਾ ਪੱਤਰ ਤੋਂ ਭੇਜਦੀ ਹੈ ਤਾਂ ਹੀ ਕੇਂਦਰ ਸਰਕਾਰ ਨਾਲ ਗੱਲਬਾਤ ਕੀਤੀ ਜਾ ਸਕਦੀ ਹੈ।

ਮੀਟਿੰਗ ਨੇ ਸਰਬ ਸੰਮਤੀ ਨਾਲ ਪਾਸ ਕੀਤਾ ਕਿ ਪੰਜਾਬ ਸਰਕਾਰ ਵੱਲੋਂ ਹੜ੍ਹ ਪੀੜਤਾਂ ਨੂੰ ਮੁਆਵਜ਼ਾ ਦੇਣ ਅਤੇ ਹੋਰ ਮੰਗਾਂ ਪੂਰੀਆਂ ਕਰਨ ਦੀ ਥਾਂ ਸਿਰਫ ਖਾਨਾ ਪੂਰਤੀ ਕੀਤੀ ਗਈ ਹੈ। ਆਗੂਆਂ ਨੇ ਮੰਗ ਕੀਤੀ ਕਿ ਪਹਿਲਾਂ ਦਿੱਤੇ ਗਏ ਮੰਗ ਪੱਤਰ ਅਨੁਸਾਰ 70 ਹਜ਼ਾਰ ਰੁਪਏ ਪ੍ਰਤੀ ਏਕੜ ਮੁਆਵਜਾ ਦਿੱਤਾ ਜਾਵੇ ਅਤੇ ਇਹ ਮੁਆਵਜਾ ਕੱਚੀਆਂ ਜ਼ਮੀਨਾਂ ਦੇ ਮਾਲਕਾਂ ਨੂੰ ਵੀ ਦਿੱਤਾ ਜਾਵੇ। ਪੰਜਾਬ ਨਾਲ ਸੰਬੰਧਿਤ ਮੰਗਾਂ ਦਾ ਮੰਗ ਪੱਤਰ ਤਿਆਰ ਕਰਨ ਲਈ ਨੌ ਮੈਂਬਰੀ ਕਮੇਟੀ ਬਣਾਈ ਗਈ। ਉਸ ਮੰਗ ਪੱਤਰ ਦੇ ਅਧਾਰ ਤੇ ਪੰਜਾਬ ਸਰਕਾਰ ਖਿਲਾਫ ਸੰਘਰਸ਼ ਕੀਤਾ ਜਾਵੇਗਾ।

ਮੀਟਿੰਗ ਵਿੱਚ ਪ੍ਰਧਾਨਗੀ ਮੰਡਲ ਤੋਂ ਇਲਾਵਾ ਜੋਗਿੰਦਰ ਸਿੰਘ ਉਗਰਾਹਾਂ, ਹਰਿੰਦਰ ਸਿੰਘ ਲੱਖੋਵਾਲ,ਬਲਬੀਰ ਸਿੰਘ ਰਾਜੇਵਾਲ, ਮਨਜੀਤ ਸਿੰਘ ਧਨੇਰ, ਨਿਰਭੈ ਸਿੰਘ ਢੁੱਡੀਕੇ, ਬੂਟਾ ਸਿੰਘ ਬੁਰਜ ਗਿੱਲ, ਡਾਕਟਰ ਦਰਸ਼ਨ ਪਾਲ, ਡਾਕਟਰ ਸਤਨਾਮ ਸਿੰਘ ਅਜਨਾਲਾ, ਪਵਿੱਤਰ ਸਿੰਘ ਲਾਲੀ, ਜੰਗਵੀਰ ਸਿੰਘ ਚੌਹਾਨ, ਬੋਘ ਸਿੰਘ ਮਾਨਸਾ, ਰਘੁਬੀਰ ਸਿੰਘ ਮਹਿਰਵਾਲਾ, ਬਿੰਦਰ ਸਿੰਘ ਗੋਲੇਵਾਲਾ, ਵੀਰ ਸਿੰਘ ਬੜਵਾ, ਨਛੱਤਰ ਸਿੰਘ ਜੈਤੋ, ਕੰਵਲਪ੍ਰੀਤ ਸਿੰਘ ਪੰਨੂ, ਪ੍ਰੇਮ ਸਿੰਘ ਭੰਗੂ, ਬਲਵਿੰਦਰ ਸਿੰਘ ਮੱਲ੍ਹੀ ਨੰਗਲ, ਬਲਵਿੰਦਰ ਸਿੰਘ ਰਾਜੂ ਔਲਖ, ਬਲਦੇਵ ਸਿੰਘ ਨਿਹਾਲਗੜ੍ਹ, ਅਮਰਜੀਤ ਸਿੰਘ ਬੈਂਸ, ਜਗਮੋਹਨ ਸਿੰਘ ਪਟਿਆਲਾ, ਗੁਰਨਾਮ ਸਿੰਘ ਭੀਖੀ ਅਤੇ ਜਗਤਾਰ ਸਿੰਘ ਕਾਲਾ ਝਾੜ ਹਾਜ਼ਰ ਸਨ। 

Comments

Most Popular

ਅਧਿਆਪਕਾਂ ਨੇ ਭਰੀ ਹੁੰਕਾਰ, ਅਧਿਆਪਕ ਦਿਵਸ ’ਤੇ ਬਲੈਕ ਡੇ ਮਨਾਇਆ ਜਾਵੇਗਾ; 4 ਸਤੰਬਰ ਨੂੰ ਪ੍ਰੋਟੈਸਟ ਅਤੇ ਗਵਰਨਰ ਹਾਊਸ ਮਾਰਚ ਦਾ ਐਲਾਨ

A delegation of Anganwadi and Creche workers, led by the Federation, met the Secretary of the Social Welfare Department and submitted a memorandum of demands.

ਫੈਡਰੇਸ਼ਨ ਦੀ ਅਗਵਾਈ ਹੇਠ ਆਂਗਣਵਾੜੀ ਅਤੇ ਕਰੈਚ ਵਰਕਰਾਂ ਦਾ ਇੱਕ ਵਫ਼ਦ ਸਮਾਜ ਭਲਾਈ ਵਿਭਾਗ ਦੇ ਸਕੱਤਰ ਨਾਲ ਮਿਲਿਆ ਅਤੇ ਮੰਗਾਂ ਦਾ ਇੱਕ ਮੰਗ ਪੱਤਰ ਸੌਂਪਿਆ

INDEPENDENCE is the right of all DIVIDED WE FALL : Ranjeet Singh Dhaliwal

ਜਗਤ ਪੰਜਾਬੀ ਸਭਾ ਵੱਲੋਂ ਵਰਲਡ ਪੰਜਾਬੀ ਕਾਨਫਰੰਸ ਦੀ ਸਫਲਤਾ 'ਤੇ ਜਸ਼ਨ ਸਮਾਗਮ ਆਯੋਜਿਤ

ਸਾਥੀ ਸੁਖਚੈਨ ਸਿੰਘ ਖਹਿਰਾ ਦੀ ਸਕੱਤਰੇਤ ਤੋਂ ਕੀਤੀ ਬਦਲੀ ਦੀ ਤਿੱਖੇ ਸ਼ਬਦਾਂ ਵਿੱਚ ਨਿਖੇਧੀ, ਮੁੱਖ ਮੰਤਰੀ ਟਕਰਾ ਦੀ ਨੀਤੀ ਛੱਡ ਕੇ ਗੱਲਬਾਤ ਦਾ ਰਾਹ ਫੜੇ - ਸਾਂਝੀ ਤਾਲਮੇਲ ਕਮੇਟੀ

ਪੰਜਾਬ ਸਰਕਾਰ ਵਿਧਾਨ ਸਭਾ ਸੈਸ਼ਨ ਵਿੱਚ ਪੰਜਾਬ ਪੁਨਰਗਠਨ ਐਕਟ ਦੀਆਂ ਧਾਰਾਵਾਂ 78,79 ਅਤੇ 80 ਨੂੰ ਰੱਦ ਕਰਨ ਦਾ ਮਤਾ ਪਾਸ ਕਰਕੇ ਲੋਕ ਸਭਾ ਨੂੰ ਭੇਜੇ

ਸੰਪਰਕ ਕੇਂਦਰ ਦੇ ਕਰਮਚਾਰੀਆਂ ਨੇ ਇੱਕ ਮੀਟਿੰਗ ਵਿੱਚ ਆਪਣੀਆਂ ਮੰਗਾਂ ਪੂਰੀਆਂ ਨਾ ਹੋਣ 'ਤੇ ਵਿਰੋਧ ਪ੍ਰਦਰਸ਼ਨ ਦਾ ਐਲਾਨ ਕੀਤਾ

Punjab Education Department Women Officials and Employees Celebrate Teej Festival with Great Enthusiasm in Mohali

ਮੋਹਾਲੀ ਵਿੱਚ ਸਿੱਖਿਆ ਵਿਭਾਗ ਦੀਆਂ ਮਹਿਲਾ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਧੂਮਧਾਮ ਨਾਲ ਮਨਾਇਆ ਤੀਆਂ ਦਾ ਤਿਉਹਾਰ