Skip to main content

CAT Consult & Chandigarh Kennel Club to host Chandigarh Pet Expo 2026 & 79th All Breed Dog Show and 80th & 81st All Breeds pointed championship dog show

CAT Consult & Chandigarh Kennel Club to host Chandigarh Pet Expo 2026 & 79th All Breed Dog Show and 80th & 81st All Breeds pointed championship dog show The show will be on Feb28th & March 1st,2026 at Chandigarh Parade Ground 500 Dogs belonging to 30 different Breeds participating in the Pet Expo Chandigarh 27 February ( Ranjeet Singh Dhaliwal ) : North India’s largest gathering of pet industry professionals, pet parents, and pets, “Chandigarh Pet Expo- Cpex 2026  &  79th All Breed Dog Show and 80th & 81st All Breeds pointed championship dog show going to be held on Feb28th 2026  at the Parade Ground, Sector 17, Chandigarh. It will continue till March 1st,2026   The timing is from 9 am to 8 pm. The show is being organised by the CAT Consult in association with Chandigarh Kennel Club, Department of Animal Husbandry, Punjab,Guru Angad Dev Veterinary and Animal Sciences University (GADVASU) and Small Animals Clinicians’ Association (SACA). C...

3 ਮਾਰਚ ਤੱਕ ਤਨਖਾਹਾਂ ਫ਼ਿਕਸ ਨਹੀਂ ਹੁੰਦੀਆਂ ਤਾਂ ਘੇਰਿਆ ਜਾਵੇਗਾ DPI ਦਫ਼ਤਰ- ਈਟੀਟੀ 6635 ਯੂਨੀਅਨ

3 ਮਾਰਚ ਤੱਕ ਤਨਖਾਹਾਂ ਫ਼ਿਕਸ ਨਹੀਂ ਹੁੰਦੀਆਂ ਤਾਂ ਘੇਰਿਆ ਜਾਵੇਗਾ DPI ਦਫ਼ਤਰ- ਈਟੀਟੀ 6635 ਯੂਨੀਅਨ

ਵਿੱਤ ਵਿਭਾਗ ਦੇ 5/1/2026 ਦੇ ਪੱਤਰ ਅਨੁਸਾਰ ਵੈਟ ਨਾ ਹੋਣ ਦਾ ਹਵਾਲਾ ਦੇ ਕੇ ਵਾਰ ਵਾਰ ਤਨਖਾਹਾਂ ਲੇਟ ਬਰਦਾਸ਼ਤ ਯੋਗ ਨਹੀਂ

ਛੇਵੇਂ ਪੇ ਕਮਿਸ਼ਨ ਦੀ ਲੜਾਈ ਲਗਾਤਾਰ ਜ਼ਾਰੀ ਰਹੇਗੀ

ਫਿਰੋਜ਼ਪੁਰ 26 ਫਰਵਰੀ ( ਪੀ ਡੀ ਐਲ ) : ਮਾਨਯੋਗ ਹਾਈਕੋਰਟ ਦੇ ਹੁਕਮ ਜਾਰੀ ਹੋਣ ਤੋਂ 1 ਮਹੀਨਾ ਬੀਤ ਜਾਣ ਮਗਰੋਂ ਵੀ ਈਟੀਟੀ 6635 ਅਧਿਆਪਕਾਂ ਦੀਆਂ ਤਨਖਾਹਾਂ ਫ਼ਿਕਸ ਨਾ ਹੋਣ ਕਰਕੇ ਲਗਾਤਾਰ ਲੇਟ ਕੀਤੀਆਂ ਜਾ ਰਹੀਆਂ ਹਨ। ਬਲਾਕ ਦਫ਼ਤਰਾਂ ਵੱਲੋਂ ਵੀ ਜਿਲ੍ਹਾ ਦਫ਼ਤਰਾਂ ਦੇ ਹੁਕਮਾਂ ਨੂੰ ਅਣਗੌਲਿਆ ਕਰਨਾ, ਸਹੀ ਸਮੇਂ ਤੇ ਜਿਲ੍ਹਾ ਦਫ਼ਤਰ ਨਾਲ ਤਾਲਮੇਲ ਕਰਕੇ ਸਹੀ ਰਿਪੋਰਟ ਪੇਸ਼ ਨਾ ਕਰਨਾ ਵੀ ਤਨਖਾਹਾਂ ਦੇ ਲੇਟ ਹੋਣ ਦੇ ਮੁੱਖ ਕਾਰਨ ਹਨ। ਈਟੀਟੀ 6635 ਅਧਿਆਪਕ ਯੂਨੀਅਨ ਦੇ ਆਗੂ ਵਾਰ- ਵਾਰ ਬਲਾਕ ਅਤੇ ਜਿਲ੍ਹਾ ਦਫ਼ਤਰਾਂ ਦੇ ਚੱਕਰ ਲਾ - ਲਾ ਕੇ ਹੰਭ ਗਏ ਹਨ। ਇਸਤੋਂ ਪਹਿਲਾਂ 2 ਵਾਰ ਡਾਇਰੈਕਟਰ ਸਿੱਖਿਆ ਵਿਭਾਗ (ਐਲੀਮੈਂਟਰੀ ਸਿੱਖਿਆ) ਸ਼੍ਰੀਮਤੀ ਹਰਕੀਰਤ ਕੌਰ ਚਾਨੇ ਨੂੰ ਵੀ ਇਸ ਸਬੰਧੀ ਮਿਲ ਕੇ ਮੰਗ ਪੱਤਰ ਦਿੱਤਾ ਜਾ ਚੁੱਕਿਆ ਹੈ। ਪਰ ਅਜੇ ਤੱਕ 1 ਮਹੀਨਾ ਬੀਤ ਜਾਣ ਤੋਂ ਬਾਅਦ ਵੀ ਕੋਈ ਵਾਜਬ ਹੱਲ ਨਹੀਂ ਕੱਢਿਆ ਗਿਆ। ਇਸ ਲਈ ਹੁਣ ਈਟੀਟੀ 6635 ਅਧਿਆਪਕ ਯੂਨੀਅਨ ਸੂਬਾ ਕਮੇਟੀ ਨੇ ਆਨਲਾਈਨ ਮੀਟਿੰਗ ਵਿੱਚ ਫੈਸਲਾ ਕੀਤਾ ਹੈ ਕਿ ਜੇਕਰ 3 ਮਾਰਚ 2026 ਤੱਕ ਕੋਈ ਸਾਰਥਕ ਹੱਲ ਨਹੀਂ ਕੀਤਾ ਜਾਦਾ ਤਾਂ 5 ਮਾਰਚ ਨੂੰ ਡਾਇਰੈਕਟਰ ਸਿੱਖਿਆ ਵਿਭਾਗ ਦੇ ਦਫ਼ਤਰ ਅੱਗੇ ਵੱਡੇ ਪੱਧਰ 'ਤੇ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ। ਇਸ ਆਨਲਾਈਨ ਮੀਟਿੰਗ ਵਿੱਚ ਸੂਬਾ ਪ੍ਰਧਾਨ ਦੀਪਕ ਕੰਬੋਜ, ਸ਼ਲਿੰਦਰ ਕੰਬੋਜ਼, ਕੁਲਦੀਪ ਖੋਖਰ, ਨਿਰਮਲ ਜ਼ੀਰਾ, ਰਵਿੰਦਰ ਕੰਬੋਜ, ਰਾਜ ਸੁਖਵਿੰਦਰ ਸਿੰਘ, ਜੱਗਾ ਬੋਹਾ, ਮਨਦੀਪ ਬਟਾਲਾ, ਬੂਟਾ ਮਾਨਸਾ, ਦੇਸ ਰਾਜ ,ਸੁਮਿਤ ਕੰਬੋਜ਼,ਦਾਨਿਸ਼ ਭੱਟੀ ਅਤੇ ਦੀਪ ਬਨਾਰਸੀ ਆਗੂ ਹਾਜ਼ਰ ਰਹੇ।

Comments

Most Popular

ਬਿਜਲੀ ਕਰਮਚਾਰੀ 26 ਫਰਵਰੀ ਨੂੰ ਸੈਕਟਰ 17 ਵਿੱਚ ਰੋਸ ਰੈਲੀ ਕਰਨਗੇ

Electricity Workers to Hold Protest Rally in Sector 17 on February 26

ਫੈਡਰੇਸ਼ਨ ਆਫ ਯੂਟੀ ਇੰਪਲਾਈਜ਼ ਐਂਡ ਵਰਕਰਜ਼, ਚੰਡੀਗੜ੍ਹ ਨੇ 26 ਫਰਵਰੀ ਨੂੰ "ਮੰਗ ਦਿਵਸ" ਮਨਾਇਆ

Federation of UT Employees and Workers, Chandigarh celebrated "Mang Diwas" on 26th February

If salaries are not fixed by March 3, DPI office will be surrounded- ETT 6635

ਫੈਡਰੇਸ਼ਨ ਵਲੋਂ ਕੌਮੀ ਮੰਗ ਦਿਵਸ ਮੌਕੇ ਜਿਲ੍ਹਾ ਪ੍ਰਸ਼ਾਸਨ ਨੂੰ ਦਿੱਤਾ ਮੰਗ ਪੱਤਰ

Alchemist Ojas Hospital successfully completes 50 TAVR procedures

ਅੱਜ ਅੱਠ ਥਾਵਾਂ 'ਤੇ ਗੇਟ ਮੀਟਿੰਗਾਂ ਕੀਤੀਆਂ ਗਈਆ, 12 ਫਰਵਰੀ, 2026 ਨੂੰ ਹੜਤਾਲ ਦੀਆਂ ਤਿਆਰੀਆਂ ਪੂਰੀਆਂ ਹੋ ਗਈਆਂ ਹਨ

ਦਿਸ਼ਾਹੀਣ ਅਤੇ ਲੋਕ ਵਿਰੋਧੀ ਬਜਟ ਨੂੰ ਰੱਦ ਕਰੋ ਅਤੇ ਸਾੜੋ, ਜੋ ਲੋਕਾਂ ਦੇ ਮੁੱਦਿਆਂ 'ਤੇ ਅਪਰਾਧਿਕ ਤੌਰ 'ਤੇ ਚੁੱਪ ਹੈ : ਏਆਈਐਫਏਡਬਲਿਊਐਚ