ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਔਰੇੰਜ ਅਤੇ ਯੈਲੋ ਅਲਰਟ ਜਾਰੀ ਚੰਡੀਗੜ੍ਹ 18 ਜਨਵਰੀ ( ਰਣਜੀਤ ਧਾਲੀਵਾਲ ) : ਪੰਜਾਬ ਵਿੱਚ ਸੀਤ ਲਹਿਰ ਅਤੇ ਸੰਘਣੀ ਧੁੰਦ ਪੈਣ ਦਾ ਕਹਿਰ ਲਗਾਤਾਰ ਜਾਰੀ ਹੈ। ਉਥੇ ਹੀ ਅਗਲੇ ਦਿਨਾਂ ਲਈ ਮੌਸਮ ਵਿਭਾਗ ਵੱਲੋਂ ਵੱਡੀ ਭਵਿੱਖਬਾਣੀ ਕੀਤੀ ਗਈ ਹੈ। ਮੌਸਮ ਵਿਭਾਗ ਅਨੁਸਾਰ ਅਗਲੇ ਦਿਨਾਂ ਦੌਰਾਨ ਪੰਜਾਬ ਅਤੇ ਚੰਡੀਗੜ੍ਹ ਦੇ ਕੁਝ ਇਲਾਕਿਆਂ ਵਿੱਚ ਸੰਘਣੀ ਧੁੰਦ ਪੈਣ ਦੇ ਨਾਲ-ਨਾਲ ਬਾਰਿਸ਼ ਵੀ ਹੋਵੇਗੀ। ਮੌਸਮ ਵਿਭਾਗ ਵੱਲੋਂ ਕੀਤੀ ਗਈ ਭਵਿੱਖਬਾਣੀ ਦੌਰਾਨ ਅੱਜ 18 ਜਨਵਰੀ ਨੂੰ ਸੂਬੇ ਵਿਚ ਓਰੇਂਜ ਅਤੇ ਯੈਲੋ ਅਲਰਟ ਦਾ ਐਲਾਨ ਕੀਤਾ ਗਿਆ ਹੈ। ਇਸ ਦੇ ਨਾਲ ਹੀ ਬਾਰਿਸ਼ ਦੀ ਸੰਭਾਵਨਾ ਵੀ ਜਤਾਈ ਗਈ ਹੈ। ਮੌਸਮ ਵਿਭਾਗ ਨੇ ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ ਵਿਚ ਓਰੇਂਜ ਅਲਰਟ ਦਾ ਐਲਾਨ ਕੀਤਾ ਹੈ, ਜਦਕਿ ਪਠਾਨਕੋਟ, ਹੁਸ਼ਿਆਰਪੁਰ, ਕਪੂਰਥਲਾ, ਜਲੰਧਰ, ਫਿਰੋਜ਼ਪੁਰ, ਫਰੀਦਕੋਟ, ਬਠਿੰਡਾ, ਮਾਨਸਾ, ਬਰਨਾਲਾ, ਸੰਗਰੂਰ, ਮੋਗਾ, ਲੁਧਿਆਣਾ, ਫਤਿਹਗੜ੍ਹ ਸਾਹਿਬ, ਪਟਿਆਲਾ, ਮੋਹਾਲੀ ਵਿਚ ਯੈਲੋ ਅਲਰਟ ਰਹੇਗਾ। 19 ਅਤੇ 20 ਤਾਰੀਖ਼ ਨੂੰ ਅੰਮ੍ਰਿਤਸਰ, ਕਪੂਰਥਲਾ, ਜਲੰਧਰ, ਲੁਧਿਆਣਾ, ਫਤਿਹਗੜ੍ਹ ਸਾਹਿਬ, ਪਟਿਆਲਾ, ਮੋਹਾਲੀ ਵਿਚ ਸੀਤ ਲਹਿਰ ਦਾ ਯੈਲੋ ਅਲਰਟ ਰਹੇਗਾ। ਇਸਦੇ ਨਾਲ ਹੀ 19 ਜਨਵਰੀ ਨੂੰ ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ ਅਤੇ ਰੂਪਨਗਰ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਤੋਂ ਬਾਅਦ 22 ਤਾਰੀਖ਼ ਨੂੰ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਅ...
ਪੰਜਾਬ ਪੁਲਿਸ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਵੱਲੋਂ ਪੰਜਾਬ ਕੇਸਰੀ ਗਰੁੱਪ ਦੇ ਅਦਾਰਿਆਂ ਤੇ ਛਾਪੇਮਾਰੀ ਦੀ ਨਿਖੇਧੀ
ਐਸ.ਏ.ਐਸ.ਨਗਰ 16 ਜਨਵਰੀ ( ਰਣਜੀਤ ਧਾਲੀਵਾਲ ) : ਪੰਜਾਬ ਪੁਲਿਸ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਜ਼ਿਲ੍ਹਾ ਮੁਹਾਲੀ ਨੇ ਪੰਜਾਬ ਕੇਸਰੀ ਗਰੁੱਪ ਦੇ ਵੱਖ ਵੱਖ ਅਦਾਰਿਆਂ ਉੱਤੇ ਛਾਪੇਮਾਰੀ ਦੀ ਨਿਖੇਧੀ ਕੀਤੀ ਹੈ। ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਅਤੇ ਸੂਬਾਈ ਜਨਰਲ ਸਕੱਤਰ ਮਹਿੰਦਰ ਸਿੰਘ ਸੇਵਾਮੁਕਤ ਇੰਸਪੈਕਟਰ ਨੇ ਆਖਿਆ ਕਿ ਪੰਜਾਬ ਸਰਕਾਰ ਦੀ ਅਜਿਹੀ ਕਾਰਵਾਈ ਪ੍ਰੈੱਸ ਦੀ ਆਜ਼ਾਦੀ ਨੂੰ ਦਬਾਉਣ ਦੇ ਤੁਲ ਹੈ।
ਉਨ੍ਹਾਂ ਕਿਹਾ ਕਿ ਲੋਕਤੰਤਰ ਵਿੱਚ ਹਰ ਕਿਸੇ ਨੂੰ ਆਪਣੀ ਗੱਲ ਕਹਿਣ ਦੀ ਖੁੱਲ੍ਹ ਹੈ। ਉਨ੍ਹਾਂ ਕਿਹਾ ਕਿ ਸਵਾਲ ਚੁੱਕਣ ਦੇ ਇਵਜ ਵਿੱਚ ਪੱਤਰਕਾਰਾਂ ਤੇ ਪਰਚੇ ਦਰਜ ਕੀਤੇ ਜਾ ਰਹੇ ਹਨ ਅਤੇ ਕਦੇ ਮੀਡੀਆ ਨੂੰ ਨਿਰਪੱਖਤਾ ਨਾਲ ਕੰਮ ਕਰਨ ਤੋਂ ਰੋਕਣ ਲਈ ਛਾਪੇਮਾਰੀ ਕਰਕੇ ਡਰਾਉਣ ਦੀ ਕੋਸ਼ਿਸ਼ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਅਜਿਹਾ ਸਭ ਕੁਝ ਨਿੰਦਣਯੋਗ ਹੈ ਅਤੇ ਪੰਜਾਬ ਸਰਕਾਰ ਨੂੰ ਇਹ ਤੁਰੰਤ ਬੰਦ ਕਰਨਾ ਚਾਹੀਦਾ ਹੈ।

Comments
Post a Comment