Skip to main content

ਬੇਬੁਨਿਆਦ, ਝੂਠੇ ਤੇ ਗੁਮਰਾਹਕੁਨ ਅੰਕੜੇ ਪੇਸ਼ ਕਰਨ ਤੇ ਉੱਤਰੀ ਸਰਕਾਰ, 17 ਜੁਲਾਈ 2020 ਤੋਂ ਭਰਤੀ ਮੁਲਾਜ਼ਮਾਂ ਦੀ ਮੁੱਖ ਮੰਗ ਮਹਿੰਗਾਈ ਭੱਤਾ ਨਹੀਂ, ਬਲਕਿ 17 ਜੁਲਾਈ 2020 ਦੇ ਪੱਤਰ ਰਾਹੀਂ ਜਬਰੀ ਥੋਪੇ ਕੇਂਦਰੀ ਤਨਖਾਹ ਸਕੇਲ ਰੱਦ ਕਰਾਉਣ ਦੀ ਹੈ : ਸਾਂਝੀ ਤਾਲਮੇਲ ਕਮੇਟੀ

ਬੇਬੁਨਿਆਦ, ਝੂਠੇ ਤੇ ਗੁਮਰਾਹਕੁਨ ਅੰਕੜੇ ਪੇਸ਼ ਕਰਨ ਤੇ ਉੱਤਰੀ ਸਰਕਾਰ, 17 ਜੁਲਾਈ 2020 ਤੋਂ ਭਰਤੀ ਮੁਲਾਜ਼ਮਾਂ ਦੀ ਮੁੱਖ ਮੰਗ ਮਹਿੰਗਾਈ ਭੱਤਾ ਨਹੀਂ, ਬਲਕਿ 17 ਜੁਲਾਈ 2020 ਦੇ ਪੱਤਰ ਰਾਹੀਂ ਜਬਰੀ ਥੋਪੇ ਕੇਂਦਰੀ ਤਨਖਾਹ ਸਕੇਲ ਰੱਦ ਕਰਾਉਣ ਦੀ ਹੈ : ਸਾਂਝੀ ਤਾਲਮੇਲ ਕਮੇਟੀ  ਚੰਡੀਗੜ੍ਹ 5 ਸਤੰਬਰ ( ਰਣਜੀਤ ਧਾਲੀਵਾਲ ) : ਪੰਜਾਬ ਸਰਕਾਰ ਆਪਣੀਆਂ ਨਕਾਮੀਆਂ ਨੂੰ ਛੁਪਾਉਣ ਵਾਸਤੇ ਹੁਣ ਬੇਬੁਨਿਆਦ, ਝੂਠੇ ਤੇ ਗੁਮਰਾਹਕੁਨ ਅੰਕੜੇ ਪੇਸ਼ ਕਰਨ ਵਰਗੀਆਂ ਕੋਝੀਆਂ ਹਰਕਤਾਂ ਤੇ ਉਤਰ ਆਈ ਹੈ। ਇਨਾਂ ਸ਼ਬਦਾਂ ਦਾ ਪ੍ਰਗਟਾਵਾ "ਪੰਜਾਬ ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫਰੰਟ" ਅਤੇ "ਸਾਂਝਾਂ ਮੁਲਾਜ਼ਮ ਮੰਚ, ਪੰਜਾਬ" ਤੇ ਅਧਾਰਤ ਬਣੀ ਸਾਂਝੀ ਤਾਲਮੇਲ ਕਮੇਟੀ ਦੇ ਪ੍ਰਮੁੱਖ ਆਗੂਆਂ ਸਰਵ ਸ਼੍ਰੀ ਸਤੀਸ਼ ਰਾਣਾ, ਗੁਰਨਾਮ ਸਿੰਘ ਵਿਰਕ, ਸੁਖਚੈਨ ਸਿੰਘ ਖਹਿਰਾ, ਰਣਜੀਤ ਸਿੰਘ ਰਾਣਵਾ, ਸੁਸ਼ੀਲ ਕੁਮਾਰ ਫੌਜੀ, ਕਰਮ ਸਿੰਘ ਧਨੋਆ, ਹਰਜਿੰਦਰ ਸਿੰਘ ਪੰਨੂ, ਜਰਮਨਜੀਤ ਸਿੰਘ, ਮਨਪ੍ਰੀਤ ਸਿੰਘ, ਰਕੇਸ਼ ਕੁਮਾਰ, ਭਜਨ ਸਿੰਘ ਗਿੱਲ, ਐਨ ਕੇ ਕਲਸੀ, ਮਨਜੀਤ ਸਿੰਘ ਬਾਸਰਕੇ, ਤਰਸੇਮ ਸਿੰਘ ਭੱਠਲ, ਕੁਲਵਿੰਦਰ ਸਿੰਘ ਢਿੱਲੋ, ਸੁਖਦੇਵ ਸਿੰਘ ਸੈਣੀ, ਗੁਰਸ਼ਰਨ ਸਿੰਘ ਹੁੰਦਲ, ਗਗਨਦੀਪ ਸਿੰਘ ਭੁੱਲਰ, ਦੀਦਾਰ ਸਿੰਘ ਚੋਕਰ, ਅਮਰੀਕ ਸਿੰਘ ਕੰਗ, ਦਿਲਪ੍ਰੀਤ ਸਿੰਘ, ਦਿਗਵਿਜੇ ਪਾਲ ਸ਼ਰਮਾ, ਹਰਨੇਕ ਸਿੰਘ, ਅਵਤਾਰ ਸਿੰਘ ਕੈਂਥ, ਰਘਵੀਰ ਸਿੰਘ ਬਡਵਾਲ , ਜਗਦੀਸ਼ ਸਿੰਘ ਚਾਹਲ, ਮਨਦੀਪ...

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪੰਜਾਬ ਫੇਰੀ ਦੌਰਾਨ ਸੂਬੇ ਲਈ ਵਿਸ਼ੇਸ਼ ਪੈਕੇਜ ਦੀ ਮੰਗ, ਸਿੱਖ ਸਮਾਜ ਲਈ ਇਤਿਹਾਸਕ ਫੈਸਲਿਆਂ ਤੇ ਕੇਂਦਰ ਦੇ ਕੰਮਾਂ ਲਈ ਧੰਨਵਾਦ : ਹਰਦੇਵ ਸਿੰਘ ਉੱਭਾ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪੰਜਾਬ ਫੇਰੀ ਦੌਰਾਨ ਸੂਬੇ ਲਈ ਵਿਸ਼ੇਸ਼ ਪੈਕੇਜ ਦੀ ਮੰਗ, ਸਿੱਖ ਸਮਾਜ ਲਈ ਇਤਿਹਾਸਕ ਫੈਸਲਿਆਂ ਤੇ ਕੇਂਦਰ ਦੇ ਕੰਮਾਂ ਲਈ ਧੰਨਵਾਦ : ਹਰਦੇਵ ਸਿੰਘ ਉੱਭਾ

ਚੰਡੀਗੜ੍ਹ 31 ਜਨਵਰੀ ( ਰਣਜੀਤ ਧਾਲੀਵਾਲ ) :  ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾਈ ਪ੍ਰੈੱਸ ਸਕੱਤਰ ਹਰਦੇਵ ਸਿੰਘ ਉੱਭਾ ਨੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਜੀ ਦੀ ਪੰਜਾਬ ਫੇਰੀ ਦਾ ਸਵਾਗਤ ਕਰਦੇ ਹੋਏ ਕਿਹਾ ਕਿ ਇਹ ਦੌਰਾ ਪੰਜਾਬ ਦੇ ਵਿਕਾਸ ਅਤੇ ਤਰੱਕੀ ਲਈ ਨਵਾਂ ਅਧਿਆਇ ਸਾਬਤ ਹੋਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਹੱਦੀ ਸੂਬਾ ਹੋਣ ਕਰਕੇ ਰਾਸ਼ਟਰੀ ਸੁਰੱਖਿਆ, ਕਿਸਾਨੀ ਅਤੇ ਉਦਯੋਗਿਕ ਪੱਖੋਂ ਬਹੁਤ ਮਹੱਤਵਪੂਰਨ ਹੈ। ਇਸ ਲਈ ਪ੍ਰਧਾਨ ਮੰਤਰੀ ਜੀ ਕੋਲੋਂ ਪੰਜਾਬ ਲਈ ਵਿਸ਼ੇਸ਼ ਆਰਥਿਕ ਪੈਕੇਜ ਦੀ ਮੰਗ ਕੀਤੀ ਜਾਦੀ ਤਾਂ ਜੋ ਸੂਬੇ ਦੀ ਆਰਥਿਕਤਾ ਨੂੰ ਮਜ਼ਬੂਤੀ ਮਿਲ ਸਕੇ।

ਪ੍ਰਧਾਨ ਮੰਤਰੀ ਕੋਲੋਂ ਮੁੱਖ ਮੰਗਾਂ:

▪️ ਸਰਹੱਦੀ ਜ਼ਿਲ੍ਹਿਆਂ ਲਈ ਖ਼ਾਸ ਵਿਕਾਸ ਪੈਕੇਜ

▪️ ਕਿਸਾਨਾਂ ਲਈ ਆਧੁਨਿਕ ਖੇਤੀਬਾੜੀ ਢਾਂਚਾ ਅਤੇ ਫੂਡ ਪ੍ਰੋਸੈਸਿੰਗ ਸਹੂਲਤਾਂ

▪️ ਨੌਜਵਾਨਾਂ ਲਈ ਉਦਯੋਗਕ ਨਿਵੇਸ਼ ਅਤੇ ਰੋਜ਼ਗਾਰ ਦੇ ਵੱਡੇ ਮੌਕੇ

▪️ ਰੇਲਵੇ, ਹਾਈਵੇ ਅਤੇ ਏਅਰ ਕਨੈਕਟਿਵਿਟੀ ਦਾ ਹੋਰ ਵਿਸਥਾਰ

▪️ ਸਿਹਤ ਅਤੇ ਸਿੱਖਿਆ ਖੇਤਰ ਲਈ ਹੋਰ ਕੇਂਦਰੀ ਸੰਸਥਾਵਾਂ ਦੀ ਸਥਾਪਨਾ ਕੀਤੀ ਜਾਵੇ ।

ਸਿੱਖ ਸਮਾਜ ਲਈ ਕੇਂਦਰ ਸਰਕਾਰ ਦੇ ਇਤਿਹਾਸਕ ਕਦਮ ਤੇ

ਉੱਭਾ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਕੇਂਦਰ ਸਰਕਾਰ ਨੇ ਸਿੱਖ ਕੌਮ ਨਾਲ ਜੁੜੇ ਕਈ ਇਤਿਹਾਸਕ ਫੈਸਲੇ ਕੀਤੇ ਹਨ—

✔️ ਕਰਤਾਰਪੁਰ ਸਾਹਿਬ ਕੌਰਿਡੋਰ ਦੀ ਸ਼ੁਰੂਆਤ

✔️ ਸਾਹਿਬਜ਼ਾਦਿਆਂ ਦੀ ਸ਼ਹੀਦੀ ਨੂੰ ਸਮਰਪਿਤ ‘ਵੀਰ ਬਾਲ ਦਿਵਸ’ ਦਾ ਐਲਾਨ

✔️ 1984 ਕਤਲੇਆਮ ਦੇ ਮਾਮਲਿਆਂ ਵਿੱਚ ਇਨਸਾਫ਼ ਦੀ ਪ੍ਰਕਿਰਿਆ ਨੂੰ ਅੱਗੇ ਵਧਾਉਣਾ

✔️ ਸਿੱਖ ਧਰਮ ਤੇ ਪੰਜਾਬੀ ਸੱਭਿਆਚਾਰ ਦੀ ਵਿਸ਼ਵ ਪੱਧਰ ਤੇ ਪਛਾਣ ਨੂੰ ਮਜ਼ਬੂਤ ਕਰਨਾ ।

ਉਨ੍ਹਾਂ ਕਿਹਾ ਕਿ ਇਹ ਫੈਸਲੇ ਸਿੱਖ ਕੌਮ ਦੇ ਸਤਿਕਾਰ ਅਤੇ ਵਿਰਾਸਤ ਦੀ ਮਾਨਤਾ ਦਾ ਪ੍ਰਤੀਕ ਹਨ, ਜਿਸ ਲਈ ਸਿੱਖ ਸਮਾਜ ਪ੍ਰਧਾਨ ਮੰਤਰੀ ਜੀ ਦਾ ਧੰਨਵਾਦੀ ਹੈ।

ਡੇਰਾ ਬਾਬਾ ਬੱਲਾ ਦੇ ਸੰਤ ਨੂੰ ਰਾਸ਼ਟਰੀ ਪੁਰਸਕਾਰ ਲਈ 

ਹਰਦੇਵ ਸਿੰਘ ਉੱਭਾ ਨੇ ਕੇਂਦਰ ਸਰਕਾਰ ਅਤੇ ਪ੍ਰਧਾਨ ਮੰਤਰੀ ਜੀ ਦਾ ਵਿਸ਼ੇਸ਼ ਧੰਨਵਾਦ ਕਰਦੇ ਹੋਏ ਕਿਹਾ ਕਿ ਡੇਰਾ ਬਾਬਾ ਬੱਲਾ ਦੇ ਡੇਰਾ ਸੱਚਖੰਡ ਬੱਲਾਂ ਦੇ ਮੁੱਖੀ ਸੰਤ ਨਿਰੰਜਨ ਦਾਸ ਜੀ ਨੂੰ ‘ਪਦਮ ਸ਼੍ਰੀ’ ਰਾਸ਼ਟਰੀ ਪੁਰਸਕਾਰ ਮਿਲਣਾ ਸਿਰਫ ਇੱਕ ਵਿਅਕਤੀ ਦਾ ਸਨਮਾਨ ਨਹੀਂ, ਸਗੋਂ ਸੇਵਾ, ਆਧਿਆਤਮਿਕਤਾ ਅਤੇ ਮਨੁੱਖਤਾ ਦੇ ਮੂਲ ਮੱਤਾਂ ਦਾ ਸਤਿਕਾਰ ਹੈ। ਸੰਤ ਜੀ ਦੀਆਂ ਸਮਾਜ ਸੇਵਾਵਾਂ ਨੂੰ ਦੇਸ਼ ਪੱਧਰ ‘ਤੇ ਮਾਨਤਾ ਮਿਲਣਾ ਪੰਜਾਬ ਅਤੇ ਸਿੱਖ ਸਮਾਜ ਲਈ ਗੌਰਵ ਦੀ ਗੱਲ ਹੈ।

ਪੰਜਾਬ ਵਿੱਚ ਵਧ ਰਹੇ ਗੈਂਗਸਟਰਵਾਦ ਮਾਮਲੇ ‘ਤੇ ਪ੍ਰਧਾਨ ਮੰਤਰੀ ਨੂੰ ਅਪੀਲ

ਉੱਭਾ ਨੇ ਕਿਹਾ ਕਿ ਪੰਜਾਬ ਵਿੱਚ ਵਧ ਰਹੀਆਂ ਗੈਂਗਸਟਰਵਾਦ, ਫਿਰੌਤੀ, ਗੋਲੀਬਾਰੀ ਅਤੇ ਜੇਲ੍ਹਾਂ ਵਿਚੋਂ ਚੱਲ ਰਹੀਆਂ ਅਪਰਾਧਕ ਗਤੀਵਿਧੀਆਂ ਗੰਭੀਰ ਚਿੰਤਾ ਦਾ ਵਿਸ਼ਾ ਹਨ।

ਉਨ੍ਹਾਂ ਨੇ ਪ੍ਰਧਾਨ ਮੰਤਰੀ ਜੀ ਨੂੰ ਅਪੀਲ ਕੀਤੀ ਕਿ—

▪️ ਪੰਜਾਬ ਦੀ ਕਾਨੂੰਨ-ਵਿਵਸਥਾ ਮਜ਼ਬੂਤ ਕਰਨ ਲਈ ਪੰਜਾਬ ਸਰਕਾਰ ਨੂੰ ਸਖ਼ਤ ਨਿਰਦੇਸ਼ ਜਾਰੀ ਕੀਤੇ ਜਾਣ

▪️ ਕੇਂਦਰੀ ਏਜੰਸੀਆਂ ਅਤੇ ਰਾਜ ਸਰਕਾਰ ਵਿਚਕਾਰ ਤਾਲਮੇਲ ਵਧਾ ਕੇ ਸਾਂਝੇ ਆਪਰੇਸ਼ਨ ਚਲਾਏ ਜਾਣ

▪️ ਸਰਹੱਦ ਪਾਰ ਤੋਂ ਆ ਰਹੇ ਗੈਰਕਾਨੂੰਨੀ ਹਥਿਆਰ ਅਤੇ ਨਸ਼ੇ ਦੇ ਜਾਲ ਖ਼ਿਲਾਫ਼ ਵਿਸ਼ੇਸ਼ ਕਾਰਵਾਈ ਕੀਤੀ ਜਾਵੇ

▪️ ਜੇਲ੍ਹਾਂ ਵਿਚੋਂ ਚੱਲ ਰਹੀਆਂ ਗੈਂਗ ਗਤੀਵਿਧੀਆਂ ਰੋਕਣ ਲਈ ਰਾਸ਼ਟਰੀ ਪੱਧਰ ਦਾ ਨਿਗਰਾਨੀ ਮਕੈਨਿਜ਼ਮ ਬਣਾਇਆ ਜਾਵੇ

▪️ ਲੋੜ ਪੈਣ ‘ਤੇ ਪੰਜਾਬ ਨੂੰ ਵਾਧੂ ਕੇਂਦਰੀ ਸਹਾਇਤਾ ਦਿੱਤੀ ਜਾਵੇ

ਉਨ੍ਹਾਂ ਕਿਹਾ ਕਿ ਪੰਜਾਬ ਦੀ ਸ਼ਾਂਤੀ, ਨਿਵੇਸ਼ ਮਾਹੌਲ ਅਤੇ ਨੌਜਵਾਨ ਪੀੜ੍ਹੀ ਦੇ ਭਵਿੱਖ ਦੀ ਰੱਖਿਆ ਲਈ ਗੈਂਗਸਟਰਵਾਦ ਖ਼ਿਲਾਫ਼ ਸਖ਼ਤ ਰਣਨੀਤੀ ਬਹੁਤ ਜ਼ਰੂਰੀ ਹੈ।

ਕੇਂਦਰ ਸਰਕਾਰ ਦੇ ਪੰਜਾਬ ਲਈ ਹੋਰ ਯਤਨ

✔️ ਕਿਸਾਨਾਂ ਨੂੰ ਸਿੱਧੀ ਆਰਥਿਕ ਮਦਦ

✔️ ਇੰਫ੍ਰਾਸਟਰਕਚਰ ਵਿਕਾਸ

✔️ ਗਰੀਬ ਅਤੇ ਮੱਧ ਵਰਗ ਲਈ ਕਲਿਆਣਕਾਰੀ ਯੋਜਨਾਵਾਂ

✔️ ਰਾਸ਼ਟਰੀ ਸੁਰੱਖਿਆ ਮਜ਼ਬੂਤੀ ਪੰਜਾਬੀਆ ਲਈ ਬਹੁਤ ਲਾਹੇਵੰਦ ਸਿੱਧ ਹੋਈਆਂ ਹਨ। 

ਅੰਤ ਵਿੱਚ ਉੱਭਾ ਨੇ ਕਿਹਾ ਕਿ ਪ੍ਰਧਾਨ ਮੰਤਰੀ ਜੀ ਦੀ ਇਹ ਫੇਰੀ ਪੰਜਾਬ ਲਈ ਇਤਿਹਾਸਕ ਤੇ ਵਿਕਾਸ ਦਾ ਮੀਲ ਪੱਥਰ ਸਾਬਤ ਹੋਵੇਗੀ।

Comments

Most Popular

ਅਧਿਆਪਕਾਂ ਨੇ ਭਰੀ ਹੁੰਕਾਰ, ਅਧਿਆਪਕ ਦਿਵਸ ’ਤੇ ਬਲੈਕ ਡੇ ਮਨਾਇਆ ਜਾਵੇਗਾ; 4 ਸਤੰਬਰ ਨੂੰ ਪ੍ਰੋਟੈਸਟ ਅਤੇ ਗਵਰਨਰ ਹਾਊਸ ਮਾਰਚ ਦਾ ਐਲਾਨ

A delegation of Anganwadi and Creche workers, led by the Federation, met the Secretary of the Social Welfare Department and submitted a memorandum of demands.

ਫੈਡਰੇਸ਼ਨ ਦੀ ਅਗਵਾਈ ਹੇਠ ਆਂਗਣਵਾੜੀ ਅਤੇ ਕਰੈਚ ਵਰਕਰਾਂ ਦਾ ਇੱਕ ਵਫ਼ਦ ਸਮਾਜ ਭਲਾਈ ਵਿਭਾਗ ਦੇ ਸਕੱਤਰ ਨਾਲ ਮਿਲਿਆ ਅਤੇ ਮੰਗਾਂ ਦਾ ਇੱਕ ਮੰਗ ਪੱਤਰ ਸੌਂਪਿਆ

INDEPENDENCE is the right of all DIVIDED WE FALL : Ranjeet Singh Dhaliwal

ਜਗਤ ਪੰਜਾਬੀ ਸਭਾ ਵੱਲੋਂ ਵਰਲਡ ਪੰਜਾਬੀ ਕਾਨਫਰੰਸ ਦੀ ਸਫਲਤਾ 'ਤੇ ਜਸ਼ਨ ਸਮਾਗਮ ਆਯੋਜਿਤ

ਸਾਥੀ ਸੁਖਚੈਨ ਸਿੰਘ ਖਹਿਰਾ ਦੀ ਸਕੱਤਰੇਤ ਤੋਂ ਕੀਤੀ ਬਦਲੀ ਦੀ ਤਿੱਖੇ ਸ਼ਬਦਾਂ ਵਿੱਚ ਨਿਖੇਧੀ, ਮੁੱਖ ਮੰਤਰੀ ਟਕਰਾ ਦੀ ਨੀਤੀ ਛੱਡ ਕੇ ਗੱਲਬਾਤ ਦਾ ਰਾਹ ਫੜੇ - ਸਾਂਝੀ ਤਾਲਮੇਲ ਕਮੇਟੀ

ਪੰਜਾਬ ਸਰਕਾਰ ਵਿਧਾਨ ਸਭਾ ਸੈਸ਼ਨ ਵਿੱਚ ਪੰਜਾਬ ਪੁਨਰਗਠਨ ਐਕਟ ਦੀਆਂ ਧਾਰਾਵਾਂ 78,79 ਅਤੇ 80 ਨੂੰ ਰੱਦ ਕਰਨ ਦਾ ਮਤਾ ਪਾਸ ਕਰਕੇ ਲੋਕ ਸਭਾ ਨੂੰ ਭੇਜੇ

ਸੰਪਰਕ ਕੇਂਦਰ ਦੇ ਕਰਮਚਾਰੀਆਂ ਨੇ ਇੱਕ ਮੀਟਿੰਗ ਵਿੱਚ ਆਪਣੀਆਂ ਮੰਗਾਂ ਪੂਰੀਆਂ ਨਾ ਹੋਣ 'ਤੇ ਵਿਰੋਧ ਪ੍ਰਦਰਸ਼ਨ ਦਾ ਐਲਾਨ ਕੀਤਾ

Punjab Education Department Women Officials and Employees Celebrate Teej Festival with Great Enthusiasm in Mohali

ਮੋਹਾਲੀ ਵਿੱਚ ਸਿੱਖਿਆ ਵਿਭਾਗ ਦੀਆਂ ਮਹਿਲਾ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਧੂਮਧਾਮ ਨਾਲ ਮਨਾਇਆ ਤੀਆਂ ਦਾ ਤਿਉਹਾਰ