Skip to main content

ਗਿਆਨੀ ਰਘਬੀਰ ਸਿੰਘ ਵੱਲੋਂ ਲਗਾਏ ਗਏ ਇਲਜ਼ਾਮਾਂ ਦੀ ਗੰਭੀਰਤਾ ਨੂੰ ਦੇਖਦੇ ਹੋਏ

ਗਿਆਨੀ ਰਘਬੀਰ ਸਿੰਘ ਵੱਲੋਂ ਲਗਾਏ ਗਏ ਇਲਜ਼ਾਮਾਂ ਦੀ ਗੰਭੀਰਤਾ ਨੂੰ ਦੇਖਦੇ ਹੋਏ ਸ਼੍ਰੋਮਣੀ ਕਮੇਟੀ ਤੇ ਜਥੇਦਾਰ ਤੁਰੰਤ ਕਾਰਵਾਈ ਕਰਨ :  ਸਰਨਾ ਚੰਡੀਗੜ੍ਹ 19 ਫਰਵਰੀ ( ਰਣਜੀਤ ਧਾਲੀਵਾਲ ) : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਅਤੇ ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਦੇ ਪ੍ਰਧਾਨ ਪਰਮਜੀਤ ਸਿੰਘ ਸਰਨਾ ਨੇ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਪ੍ਰੈਸ ਕਲੱਬ ਜਲੰਧਰ ਵਿਖੇ ਪੱਤਰਕਾਰਾਂ ਦੇ ਸਾਹਮਣੇ ਜੋ ਗੰਭੀਰ ਦੋਸ਼ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਉੱਪਰ ਲਗਾਏ ਹਨ ਉਸ ਨੂੰ ਦੇਖਦੇ ਹੋਏ ਸ਼੍ਰੋਮਣੀ ਕਮੇਟੀ ਅਤੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਤੁਰੰਤ ਕਾਰਵਾਈ ਕਰਨੀ ਚਾਹੀਦੀ ਹੈ । ਉਨ੍ਹਾਂ ਕਿਹਾ ਕਿ ਜੇਕਰ ਇਹ ਦੋਸ਼ ਸੱਚੇ ਹਨ ਤਾਂ ਦੋਸ਼ੀਆਂ ਵਿਰੁੱਧ ਬਣਦੀ ਕਾਰਵਾਈ ਕਰਨੀ ਬਣਦੀ ਹੈ। ਜੇਕਰ ਇਹ ਦੋਸ਼ ਬੇਬੁਨਿਆਦ ਹਨ ਤਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਗਿਆਨੀ ਰਘਬੀਰ ਸਿੰਘ ਤੇ ਕਾਰਵਾਈ ਕਰਨ ਲਈ ਕਿਸੇ ਵੀ ਤਰ੍ਹਾਂ ਦੀ ਝਿਜਕ ਨਾ ਕਰੇ। ਇਸ ਮਾਮਲੇ ਵਿਚ ਗਿਆਨੀ ਸੁਲਤਾਨ ਸਿੰਘ ਦੇ ਨਾਮ ਦੀ ਜੋ ਵਰਤੋਂ ਕੀਤੀ ਗਈ ਹੈ ਉਸ ਨੂੰ ਵੀ ਵਿਚਾਰਿਆ ਜਾਣਾ ਚਾਹੀਦਾ ਹੈ। ਇਸ ਦੇ ਨਾਲ ਹੀ ਇਹ ਕੇਸ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਸ੍ਰੀ ਅਕਾਲ ਤਖਤ ਸਾਹਿਬ ਦੀ ਸਰਪ੍ਰਸਤੀ ਹੇਠ ਦੇ ਦੇਣਾ ਚਾਹੀਦਾ ਹੈ।ਉਹਨਾਂ ਕਿਹਾ ਕਿ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਨੂੰ ਬੇਨਤ...

ਖਹਿਰਾ ਨੇ BKU (ਉਗਰਾਹਾਂ) ਖ਼ਿਲਾਫ਼ ਪੁਲਿਸ ਕਾਰਵਾਈ ਨੂੰ ਕਿਸਾਨਾਂ ਦੇ ਲੋਕਤਾਂਤਰਿਕ ਅਧਿਕਾਰਾਂ ‘ਤੇ ਸ਼ਰਮਨਾਕ ਹਮਲਾ ਕਰਾਰ ਦਿੱਤਾ

ਖਹਿਰਾ ਨੇ BKU (ਉਗਰਾਹਾਂ) ਖ਼ਿਲਾਫ਼ ਪੁਲਿਸ ਕਾਰਵਾਈ ਨੂੰ ਕਿਸਾਨਾਂ ਦੇ ਲੋਕਤਾਂਤਰਿਕ ਅਧਿਕਾਰਾਂ ‘ਤੇ ਸ਼ਰਮਨਾਕ ਹਮਲਾ ਕਰਾਰ ਦਿੱਤਾ

ਚੰਡੀਗੜ੍ਹ/ਜਲੰਧਰ 19 ਫਰਵਰੀ ( ਰਣਜੀਤ ਧਾਲੀਵਾਲ ) :  ਸੀਨੀਅਰ ਕਾਂਗਰਸ ਆਗੂ ਅਤੇ ਭੁਲੱਥ ਤੋਂ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਅੱਜ ਬੀਕੇਯੂ (ਉਗਰਾਹਾਂ) ਦੇ ਸ਼ਾਂਤਮਈ ਢੰਗ ਨਾਲ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਉੱਤੇ ਪੰਜਾਬ ਪੁਲਿਸ ਵੱਲੋਂ ਕੀਤੇ ਗਏ ਬੇਰਹਿਮ ਬਲ ਪ੍ਰਯੋਗ ਦੀ ਕੜੀ ਨਿੰਦਾ ਕਰਦੇ ਹੋਏ ਇਸਨੂੰ ਕਿਸਾਨ ਭਾਈਚਾਰੇ ਦੇ ਲੋਕਤਾਂਤਰਿਕ ਅਧਿਕਾਰਾਂ ‘ਤੇ ਸ਼ਰਮਨਾਕ ਅਤੇ ਗੈਰ-ਸੰਵਿਧਾਨਕ ਹਮਲਾ ਕਰਾਰ ਦਿੱਤਾ।

ਖਹਿਰਾ ਨੇ ਕਿਹਾ ਕਿ ਇਹ ਬਹੁਤ ਹੀ ਦੁੱਖਦਾਈ ਹੈ ਕਿ ਕਿਸਾਨਾਂ ਦੀਆਂ ਜਾਇਜ਼ ਮੰਗਾਂ ‘ਤੇ ਗੱਲਬਾਤ ਕਰਨ ਅਤੇ ਉਨ੍ਹਾਂ ਦੀਆਂ ਅਸਲ ਸਮੱਸਿਆਵਾਂ ਦਾ ਹੱਲ ਲੱਭਣ ਦੀ ਬਜਾਏ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਲਾਠੀਚਾਰਜ, ਗ੍ਰਿਫ਼ਤਾਰੀਆਂ ਅਤੇ ਡਰਾਉਣ-ਧਮਕਾਉਣ ਦਾ ਰਾਹ ਅਪਣਾਇਆ। ਉਨ੍ਹਾਂ ਕਿਹਾ, “ਇਹ ਕਾਰਵਾਈ ਆਮ ਆਦਮੀ ਪਾਰਟੀ ਸਰਕਾਰ ਦੀ ਕਿਸਾਨ ਵਿਰੋਧੀ ਸੋਚ ਅਤੇ ਨੀਅਤ ਨੂੰ ਬੇਨਕਾਬ ਕਰਦੀ ਹੈ, ਜਿਸ ਨੇ ਪੰਜਾਬ ਦੀ ਅਰਥਵਿਵਸਥਾ ਦੀ ਰੀੜ੍ਹ ਦੀ ਹੱਡੀ ਬਣੇ ਕਿਸਾਨ ਵਰਗ ਨਾਲ ਧੋਖਾ ਕੀਤਾ ਹੈ।”

ਉਨ੍ਹਾਂ ਅੱਗੇ ਦੋਸ਼ ਲਗਾਇਆ ਕਿ ਮੁੱਖ ਮੰਤਰੀ ਭਗਵੰਤ ਮਾਨ ਦਿੱਲੀ ਵਿੱਚ ਬੈਠੇ ਆਪਣੇ ਸੁਪਰੀਮੋ ਅਰਵਿੰਦ ਕੇਜਰੀਵਾਲ ਦੇ ਇਸ਼ਾਰਿਆਂ ‘ਤੇ ਕੰਮ ਕਰ ਰਹੇ ਹਨ ਅਤੇ ਅਸਹਿਮਤੀ ਦੀਆਂ ਆਵਾਜ਼ਾਂ ਨੂੰ ਦਬਾਉਣ ਲਈ ਦਮਨਕਾਰੀ ਤਰੀਕੇ ਅਪਣਾ ਰਹੇ ਹਨ। ਖਹਿਰਾ ਨੇ ਕਿਹਾ, “ਲੋਕਤਾਂਤਰਿਕ ਪ੍ਰਦਰਸ਼ਨਾਂ ਨੂੰ ਕੁਚਲਣ ਦੀ ਆਮ ਆਦਮੀ ਪਾਰਟੀ ਸਰਕਾਰ ਦੀ ਵਧ ਰਹੀ ਪ੍ਰਵਿਰਤੀ ਇਸਦੀ ਅਸਹਿਨਸ਼ੀਲਤਾ ਅਤੇ ਤਾਨਾਸ਼ਾਹੀ ਰਵੱਈਏ ਨੂੰ ਦਰਸਾਉਂਦੀ ਹੈ।”

ਖਹਿਰਾ ਨੇ ਕਿਹਾ ਕਿ ਹਾਲ ਹੀ ਵਿੱਚ ਅਧਿਆਪਕਾਂ, ਕਿਸਾਨਾਂ ਅਤੇ ਹੋਰ ਕਰਮਚਾਰੀ ਯੂਨੀਅਨਾਂ ਸਮੇਤ ਵੱਖ-ਵੱਖ ਪ੍ਰਦਰਸ਼ਨਕਾਰੀ ਸੰਗਠਨਾਂ ਖ਼ਿਲਾਫ਼ ਪੁਲਿਸ ਦੀ ਵਾਰ-ਵਾਰ ਹੋ ਰਹੀ ਜ਼ਿਆਤੀ ਇਹ ਸਪਸ਼ਟ ਕਰਦੀ ਹੈ ਕਿ ਆਮ ਆਦਮੀ ਪਾਰਟੀ ਸਰਕਾਰ ਨੇ ਪੰਜਾਬ ਨੂੰ ਇੱਕ ਪੁਲਿਸ ਸਟੇਟ ਵਿੱਚ ਤਬਦੀਲ ਕਰ ਦਿੱਤਾ ਹੈ, ਜਿੱਥੇ ਕਿਸੇ ਨੂੰ ਵੀ ਸਰਕਾਰ ਦੀ ਆਲੋਚਨਾ ਕਰਨ ਜਾਂ ਅਸਹਿਮਤੀ ਪ੍ਰਗਟ ਕਰਨ ਦੀ ਆਜ਼ਾਦੀ ਨਹੀਂ ਦਿੱਤੀ ਜਾ ਰਹੀ। ਉਨ੍ਹਾਂ ਕਿਹਾ, “ਸ਼ਾਂਤਮਈ ਅਤੇ ਜਾਇਜ਼ ਪ੍ਰਦਰਸ਼ਨਾਂ ਦੀਆਂ ਆਵਾਜ਼ਾਂ ਨੂੰ ਬਲ ਦੇ ਜ਼ਰੀਏ ਦਬਾਉਣਾ ਲੋਕਤੰਤਰ ਲਈ ਖ਼ਤਰਨਾਕ ਹੈ ਅਤੇ ਇਹ ਸ਼ਾਂਤਮਈ ਅੰਦੋਲਨ ਦੇ ਸੰਵਿਧਾਨਕ ਅਧਿਕਾਰਾਂ ਨੂੰ ਕਮਜ਼ੋਰ ਕਰਦਾ ਹੈ।”

ਖਹਿਰਾ ਨੇ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਨੂੰ ਕਿਸਾਨ ਅੰਦੋਲਨਾਂ ਦੀ ਮਾਣਯੋਗ ਪਰੰਪਰਾ ਰਹੀ ਹੈ ਅਤੇ ਸ਼ਾਂਤਮਈ ਪ੍ਰਦਰਸ਼ਨਾਂ ਨੂੰ ਪੁਲਿਸ ਬਲ ਨਾਲ ਕੁਚਲਣ ਦੀ ਕੋਈ ਵੀ ਕੋਸ਼ਿਸ਼ ਕਿਸਾਨ ਭਾਈਚਾਰੇ ਵਿੱਚ ਗੁੱਸੇ ਅਤੇ ਅਣਭਰੋਸੇ ਨੂੰ ਹੋਰ ਵਧਾਏਗੀ। ਉਨ੍ਹਾਂ ਕਿਹਾ, “ਕਿਸਾਨ ਅਪਰਾਧੀ ਨਹੀਂ ਹਨ; ਉਹ ਸਾਡੇ ਅੰਨਦਾਤਾ ਹਨ ਅਤੇ ਉਨ੍ਹਾਂ ਨਾਲ ਸਤਿਕਾਰ, ਨਿਆਂਏ ਅਤੇ ਅਰਥਪੂਰਨ ਗੱਲਬਾਤ ਹੋਣੀ ਚਾਹੀਦੀ ਹੈ, ਨਾ ਕਿ ਲਾਠੀਆਂ ਅਤੇ ਬੈਰੀਕੇਡ।” ਭੁਲੱਥ ਦੇ ਵਿਧਾਇਕ ਨੇ ਮੰਗ ਕੀਤੀ ਕਿ ਗ੍ਰਿਫ਼ਤਾਰ ਕੀਤੇ ਗਏ ਸਾਰੇ ਕਿਸਾਨਾਂ ਨੂੰ ਤੁਰੰਤ ਰਿਹਾਅ ਕੀਤਾ ਜਾਵੇ, ਉਨ੍ਹਾਂ ਖ਼ਿਲਾਫ਼ ਦਰਜ ਸਾਰੇ ਮਾਮਲੇ ਤੁਰੰਤ ਵਾਪਸ ਲਏ ਜਾਣ ਅਤੇ ਉਨ੍ਹਾਂ ਦੇ ਮਸਲਿਆਂ ਦੇ ਹੱਲ ਲਈ ਸਰਕਾਰ ਵੱਲੋਂ ਜਲਦ ਤੋਂ ਜਲਦ ਰਚਨਾਤਮਕ ਅਤੇ ਗੰਭੀਰ ਸੰਵਾਦ ਦੀ ਪ੍ਰਕਿਰਿਆ ਸ਼ੁਰੂ ਕੀਤੀ ਜਾਵੇ।

Comments

Most Popular

ਭੜਕੇ ਜੰਗਲਾਤ ਕਾਮਿਆਂ ਨੇ ਕੀਤਾ 26 ਜਨਵਰੀ ਦੇ ਸਮਾਗਮ ਵੱਲ ਮਾਰਚ

450 crore rupees embezzled at the World Trade Center, Mohali

Alchemist Ojas Hospital successfully completes 50 TAVR procedures

ਦਿਸ਼ਾਹੀਣ ਅਤੇ ਲੋਕ ਵਿਰੋਧੀ ਬਜਟ ਨੂੰ ਰੱਦ ਕਰੋ ਅਤੇ ਸਾੜੋ, ਜੋ ਲੋਕਾਂ ਦੇ ਮੁੱਦਿਆਂ 'ਤੇ ਅਪਰਾਧਿਕ ਤੌਰ 'ਤੇ ਚੁੱਪ ਹੈ : ਏਆਈਐਫਏਡਬਲਿਊਐਚ

ਅੱਜ ਅੱਠ ਥਾਵਾਂ 'ਤੇ ਗੇਟ ਮੀਟਿੰਗਾਂ ਕੀਤੀਆਂ ਗਈਆ, 12 ਫਰਵਰੀ, 2026 ਨੂੰ ਹੜਤਾਲ ਦੀਆਂ ਤਿਆਰੀਆਂ ਪੂਰੀਆਂ ਹੋ ਗਈਆਂ ਹਨ

Gate meetings held at 8 locations today. Preparations for the strike on February 12, 2026, are complete

ਭਾਈ ਪਰਮਪਾਲ ਸਿੰਘ ਸਭਰਾ ਨੂੰ ਗਿਆਨੀ ਹਰਪ੍ਰੀਤ ਸਿੰਘ ਦਾ ਬਣਾਇਆ ਗਿਆ ਨਿੱਜੀ ਸਹਾਇਕ

ਤਨਖਾਹ ਨਾ ਮਿਲਣ ਤੇ ਭੜਕੇ ਜੰਗਲਾਤ ਕਾਮਿਆ ਨੇ ਘੇਰਿਆ ਵਣ ਮੰਡਲ ਦਫਤਰ

ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਨੇ ਬਲਬੀਰ ਸਿੰਘ ਦੇ 96 ਕਰੋੜ ਰੁਪਏ ਦੇ ਮਾਮਲੇ ਦੀ ਸੀਬੀਆਈ ਜਾਂਚ ਦੀ ਮੰਗ ਕੀਤੀ ਹੈ

CU Punjab celebrates National Mathematics Day with expert talk and competitions