Skip to main content

Mohali Congress Submits Memorandum to DC Mohali Over Indo-US Trade Deal Threatening Punjab’s Agrarian Economy

Mohali Congress Submits Memorandum to DC Mohali Over Indo-US Trade Deal Threatening Punjab’s Agrarian Economy This Trade Deal Will Break Punjab’s Farmers and Push Youth Into Crisis,” Says Former Health Minister Balbir Singh Sidhu S.A.S.Nagar 20 February ( Ranjeet Singh Dhaliwal ) : Former Punjab Health Minister Balbir Singh Sidhu today said that the proposed Indo-US Trade Deal poses a grave threat to Punjab’s agrarian economy and the livelihood of farmers. A memorandum highlighting these concerns was submitted to the Deputy Commissioner, Mohali by District Congress President Kamal Kishore Sharma, Balbir Singh Sidhu and other Congress workers from Mohali. Balbir Singh Sidhu stated that Punjab, being a border state with a predominantly agrarian economy, will be among the worst affected if cheap foreign agricultural produce is allowed into Indian markets. He said that Punjab’s small and marginal farmers, who survive on limited landholdings, cannot compete with large, highly mechanised Ame...

ਸ਼ਗਨ ਸਕੀਮ 1 ਲੱਖ ਰੁਪਏ ਤੇ ਬੁਢਾਪਾ ਪੈਨਸ਼ਨ 3100 ਰੁਪਏ ਮਹੀਨਾ ਕਰਨ ਲਈ ਵਚਨਬੱਧ : ਸੁਖਬੀਰ ਸਿੰਘ ਬਾਦਲ

ਸ਼ਗਨ ਸਕੀਮ 1 ਲੱਖ ਰੁਪਏ ਤੇ ਬੁਢਾਪਾ ਪੈਨਸ਼ਨ 3100 ਰੁਪਏ ਮਹੀਨਾ ਕਰਨ ਲਈ ਵਚਨਬੱਧ : ਸੁਖਬੀਰ ਸਿੰਘ ਬਾਦਲ

ਸੁਖਬੀਰ ਸਿੰਘ ਬਾਦਲ ਨੇ ਪੰਜਾਬੀਆਂ ਨੂੰ 2027 ਵਿਧਾਨ ਸਭਾ ਚੋਣਾਂ ਵਿੱਚ ਦਿੱਲੀ ਦੇ ਲੁਟੇਰਿਆਂ ਨੂੰ ਪੰਜਾਬ ਵਿੱਚੋਂ ਭਜਾਉਣ ਦੀ ਅਪੀਲ ਕੀਤੀ ਤੇ ਆਟਾ-ਦਾਲ ਸਕੀਮ ਮੁੜ ਸ਼ੁਰੂ ਕਰਨ ਦਾ ਐਲਾਨ ਕੀਤਾ

ਜ਼ੀਰਾ 20 ਫ਼ਰਵਰੀ ( ਪੀ ਡੀ ਐਲ ) : ਅੱਜ ਹਲਕਾ ਜ਼ੀਰਾ ਵਿਖੇ “ਪੰਜਾਬ ਬਚਾਓ” ਰੈਲੀ ਵਿੱਚ ਹਜ਼ਾਰਾਂ ਦੇ ਇਕੱਠ ਨੂੰ ਸੰਬੋਧਨ ਕਰਦੇ ਹੋਏ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਸਮਾਜ ਦੇ ਗਰੀਬ ਵਰਗ, ਉਨ੍ਹਾਂ ਦੇ ਦਿਲ ਦੇ ਸਭ ਤੋਂ ਨੇੜੇ ਹੈ ਅਤੇ ਉਹ ਧੀਆਂ ਦੇ ਵਿਆਹ ਮੌਕੇ ਦਿੱਤੇ ਜਾਣ ਵਾਲੀ ‘ਸ਼ਗਨ’ ਦੀ ਰਕਮ 1 ਲੱਖ ਰੁਪਏ ਸਮੇਤ ਬੁਢਾਪਾ ਪੈਨਸ਼ਨ 3100 ਰੁਪਏ ਮਹੀਨਾ ਕਰਨ ਅਤੇ ‘ਆਟਾ-ਦਾਲ’ ਸਕੀਮ ਮੁੜ ਸ਼ੁਰੂ ਕਰਨ ਲਈ ਵਚਨਬੱਧ ਹਨ। ਹਲਕਾ ਜ਼ੀਰਾ ਦੇ ਇੰਚਾਰਜ ਹਰਪ੍ਰੀਤ ਸਿੰਘ ਹੀਰੋ ਤੇ ਹਲਕਾ ਨਿਵਾਸੀਆਂ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ “ਪੰਜਾਬ ਬਚਾਓ” ਰੈਲੀ ਜ਼ੀਰਾ ਵਿੱਚ ਪਹੁੰਚਣ ‘ਤੇ ਬੜੇ ਉਤਸ਼ਾਹ ਨਾਲ ਸਵਾਗਤ ਕੀਤਾ ਗਿਆ ਤੇ ਤੇ ਬਾਦਲ ਨੇ ਕਿਹਾ ਕਿ ਰੈਲੀ ਵਿੱਚ ਪਹੁੰਚੇ ਠਾਠਾਂ ਮਾਰਦੇ ਇਕੱਠ ਨੇ ਇਹ ਸਾਬਤ ਕਰ ਦਿੱਤਾ ਹੈ ਕਿ ਪੰਥ ਤੇ ਪੰਜਾਬ ਹੁਣ ਸ਼੍ਰੋਮਣੀ ਅਕਾਲੀ ਦਲ ਦੇ ਝੰਡੇ ਹੇਠ ਇੱਕਜੁੱਟ ਹੋ ਚੁੱਕਾ ਹੈ। ਉਨ੍ਹਾਂ ਕਿਹਾ ਕਿ ਦਿੱਲੀ ਤੋਂ ਆਈਆਂ ਪਾਰਟੀਆਂ ਸਿਰਫ਼ ਪੰਜਾਬ ਨੂੰ ਲੁੱਟਣ ਲਈ ਆਈਆਂ ਹਨ ਜਦਕਿ ਉਨ੍ਹਾਂ ਕੋਲ ਪੰਜਾਬ ਲਈ ਵਿਕਾਸਸ਼ੀਲ ਦ੍ਰਿਸ਼ਟੀ ਹੈ ਜਿਹੜਾ ਗਰੀਬ, ਕਿਸਾਨ ਅਤੇ ਮਜ਼ਦੂਰ ਦੀ ਭਲਾਈ ਲਈ ਕੇਂਦਰਿਤ ਹੈ। ਉਨ੍ਹਾਂ ਕਿਹਾ ਕਿ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਸ਼ਗਨ ਸਕੀਮ, ਬੁਢਾਪਾ ਪੈਨਸ਼ਨ ਅਤੇ ਆਟਾ-ਦਾਲ ਸਕੀਮ ਵਰਗੀਆਂ ਲੋਕ ਭਲਾਈ ਸਕੀਮਾਂ ਦੀ ਸ਼ੁਰੂਆਤ ਕਰਕੇ ਪੰਜਾਬ ਦੇ ਹਰ ਵਰਗ ਨੂੰ ਖੁਸ਼ਹਾਲ ਕਰਨ ਲਈ ਰਾਹ ਖੋਲ੍ਹਿਆ। “ਅਸੀਂ ਇਹਨਾਂ ਲੋਕ ਭਲਾਈ ਸਕੀਮਾਂ ਦਾ ਵਿਸਥਾਰ ਕਰਦਿਆਂ, ਸ਼ਗਨ ਸਕੀਮ 1 ਲੱਖ ਰੁਪਏ , ਬੁਢਾਪਾ ਪੈਨਸ਼ਨ 3100 ਰੁਪਏ ਅਤੇ ਆਟਾ-ਦਾਲ ਸਕੀਮ ਤਹਿਤ ਆਟਾ 4 ਰੁਪਏ ਤੇ ਦਾਲ 20 ਰੁਪਏ ਕਿਲੋ ਦੇਣ ਲਈ ਵਚਨਬੱਧ ਹਾਂ।”

ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪੰਜਾਬੀਆਂ ਦੇ ਹੱਕ ਤੇ ਸੱਚ ਦੀ ਗੱਲ ਕਰਨ ਵਾਲੀ ਪਾਰਟੀ ਹੈ ਤੇ ਉਹ ਸਦਾ ਪੰਜਾਬ ਅਤੇ ਪੰਥ ਦੀ ਸ਼ਾਨ-ਮਰਿਆਦਾ ਨੂੰ ਇਸੇ ਤਰ੍ਹਾਂ ਕਾਇਮ ਰੱਖਣਗੇ। ਉਨ੍ਹਾਂ ਨੇ ਆਪਣੀ ਸਰਕਾਰ ਦੀਆਂ ਪ੍ਰਪਾਤੀਆਂ ਦੱਸਦੇ ਹੋਏ ਕਿਹਾ ਕਿ ਮੁਫ਼ਤ ਟਿਊਬਵੈੱਲ ਕੁਨੈਕਸ਼ਨ, ਮੰਡੀਆਂ, ਨਹਿਰਾਂ, ਥਰਮਲ ਪਲਾਂਟ ਅਤੇ ਛੇ ਮਾਰਗੀ ਸੜ੍ਹਕਾਂ ਸਮੇਤ ਹਰ ਆਧੁਨਿਕ ਢਾਂਚਾ ਸ਼੍ਰੋਮਣੀ ਅਕਾਲੀ ਦਲ ਸਰਕਾਰ ਦੀ ਦੇਣ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੇ ਸੇਵਾ ਕੇਂਦਰ ਅਤੇ ਸਾਂਝ ਕੇਂਦਰ ਬਣਾਕੇ ਸਰਕਾਰੀ ਕਾਰਜਾਂ ਵਿੱਚ ਸੁਧਾਰ ਵੀ ਕੀਤੇ। ਉਨ੍ਹਾਂ ਨੇ ਵਿਰੋਧੀ ਧਿਰਾਂ ਤੇ ਤੰਜ ਕਸਦਿਆਂ ਪੁੱਛਿਆ ਕਿ ਕਾਂਗਰਸ ਜਾਂ ਮੌਜੂਦਾ ਆਪ ਸਰਕਾਰ ਨੇ ਹੁਣ ਤੱਕ ਪੰਜਾਬ ਵਿੱਚ ਕੀ ਕੀਤਾ ਹੈ ਅਤੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਇਕੱਲੀ ‘ਉਪਲਬਧੀ’ ਦੇਸ਼ ਭਰ ਵਿੱਚ ਆਪਣੀਆਂ ਤਸਵੀਰਾਂ ਲਗਾਉਣਾ ‘ਤੇ ਸਾਲਾਨਾ 1100 ਕਰੋੜ ਰੁਪਏ ਇਸ਼ਤਿਹਾਰਬਾਜੀ ਵਿੱਚ ਖਰਚਣਾ ਹੈ। ਉਨ੍ਹਾਂ ਆਪ ਸਰਕਾਰ ‘ਤੇ ਸੂਬੇ ਦੇ ਸਰੋਤਾਂ ਦੀ ਖੁੱਲ੍ਹੀ ਲੁੱਟ ਦੇ ਦੋਸ਼ ਲਗਾਉਂਦਿਆਂ ਕਿਹਾ ਕਿ ਜਿੱਥੇ ਸ਼੍ਰੋਮਣੀ ਅਕਾਲੀ ਦਲ ਨੇ ਲੁਧਿਆਣਾ ਵਿੱਚ 35,000 ਏਕੜ ਜ਼ਮੀਨ ਸਸਤੇ ਭਾਅ ‘ਤੇ ਆਪ ਦੇ ਕਰੀਬੀਆਂ ਨੂੰ ਦੇਣ ਤੋਂ ਰੋਕੀ ਸੀ, ਉੱਥੇ ਹੁਣ ਮੋਹਾਲੀ ਦੀ ਕੀਮਤੀ ਜ਼ਮੀਨ ਦਿੱਲੀ ਦੇ ਬਿਲਡਰਾਂ ਨੂੰ ਦੇਣ ਦੀ ਕੋਸ਼ਿਸ਼ ਹੋ ਰਹੀ ਹੈ। ਉਨ੍ਹਾਂ ਚੇਤਾਵਨੀ ਦਿੱਤੀ ਕਿ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਆਉਣ ‘ਤੇ ਇਹ ਨੀਲਾਮੀਆਂ ਰੱਦ ਕੀਤੀਆਂ ਜਾਣਗੀਆਂ ਅਤੇ ਪੰਜਾਬ ਦੀ ਪੂੰਜੀ ਨੂੰ ਨੁਕਸਾਨ ਪਹੁੰਚਾਉਣ ਵਾਲੇ ਅਧਿਕਾਰੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਕਿਸਾਨਾਂ ਬਾਰੇ ਉਨ੍ਹਾਂ ਐਲਾਨ ਕੀਤਾ ਕਿ ਅਗਲੀ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਨ ਤੋਂ ਇੱਕ ਹਫ਼ਤੇ ਵਿੱਚ ਸਾਰੇ ਬਿਨਾਂ ਟਿਊਬਵੈੱਲ ਕਨੈਕਸ਼ਨ ਵਾਲੇ ਕਿਸਾਨਾਂ ਨੂੰ ਮੁਫ਼ਤ ਟਿਊਬਵੈੱਲ ਕੁਨੈਕਸ਼ਨ ਦਿੱਤੇ ਜਾਣਗੇ। ਉਨ੍ਹਾਂ ਇਹ ਵੀ ਕਿਹਾ ਕਿ ਹੜ੍ਹਾਂ ਤੋਂ ਬਚਾਅ ਲਈ ਦਰਿਆਵਾਂ ‘ਤੇ ਪੱਕੇ ਬੰਨ੍ਹ ਬਣਾਏ ਜਾਣਗੇ, ਜ਼ਮੀਨਾਂ ਦੇ ਮਾਲਕੀ ਹੱਕਾਂ ਤੋਂ ਵਾਂਝੇ ਕਿਸਾਨਾਂ ਨੂੰ ਮਾਲਕੀ ਹੱਕ ਦਿੱਤੇ ਜਾਣਗੇ ਅਤੇ ਸਾਂਝੇ ਮਸਤਰਕੇ ਵਾਲੀ ਜ਼ਮੀਨ ਦੀ ਮੁਫ਼ਤ ਤਕਸੀਮ ਕੀਤੀ ਜਾਵੇਗੀ। ਨੌਜਵਾਨਾਂ ਦੇ ਸੁਨਹਿਰੇ ਭੱਵਿਖ ਲਈ ਉਨ੍ਹਾਂ ਕਿਹਾ ਕਿ ਨਵੀਆਂ ਉਦਯੋਗਿਕ ਕੰਪਨੀਆਂ ਵਿੱਚ 75 ਫ਼ੀਸਦੀ ਨੌਕਰੀਆਂ ਪੰਜਾਬੀ ਨੌਜਵਾਨਾਂ ਲਈ ਲਾਜ਼ਮੀ ਹੋਣਗੀਆਂ ਅਤੇ ਸਾਰੀਆਂ ਸਰਕਾਰੀ ਨੌਕਰੀਆਂ ਪੰਜਾਬੀਆਂ ਲਈ ਹੀ ਰਾਖਵੀਆਂ ਹੋਣਗੀਆਂ। ਉਨ੍ਹਾਂ ਐਲਾਨ ਕੀਤਾ ਕਿ ਨੌਜਵਾਨਾਂ ਨੂੰ ਪੰਜਾਬ ਵਿੱਚ ਹੀ ਰੁਜ਼ਗਾਰ ਤੋਰਨ ਲਈ 10 ਲੱਖ ਰੁਪਏ ਤੱਕ ਦੇ ਵਿਆਜ਼ ਰਹਿਤ ਕਰਜ਼ਾ ਦਿੱਤਾ ਜਾਵੇਗਾ ਜਿਸਨੂੰ 10 ਸਾਲਾਂ ਵਿੱਚ ਵਾਪਸ ਕਰਨ ਦੀ ਸੁਵਿਧਾ ਹੋਵੇਗੀ ਅਤੇ ਪੰਜਾਬ ਦੇ ਸਾਰੇ ਪ੍ਰਾਈਵੇਟ ਤੇ ਸਰਕਾਰੀ ਇੰਜੀਨੀਅਰਿੰਗ-ਮੈਡੀਕਲ ਕਾਲਜਾਂ ਵਿੱਚ ਮੈਰਿਟੋਰੀਅਸ ਸਕੂਲਾਂ ਦੇ ਵਿਦਿਆਰਥੀਆਂ ਲਈ 50 ਫ਼ੀਸਦੀ ਸੀਟਾਂ ਰਾਖਵੀਆਂ ਹੋਣਗੀਆਂ।

ਸੁਖਬੀਰ ਸਿੰਘ ਬਾਦਲ ਨੇ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਆਉਣ ‘ਤੇ ਵਪਾਰੀਆਂ ਲਈ ‘ਰਾਹਤ’ ਸਕੀਮ ਮੁੜ ਸ਼ੁਰੂ ਕਰਨ ਦਾ ਤੇ ਮੋਟਰਸਾਈਕਲਾਂ ਦਾ ਰੋਡ ਟੈਕਸ ਮੁਆਫ਼ ਕਰਨ ਦਾ ਐਲਾਨ ਕੀਤਾ। ਉਨ੍ਹਾਂ ਨੇ ਇਹ ਵੀ ਐਲਾਨ ਕੀਤਾ ਕਿ “ਵਿਸ਼ਵ ਕਬੱਡੀ ਕੱਪ” ਮੁੜ ਸ਼ੁਰੂ ਕੀਤਾ ਜਾਵੇਗਾ ਅਤੇ “ਵਿਸ਼ਵ ਕੁਸ਼ਤੀ ਕੱਪ” ਸ਼ੁਰੂ ਕਰਵਾਇਆ ਜਾਵੇਗਾ ਤੇ ਪੰਜਾਬ ਦੇ ਮੁੱਖ ਕਿੱਤੇ ਪਸ਼ੂ-ਪਾਲਣ ਨੂੰ ਉਤਸ਼ਾਹਿਤ ਕਰਨ ਲਈ “ਪਸ਼ੂਧਨ ਮੇਲੇ ਮੁੜ ਸ਼ੁਰੂ ਕਰਵਾਏ ਜਾਣਗੇ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਪੰਜਾਬੀਆਂ ਨੇ ਐਲਾਨ ਕਰ ਦਿੱਤਾ ਹੈ ਕਿ ਉਹ ਸ਼੍ਰੋਮਣੀ ਅਕਾਲੀ ਦਲ ਅਤੇ ਸੁਖਬੀਰ ਸਿੰਘ ਬਾਦਲ ਦੇ ਨਾਲ ਹਨ। ਉਨ੍ਹਾਂ ਆਪ ਸਰਕਾਰ ਦੇ ਰਾਜ ਨੂੰ “ਖੂਨੀ ਰਾਜ” ਕਰਾਰ ਕਰਦਿਆਂ ਕਿਹਾ ਕਿ ਡਿਪਟੀ ਕਮਿਸ਼ਨਰ, ਐਸਐਸਪੀ ਅਤੇ ਅਦਾਲਤੀ ਕੰਪਲੈਕਸਾਂ ਦੇ ਸਾਹਮਣੇ ਏਕੇ-47 ਵਰਗੇ ਹਥਿਆਰਾਂ ਨਾਲ ਕਤਲ ਹੋ ਰਹੇ ਹਨ। ਉਨ੍ਹਾਂ ਦੋਸ਼ ਲਗਾਇਆ ਕਿ ਭਗਵੰਤ ਮਾਨ ਪੰਜਾਬ ਦੇ ਹੱਕਾਂ ‘ਤੇ ਡਾਕਾ ਮਾਰ ਕੇ ਪੰਜਾਬ ਦਾ ਪਾਣੀ ਹਰਿਆਣਾ ਨੂੰ ਦੇਣ ਲਈ ਤਿਆਰ ਹੈ। ਇਸ ਮੌਕੇ ਜਨਮੇਜਾ ਸਿੰਘ ਸੇਖੋਂ, ਹਰਪ੍ਰੀਤ ਸਿੰਘ ਹੀਰੋ, ਸਰਬਜੀਤ ਸਿੰਘ ਝਿੰਜਰ, ਜੋਗਿੰਦਰ ਸਿੰਘ ਜਿੰਦੂ, ਗੁਰਮੀਤ ਸਿੰਘ ਬਾਉ, ਰੋਹਿਤ ਵੋਹਰਾ ਅਤੇ ਰਣਬੀਰ ਸਿੰਘ ਢਿੱਲੋਂ ਨੇ ਵੀ ਸੰਗਤ ਨੂੰ ਸੰਬੋਧਨ ਕੀਤਾ।

Comments

Most Popular

ਭੜਕੇ ਜੰਗਲਾਤ ਕਾਮਿਆਂ ਨੇ ਕੀਤਾ 26 ਜਨਵਰੀ ਦੇ ਸਮਾਗਮ ਵੱਲ ਮਾਰਚ

450 crore rupees embezzled at the World Trade Center, Mohali

Alchemist Ojas Hospital successfully completes 50 TAVR procedures

ਦਿਸ਼ਾਹੀਣ ਅਤੇ ਲੋਕ ਵਿਰੋਧੀ ਬਜਟ ਨੂੰ ਰੱਦ ਕਰੋ ਅਤੇ ਸਾੜੋ, ਜੋ ਲੋਕਾਂ ਦੇ ਮੁੱਦਿਆਂ 'ਤੇ ਅਪਰਾਧਿਕ ਤੌਰ 'ਤੇ ਚੁੱਪ ਹੈ : ਏਆਈਐਫਏਡਬਲਿਊਐਚ

ਅੱਜ ਅੱਠ ਥਾਵਾਂ 'ਤੇ ਗੇਟ ਮੀਟਿੰਗਾਂ ਕੀਤੀਆਂ ਗਈਆ, 12 ਫਰਵਰੀ, 2026 ਨੂੰ ਹੜਤਾਲ ਦੀਆਂ ਤਿਆਰੀਆਂ ਪੂਰੀਆਂ ਹੋ ਗਈਆਂ ਹਨ

Gate meetings held at 8 locations today. Preparations for the strike on February 12, 2026, are complete

ਭਾਈ ਪਰਮਪਾਲ ਸਿੰਘ ਸਭਰਾ ਨੂੰ ਗਿਆਨੀ ਹਰਪ੍ਰੀਤ ਸਿੰਘ ਦਾ ਬਣਾਇਆ ਗਿਆ ਨਿੱਜੀ ਸਹਾਇਕ

ਤਨਖਾਹ ਨਾ ਮਿਲਣ ਤੇ ਭੜਕੇ ਜੰਗਲਾਤ ਕਾਮਿਆ ਨੇ ਘੇਰਿਆ ਵਣ ਮੰਡਲ ਦਫਤਰ

ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਨੇ ਬਲਬੀਰ ਸਿੰਘ ਦੇ 96 ਕਰੋੜ ਰੁਪਏ ਦੇ ਮਾਮਲੇ ਦੀ ਸੀਬੀਆਈ ਜਾਂਚ ਦੀ ਮੰਗ ਕੀਤੀ ਹੈ

CU Punjab celebrates National Mathematics Day with expert talk and competitions