ਪੰਜਾਬ ਵਿੱਚ ਕਾਨੂੰਨ ਵਿਵਸਥਾ ਦੀ ਹਾਲਤ ਬਦ ਤੋ ਬਦਤਰ : ਡਾ. ਸੁਭਾਸ਼ ਸ਼ਰਮਾ ਲਗਾਤਾਰ ਵਧ ਰਹੀਆਂ ਅਪਰਾਧਿਕ ਘਟਨਾਵਾਂ ਕਾਰਨ ਵਪਾਰੀ ਤੇ ਕਾਰੋਬਾਰੀ ਪਲਾਇਨ ਕਰਨ ਲਈ ਮਜਬੂਰ ਐਸ.ਏ.ਐਸ.ਨਗਰ 30 ਜਨਵਰੀ ( ਰਣਜੀਤ ਧਾਲੀਵਾਲ ) : ਪੰਜਾਬ ਭਾਜਪਾ ਦੇ ਉਪ ਪ੍ਰਧਾਨ ਡਾ. ਸੁਭਾਸ਼ ਸ਼ਰਮਾ ਨੇ ਇੱਕ ਪੱਤਰਕਾਰ ਵਾਰਤਾ ਦੌਰਾਨ ਸੂਬੇ ਦੀ ਕਾਨੂੰਨ ਵਿਵਸਥਾ ‘ਤੇ ਗੰਭੀਰ ਚਿੰਤਾ ਜਤਾਉਂਦਿਆਂ ਕਿਹਾ ਕਿ ਪੰਜਾਬ ਦੇ ਹਾਲਾਤ ਇਸ ਕਦਰ ਬਿਗੜ ਚੁੱਕੇ ਹਨ ਕਿ ਇਹ ਕਹਿਣਾ ਗਲਤ ਨਹੀਂ ਹੋਵੇਗਾ ਕਿ ਕਾਨੂੰਨ ਵਿਵਸਥਾ ਦਾ ਜਨਾਜ਼ਾ ਨਿਕਲ ਚੁੱਕਾ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਰੋਜ਼ਾਨਾ ਕਤਲ, ਲੁੱਟ, ਛੀਨਾ-ਝਪਟੀ ਅਤੇ ਫਾਇਰਿੰਗ ਵਰਗੀਆਂ ਘਟਨਾਵਾਂ ਸਾਹਮਣੇ ਆ ਰਹੀਆਂ ਹਨ, ਜਿਸ ਕਾਰਨ ਆਮ ਲੋਕਾਂ ਵਿੱਚ ਡਰ ਦਾ ਮਾਹੌਲ ਬਣਿਆ ਹੋਇਆ ਹੈ। ਡਾ. ਸ਼ਰਮਾ ਨੇ ਕਿਹਾ ਕਿ ਦੋ ਦਿਨ ਪਹਿਲਾਂ ਮੋਹਾਲੀ ਵਿੱਚ ਐਸਐਸਪੀ ਦਫ਼ਤਰ ਦੇ ਬਾਹਰ ਦਿਨ ਦਿਹਾੜੇ ਇੱਕ ਨੌਜਵਾਨ ਦੀ ਹੱਤਿਆ ਹੋਣਾ ਇਸ ਗੱਲ ਦਾ ਸਪੱਸ਼ਟ ਸਬੂਤ ਹੈ ਕਿ ਅਪਰਾਧੀਆਂ ਦੇ ਹੌਂਸਲੇ ਬੁਲੰਦ ਹਨ , ਸਰਕਾਰ ਤੇ ਪ੍ਰਸ਼ਾਸਨ ਦਾ ਡਰ ਪੂਰੀ ਤਰ੍ਹਾਂ ਖਤਮ ਹੋ ਚੁੱਕਾ ਹੈ। ਪਿਛਲੇ ਇੱਕ ਮਹੀਨੇ ਦੌਰਾਨ ਹੋਈਆਂ ਕਈ ਭਿਆਨਕ ਘਟਨਾਵਾਂ ਨੇ ਪੂਰੇ ਪੰਜਾਬ ਨੂੰ ਹਿਲਾ ਕੇ ਰੱਖ ਦਿੱਤਾ ਹੈ। ਰਾਣਾ ਬਲਾਚੌਰਿਆ ਹੱਤਿਆਕਾਂਡ ਸਮੇਤ ਲੁਧਿਆਣਾ ਅਤੇ ਅੰਮ੍ਰਿਤਸਰ ਵਿੱਚ ਵਿਆਹ ਸਮਾਗਮਾਂ ਦੌਰਾਨ ਹੋਈਆਂ ਅਪਰਾਧਿਕ ਵਾਰਦਾਤਾਂ ਤੋਂ ਇਹ ਸਾਫ਼ ਹੈ ਕਿ ਗੈਂਗਸਟਰ ਬੇਖੌਫ਼ ਹੋ ਕੇ ਖੁੱਲ੍...
ਮਿਸਲ ਸਤਲੁਜ ਵੱਲੋਂ ਚੰਡੀਗੜ੍ਹ ‘ਤੇ ਪੰਜਾਬ ਦੇ ਅਟੱਲ ਹੱਕ ਦੀ ਪ੍ਰਾਪਤੀ ਲਈ ਸੰਘਰਸ਼ ਦੀ ਸ਼ੁਰੂਆਤ
‘ਪੂਰਾ ਪੰਜਾਬ’ ਮੁਹਿੰਮ ਦਾ ਚੰਡੀਗੜ੍ਹ ਤੋਂ ਆਗਾਜ
ਚੰਡੀਗੜ੍ਹ 26 ਜਨਵਰੀ ( ਰਣਜੀਤ ਧਾਲੀਵਾਲ ) : ਚੰਡੀਗੜ੍ਹ ਨੂੰ ਲੈ ਕੇ ਪੰਜਾਬ ਨਾਲ ਪਿਛਲੇ ਚਾਰ ਦਹਾਕਿਆਂ ਤੋਂ ਹੋ ਰਹੇ ਲਗਾਤਾਰ ਵਿਤਕਰੇ ਦੇ ਵਿਰੋਧ ਵਿੱਚ ਮਿਸਲ ਸਤਲੁਜ ਵੱਲੋਂ ਅੱਜ ਅਜੇਪਾਲ ਸਿੰਘ ਬਰਾੜ ਦੀ ਅਗਵਾਈ ਹੇਠ ਚੰਡੀਗੜ੍ਹ ਦੇ ਪ੍ਰਮੁੱਖ ਸਥਾਨ ਮਟਕਾ ਚੌਕ ਅਤੇ ਸੈਕਟਰ-17 ਪਲਾਜ਼ਾ ਤੋਂ ‘ਪੂਰਾ ਪੰਜਾਬ’ ਮੁਹਿੰਮ ਦਾ ਅਧਿਕਾਰਕ ਤੌਰ ‘ਤੇ ਆਗਾਜ਼ ਕੀਤਾ ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਅਜੇਪਾਲ ਸਿੰਘ ਬਰਾੜ ਨੇ ਕਿਹਾ ਕਿ ਅੱਜ ਤੋਂ ਲਗਭਗ 40 ਸਾਲ ਪਹਿਲਾਂ ਇਸੇ ਦਿਨ ਚੰਡੀਗੜ੍ਹ ਨੂੰ ਪੰਜਾਬ ਦੇ ਹਵਾਲੇ ਕੀਤਾ ਜਾਣਾ ਸੀ, ਪਰ ਕੇਂਦਰ ਸਰਕਾਰ ਵੱਲੋਂ ਕੀਤੇ ਗਏ ਵਾਅਦੇ ਅਜੇ ਤੱਕ ਵੀ ਕਾਗਜ਼ਾਂ ਤੱਕ ਹੀ ਸੀਮਿਤ ਰਹੇ ਹਨ। ਉਨ੍ਹਾਂ ਕਿਹਾ ਕਿ ਚੰਡੀਗੜ੍ਹ ਸਿਰਫ਼ ਇੱਕ ਪ੍ਰਸ਼ਾਸਕੀ ਸ਼ਹਿਰ ਨਹੀਂ, ਸਗੋਂ ਪੰਜਾਬ ਦੀ ਰਾਜਨੀਤਿਕ, ਸੰਵੈਧਾਨਕ ਅਤੇ ਇਤਿਹਾਸਕ ਅਤੇ ਸੱਭਿਆਚਾਰਕ ਪਛਾਣ ਹੈ।
ਉਨ੍ਹਾਂ ਦੱਸਿਆ ਕਿ ‘ਪੂਰਾ ਪੰਜਾਬ’ ਮੁਹਿੰਮ ਦਾ ਮਕਸਦ ਪੰਜਾਬ ਦੇ ਹੱਕਾਂ ਨੂੰ ਮੁੜ ਕੇਂਦਰੀ ਮੰਚ ‘ਤੇ ਲਿਆਉਣਾ ਅਤੇ ਚੰਡੀਗੜ੍ਹ, ਪਾਣੀਆਂ, ਸਰੋਤਾਂ ਅਤੇ ਸੰਵੈਧਾਨਕ ਅਧਿਕਾਰਾਂ ਸਬੰਧੀ ਪੰਜਾਬ ਨਾਲ ਹੋ ਰਹੀ ਨਾਇਨਸਾਫ਼ੀ ਵਿਰੁੱਧ ਲੋਕਾਂ ਨੂੰ ਇਕਜੁੱਟ ਕਰਨਾ ਹੈ। ਇਹ ਮੁਹਿੰਮ ਆਉਣ ਵਾਲੇ ਸਮੇਂ ਵਿੱਚ ਪੰਜਾਬ ਦੇ ਹਰ ਜ਼ਿਲ੍ਹੇ, ਕਸਬੇ ਅਤੇ ਪਿੰਡ ਤੱਕ ਲੈ ਜਾਈ ਜਾਵੇਗੀ। ਅਜੇਪਾਲ ਸਿੰਘ ਬਰਾੜ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਪੰਜਾਬ ਦੇ ਹੱਕਾਂ ਦੀ ਲੜਾਈ ਕਿਸੇ ਇੱਕ ਸੰਗਠਨ ਜਾਂ ਵਰਗ ਦੀ ਨਹੀਂ, ਸਗੋਂ ਪੂਰੀ ਕੌਮ ਦੀ ਸਾਂਝੀ ਲੜਾਈ ਹੈ। ਉਨ੍ਹਾਂ ਸਪਸ਼ਟ ਕੀਤਾ ਕਿ ਜਦ ਤੱਕ ਚੰਡੀਗੜ੍ਹ ਸਬੰਧੀ ਪੰਜਾਬ ਦੇ ਹੱਕ ਨੂੰ ਸਵੀਕਾਰ ਨਹੀਂ ਕੀਤਾ ਜਾਂਦਾ, ਤਦ ਤੱਕ ਮਿਸਲ ਸਤਲੁਜ ਲੋਕਤੰਤਰਿਕ ਅਤੇ ਸ਼ਾਂਤਮਈ ਢੰਗ ਨਾਲ ਆਪਣਾ ਸੰਘਰਸ਼ ਜਾਰੀ ਰੱਖੇਗੀ। ਮਿਸਲ ਸਤਲੁਜ ਨੇ ਪੰਜਾਬ ਦੀਆਂ ਸਮੂਹ ਪੰਥਕ, ਸਮਾਜਿਕ ਅਤੇ ਸਿਆਸੀ ਧਿਰਾਂ ਨੂੰ ਅਪੀਲ ਕੀਤੀ ਕਿ ਉਹ ਇਸ ਮੁਹਿੰਮ ਨਾਲ ਜੁੜ ਕੇ ਪੰਜਾਬ ਦੇ ਹੱਕਾਂ ਲਈ ਇੱਕਜੁੱਟ ਅਵਾਜ਼ ਬਣਨ।

Comments
Post a Comment