ਅਮਰਜੈਂਸੀ ਵੇਲੇ ਜੇਲ੍ਹਾਂ ਕੱਟਣ ਵਾਲੇ ਸੰਘਰਸ਼ੀ ਯੋਧਿਆਂ ਨੂੰ ਮੱਧ ਪ੍ਰਦੇਸ਼ ਤੇ ਹਰਿਆਣਾ ਭਾਜਪਾ ਸਰਕਾਰ ਵਾਂਗ ਪੈਨਸ਼ਨ ਦੇਵੇ ਭਗਵੰਤ ਮਾਨ ਸਰਕਾਰ : ਹਰਦੇਵ ਸਿੰਘ ਉੱਭਾ
ਅਮਰਜੈਂਸੀ ਵੇਲੇ ਜੇਲ੍ਹਾਂ ਕੱਟਣ ਵਾਲੇ ਸੰਘਰਸ਼ੀ ਯੋਧਿਆਂ ਨੂੰ ਮੱਧ ਪ੍ਰਦੇਸ਼ ਤੇ ਹਰਿਆਣਾ ਭਾਜਪਾ ਸਰਕਾਰ ਵਾਂਗ ਪੈਨਸ਼ਨ ਦੇਵੇ ਭਗਵੰਤ ਮਾਨ ਸਰਕਾਰ : ਹਰਦੇਵ ਸਿੰਘ ਉੱਭਾ
ਮੱਧ ਪ੍ਰਦੇਸ਼ ਤੀਹ ਹਜ਼ਾਰ ਤੇ ਹਰਿਆਣਾ ਦੀ ਭਾਜਪਾ ਸਰਕਾਰ ਦੇ ਰਹੀ ਹੈ ਵੀਹ ਹਜ਼ਾਰ ਪ੍ਰਤੀ ਮਹੀਨਾ : ਹਰਦੇਵ ਸਿੰਘ ਉੱਭਾ
ਚੰਡੀਗੜ੍ਹ 25 ਜਨਵਰੀ ( ਰਣਜੀਤ ਧਾਲੀਵਾਲ ) : ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾਈ ਪ੍ਰੈੱਸ ਸਕੱਤਰ ਹਰਦੇਵ ਸਿੰਘ ਉੱਭਾ ਨੇ ਕਿਹਾ ਹੈ ਕਿ ਦੇਸ਼ ਦੀ ਐਮਰਜੈਂਸੀ ਦੌਰਾਨ ਜੇਲ੍ਹਾਂ ਕੱਟਣ ਵਾਲੇ ਸੰਘਰਸ਼ੀ ਯੋਧਿਆਂ ਨਾਲ ਪੰਜਾਬ ਸਰਕਾਰਾਂ ਵੱਲੋਂ ਲਗਾਤਾਰ ਨਿਆਂ ਨਹੀਂ ਹੋ ਰਿਹਾ। ਉਨ੍ਹਾਂ ਕਿਹਾ ਕਿ ਐਮਰਜੈਂਸੀ ਦੌਰਾਨ ਲੋਕਤੰਤਰ ਦੀ ਰੱਖਿਆ ਲਈ ਕੁਰਬਾਨੀਆਂ ਦੇਣ ਵਾਲੇ ਯੋਧਿਆਂ ਨੂੰ ਅੱਜ ਤੱਕ ਉਨ੍ਹਾਂ ਦਾ ਹੱਕੀ ਸਨਮਾਨ ਅਤੇ ਪੈਨਸ਼ਨ ਨਹੀਂ ਮਿਲੀ।
ਉੱਭਾ ਨੇ ਦੱਸਿਆ ਕਿ ਪੰਜਾਬ, ਹਰਿਆਣਾ, ਰਾਜਸਥਾਨ, ਉੱਤਰ ਪ੍ਰਦੇਸ਼, ਗੁਜਰਾਤ, ਮੱਧ ਪ੍ਰਦੇਸ਼ ਸਮੇਤ ਕਈ ਰਾਜਾਂ ਵਿੱਚ ਐਮਰਜੈਂਸੀ ਸੰਘਰਸੀ ਯੋਧਿਆਂ ਲਈ ਪੈਨਸ਼ਨ ਸਕੀਮਾਂ ਲਾਗੂ ਹਨ, ਪਰ ਪੰਜਾਬ ਵਿੱਚ ਇਹ ਮਾਮਲਾ ਹਮੇਸ਼ਾ ਅਣਡਿੱਠਾ ਕੀਤਾ ਗਿਆ। ਉਨ੍ਹਾਂ ਕਿਹਾ ਕਿ ਜਿਨ੍ਹਾਂ ਸੰਘਰਸੀ ਯੋਧਿਆਂ ਨੇ ਜੇਲ੍ਹਾਂ ਵਿੱਚ ਸਾਲਾਂ ਤੱਕ ਦੁੱਖ ਸਹੇ, ਉਹ ਅੱਜ ਵੀ ਬੁੱਢੇਪੇ ਵਿੱਚ ਦਰ-ਦਰ ਦੀਆਂ ਠੋਕਰਾਂ ਖਾਣ ਲਈ ਮਜਬੂਰ ਹਨ।
ਭਾਜਪਾ ਆਗੂ ਹਰਦੇਵ ਉੱਭਾ ਨੇ ਕਿਹਾ ਮੱਧ ਪ੍ਰਦੇਸ਼ ਤੇ ਹਰਿਆਣਾ ਭਾਜਪਾ ਸਰਕਾਰ ਵਾਂਗ ਭਗਵੰਤ ਮਾਨ ਸਰਕਾਰ ਵੀ ਤੀਹ ਹਜ਼ਾਰ ਰੁਪਏ ਪ੍ਰਤੀ ਮਹੀਨਾ ਪੈਨਸ਼ਨ ਦੇਵੇ ।ਹਰਦੇਵ ਸਿੰਘ ਉੱਭਾ ਕਿ ਵੱਖ-ਵੱਖ ਰਾਜਾਂ ਵਿੱਚ ਐਮਰਜੈਂਸੀ ਯੋਧਿਆ ਦੀ ਪੈਨਸ਼ਨ ਦੀ ਰਕਮ 10 ਹਜ਼ਾਰ ਤੋਂ 30 ਹਜ਼ਾਰ ਰੁਪਏ ਤੱਕ ਦਿੱਤੀ ਜਾ ਰਹੀ ਹੈ, ਪਰ ਪੰਜਾਬ ਸਰਕਾਰ ਵੱਲੋਂ ਇਸ ਮਾਮਲੇ ‘ਚ ਕੋਈ ਠੋਸ ਕਦਮ ਨਹੀਂ ਚੁੱਕਿਆ ਗਿਆ। ਉਨ੍ਹਾਂ ਆਮ ਆਦਮੀ ਪਾਰਟੀ ਦੀ ਸਰਕਾਰ ‘ਤੇ ਦੋਸ਼ ਲਗਾਇਆ ਕਿ ਉਹ ਸਿਰਫ਼ ਵਾਅਦੇ ਕਰ ਰਹੀ ਹੈ ਪਰ ਜਮੀਨੀ ਪੱਧਰ ‘ਤੇ ਕੁਝ ਵੀ ਨਹੀਂ ਕੀਤਾ ਗਿਆ।
ਹਰਦੇਵ ਸਿੰਘ ਉੱਭਾ ਨੇ ਮੰਗ ਕੀਤੀ ਕਿ ਪੰਜਾਬ ਸਰਕਾਰ ਤੁਰੰਤ ਐਮਰਜੈਂਸੀ ਸੰਘਰਸੀ ਯੋਧਿਆਂ ਲਈ ਪੈਨਸ਼ਨ ਸਕੀਮ ਲਾਗੂ ਕਰੇ ਅਤੇ ਉਨ੍ਹਾਂ ਨੂੰ ਬਣਦਾ ਮਾਣ-ਸਨਮਾਨ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਭਾਜਪਾ ਐਮਰਜੈਂਸੀ ਸੰਘਰਸੀ ਯੋਧਿਆਂ ਦੇ ਹੱਕਾਂ ਲਈ ਲਗਾਤਾਰ ਸੰਘਰਸ਼ ਕਰਦੀ ਰਹੇਗੀ ਅਤੇ ਜਦ ਤੱਕ ਇਨਸਾਫ਼ ਨਹੀਂ ਮਿਲਦਾ, ਆਵਾਜ਼ ਬੁਲੰਦ ਕਰਦੀ ਰਹੇਗੀ।

Comments
Post a Comment