Skip to main content

ਬੇਬੁਨਿਆਦ, ਝੂਠੇ ਤੇ ਗੁਮਰਾਹਕੁਨ ਅੰਕੜੇ ਪੇਸ਼ ਕਰਨ ਤੇ ਉੱਤਰੀ ਸਰਕਾਰ, 17 ਜੁਲਾਈ 2020 ਤੋਂ ਭਰਤੀ ਮੁਲਾਜ਼ਮਾਂ ਦੀ ਮੁੱਖ ਮੰਗ ਮਹਿੰਗਾਈ ਭੱਤਾ ਨਹੀਂ, ਬਲਕਿ 17 ਜੁਲਾਈ 2020 ਦੇ ਪੱਤਰ ਰਾਹੀਂ ਜਬਰੀ ਥੋਪੇ ਕੇਂਦਰੀ ਤਨਖਾਹ ਸਕੇਲ ਰੱਦ ਕਰਾਉਣ ਦੀ ਹੈ : ਸਾਂਝੀ ਤਾਲਮੇਲ ਕਮੇਟੀ

ਬੇਬੁਨਿਆਦ, ਝੂਠੇ ਤੇ ਗੁਮਰਾਹਕੁਨ ਅੰਕੜੇ ਪੇਸ਼ ਕਰਨ ਤੇ ਉੱਤਰੀ ਸਰਕਾਰ, 17 ਜੁਲਾਈ 2020 ਤੋਂ ਭਰਤੀ ਮੁਲਾਜ਼ਮਾਂ ਦੀ ਮੁੱਖ ਮੰਗ ਮਹਿੰਗਾਈ ਭੱਤਾ ਨਹੀਂ, ਬਲਕਿ 17 ਜੁਲਾਈ 2020 ਦੇ ਪੱਤਰ ਰਾਹੀਂ ਜਬਰੀ ਥੋਪੇ ਕੇਂਦਰੀ ਤਨਖਾਹ ਸਕੇਲ ਰੱਦ ਕਰਾਉਣ ਦੀ ਹੈ : ਸਾਂਝੀ ਤਾਲਮੇਲ ਕਮੇਟੀ  ਚੰਡੀਗੜ੍ਹ 5 ਸਤੰਬਰ ( ਰਣਜੀਤ ਧਾਲੀਵਾਲ ) : ਪੰਜਾਬ ਸਰਕਾਰ ਆਪਣੀਆਂ ਨਕਾਮੀਆਂ ਨੂੰ ਛੁਪਾਉਣ ਵਾਸਤੇ ਹੁਣ ਬੇਬੁਨਿਆਦ, ਝੂਠੇ ਤੇ ਗੁਮਰਾਹਕੁਨ ਅੰਕੜੇ ਪੇਸ਼ ਕਰਨ ਵਰਗੀਆਂ ਕੋਝੀਆਂ ਹਰਕਤਾਂ ਤੇ ਉਤਰ ਆਈ ਹੈ। ਇਨਾਂ ਸ਼ਬਦਾਂ ਦਾ ਪ੍ਰਗਟਾਵਾ "ਪੰਜਾਬ ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫਰੰਟ" ਅਤੇ "ਸਾਂਝਾਂ ਮੁਲਾਜ਼ਮ ਮੰਚ, ਪੰਜਾਬ" ਤੇ ਅਧਾਰਤ ਬਣੀ ਸਾਂਝੀ ਤਾਲਮੇਲ ਕਮੇਟੀ ਦੇ ਪ੍ਰਮੁੱਖ ਆਗੂਆਂ ਸਰਵ ਸ਼੍ਰੀ ਸਤੀਸ਼ ਰਾਣਾ, ਗੁਰਨਾਮ ਸਿੰਘ ਵਿਰਕ, ਸੁਖਚੈਨ ਸਿੰਘ ਖਹਿਰਾ, ਰਣਜੀਤ ਸਿੰਘ ਰਾਣਵਾ, ਸੁਸ਼ੀਲ ਕੁਮਾਰ ਫੌਜੀ, ਕਰਮ ਸਿੰਘ ਧਨੋਆ, ਹਰਜਿੰਦਰ ਸਿੰਘ ਪੰਨੂ, ਜਰਮਨਜੀਤ ਸਿੰਘ, ਮਨਪ੍ਰੀਤ ਸਿੰਘ, ਰਕੇਸ਼ ਕੁਮਾਰ, ਭਜਨ ਸਿੰਘ ਗਿੱਲ, ਐਨ ਕੇ ਕਲਸੀ, ਮਨਜੀਤ ਸਿੰਘ ਬਾਸਰਕੇ, ਤਰਸੇਮ ਸਿੰਘ ਭੱਠਲ, ਕੁਲਵਿੰਦਰ ਸਿੰਘ ਢਿੱਲੋ, ਸੁਖਦੇਵ ਸਿੰਘ ਸੈਣੀ, ਗੁਰਸ਼ਰਨ ਸਿੰਘ ਹੁੰਦਲ, ਗਗਨਦੀਪ ਸਿੰਘ ਭੁੱਲਰ, ਦੀਦਾਰ ਸਿੰਘ ਚੋਕਰ, ਅਮਰੀਕ ਸਿੰਘ ਕੰਗ, ਦਿਲਪ੍ਰੀਤ ਸਿੰਘ, ਦਿਗਵਿਜੇ ਪਾਲ ਸ਼ਰਮਾ, ਹਰਨੇਕ ਸਿੰਘ, ਅਵਤਾਰ ਸਿੰਘ ਕੈਂਥ, ਰਘਵੀਰ ਸਿੰਘ ਬਡਵਾਲ , ਜਗਦੀਸ਼ ਸਿੰਘ ਚਾਹਲ, ਮਨਦੀਪ...

ਸਰਬਜੀਤ ਸਿੰਘ ਝਿੰਜਰ ਦੀ ਅਗਵਾਈ ਵਿੱਚ ਹਲਕਾ ਘਨੌਰ ’ਚ ਸ਼੍ਰੋਮਣੀ ਅਕਾਲੀ ਦਲ ਨੂੰ ਮਿਲਿਆ ਵੱਡਾ ਬਲ

ਸਰਬਜੀਤ ਸਿੰਘ ਝਿੰਜਰ ਦੀ ਅਗਵਾਈ ਵਿੱਚ ਹਲਕਾ ਘਨੌਰ ’ਚ ਸ਼੍ਰੋਮਣੀ ਅਕਾਲੀ ਦਲ ਨੂੰ ਮਿਲਿਆ ਵੱਡਾ ਬਲ

50 ਤੋਂ ਵੱਧ ਪਰਿਵਾਰ ਕਾਂਗਰਸ ਤੇ ’ਆਪ’ ਨੂੰ ਅਲਵਿਦਾ ਕਹਿ ਕੇ ਸ਼੍ਰੋਮਣੀ ਅਕਾਲੀ ਦਲ ਵਿੱਚ ਹੋਏ ਸ਼ਾਮਿਲ

ਸ਼੍ਰੋਮਣੀ ਅਕਾਲੀ ਦਲ ਪੰਜਾਬ ਦੀ ਇਕੋ-ਇੱਕ ਅਜਿਹੀ ਪਾਰਟੀ ਹੈ ਜੋ ਹਮੇਸ਼ਾ ਪੰਜਾਬ, ਪੰਥ ਅਤੇ ਪੰਜਾਬੀਆਂ ਦੇ ਹੱਕਾਂ ਲਈ ਡਟ ਕੇ ਖੜ੍ਹੀ ਰਹੀ ਹੈ : ਝਿੰਜਰ

ਘਨੌਰ 31 ਜਨਵਰੀ ( ਪੀ ਡੀ ਐਲ ) : ਬੀਤੇ ਦਿਨ ਹਲਕਾ ਘਨੌਰ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਯੂਥ ਵਿੰਗ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਦੀ ਅਗਵਾਈ ਹੇਠ ਕਾਂਗਰਸ ਅਤੇ ਆਮ ਆਦਮੀ ਪਾਰਟੀ ਨੂੰ ਅਲਵਿਦਾ ਕਹਿ ਕੇ 50 ਤੋਂ ਵੱਧ ਪਰਿਵਾਰਾਂ ਨੇ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਮੂਲੀਅਤ ਕੀਤੀ। ਇਸ ਮੌਕੇ ਪਾਰਟੀ ਵਰਕਰਾਂ ਅਤੇ ਇਲਾਕੇ ਦੇ ਲੋਕਾਂ ਵਿੱਚ ਭਾਰੀ ਉਤਸ਼ਾਹ ਵੇਖਣ ਨੂੰ ਮਿਲਿਆ। ਪਿੰਡ ਸਲੇਮਪੁਰ ਸੇਖਾਂ ਅਤੇ ਡਾਹਰੀਆ ਤੋਂ  ਜੁਝਾਰੂ ਆਗੂ ਸ. ਹੀਰਾ ਸਿੰਘ ਜੀ ਦੀ ਅਗਵਾਈ ਵਿੱਚ ਇਨ੍ਹਾਂ ਪਰਿਵਾਰਾਂ ਨੇ ਆਮ ਆਦਮੀ ਤੇ ਕਾਂਗਰਸ ਪਾਰਟੀ ਨੂੰ ਛੱਡ ਕੇ ਸ਼੍ਰੋਮਣੀ ਅਕਾਲੀ ਦਲ ਦਾ ਪੱਲਾ ਫੜਿਆ।

ਇਸ ਮੌਕੇ ਸੰਬੋਧਨ ਕਰਦਿਆਂ ਸਰਬਜੀਤ ਸਿੰਘ ਝਿੰਜਰ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪੰਜਾਬ ਦੀ ਇਕੋ-ਇੱਕ ਅਜਿਹੀ ਪਾਰਟੀ ਹੈ ਜੋ ਹਮੇਸ਼ਾ ਪੰਜਾਬ, ਪੰਥ ਅਤੇ ਪੰਜਾਬੀਆਂ ਦੇ ਹੱਕਾਂ ਲਈ ਡਟ ਕੇ ਖੜ੍ਹੀ ਰਹੀ ਹੈ। ਉਨ੍ਹਾਂ ਕਿਹਾ ਕਿ ਅੱਜ ਪਾਰਟੀ ਵਿੱਚ ਲਗਾਤਾਰ ਲੋਕਾਂ ਦਾ ਸ਼ਾਮਿਲ ਹੋਣਾ ਇਸ ਗੱਲ ਦਾ ਸਬੂਤ ਹੈ ਕਿ ਪੰਜਾਬ ਦੀ ਜਨਤਾ ਇੱਕ ਵਾਰ ਫਿਰ ਅਕਾਲੀ ਦਲ ’ਤੇ ਆਪਣਾ ਭਰੋਸਾ ਜਤਾ ਰਹੀ ਹੈ। ਨਵੇਂ ਸ਼ਾਮਿਲ ਹੋਏ ਪਰਿਵਾਰਾਂ ਦਾ ਸਵਾਗਤ ਕਰਦਿਆਂ ਝਿੰਜਰ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਇੱਕ ਪਰਿਵਾਰਕ ਪਾਰਟੀ ਹੈ, ਜਿੱਥੇ ਹਰ ਵਰਕਰ ਨੂੰ ਪੂਰਾ ਮਾਣ-ਸਨਮਾਨ ਅਤੇ ਅਧਿਕਾਰ ਮਿਲਦਾ ਹੈ। ਉਨ੍ਹਾਂ ਦੱਸਿਆ ਕਿ ਅਕਾਲੀ ਦਲ ਨੇ ਹਮੇਸ਼ਾ ਪੇਂਡੂ ਵਿਕਾਸ, ਕਿਸਾਨਾਂ, ਨੌਜਵਾਨਾਂ, ਔਰਤਾਂ ਅਤੇ ਗਰੀਬ ਵਰਗ ਦੀ ਭਲਾਈ ਲਈ ਇਤਿਹਾਸਕ ਅਤੇ ਲੋਕਹਿਤੀ ਫੈਸਲੇ ਕੀਤੇ ਹਨ।

ਝਿੰਜਰ ਨੇ ਕਾਂਗਰਸ ਅਤੇ ਆਮ ਆਦਮੀ ਪਾਰਟੀ ’ਤੇ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਦੋਹਾਂ ਪਾਰਟੀਆਂ ਨੇ ਸੱਤਾ ਵਿੱਚ ਰਹਿੰਦਿਆਂ ਸਿਰਫ਼ ਝੂਠੇ ਵਾਅਦੇ ਕੀਤੇ ਅਤੇ ਪੰਜਾਬ ਨੂੰ ਬਰਬਾਦੀ ਵੱਲ ਧੱਕਿਆ। ਕਾਂਗਰਸ ਨੇ ਹਮੇਸ਼ਾ ਪੰਜਾਬ ਨਾਲ ਧੋਖਾ ਕੀਤਾ, ਜਦਕਿ ਆਮ ਆਦਮੀ ਪਾਰਟੀ ਨੇ ਪਿਛਲੇ ਸਾਢੇ ਚਾਰ ਸਾਲਾਂ ਵਿੱਚ ਪੰਜਾਬ ਦੀ ਜਨਤਾ ਨਾਲ ਸਿਰਫ਼ ਵਿਸ਼ਵਾਸਘਾਤ ਹੀ ਕੀਤਾ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਦੌਰਾਨ ਪੰਜਾਬ ਵਿੱਚ ਕਾਨੂੰਨ ਵਿਵਸਥਾ ਪੂਰੀ ਤਰ੍ਹਾਂ ਫੇਲ੍ਹ ਹੋ ਚੁੱਕੀ ਹੈ, ਨਸ਼ਾ, ਅਪਰਾਧ ਅਤੇ ਮਾਫੀਆ ਰਾਜ ਫਿਰ ਤੋਂ ਸਿਰ ਚੁੱਕ ਰਿਹਾ ਹੈ ਅਤੇ ਆਮ ਲੋਕ ਆਪਣੇ ਆਪ ਨੂੰ ਅਸੁਰੱਖਿਅਤ ਮਹਿਸੂਸ ਕਰ ਰਹੇ ਹਨ।

ਝਿੰਜਰ ਨੇ ਹੜ੍ਹਾਂ ਦੇ ਸਮੇਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਜਦੋਂ ਪੰਜਾਬ ਮੁਸੀਬਤ ਵਿੱਚ ਸੀ, ਤਾਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਗੇ ਵਧ ਕੇ ਲੋਕਾਂ ਦੀ ਰਾਸ਼ਨ, ਨਕਦ ਰਕਮ ਅਤੇ ਡੀਜ਼ਲ ਨਾਲ ਮਦਦ ਕੀਤੀ, ਪਰ ਉਸ ਸਮੇਂ ਆਮ ਆਦਮੀ ਪਾਰਟੀ ਦੀ ਸਰਕਾਰ ਪੂਰੀ ਤਰ੍ਹਾਂ ਨਾਕਾਮ ਸਾਬਤ ਹੋਈ ਅਤੇ ਕਾਂਗਰਸ ਦੇ ਵੱਡੇ ਲੀਡਰ ਲੋਕਾਂ ਤੋਂ ਲੁਕਦੇ ਫਿਰੇ। ਉਨ੍ਹਾਂ ਕਿਹਾ ਕਿ ਅਕਾਲੀ ਦਲ ਨੇ ਹਮੇਸ਼ਾ ਸੱਤਾ ਵਿੱਚ ਹੋਵੇ ਜਾਂ ਨਾ ਹੋਵੇ, ਲੋਕਾਂ ਦੇ ਦੁੱਖ-ਸੁੱਖ ਵਿੱਚ ਸਾਥ ਨਿਭਾਇਆ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਦੀ ਸਰਕਾਰ ਦੌਰਾਨ ਪੰਜਾਬ ਨੇ ਵਿਕਾਸ ਦੀ ਨਵੀਂ ਦਿਸ਼ਾ ਵੇਖੀ ਸੀ, ਪਰ ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਨਾਕਾਮ ਨੀਤੀਆਂ ਨੇ ਪੰਜਾਬ ਨੂੰ ਪਿੱਛੇ ਧੱਕ ਦਿੱਤਾ। ਅੱਜ ਪੰਜਾਬ ਦਾ ਨੌਜਵਾਨ ਨਿਰਾਸ਼ ਹੈ, ਕਿਸਾਨ ਦੁਖੀ ਹੈ ਅਤੇ ਆਮ ਆਦਮੀ ਗਲਤ ਨੀਤੀਆਂ ਦਾ ਖਮਿਆਜ਼ਾ ਭੁਗਤ ਰਿਹਾ ਹੈ।

ਸਲੇਮਪੁਰ ਸੇਖਾਂ ਤੋਂ ਬਿਮਲ ਕੌਰ, ਸਿੰਦਰ ਕੌਰ, ਸੁਖਵਿੰਦਰ ਕੌਰ, ਪਰਮਜੀਤ ਕੌਰ, ਭਜਨ ਕੌਰ, ਸੀਮਾ ਕੌਰ, ਕੈਲਾਸ਼ ਕੌਰ, ਮਲਕੀਤ ਕੌਰ, ਮਨਪ੍ਰੀਤ ਕੌਰ, ਸਰਬਜੀਤ ਕੌਰ, ਪਰਮਜੀਤ ਕੌਰ, ਸਰਬਜੀਤ ਕੌਰ, ਡਿਪਟੀ ਸਿੰਘ. ਭਜਨ ਸਿੰਘ. ਲਾਲ ਸਿੰਘ, ਚੰਨ ਸਿੰਘ, ਜਸਮੇਰ ਸਿੰਘ, ਨਿਹਾਲ ਸਿੰਘ, ਬਚਿੱਤਰ ਸਿੰਘ, ਮਨਪ੍ਰੀਤ ਸਿੰਘ, ਜੱਜ ਸਿੰਘ, ਹਜੂਰ ਸਿੰਘ, ਗੁਰਦੇਵ ਸਿੰਘ, ਜਗਤਾਰ ਸਿੰਘ, ਗੁਰਤੇਜ ਸਿੰਘ, ਅਮਨ ਸਿੰਘ, ਕਸ਼ਮੀਰ ਸਿੰਘ, ਸ਼ੇਰ ਸਿੰਘ, ਕਿਸ਼ਨ ਸਿੰਘ, ਮੱਖਣ ਸਿੰਘ, ਗੁਰਦਿੱਤ ਸਿੰਘ, ਜਗਵਿੰਦਰ ਸਿੰਘ ਜੱਗੀ, ਡਾਹਰੀਆ ਤੋਂ ਸੋਮ ਕੌਰ,  ਪਰਮਜੀਤ ਕੌਰ, ਪਰਵੀਨ ਕੌਰ, ਵੀਨਾ ਕੌਰ, ਜਸਵੀਰ ਕੌਰ ਸ਼ਾਮਲ ਹੋਏ।

ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਿਲ ਹੋਏ ਪਰਿਵਾਰਾਂ ਨੇ ਕਿਹਾ ਕਿ ਉਹ ਅਕਾਲੀ ਦਲ ਦੀ ਸੋਚ, ਪੰਥਕ ਵਿਚਾਰਧਾਰਾ ਅਤੇ ਪੰਜਾਬ ਦੇ ਹੱਕਾਂ ਲਈ ਕੀਤੀ ਜਾ ਰਹੀ ਨਿਰੰਤਰ ਲੜਾਈ ਤੋਂ ਪ੍ਰਭਾਵਿਤ ਹੋ ਕੇ ਪਾਰਟੀ ਨਾਲ ਜੁੜੇ ਹਨ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਸ਼੍ਰੋਮਣੀ ਅਕਾਲੀ ਦਲ ਹੀ ਪੰਜਾਬ ਨੂੰ ਮੁੜ ਤਰੱਕੀ ਦੇ ਰਾਹ ’ਤੇ ਲਿਆ ਸਕਦਾ ਹੈ। ਇਸ ਦੌਰਾਨ ਬਲਵਿੰਦਰ ਸਿੰਘ, ਗੁਲਜ਼ਾਰ ਸਿੰਘ, ਜਗਤਾਰ ਸਿੰਘ ਜੱਗੀ ਤੇ ਬਲਾਕ ਸੰਮਤੀ ਉਮੀਦਵਾਰ ਸਿੰਦਰ ਕੌਰ ਆਦਿ ਵੀ ਹਾਜ਼ਰ ਸਨ।

Comments

Most Popular

ਅਧਿਆਪਕਾਂ ਨੇ ਭਰੀ ਹੁੰਕਾਰ, ਅਧਿਆਪਕ ਦਿਵਸ ’ਤੇ ਬਲੈਕ ਡੇ ਮਨਾਇਆ ਜਾਵੇਗਾ; 4 ਸਤੰਬਰ ਨੂੰ ਪ੍ਰੋਟੈਸਟ ਅਤੇ ਗਵਰਨਰ ਹਾਊਸ ਮਾਰਚ ਦਾ ਐਲਾਨ

A delegation of Anganwadi and Creche workers, led by the Federation, met the Secretary of the Social Welfare Department and submitted a memorandum of demands.

ਫੈਡਰੇਸ਼ਨ ਦੀ ਅਗਵਾਈ ਹੇਠ ਆਂਗਣਵਾੜੀ ਅਤੇ ਕਰੈਚ ਵਰਕਰਾਂ ਦਾ ਇੱਕ ਵਫ਼ਦ ਸਮਾਜ ਭਲਾਈ ਵਿਭਾਗ ਦੇ ਸਕੱਤਰ ਨਾਲ ਮਿਲਿਆ ਅਤੇ ਮੰਗਾਂ ਦਾ ਇੱਕ ਮੰਗ ਪੱਤਰ ਸੌਂਪਿਆ

INDEPENDENCE is the right of all DIVIDED WE FALL : Ranjeet Singh Dhaliwal

ਜਗਤ ਪੰਜਾਬੀ ਸਭਾ ਵੱਲੋਂ ਵਰਲਡ ਪੰਜਾਬੀ ਕਾਨਫਰੰਸ ਦੀ ਸਫਲਤਾ 'ਤੇ ਜਸ਼ਨ ਸਮਾਗਮ ਆਯੋਜਿਤ

ਸਾਥੀ ਸੁਖਚੈਨ ਸਿੰਘ ਖਹਿਰਾ ਦੀ ਸਕੱਤਰੇਤ ਤੋਂ ਕੀਤੀ ਬਦਲੀ ਦੀ ਤਿੱਖੇ ਸ਼ਬਦਾਂ ਵਿੱਚ ਨਿਖੇਧੀ, ਮੁੱਖ ਮੰਤਰੀ ਟਕਰਾ ਦੀ ਨੀਤੀ ਛੱਡ ਕੇ ਗੱਲਬਾਤ ਦਾ ਰਾਹ ਫੜੇ - ਸਾਂਝੀ ਤਾਲਮੇਲ ਕਮੇਟੀ

ਪੰਜਾਬ ਸਰਕਾਰ ਵਿਧਾਨ ਸਭਾ ਸੈਸ਼ਨ ਵਿੱਚ ਪੰਜਾਬ ਪੁਨਰਗਠਨ ਐਕਟ ਦੀਆਂ ਧਾਰਾਵਾਂ 78,79 ਅਤੇ 80 ਨੂੰ ਰੱਦ ਕਰਨ ਦਾ ਮਤਾ ਪਾਸ ਕਰਕੇ ਲੋਕ ਸਭਾ ਨੂੰ ਭੇਜੇ

ਸੰਪਰਕ ਕੇਂਦਰ ਦੇ ਕਰਮਚਾਰੀਆਂ ਨੇ ਇੱਕ ਮੀਟਿੰਗ ਵਿੱਚ ਆਪਣੀਆਂ ਮੰਗਾਂ ਪੂਰੀਆਂ ਨਾ ਹੋਣ 'ਤੇ ਵਿਰੋਧ ਪ੍ਰਦਰਸ਼ਨ ਦਾ ਐਲਾਨ ਕੀਤਾ

Punjab Education Department Women Officials and Employees Celebrate Teej Festival with Great Enthusiasm in Mohali

ਮੋਹਾਲੀ ਵਿੱਚ ਸਿੱਖਿਆ ਵਿਭਾਗ ਦੀਆਂ ਮਹਿਲਾ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਧੂਮਧਾਮ ਨਾਲ ਮਨਾਇਆ ਤੀਆਂ ਦਾ ਤਿਉਹਾਰ