ਜਗਬਾਣੀ ਗਰੁੱਪ ‘ਤੇ ਪੰਜਾਬ ਸਰਕਾਰ ਵੱਲੋਂ ਕਰਵਾਈ ਜਾ ਰਹੀ ਛਾਪੇਮਾਰੀ ਨੇ ਐਮਰਜੈਂਸੀ ਦੇ ਦਿਨਾ ਨੂੰ ਤਾਜਾ ਕੀਤਾ : ਹਰਦੇਵ ਸਿੰਘ ਉੱਭਾ
ਜਗਬਾਣੀ ਗਰੁੱਪ ‘ਤੇ ਪੰਜਾਬ ਸਰਕਾਰ ਵੱਲੋਂ ਕਰਵਾਈ ਜਾ ਰਹੀ ਛਾਪੇਮਾਰੀ ਨੇ ਐਮਰਜੈਂਸੀ ਦੇ ਦਿਨਾ ਨੂੰ ਤਾਜਾ ਕੀਤਾ : ਹਰਦੇਵ ਸਿੰਘ ਉੱਭਾ
ਚੰਡੀਗੜ੍ਹ 18 ਜਨਵਰੀ ( ਰਣਜੀਤ ਧਾਲੀਵਾਲ ) : ਭਾਜਪਾ ਪੰਜਾਬ ਦੇ ਸੂਬਾਈ ਪ੍ਰੈੱਸ ਸਕੱਤਰ ਹਰਦੇਵ ਸਿੰਘ ਉੱਭਾ ਨੇ ਜਗਬਾਣੀ ਗਰੁੱਪ ‘ਤੇ ਪੰਜਾਬ ਸਰਕਾਰ ਵੱਲੋਂ ਕੀਤੀ ਜਾ ਰਹੀ ਛਾਪੇਮਾਰੀ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਸੱਚੀ ਅਤੇ ਨਿਰਪੱਖ ਪੱਤਰਕਾਰਤਾ ਤੋਂ ਡਰ ਕੇ ਮੀਡੀਆ ਸੰਸਥਾਵਾਂ ਨੂੰ ਦਬਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਹਰਦੇਵ ਸਿੰਘ ਉੱਭਾ ਨੇ ਕਿਹਾ ਕਿ ਜਗਬਾਣੀ ਗਰੁੱਪ ਹਮੇਸ਼ਾਂ ਲੋਕ ਮਸਲਿਆਂ ਨੂੰ ਬੇਬਾਕ ਢੰਗ ਨਾਲ ਉਠਾਉਂਦਾ ਆਇਆ ਹੈ, ਪਰ ਜਦੋਂ ਸਰਕਾਰ ਦੀਆਂ ਨਾਕਾਮੀਆਂ ਸਾਹਮਣੇ ਆ ਰਹੀਆਂ ਹਨ, ਤਾਂ ਸਰਕਾਰ ਲੋਕਤੰਤਰ ਦੇ ਚੌਥੇ ਸਤੰਭ ‘ਤੇ ਹਮਲਾ ਕਰ ਰਹੀ ਹੈ।
ਉੱਭਾ ਨੇ ਕਿਹਾ ਕਿ ਕੁਝ ਸਮਾ ਪਹਿਲਾ ਕੁਝ ਪੱਤਰਕਾਰ ਨੇ ਪੰਜਾਬ ਸਰਕਾਰ ਦੇ ਹੈਲੀਕਾਪਟਰ ਦੀ ਵਰਤੋ ਤੇ ਸਵਾਲ ਉਠਾਏ ਸੀ ਭਗਵੰਤ ਮਾਨ ਸਰਕਾਰ ਨੇ ਉਹਨਾ ਦਾ ਜਵਾਬ ਦੇਣ ਦੀ ਬਜਾਏ ਪਰਚੇ ਦਰਜ ਕਰਕੇ ਡਰਾਉਣ ਦੀ ਕੋਸ਼ਿਸ਼ ਕੀਤੀ ।ਇਹ ਕਾਰਵਾਈ ਸਾਫ਼ ਤੌਰ ‘ਤੇ ਬਦਲੇ ਦੀ ਭਾਵਨਾ ਨਾਲ ਪ੍ਰੇਰਿਤ ਹੈ। ਉੱਭਾ ਨੇ ਕਿਹਾ ਕਿ ਪੰਜਾਬ ਵਿੱਚ ਕਾਨੂੰਨ-ਵਿਵਸਥਾ, ਨਸ਼ੇ, ਬੇਰੁਜ਼ਗਾਰੀ ਅਤੇ ਕਿਸਾਨਾਂ ਨਾਲ ਜੁੜੇ ਮੁੱਦਿਆਂ ‘ਤੇ ਸਰਕਾਰ ਪੂਰੀ ਤਰ੍ਹਾਂ ਫੇਲ੍ਹ ਸਾਬਤ ਹੋ ਚੁੱਕੀ ਹੈ। ਇਨ੍ਹਾਂ ਨਾਕਾਮੀਆਂ ਤੋਂ ਧਿਆਨ ਹਟਾਉਣ ਲਈ ਮੀਡੀਆ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ, ਜੋ ਕਿ ਲੋਕਤੰਤਰ ਲਈ ਖ਼ਤਰਨਾਕ ਹੈ।
ਉਨ੍ਹਾਂ ਪੰਜਾਬ ਸਰਕਾਰ ਨੂੰ ਚੇਤਾਵਨੀ ਦਿੰਦਿਆਂ ਕਿਹਾ ਕਿ ਭਾਜਪਾ ਮੀਡੀਆ ਦੀ ਆਜ਼ਾਦੀ ‘ਤੇ ਕਿਸੇ ਵੀ ਤਰ੍ਹਾਂ ਦਾ ਹਮਲਾ ਬਰਦਾਸ਼ਤ ਨਹੀਂ ਕਰੇਗੀ। ਜੇਕਰ ਜਗਬਾਣੀ ਗਰੁੱਪ ਖ਼ਿਲਾਫ਼ ਇਹ ਛਾਪੇਮਾਰੀ ਤੁਰੰਤ ਬੰਦ ਨਾ ਕੀਤੀ ਗਈ, ਤਾਂ ਭਾਜਪਾ ਸੜਕਾਂ ‘ਤੇ ਉਤਰ ਕੇ ਲੋਕਤੰਤਰ ਦੀ ਰੱਖਿਆ ਲਈ ਸੰਘਰਸ਼ ਕਰੇਗੀ। ਅੰਤ ਵਿੱਚ ਉੱਭਾ ਨੇ ਕਿਹਾ ਕਿ ਪ੍ਰੈੱਸ ਦੀ ਆਜ਼ਾਦੀ ਲੋਕਤੰਤਰ ਦੀ ਰੀੜ੍ਹ ਦੀ ਹੱਡੀ ਹੈ ਅਤੇ ਇਸਨੂੰ ਕਮਜ਼ੋਰ ਕਰਨ ਦੀ ਹਰ ਕੋਸ਼ਿਸ਼ ਦਾ ਡਟ ਕੇ ਵਿਰੋਧ ਕੀਤਾ ਜਾਵੇਗਾ।

Comments
Post a Comment