ਗੁਰਪਾਲ ਸਿੰਘ ਹੁੰਦਲ ਜਨਤਾ ਦਲ ਯੂਨਾਈਟਿਡ (ਜੇਡੀਯੂ) ਪੰਜਾਬ ਦੇ ਉਪ ਪ੍ਰਧਾਨ ਨਿਯੁਕਤ
ਮੁੱਖ ਮੰਤਰੀ ਬਿਹਾਰ, ਨਿਤੀਸ਼ ਕੁਮਾਰ ਦੇ ਨਿਰਦੇਸ਼ਾਂ 'ਤੇ ਹੋਈ ਨਿਯੁਕਤਿ
ਚੰਡੀਗੜ੍ਹ 31 ਜਨਵਰੀ ( ਰਣਜੀਤ ਧਾਲੀਵਾਲ ) : ਪਾਰਟੀ ਪ੍ਰਧਾਨ ਅਤੇ ਮਾਨਯੋਗ ਮੁੱਖ ਮੰਤਰੀ ਬਿਹਾਰ, ਨਿਤੀਸ਼ ਕੁਮਾਰ ਦੇ ਨਿਰਦੇਸ਼ਾਂ 'ਤੇ, ਜੇਡੀਯੂ, ਪੰਜਾਬ ਦੇ ਪ੍ਰਧਾਨ, ਮਾਲਵਿੰਦਰ ਸਿੰਘ ਬੇਨੀਪਾਲ ਨੇ ਗੁਰਪਾਲ ਸਿੰਘ ਹੁੰਦਲ ਨੂੰ ਜਨਤਾ ਦਲ ਯੂਨਾਈਟਿਡ (ਜੇਡੀਯੂ) ਪੰਜਾਬ ਦਾ ਉਪ ਪ੍ਰਧਾਨ ਨਿਯੁਕਤ ਕੀਤਾ ਹੈ। ਉਨ੍ਹਾਂ ਨੇ ਇਹ ਜਿੰਮੇਵਾਰੀ ਉਨ੍ਹਾਂ ਦੀ ਪਾਰਟੀ ਦੇ ਪ੍ਰਤੀ ਉਨ੍ਹਾਂ ਦੀ ਵਫ਼ਾਦਾਰੀ ਨੂੰ ਦੇਖਦੇ ਹੋਏ ਸੌਂਪੀ ਗਈ ਹੈ।
ਜੇਡੀਯੂ, ਪੰਜਾਬ ਦੇ ਪ੍ਰਧਾਨ, ਮਾਲਵਿੰਦਰ ਸਿੰਘ ਬੇਨੀਪਾਲ ਨੇ ਗੁਰਪਾਲ ਸਿੰਘ ਹੁੰਦਲ ਨੂੰ ਨਿਯੁਕਤਿ ਪੱਤਰ ਸੌਂਪਦੇ ਹੋਏ ਉਨ੍ਹਾਂ ਨੂੰ ਮੁਬਾਰਕਬਾਦ ਦਿਤੀਆਂ ਤੇ ਸੂਬੇ ਵਿਚ ਪਾਰਟੀ ਦੇ ਵਿਸਤਾਰ ਤੇ ਪਾਰਟੀ ਦੀ ਵਿਚਾਰਧਾਰਾ ਆਮ ਲੋਕਾਂ ਤਕ ਪਹੁੰਚਾਣ ਲਈ ਕੋਈ ਕਸਰ ਨਹੀਂ ਛੱਡਣਗੇ। ਗੁਰਪਾਲ ਸਿੰਘ ਹੁੰਦਲ ਨੇ ਮੁੱਖ ਮੰਤਰੀ ਬਿਹਾਰ, ਨਿਤੀਸ਼ ਕੁਮਾਰ ਤੇ ਜੇਡੀਯੂ, ਪੰਜਾਬ ਦੇ ਪ੍ਰਧਾਨ, ਮਾਲਵਿੰਦਰ ਸਿੰਘ ਬੇਨੀਪਾਲ ਦਾ ਉਨ੍ਹਾਂ ਨੂੰ ਪੰਜਾਬ ਦਾ ਉਪ ਪ੍ਰਧਾਨ ਬਣਾਏ ਜਾਣ ਤੇ ਸ਼ੁਕਰੀਆ ਅਦਾ ਕੀਤਾ ਅਤੇ ਪਾਰਟੀ ਵਲੋਂ ਉਨ੍ਹਾਂ ਨੂੰ ਦਿਤੀਆਂ ਗਈ ਜਿੰਮੇਦਾਰੀ ਨੂੰ ਅਪਣੀ ਪੂਰੀ ਇਮਾਨਦਾਰੀ ਦੇ ਨਾਲ ਨਿਭਾਉਣਗੇ। ਪਾਰਟੀ ਦੀ ਵਿਚਾਰਧਾਰਾ ਤੇ ਨੀਤੀਆਂ ਨੂੰ ਉਹ ਰਾਜ ਦੇ ਲੋਕਾਂ ਤਕ ਪਹੁੰਚਾਣ ਲਈ ਉਹ ਪੂਰੀ ਨਿਸ਼ਠਾ ਨਾਲ ਕੰਮ ਕਰਨਗੇ।
ਗੁਰਪਾਲ ਸਿੰਘ ਹੁੰਦਲ ਨੇ ਸਮਾਜ ਵਿਚ ਲੋਕਾਂ ਦੀ ਸੇਵਾ ਕਰਨ ਵਾਸਤੇ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਚੰਡੀਗੜ ਤੋਂ ਸੀਨੀਅਰ ਅਧਿਕਾਰੀ ਦੇ ਅਹੁਦੇ ਤੋਂ ਪੰਜਾਬ ਸਰਕਾਰ ਤੋਂ ਵੀਆਰਐਸ ਲੈ ਲਿਆ ਹੈ।

Comments
Post a Comment