Skip to main content

Sukhbir Badal: Door-to-Door ‘Chittar’ (sandals) Await AAP Leaders Across Punjab

Sukhbir Badal: Door-to-Door ‘Chittar’ (sandals) Await AAP Leaders Across Punjab SAD President Cautions Govt Employees: Kejriwal & Mann are both thugs, don’t believe them till you get your entire DA Announces creation of a New Jalalabad, medical and veterinary college & an end to road tax on ‘gareeb da gadda’ (motorcycle) once SAD forms the govt   Jalalabad/Chandigarh 18 September ( Ranjeet Singh Dhaliwal ) : Shiromani Akali Dal (SAD) president Sukhbir Singh Badal today hit out at the Aam Aadmi Party who announced their door-to-door campaign earlier today. Speaking at the ‘Punjab Bachao’ rally in Jalalabad, Sukhbir Badal said, “Door-to-door Chittar (sandals) await all the leaders of AAP. Let them start going to villages and see what happens to them when the police is not there to protect them! People of Punjab who are demanding accountability on drugs and the total collapse of law and order will show them stars!’ He further appealed to Punjabis to unite to rid Punjab of...

ਜੁਬਾਨਬੰਦੀ ਅਤੇ ਝੂਠੇ ਪਰਚਿਆਂ ਖ਼ਿਲਾਫ਼ ਡੀ.ਸੀ. ਦਫ਼ਤਰ ਅੰਮ੍ਰਿਤਸਰ ਸਾਹਿਬ ਵਿਖੇ ਵਿਸ਼ਾਲ ਮੁਜ਼ਾਹਰਾ, ਵੱਡੀ ਗਿਣਤੀ ਵਿੱਚ ਲੋਕਾਂ ਦੀ ਸ਼ਮੂਲੀਅਤ

ਜੁਬਾਨਬੰਦੀ ਅਤੇ ਝੂਠੇ ਪਰਚਿਆਂ ਖ਼ਿਲਾਫ਼ ਡੀ.ਸੀ. ਦਫ਼ਤਰ ਅੰਮ੍ਰਿਤਸਰ ਸਾਹਿਬ ਵਿਖੇ ਵਿਸ਼ਾਲ ਮੁਜ਼ਾਹਰਾ, ਵੱਡੀ ਗਿਣਤੀ ਵਿੱਚ ਲੋਕਾਂ ਦੀ ਸ਼ਮੂਲੀਅਤ

ਅਮ੍ਰਿਤਸਰ 27 ਫਰਵਰੀ ( ਪੀ ਬੀ ਐਲ ) : “ਪ੍ਰੈੱਸ ਦੀ ਆਜ਼ਾਦੀ ਬਹਾਲ ਕਰੋ ਸੰਘਰਸ਼ ਕਮੇਟੀ” ਦੇ ਸੱਦੇ ’ਤੇ ਅੱਜ 27 ਫਰਵਰੀ ਨੂੰ ਸ਼੍ਰੀ ਅੰਮ੍ਰਿਤਸਰ ਸਾਹਿਬ ਵਿਖੇ ਡੀ.ਸੀ. ਦਫ਼ਤਰ ਸਾਹਮਣੇ ਜੁਬਾਨਬੰਦੀ ਅਤੇ ਦਬਾਉ ਨੀਤੀਆਂ ਦੇ ਵਿਰੋਧ ਵਿੱਚ ਵਿਸ਼ਾਲ ਮੁਜ਼ਾਹਰਾ ਕੀਤਾ ਗਿਆ। ਇਸ ਮੁਜ਼ਾਹਰੇ ਵਿੱਚ ਵੱਖ-ਵੱਖ ਜਨਤਕ ਜਥੇਬੰਦੀਆਂ, ਪੱਤਰਕਾਰਾਂ, ਕਾਰਕੁੰਨਾਂ ਅਤੇ ਆਮ ਲੋਕਾਂ ਨੇ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰਦਿਆਂ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਗਟਾਇਆ ਅਤੇ ਪ੍ਰੈੱਸ ਦੀ ਆਜ਼ਾਦੀ ਬਹਾਲ ਕਰਨ ਦੀ ਮੰਗ ਕੀਤੀ। ਸੰਘਰਸ਼ ਕਮੇਟੀ ਵੱਲੋਂ ਦੱਸਿਆ ਗਿਆ ਕਿ ਪੱਤਰਕਾਰ ਮਨਿੰਦਰ ਸਿੱਧੂ, RTI ਕਾਰਕੁੰਨ ਮਾਨਿਕ ਗੋਇਲ, ਮਨਦੀਪ ਮੱਕੜ, ਮਿੰਟੂ ਗੂਰੂਸਰੀਆ ਸਮੇਤ ਕਰੀਬ ਦਸ ਲੋਕਾਂ ਖ਼ਿਲਾਫ਼ ਗੈਰ-ਜ਼ਮਾਨਤੀ ਧਾਰਾਵਾਂ ਹੇਠ ਦਰਜ ਕੀਤੇ ਗਏ ਪਰਚੇ ਲੋਕਤੰਤਰਕ ਅਧਿਕਾਰਾਂ ’ਤੇ ਸਿੱਧਾ ਹਮਲਾ ਹਨ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਸਰਕਾਰ ਵੱਲੋਂ ਆਜ਼ਾਦ ਮੀਡੀਆ ਚੈਨਲਾਂ ਨੂੰ ਦਬਾਉਣ ਅਤੇ ਬੰਦ ਕਰਵਾਉਣ ਦੀਆਂ ਕੋਸ਼ਿਸ਼ਾਂ ਨਿੰਦਣਯੋਗ ਹਨ। ਬਠਿੰਡਾ ਤੋਂ ਬਾਅਦ ਅੰਮ੍ਰਿਤਸਰ ਸਾਹਿਬ ਵਿੱਚ ਕੀਤਾ ਗਿਆ ਇਹ ਦੂਜਾ ਵਿਸ਼ਾਲ ਮੁਜ਼ਾਹਰਾ ਹੈ।

ਮੁਜ਼ਾਹਰੇ ਨੂੰ ਸੰਬੋਧਨ ਕਰਦਿਆਂ ਵੱਖ-ਵੱਖ ਜਥੇਬੰਦੀਆਂ ਦੇ ਬੁਲਾਰਿਆਂ ਨੇ ਕਿਹਾ ਕਿ ਪੰਜਾਬ ਵਿੱਚ ਬੋਲਣ ਦੀ ਆਜ਼ਾਦੀ ਨੂੰ ਕੁਚਲਿਆ ਜਾ ਰਿਹਾ ਹੈ ਅਤੇ ਸੱਚ ਸਾਹਮਣੇ ਲਿਆਉਣ ਵਾਲੇ ਪੱਤਰਕਾਰਾਂ ਅਤੇ ਕਾਰਕੁੰਨਾਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਜਵਾਬਦੇਹੀ ਦੇਣ ਦੀ ਬਜਾਏ ਸਵਾਲ ਪੁੱਛਣ ਵਾਲਿਆਂ ਨੂੰ ਝੂਠੇ ਪਰਚਿਆਂ ਅਤੇ ਦਬਾਉ ਰਾਹੀਂ ਚੁੱਪ ਕਰਵਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਬੁਲਾਰਿਆਂ ਨੇ ਕਿਹਾ ਕਿ ਡਿਜੀਟਲ ਮਾਧਿਅਮਾਂ ’ਤੇ ਵੀ ਦਬਾਉ ਬਣਾਇਆ ਜਾ ਰਿਹਾ ਹੈ ਅਤੇ ਪੱਤਰਕਾਰਾਂ ਅਤੇ ਕਾਰਕੁੰਨਾਂ ਦੇ ਸੋਸ਼ਲ ਮੀਡੀਆ ਪੇਜਾਂ ਅਤੇ ਚੈਨਲਾਂ ’ਤੇ ਝੂਠੀਆਂ ਕਾਪੀਰਾਈਟ ਸਟਰਾਈਕਾਂ ਕਰਵਾ ਕੇ ਉਨ੍ਹਾਂ ਦੀ ਆਵਾਜ਼ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਥੋਂ ਤੱਕ ਕਿ ਜਨਤਕ ਬਿਆਨਾਂ ਅਤੇ ਤਸਵੀਰਾਂ ’ਤੇ ਵੀ ਸਟਰਾਈਕਾਂ ਮਾਰ ਕੇ ਸਮੱਗਰੀ ਹਟਵਾਉਣ ਦੇ ਯਤਨ ਕੀਤੇ ਜਾ ਰਹੇ ਹਨ।
ਉਨ੍ਹਾਂ ਕਿਹਾ ਕਿ ਪੱਤਰਕਾਰਾਂ ਨੂੰ ਤਲਬ ਕਰਨਾ, ਉਨ੍ਹਾਂ ਦੇ ਪਰਿਵਾਰਾਂ ਨੂੰ ਦਬਾਉਣਾ ਅਤੇ ਸੋਸ਼ਲ ਮੀਡੀਆ ’ਤੇ ਉਨ੍ਹਾਂ ਦੀ ਆਵਾਜ਼ ਨੂੰ ਰੋਕਣਾ ਪ੍ਰੈੱਸ ਦੀ ਆਜ਼ਾਦੀ ’ਤੇ ਗੰਭੀਰ ਹਮਲਾ ਹੈ। ਇਹ ਰੁਝਾਨ ਲੋਕਤੰਤਰ ਲਈ ਖਤਰਨਾਕ ਹੈ ਅਤੇ ਇਸਨੂੰ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਸੰਘਰਸ਼ ਕਮੇਟੀ ਦੇ ਮੈਂਬਰਾਂ ਨੇ ਕਿਹਾ ਕਿ ਇਹ ਲੜਾਈ ਸਿਰਫ਼ ਪੱਤਰਕਾਰਾਂ ਜਾਂ ਕਾਰਕੁੰਨਾਂ ਦੀ ਨਹੀਂ, ਸਗੋਂ ਹਰ ਉਸ ਨਾਗਰਿਕ ਦੀ ਲੜਾਈ ਹੈ ਜੋ ਆਪਣੇ ਹੱਕਾਂ ਅਤੇ ਸੱਚ ਲਈ ਖੜ੍ਹਾ ਹੈ। ਉਨ੍ਹਾਂ ਐਲਾਨ ਕੀਤਾ ਕਿ ਜੇਕਰ ਦਰਜ ਕੀਤੇ ਗਏ ਝੂਠੇ ਪਰਚੇ ਰੱਦ ਨਾ ਕੀਤੇ ਗਏ ਅਤੇ ਦਬਾਉ ਦੀਆਂ ਨੀਤੀਆਂ ਬੰਦ ਨਾ ਕੀਤੀਆਂ ਗਈਆਂ ਤਾਂ ਇਹ ਸੰਘਰਸ਼ ਪੰਜਾਬ ਭਰ ਵਿੱਚ ਹੋਰ ਤੇਜ਼ ਕੀਤਾ ਜਾਵੇਗਾ। ਮਾਲਵੇ ਅਤੇ ਮਾਝੇ ਤੋਂ ਬਾਅਦ ਦੁਆਬੇ ਵਿੱਚ ਵੀ ਵੱਡੇ ਪੱਧਰ ’ਤੇ ਪ੍ਰੋਗਰਾਮ ਉਲੀਕਿਆ ਜਾਵੇਗਾ। ਅੰਤ ਵਿੱਚ ਸੰਘਰਸ਼ ਕਮੇਟੀ ਵੱਲੋਂ ਸਮੂਹ ਜਨਤਾ ਅਤੇ ਜਥੇਬੰਦੀਆਂ ਦਾ ਧੰਨਵਾਦ ਕਰਦਿਆਂ ਕਿਹਾ ਗਿਆ ਕਿ ਲੋਕਾਂ ਦੀ ਵੱਡੀ ਸ਼ਮੂਲੀਅਤ ਇਹ ਸਾਬਤ ਕਰਦੀ ਹੈ ਕਿ ਪੰਜਾਬ ਦੇ ਲੋਕ ਆਪਣੇ ਹੱਕਾਂ ਅਤੇ ਪ੍ਰੈੱਸ ਦੀ ਆਜ਼ਾਦੀ ਲਈ ਜਾਗਰੂਕ ਹਨ ਅਤੇ ਇਹ ਸੰਘਰਸ਼ ਜਾਰੀ ਰਹੇਗਾ। ਇਸ ਮੌਕੇ SDM -2 ਗੁਰੰਮਦਰ ਸਿੰਘ , SP ਹਰਪਾਲ ਸਿੰਘ ਅਤੇ ਹੋਰ ਪ੍ਰਸ਼ਸ਼ਨਿਕ ਅਧਿਕਾਰੀਆਂ ਨੇ ਪਹੁੰਚ ਕੇ ਮੰਗ ਪੱਤਰ ਲਿਆ ਅਤੇ ਮੁੱਖਮੰਤਰੀ ਤੱਕ ਪਹੁੰਚਾ ਕਮੇਟੀ ਦੀਆਂ ਸਾਰੀਆਂ ਮੰਗਾਂ ਮੰਨੀਆਂ ਜਾਣਗੀਆਂ। 
ਇਸ ਮੌਕੇ ਵੱਡੇ ਪੱਧਰ ਤੇ ਜਨਤਕ ਜਥੇਬੰਦੀਆਂ ਹਾਜ਼ਰ ਸਨ, ਜਿਨ੍ਹਾਂ ਵਿੱਚ ਕਿਰਤੀ ਕਿਸਾਨ ਯੂਨੀਅਨ, ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ, ਕਿਸਾਨ ਮਜਦੂਰ ਸੰਘਰਸ਼ ਕਮੇਟੀ, ਭਾਕਿਯੂ ਡਕੌਂਦਾ (ਧਨੇਰ), ਭਾਕਿਯੂ ਡਕੌਂਦਾ (ਬੁਰਜਗਿੱਲ), ਨੌਜਵਾਨ ਭਾਰਤ ਸਭਾ, ਪੰਜਾਬ ਸਟੂਡੈਂਟਸ ਯੂਨੀਅਨ, ਜਮਹੂਰੀ ਅਧਿਕਾਰ ਸਭਾ, ਤਰਕਸ਼ੀਲ ਸੋਸਾਇਟੀ, ਪੀ ਆਰ ਟੀ ਸੀ ਪਨਬਸ ਕੰਟਰੈਕਟ ਵਰਕਰਜ ਯੂਨੀਅਨ, ਸ਼ਹੀਦ ਭਗਤ ਸਿੰਘ ਨੌਜਵਾਨ ਸਭਾ, ਡੇਮੋਕ੍ਰੇਟਿਕ ਟੀਚਰਜ਼ ਯੂਨੀਅਨ, ਡੇਮੋਕ੍ਰੇਟਿਕ ਮੁਲਾਜ਼ਮ ਮੋਰਚਾ, ਆਸ਼ਾ ਵਰਕਰਜ ਯੂਨੀਅਨ,ਇਫਟੂ, ਸੀ ਟੀ ਯੂ ਪੰਜਾਬ, ਪੇਂਡੂ ਮਜ਼ਦੂਰ ਯੂਨੀਅਨ ਪੰਜਾਬ, ਬੇਰੁਜਗਾਰ ਸਾਂਝਾ ਮੋਰਚਾ, ਤਰਕਸ਼ੀਲ ਸੋਸਾਇਟੀ,ਟੈਕਨੀਕਲ ਸਰਵਿਸਿਜ਼ ਯੂਨੀਅਨ, ਭਾਕਿਯੂ ਕ੍ਰਾਂਤੀਕਾਰੀ ਪੰਜਾਬ,ਗੁਰੂਨਾਨਕ ਦੇਵ ਯੂਨੀਵਰਸਿਟੀ ਪੈਨਸ਼ਨਰਜ਼ ਐਸੋਸੀਏਸ਼ਨ, ਕੁੱਲ ਹਿੰਦ ਕਿਸਾਨ ਸਭਾ, ਆਜ਼ਾਦ ਕਿਸਾਨ ਸੰਘਰਸ਼ ਕਮੇਟੀ ਪੰਜਾਬ, ਸ਼ਹੀਦ ਭਗਤ ਸਿੰਘ ਪ੍ਰੈੱਸ ਐਸੋਸੀਏਸ਼ਨ, ਪੰਜਾਬ ਅਤੇ ਚੰਡੀਗੜ੍ਹ ਜਰਨਲਿਸਟ ਯੂਨੀਅਨ, ਗੁਰੂ ਰਾਮਦਾਸ ਸਿੰਘ ਸਭਾ, ਕਿਸਾਨ ਮਜਦੂਰ ਨੌਜਵਾਨ ਏਕਤਾ, ਭੀਮ ਐਕਸ਼ਨ ਕਮੇਟੀ, ਮਜਦੂਰ ਐਕਸ਼ਨ ਕਮੇਟੀ , ਡੇਮੋਕ੍ਰੇਟਿਕ ਜੰਗਲਾਤ ਮੁਲਾਜ਼ਮ ਯੂਨੀਅਨ, ਡੇਮੋਕ੍ਰੇਟਿਕ ਆਸ਼ਾ ਵਰਕਰਜ ਯੂਨੀਅਨ, ਮਿਡ ਡੇ ਮੀਲ ਵਰਕਰਜ ਯੂਨੀਅਨ, ਟੈਕਨੀਕਲ ਅਤੇ ਮਕੇਨਿਕਲ਼ ਮੁਲਾਜ਼ਮ ਯੂਨੀਅਨ, ਡੇਮੋਕ੍ਰੇਟਿਕ ਜਲ ਸਰੋਤ ਵਰਕਰਜ ਯੂਨੀਅਨ, ਐਪਸੋ ਅੰਮ੍ਰਿਤਸਰ,ਡੇਮੋਕ੍ਰੇਟਿਕ ਮੁਲਾਜ਼ਮ ਫੋਰਮ, ਏਟਕ ਡੀ ਐਮ ਐੱਫ, ਮਿਸਲ ਸਤਲੁਜ, ਪੀ ਐਸ ਐਸ ਐੱਫ, ਚੰਡੀਗੜ੍ਹ, ਪੈਰਾ ਮੈਡੀਕਲ ਐਸਸੀਏਸ਼ਨ, ਪੰਜਾਬ ਰੋਡਵੇਜ਼ ਜਥੇਬੰਦੀ, ਕ੍ਰਾਂਤੀਕਾਰੀ ਕਿਸਾਨ ਯੂਨੀਅਨ, ਮਹਿਤਾ ਪ੍ਰੈੱਸ ਕਲੱਬ, ਸਾਬਕਾ ਸੈਨਿਕ ਸੰਘਰਸ਼ ਕਮੇਟੀ, ਵੇਰਕਾ ਮਿਲਕ ਪਲਾਂਟ ਯੂਨੀਅਨ ਆਦਿ ਸ਼ਾਮਲ ਸਨ।

Comments

Most Popular

ਅਧਿਆਪਕਾਂ ਨੇ ਭਰੀ ਹੁੰਕਾਰ, ਅਧਿਆਪਕ ਦਿਵਸ ’ਤੇ ਬਲੈਕ ਡੇ ਮਨਾਇਆ ਜਾਵੇਗਾ; 4 ਸਤੰਬਰ ਨੂੰ ਪ੍ਰੋਟੈਸਟ ਅਤੇ ਗਵਰਨਰ ਹਾਊਸ ਮਾਰਚ ਦਾ ਐਲਾਨ

ਆਂਗਣਵਾੜੀ ਮੁਲਾਜ਼ਮ ਪੰਜਾਬ CITU ਦੀ ਸੰਸਥਾਪਕ ਅਤੇ ਪਹਿਲੀ ਸੂਬਾ ਪ੍ਰਧਾਨ ਭੈਣ ਧਰਮਜੀਤ ਕੌਰ ਜੀ ਦਾ ਵਿਛੋੜਾ — ਆਂਗਣਵਾੜੀ ਲਹਿਰ ਲਈ ਨਾ ਪੂਰਾ ਹੋਣ ਵਾਲਾ ਘਾਟਾ

ਵਿਸ਼ੇਸ਼ ਜ਼ਰੂਰਤਾਂ ਵਾਲੇ ਬੱਚਿਆਂ ਲਈ ਆਪਣੀ ਤਰ੍ਹਾਂ ਦਾ ਪਹਿਲਾ ਮਾਂ-ਬੱਚਾ ਬੈਡਮਿੰਟਨ ਟੂਰਨਾਮੈਂਟ ਚੰਡੀਗੜ੍ਹ ਵਿੱਚ ਸਮਾਪਤ

ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਨਾਲ ਕਰਮਚਾਰੀ ਯੂਨੀਅਨ ਵੱਲੋਂ ਮੁਲਾਕਾਤ; ਮੁਲਾਜ਼ਮਾਂ ਨੇ ਮੰਗਾਂ ਸਬੰਧੀ ਮੰਗ ਪੱਤਰ ਸੌਂਪਿਆ

ਪੰਜਾਬ ਸਰਕਾਰ ਵਿਧਾਨ ਸਭਾ ਸੈਸ਼ਨ ਵਿੱਚ ਪੰਜਾਬ ਪੁਨਰਗਠਨ ਐਕਟ ਦੀਆਂ ਧਾਰਾਵਾਂ 78,79 ਅਤੇ 80 ਨੂੰ ਰੱਦ ਕਰਨ ਦਾ ਮਤਾ ਪਾਸ ਕਰਕੇ ਲੋਕ ਸਭਾ ਨੂੰ ਭੇਜੇ

ਸਾਥੀ ਸੁਖਚੈਨ ਸਿੰਘ ਖਹਿਰਾ ਦੀ ਸਕੱਤਰੇਤ ਤੋਂ ਕੀਤੀ ਬਦਲੀ ਦੀ ਤਿੱਖੇ ਸ਼ਬਦਾਂ ਵਿੱਚ ਨਿਖੇਧੀ, ਮੁੱਖ ਮੰਤਰੀ ਟਕਰਾ ਦੀ ਨੀਤੀ ਛੱਡ ਕੇ ਗੱਲਬਾਤ ਦਾ ਰਾਹ ਫੜੇ - ਸਾਂਝੀ ਤਾਲਮੇਲ ਕਮੇਟੀ

Punjab Education Department Women Officials and Employees Celebrate Teej Festival with Great Enthusiasm in Mohali

ਮੋਹਾਲੀ ਵਿੱਚ ਸਿੱਖਿਆ ਵਿਭਾਗ ਦੀਆਂ ਮਹਿਲਾ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਧੂਮਧਾਮ ਨਾਲ ਮਨਾਇਆ ਤੀਆਂ ਦਾ ਤਿਉਹਾਰ

ਚੰਡੀਗੜ੍ਹ ਮੋਰਚਾ ਚੌਥਾ ਦਿਨ ਭਾਰੀ ਮੀਂਹ ਵਿੱਚ ਵੀ ਡਟੇ ਰਹੇ ਕਿਸਾਨ

ਸ਼ੈਲਬੀ ਹਸਪਤਾਲ ਮੋਹਾਲੀ ਨੇ 24×7 ਕਾਰਡੀਅਕ ਹੈਲਪਲਾਈਨ ਲਾਂਚ ਕੀਤੀ