ਪੰਜਾਬ ਵਿੱਚ ਕਾਨੂੰਨ ਵਿਵਸਥਾ ਦੀ ਹਾਲਤ ਬਦ ਤੋ ਬਦਤਰ : ਡਾ. ਸੁਭਾਸ਼ ਸ਼ਰਮਾ ਲਗਾਤਾਰ ਵਧ ਰਹੀਆਂ ਅਪਰਾਧਿਕ ਘਟਨਾਵਾਂ ਕਾਰਨ ਵਪਾਰੀ ਤੇ ਕਾਰੋਬਾਰੀ ਪਲਾਇਨ ਕਰਨ ਲਈ ਮਜਬੂਰ ਐਸ.ਏ.ਐਸ.ਨਗਰ 30 ਜਨਵਰੀ ( ਰਣਜੀਤ ਧਾਲੀਵਾਲ ) : ਪੰਜਾਬ ਭਾਜਪਾ ਦੇ ਉਪ ਪ੍ਰਧਾਨ ਡਾ. ਸੁਭਾਸ਼ ਸ਼ਰਮਾ ਨੇ ਇੱਕ ਪੱਤਰਕਾਰ ਵਾਰਤਾ ਦੌਰਾਨ ਸੂਬੇ ਦੀ ਕਾਨੂੰਨ ਵਿਵਸਥਾ ‘ਤੇ ਗੰਭੀਰ ਚਿੰਤਾ ਜਤਾਉਂਦਿਆਂ ਕਿਹਾ ਕਿ ਪੰਜਾਬ ਦੇ ਹਾਲਾਤ ਇਸ ਕਦਰ ਬਿਗੜ ਚੁੱਕੇ ਹਨ ਕਿ ਇਹ ਕਹਿਣਾ ਗਲਤ ਨਹੀਂ ਹੋਵੇਗਾ ਕਿ ਕਾਨੂੰਨ ਵਿਵਸਥਾ ਦਾ ਜਨਾਜ਼ਾ ਨਿਕਲ ਚੁੱਕਾ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਰੋਜ਼ਾਨਾ ਕਤਲ, ਲੁੱਟ, ਛੀਨਾ-ਝਪਟੀ ਅਤੇ ਫਾਇਰਿੰਗ ਵਰਗੀਆਂ ਘਟਨਾਵਾਂ ਸਾਹਮਣੇ ਆ ਰਹੀਆਂ ਹਨ, ਜਿਸ ਕਾਰਨ ਆਮ ਲੋਕਾਂ ਵਿੱਚ ਡਰ ਦਾ ਮਾਹੌਲ ਬਣਿਆ ਹੋਇਆ ਹੈ। ਡਾ. ਸ਼ਰਮਾ ਨੇ ਕਿਹਾ ਕਿ ਦੋ ਦਿਨ ਪਹਿਲਾਂ ਮੋਹਾਲੀ ਵਿੱਚ ਐਸਐਸਪੀ ਦਫ਼ਤਰ ਦੇ ਬਾਹਰ ਦਿਨ ਦਿਹਾੜੇ ਇੱਕ ਨੌਜਵਾਨ ਦੀ ਹੱਤਿਆ ਹੋਣਾ ਇਸ ਗੱਲ ਦਾ ਸਪੱਸ਼ਟ ਸਬੂਤ ਹੈ ਕਿ ਅਪਰਾਧੀਆਂ ਦੇ ਹੌਂਸਲੇ ਬੁਲੰਦ ਹਨ , ਸਰਕਾਰ ਤੇ ਪ੍ਰਸ਼ਾਸਨ ਦਾ ਡਰ ਪੂਰੀ ਤਰ੍ਹਾਂ ਖਤਮ ਹੋ ਚੁੱਕਾ ਹੈ। ਪਿਛਲੇ ਇੱਕ ਮਹੀਨੇ ਦੌਰਾਨ ਹੋਈਆਂ ਕਈ ਭਿਆਨਕ ਘਟਨਾਵਾਂ ਨੇ ਪੂਰੇ ਪੰਜਾਬ ਨੂੰ ਹਿਲਾ ਕੇ ਰੱਖ ਦਿੱਤਾ ਹੈ। ਰਾਣਾ ਬਲਾਚੌਰਿਆ ਹੱਤਿਆਕਾਂਡ ਸਮੇਤ ਲੁਧਿਆਣਾ ਅਤੇ ਅੰਮ੍ਰਿਤਸਰ ਵਿੱਚ ਵਿਆਹ ਸਮਾਗਮਾਂ ਦੌਰਾਨ ਹੋਈਆਂ ਅਪਰਾਧਿਕ ਵਾਰਦਾਤਾਂ ਤੋਂ ਇਹ ਸਾਫ਼ ਹੈ ਕਿ ਗੈਂਗਸਟਰ ਬੇਖੌਫ਼ ਹੋ ਕੇ ਖੁੱਲ੍...
ਗਰੀਬ ਲੋਕਾਂ ਲਈ ਫਰੀ ਸੇਵਾ ਜਰੂਰਤਮੰਦ ਲੋਕਾਂ ਦੇ ਲਈ ਮਸੀਹਾ ਸ਼ੋਸ਼ਲ ਵਰਕਰ ਐਡਵੋਕੇਟ ਰਾਜੀਵ ਸ਼ਰਮਾ CA., B.Com, LL.B. LLM.
ਗਰੀਬ ਲੋਕਾਂ ਲਈ ਫਰੀ ਸੇਵਾ ਜਰੂਰਤਮੰਦ ਲੋਕਾਂ ਦੇ ਲਈ ਮਸੀਹਾ ਸ਼ੋਸ਼ਲ ਵਰਕਰ ਐਡਵੋਕੇਟ ਰਾਜੀਵ ਸ਼ਰਮਾ CA., B.Com, LL.B. LLM.
ਅੰਮ੍ਰਿਤਸਰ 22 ਜਨਵਰੀ ( ਪੀ ਡੀ ਐਲ ) : ਇਹਨਾਂ ਦੀ ਹਮੇਸ਼ਾ ਇਹੀ ਸੋਚ ਹੈ ਕਿ ਮੁਸ਼ਕਿਲ ਤੋਂ ਮੁਸ਼ਕਿਲ ਸਮਾਂ ਆਉਣ ਤੇ ਵੀ ਨਹੀਂ ਘਬਰਾਉਣਾ ਹੈ ਜਿਸ ਦੇ ਨਾਲ ਕੋਈ ਨਹੀਂ ਹੁੰਦਾ ਉਸ ਦੇ ਨਾਲ ਪਰਮਾਤਮਾ ਹੁੰਦਾ ਹੈ। ਗਰੀਬ ਲੋਕਾਂ ਦੀ ਮਦਦ ਲਈ ਇਕ ਅੰਮ੍ਰਿਤਸਰ ਵਿੱਚ ਇੱਕ ਆਫਿਸ ਖੋਲੀਆ ਗਿਆ ਸੀ,।ਗੱਲਬਾਤ ਦੌਰਾਨ ਐਡਵੋਕੇਟ ਰਾਜੀਵ ਸ਼ਰਮਾਂ ਨੇ ਦੱਸਿਆ ਕਿ ਉਹਨਾ ਨੇ ਕਾਫੀ ਲੋਕਾਂ ਦੀ ਮਦਦ ਕੀਤੀ ਹੈ। ਜਿਹੜੇ ਲੋਕ ਆਰਥਿਕ ਤੰਗੀ ਕਾਰਨ ਕਾਨੂੰਨੀ ਲੜਾਈ ਨਹੀ ਲੜ ਸਕਦੇ ਹਨ ,ਉਹਨਾਂ ਲਈ ਇਸ ਆਫਿਸ ਦੇ ਦਰਵਾਜੇ ਹਰ ਵਕਤ ਖੋਲੇ ਹਨ। ਖ਼ਰਾਬ ਸਿਸਟਮ ਦੁਆਰਾ ਸਤਾਏ ਲੋਕਾਂ ਨੂੰ ਐਡਵੋਕੇਟ ਰਾਜੀਵ ਸ਼ਰਮਾ ਜੀ ਵੱਲੋਂ ਇੱਕ ਅਪੀਲ ਹੈ ਕਿ ਆਪਣੀ ਲੜਾਈ ਆਪ ਹੀ ਲੜਨੀ ਪੈਂਦੀ ਹੈ ਜਿਸ ਤਰ੍ਹਾਂ ਉਹ ਲੜ ਰਹੇ ਹਨ ਆਪਣੀ ਲੜਾਈ ,ਜੇਕਰ ਕਿਸੇ ਨੇ ਸੰਪਰਕ ਕਰਨਾ ਹੋਵੇ ਤਾਂ, ਜੇਕਰ ਕਿਸੇ ਨੇ ਚੰਡੀਗੜ੍ਹ ਵੀ ਮਿਲਣਾ ਹੋਵੇ ਤਾਂ ਮਿਲ ਸਕਦੇ ਹੋ।

Comments
Post a Comment