Skip to main content

Balbir Singh Sidhu launches a sharp attack on the BJP government over the hike in commercial gas cylinder prices

Balbir Singh Sidhu launches a sharp attack on the BJP government over the hike in commercial gas cylinder prices The Congress will strongly oppose every anti-people policy that affects people's kitchens S.A.S.Nagar 2 May ( Ranjeet Singh Dhaliwal ) : Senior Congress leader and former Health Minister Balbir Singh Sidhu has termed the steep increase in commercial gas cylinder prices by the BJP-led central government as a well-planned conspiracy against small traders and common people, who are considered the backbone of the country's economy. Sidhu said that the significant hike in gas cylinder prices in a single day proves that the BJP government neither cares about small businesses nor about the kitchens of ordinary households. People who are already burdened by inflation, unemployment, and taxes are now being further oppressed by rising gas prices. He stated that this decision is a direct economic blow to thousands of families associated with tea vendors, dhaba owners, hotel ope...

ਸੰਤ ਬਾਬਾ ਅਤਰ ਸਿੰਘ ਜੀ ਮਸਤੂਆਣਾ ਸਾਹਿਬ ਵਾਲਿਆਂ ਦੀ ਨਿੱਘੀ ਯਾਦ ਨੂੰ ਸਮਰਪਿਤ ਮਿਸਲ ਸਤਲੁਜ ਵੱਲੋਂ ਮੁਫ਼ਤ ਕਾਨੂੰਨੀ ਸਲਾਹ ਕੈਂਪ ਦਾ ਆਯੋਜਨ

ਸੰਤ ਬਾਬਾ ਅਤਰ ਸਿੰਘ ਜੀ ਮਸਤੂਆਣਾ ਸਾਹਿਬ ਵਾਲਿਆਂ ਦੀ ਨਿੱਘੀ ਯਾਦ ਨੂੰ ਸਮਰਪਿਤ ਮਿਸਲ ਸਤਲੁਜ ਵੱਲੋਂ ਮੁਫ਼ਤ ਕਾਨੂੰਨੀ ਸਲਾਹ ਕੈਂਪ ਦਾ ਆਯੋਜਨ

ਲੋਕਾਂ ਦੇ ਹੱਕਾਂ ਲਈ ਮਿਸਲ ਸਤਲੁਜ ਵੱਲੋਂ ਮੁਫ਼ਤ ਕਾਨੂੰਨੀ ਸਲਾਹ ਕੈਂਪ

ਮਸਤੂਆਣਾ ਸਾਹਿਬ/ਸੰਗਰੂਰ 1 ਫਰਵਰੀ ( ਪੀ ਡੀ ਐਲ ) : ਪੰਥਕ ਤੇ ਲੋਕ-ਹਿਤੈਸ਼ੀ ਜਥੇਬੰਦੀ ਮਿਸਲ ਸਤਲੁਜ ਵੱਲੋਂ ਮਹਾਨ ਸੰਤ, ਸਮਾਜ ਸੁਧਾਰਕ ਅਤੇ ਵਿਦਿਆ ਦੇ ਪ੍ਰਚਾਰਕ ਸੰਤ ਬਾਬਾ ਅਤਰ ਸਿੰਘ ਜੀ ਮਸਤੂਆਣਾ ਸਾਹਿਬ ਵਾਲਿਆਂ ਦੀ ਨਿੱਘੀ ਯਾਦ ਨੂੰ ਸਮਰਪਿਤ ਗੁਰਦੁਆਰਾ ਗੁਰਸਾਗਰ ਮਸਤੂਆਣਾ ਸਾਹਿਬ ਵਿਖੇ ਮੁਫ਼ਤ ਕਾਨੂੰਨੀ ਸਲਾਹ (Free Legal Advice) ਕੈਂਪ ਦਾ ਆਯੋਜਨ ਕੀਤਾ ਜਾ ਰਿਹਾ ਹੈ।

ਇਸ ਕੈਂਪ ਦਾ ਮੁੱਖ ਉਦੇਸ਼ ਆਮ ਲੋਕਾਂ, ਕਿਸਾਨਾਂ, ਮਜ਼ਦੂਰਾਂ, ਵਿਦਿਆਰਥੀਆਂ ਅਤੇ ਪੀੜਤ ਵਰਗਾਂ ਨੂੰ ਉਨ੍ਹਾਂ ਦੇ ਕਾਨੂੰਨੀ ਹੱਕਾਂ ਪ੍ਰਤੀ ਜਾਗਰੂਕ ਕਰਨਾ ਅਤੇ ਉਨ੍ਹਾਂ ਨੂੰ ਮੁਫ਼ਤ ਕਾਨੂੰਨੀ ਮਾਰਗਦਰਸ਼ਨ ਪ੍ਰਦਾਨ ਕਰਨਾ ਸੀ । ਕੈਂਪ ਦੌਰਾਨ ਅਨੁਭਵੀ ਵਕੀਲਾਂ ਵੱਲੋਂ ਜ਼ਮੀਨ-ਜਾਇਦਾਦ, ਪਰਿਵਾਰਕ ਵਿਵਾਦ, ਮਜ਼ਦੂਰੀ ਕਾਨੂੰਨ, ਫੌਜਦਾਰੀ ਮਾਮਲੇ, ਨਾਗਰਿਕ ਹੱਕਾਂ ਸਮੇਤ ਹੋਰ ਕਾਨੂੰਨੀ ਮਸਲਿਆਂ ਬਾਰੇ ਸਲਾਹ ਦਿੱਤੀ ਜਾਵੇਗੀ। ਅਤੇ ਲੋੜਬੰਦ ਸੰਗਤਾਂ ਨੂੰ ਮੁਫ਼ਤ ਕਾਨੂੰਨੀ ਸਹਾਇਤਾ ਦੇਣ ਦਾ ਵਾਅਦਾ ਕੀਤਾ ।

ਇਸ ਮੌਕੇ ਜਥੇਬੰਦੀ ਦੇ ਪ੍ਰਧਾਨ ਅਜੇਪਾਲ ਸਿੰਘ ਬਰਾੜ ਨੇ ਕਿਹਾ ਕਿ ਸੰਤ ਬਾਬਾ ਅਤਰ ਸਿੰਘ ਜੀ ਦਾ ਵਿੱਦਿਆ ਦੇ ਖੇਤਰ ਵਿੱਚ ਬਹੁਤ ਵੱਡਾ ਯੋਗਦਾਨ ਹੈ ਉਨ੍ਹਾਂ ਦੀ ਯਾਦ ਵਿੱਚ ਲਗਾਇਆ ਜਾ ਰਿਹਾ ਇਹ ਕੈਂਪ ਮਿਸਲ ਸਤਲੁਜ ਵੱਲੋਂ ਲੋਕ ਸੇਵਾ ਵੱਲ ਇੱਕ ਨਿਮਾਣਾ ਪਰ ਸੰਕਲਪਬੱਧ ਉਪਰਾਲਾ ਹੈ। ਉਨ੍ਹਾਂ ਕਿਹਾ ਕਿ ਕਾਨੂੰਨੀ ਜਾਣਕਾਰੀ ਦੀ ਘਾਟ ਕਾਰਨ ਆਮ ਨਾਗਰਿਕ ਅਕਸਰ ਆਪਣੇ ਹੱਕਾਂ ਤੋਂ ਵਾਂਝੇ ਰਹਿ ਜਾਂਦੇ ਹਨ,ਜਥੇਬੰਦੀ ਦਾ ਮਕਸਦ ਨਿਆਂ ਨੂੰ ਹਰ ਵਿਅਕਤੀ ਤੱਕ ਪਹੁੰਚਾਉਣਾ ਹੈ। ਹਰਪ੍ਰੀਤ ਸਿੰਘ ਸੰਧੂ ,ਸਤਵੀਰ ਸਿੰਘ, ਅਰਸ਼ਦੀਪ ਸਿੰਘ, ਤਨਮੇ ਗੋਇਲ,ਮਨਸਪ੍ਰੀਤ ਸਿੰਘ ਵਕੀਲ ਸਾਹਿਬ ਨੇ ਸੰਗਤਾਂ ਨੂੰ ਕਾਨੂੰਨੀ ਸੇਵਾਵਾਂ ਦਿੱਤੀਆਂ ।ਉੱਥੇ ਹੀ ਮਿਸਲ ਸਤਲੁਜ ਦੇ ਯੂਥ ਆਗੂ ਯਾਦਵਿੰਦਰ ਸਿੰਘ ਯਾਦੂ ਅਲਾਲ ਨੇ ਕਿਹਾ ਕਿ ਨੌਜਵਾਨ ਵਰਗ ਨੂੰ ਕਾਨੂੰਨੀ ਜਾਗਰੂਕਤਾ ਨਾਲ ਜੋੜਨਾ ਸਮੇਂ ਦੀ ਅਹਿਮ ਲੋੜ ਹੈ। ਉਨ੍ਹਾਂ ਕਿਹਾ ਕਿ ਇਹ ਮੁਫ਼ਤ ਕਾਨੂੰਨੀ ਸਲਾਹ ਕੈਂਪ ਗਰੀਬ, ਮਜ਼ਦੂਰ, ਕਿਸਾਨ ਅਤੇ ਵਿਦਿਆਰਥੀ ਵਰਗ ਲਈ ਵੱਡਾ ਸਹਾਰਾ ਸਾਬਤ ਹੋਵੇਗਾ।ਯਾਦੂ ਨੇ ਕਿਹਾ ਕਿ ਸੰਤ ਬਾਬਾ ਅਤਰ ਸਿੰਘ ਜੀ ਦੀ ਸੋਚ ਸਾਨੂੰ ਸੇਵਾ, ਸਚਾਈ ਅਤੇ ਸਮਾਜਕ ਜ਼ਿੰਮੇਵਾਰੀ ਦਾ ਪਾਠ ਪੜ੍ਹਾਉਂਦੀ ਹੈ, ਜਿਸ ਨੂੰ ਅੱਗੇ ਵਧਾਉਣਾ ਹਰ ਨੌਜਵਾਨ ਦਾ ਫਰਜ਼ ਹੈ। ਉਹਨਾਂ ਨੇ ਕਿਹਾ ਕਿ ਭਵਿੱਖ ਵਿੱਚ ਵੀ ਲੋਕ-ਹਿਤੈਸ਼ੀ ਕਾਰਜ ਲਗਾਤਾਰ ਜਾਰੀ ਰਹਿਣਗੇ। ਇਸ ਮੌਕੇ ਅਮਰਿੰਦਰ ਸਿੰਘ ਤੁੜ, ਹਰਜੀਤ ਸਿੰਘ ਖਿਜਰਾਬਾਦ, ਅਮਰਿੰਦਰ ਸਿੰਘ, ਜਗਸੀਰ ਸਿੰਘ, ਸਿਮਰਨਜੀਤ ਸਿੰਘ ਆਦਿ ਵੱਡੀ ਗਿਣਤੀ ਵਿੱਚ ਮਿਸਲ ਸਤਲੁਜ ਦੇ ਆਗੂ ਹਾਜ਼ਰ ਸਨ।

Comments

Most Popular

ਗੁਰਦੁਆਰਾ ਸਿੰਘ ਸਭਾ ਸੈਕਟਰ 78 ਦੀ ਚੋਣ ਗੁਰਦੁਆਰਾ ਸੰਵਿਧਾਨ ਤੇ ਸਿੱਖ ਰਹਿਤ ਮਰਿਯਾਦਾ ਅਨੁਸਾਰ ਦੁਬਾਰਾ ਹੋਵੇ

ਆਸ਼ਾ ਵਰਕਰਜ਼ ਅਤੇ ਫੈਸਿਲੀਟੇਟਰ ਯੂਨੀਅਨ ਪੰਜਾਬ ਦੀ ਸੂਬਾ ਪੱਧਰੀ ਮੀਟਿੰਗ ਹੋਈ

ਆਂਗਣਵਾੜੀ/ਕਰੇਚ ਵਰਕਰਜ਼ ਯੂਨੀਅਨ, ਚੰਡੀਗੜ੍ਹ ਅਤੇ ਸਮਾਜ ਭਲਾਈ ਵਿਭਾਗ ਦੇ ਡਾਇਰੈਕਟਰ ਵਿਚਕਾਰ ਵਿਆਪਕ ਵਿਚਾਰ-ਵਟਾਂਦਰਾ; ਜ਼ਿਆਦਾਤਰ ਮੰਗਾਂ 'ਤੇ ਸਹਿਮਤੀ ਬਣੀ

ਮਿੱਡ ਡੇ ਮੀਲ ਵਰਕਰਾਂ ਵਲੋਂ ਵਿਧਾਇਕ ਨੂੰ ਮੰਗ ਪੱਤਰ,

ਲੋਕ ਨਿਰਮਾਣ ਵਿਭਾਗ ਦੇ ਕਾਮਿਆਂ ਵੱਲੋਂ ਤਨਖਾਹ ਲਈ ਰੋਸ ਧਰਨਾ

ਪੰਜਾਬ ਅਤੇ ਚੰਡੀਗੜ੍ਹ ਮਨੁੱਖੀ ਅਧਿਕਾਰ ਕਮਿਸ਼ਨ ਵੱਲੋਂ ਆਯੋਜਿਤ ਲੀਡਰਸ਼ਿਪ ਕਨਕਲੇਵ ਵਿੱਚ ਜਸਟਿਸ ਹਰਕੇਸ਼ ਮਨੂਜਾ ਨੇ ਮਨੁੱਖੀ ਅਧਿਕਾਰਾਂ ਦੀ ਰੱਖਿਆ ਅਤੇ ਕਮਜ਼ੋਰ ਵਰਗਾਂ ਨੂੰ ਨਿਆਂ ਪ੍ਰਦਾਨ ਕਰਨ ਵਿੱਚ ਸੰਸਥਾਵਾਂ ਅਤੇ ਸਿਵਲ ਸਮਾਜ ਦੀ ਮਹੱਤਵਪੂਰਨ ਭੂਮਿਕਾ 'ਤੇ ਜ਼ੋਰ ਦਿੱਤਾ

Elections for Gurdwara Singh Sabha, Sector 78, Must Be Held Anew in Accordance with the Gurdwara Constitution and Sikh Rehat Maryada

ਕਰੁਣਾ, ਪਿਆਰ ਅਤੇ ਸਹਿ-ਅਸਤਿਤਵ ਦਾ ਜੀਵੰਤ ਉਤਸਵ

ਫੈਡਰੇਸ਼ਨ ਦੀ ਅਗਵਾਈ ਵਿੱਚ, ਆਂਗਣਵਾੜੀ ਅਤੇ ਕਰੈਚ ਵਰਕਰਾਂ ਦੇ ਇੱਕ ਵਫ਼ਦ ਨੇ ਪ੍ਰਸ਼ਾਸਨ ਦੀ ਸਮਾਜ ਭਲਾਈ ਕਮੇਟੀ ਦੇ ਚੇਅਰਮੈਨ ਸ਼੍ਰੀ ਸੱਤਿਆ ਪਾਲ ਜੈਨ ਨਾਲ ਮੁਲਾਕਾਤ ਕੀਤੀ ਅਤੇ ਆਪਣੀਆਂ ਮੰਗਾਂ ਦਾ ਇੱਕ ਮੰਗ ਪੱਤਰ ਸੌਂਪਿਆ

ਚੰਡੀਗੜ੍ਹ ਸੈਕਟਰ 27 ਸਥਿਤ ਸ਼੍ਰੀ ਦਿਗੰਬਰ ਜੈਨ ਮੰਦਿਰ ਵਿਖੇ ਪੂਜਯ ਮੁਨੀ ਸ਼੍ਰੀ ਪ੍ਰਤੀਕ ਸਾਗਰ ਜੀ ਮਹਾਰਾਜ ਦਾ ਸ਼ਾਨਦਾਰ ਆਗਮਨ