Skip to main content

Balbir Singh Sidhu launches a sharp attack on the BJP government over the hike in commercial gas cylinder prices

Balbir Singh Sidhu launches a sharp attack on the BJP government over the hike in commercial gas cylinder prices The Congress will strongly oppose every anti-people policy that affects people's kitchens S.A.S.Nagar 2 May ( Ranjeet Singh Dhaliwal ) : Senior Congress leader and former Health Minister Balbir Singh Sidhu has termed the steep increase in commercial gas cylinder prices by the BJP-led central government as a well-planned conspiracy against small traders and common people, who are considered the backbone of the country's economy. Sidhu said that the significant hike in gas cylinder prices in a single day proves that the BJP government neither cares about small businesses nor about the kitchens of ordinary households. People who are already burdened by inflation, unemployment, and taxes are now being further oppressed by rising gas prices. He stated that this decision is a direct economic blow to thousands of families associated with tea vendors, dhaba owners, hotel ope...

ਪੁਲਿਸ ਵਲੋਂ ਐਨਕਾਉਂਟਰ 'ਚ ਮਾਰੇ ਨੌਜਵਾਨ ਅਤੇ ਪੁਲੀਸ ਪੋਸਟ ਵਿਚ ਸ਼ਹੀਦ ਹੋਏ ਏ ਐਸ ਆਈ ਦੇ ਘਰ ਪੁੱਜੇ ਬਿਕਰਮ ਸਿੰਘ ਮਜੀਠੀਆ

ਪੁਲਿਸ ਵਲੋਂ ਐਨਕਾਉਂਟਰ 'ਚ ਮਾਰੇ ਨੌਜਵਾਨ ਅਤੇ ਪੁਲੀਸ ਪੋਸਟ ਵਿਚ ਸ਼ਹੀਦ ਹੋਏ ਏ ਐਸ ਆਈ ਦੇ ਘਰ ਪੁੱਜੇ ਬਿਕਰਮ ਸਿੰਘ ਮਜੀਠੀਆ

ਸਿੱਖ ਨੌਜਵਾਨ ਦੇ " ਫੇਕ ਐਨਕਾਉਂਟਰ" ਨੇ ਪੰਜਾਬ ਦੇ ਕਾਲੇ ਦੌਰ ਦੀ ਯਾਦ ਦਵਾਈ : ਮਜੀਠੀਆ

ਕਿਹਾ, ਦਿੱਲੀ ਵਾਲਿਆਂ ਦੇ ਇਸ਼ਾਰੇ 'ਤੇ ਕੀਤੀ ਜਾ ਰਹੀ ਪੰਜਾਬ ਦੇ ਨੌਜਵਾਨਾਂ ਦੀ ' ਨਸਲਕੁਸ਼ੀ 

ਮੁੱਖ ਮੰਤਰੀ, ਡੀਜੀਪੀ 'ਤੇ 302 ਦਾ ਮੁੱਕਦਮਾ ਦਰਜ ਕਰਨ ਦੇ ਨਾਲ ਮਾਮਲੇ ਦੀ ਸੀਬੀਆਈ ਜਾਂਚ ਕੀਤੀ ਮੰਗ

ਚੰਡੀਗੜ੍ਹ/ਗੁਰਦਾਸਪੁਰ 26 ਫਰਵਰੀ ( ਰਣਜੀਤ ਧਾਲੀਵਾਲ ) : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਅੱਜ ਪੰਜਾਬ ਪੁਲਿਸ ਵੱਲੋਂ ਬੀਤੇ ਦਿਨੀ ਗੁਰਦਾਸਪੁਰ ਪੁਲਿਸ ਮੁਲਾਜ਼ਮਾਂ ਦੇ ਕਤਲ ਕਾਂਡ ਮਾਮਲੇ 'ਚ ਦੋਸ਼ੀ ਬਣਾ ਕੇ ਝੂਠੇ ਪੁਲਿਸ ਮੁਕਾਬਲੇ 'ਚ ਮਾਰੇ ਨੌਜਵਾਨ ਰਣਜੀਤ ਸਿੰਘ ਦੇ ਘਰ ਪਿੰਡ ਆਦੀਆਂ ਪੁੱਜੇ l ਬਿਕਰਮ ਮਜੀਠਿਆ ਨੇ ਜਿੱਥੇ ਝੂਠੇ ਮੁਕਾਬਲੇ ਵਿਚ ਮਾਰੇ ਨੌਜਵਾਨ ਰਣਜੀਤ ਸਿੰਘ ਦੇ ਪਰਿਵਾਰ ਨਾਲ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਓਥੇ ਇਸ ਮਾਮਲੇ ਚ ਬੋਲਦਿਆਂ ਕਿਹਾ ਕਿ ਪੰਜਾਬ ਦੇ ਸਿੱਖ ਨੌਜਵਾਨ ਦੇ " ਫੇਕ ਐਨਕਾਉਂਟਰ" (ਝੂਠੇ ਪੁਲਿਸ ਮੁਕਾਬਲੇ) ਨੇ ਪੰਜਾਬ ਦੇ ਕਾਲੇ ਦੌਰ ਦੀ ਯਾਦ ਦਵਾ ਦਿੱਤੀ ਹੈ l ਮਜੀਠੀਆ ਨੇ ਦੋਸ਼ ਲਾਉਂਦਿਆਂ ਕਿਹਾ ਕਿ ਦਿੱਲੀ ਵਾਲਿਆਂ ਦੇ ਇਸ਼ਾਰੇ 'ਤੇ ਪੰਜਾਬ ਦੇ ਨੌਜਵਾਨਾਂ ਦੀ ' ਨਸਲਕੁਸ਼ੀ ' ਕੀਤੀ ਜਾ ਰਹੀ ਹੈ ਜਿਸ ਨਾਲ ਸਾਰੇ ਪੰਜਾਬ ਵਿੱਚ ਡਰ ਅਤੇ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ l

ਉਨ੍ਹਾਂ ਇਸ ਮਾਮਲੇ 'ਚ ਮੁੱਖ ਮੰਤਰੀ ਭਗਵੰਤ ਮਾਨ, ਸੂਬੇ ਦੇ ਕਾਰਜਕਾਰੀ ਡੀਜੀਪੀ ਗੌਰਵ ਯਾਦਵ 'ਤੇ 302 ਦਾ ਮੁੱਕਦਮਾ ਦਰਜ ਕਰਨ ਕਰਨਾ ਚਾਹੀਦਾ ਹੈ l ਉਨ੍ਹਾਂ ਕਿਹਾ ਕਿ ਸੂਬੇ ਦਾ ਗ੍ਰਹਿ ਮੰਤਰੀ ਹੋਣ ਦੇ ਨਾਤੇ ਭਗਵੰਤ ਮਾਨ ਅਤੇ ਗੌਰਵ ਯਾਦਵ ਦੇ ਪੁਲਿਸ ਮੁਖੀ ਹੋਣ ਦੇ ਨਾਤੇ ਇਸ ਬੇਦੋਸ਼ੇ ਨੌਜਵਾਨ ਦੇ ਕਤਲ ਦੀ ਜਿੰਮੇਵਾਰੀ ਬਣਦੀ ਹੈ l ਉੱਨਾ ਕਿਹਾ ਕਿ ਇਸ ਕਤਲ ਕਾਂਡ ਅਤੇ ਝੂਠੇ ਪੁਲਿਸ ਮੁਕਾਬਲੇ ਦੀ  ਸੀਬੀਆਈ ਜਾਂਚ ਹੋਣੀ ਚਾਹੀਦੀ ਹੈ ਤਾਂ ਜੌ ਇਸ ਝੂਠੇ ਪੁਲਿਸ ਮੁਕਾਬਲੇ ਦਾ ਸੱਚ ਸਾਹਮਣੇ ਆ ਸਕੇ  ਕਿ ਇਸ ਕਤਲ ਕਾਂਡ ਦੀ ਸਾਜ਼ਿਸ਼ ਜਿਸਦੇ ਕਹਿਣ ਉੱਤੇ ਅਤੇ ਕਿਉਂ ਰਚੀ ਗਈ l 

ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਇੱਕ ਸਵਾਲ ਦੇ ਜਵਾਬ ਚ ਉਂਨਾਂ ਕਿਹਾ ਕਿ ਇਹ ਮਾਮਲਾ ਪਹਿਲੇ ਦਿਨ ਤੋਂ ਸ਼ੱਕੀ ਸੀ ਕਿਉਂਕਿ ਮੁੱਖ ਮੰਤਰੀ ਭਗਵੰਤ ਵਲੋਂ ਪਹਿਲੇ ਹੀ ਦਿਨ ਦੋ ਪੁਲਿਸ ਮੁਲਾਜ਼ਮਾਂ ਦੇ ਕਤਲ ਕਾਂਡ ਵਿੱਚ ਗੈਰ ਜਿੰਮੇਵਾਰਾਨਾ ਬਿਆਨ ਦਿੱਤਾ ਗਿਆ ਕਿ ਦੋਵੇਂ ਪੁਲਿਸ ਵਾਲੇ ਆਪਸ ਵਿੱਚ ਝਗੜੇ ਦੌਰਾਨ ਮਾਰੇ ਗਏ ਹਨ ਜਦਕਿ ਪੁਲਿਸ ਵਲੋਂ ਵੀ ਆਪਣੀ ਥਿਊਰੀ ਬਾਰ ਬਾਰ ਬਦਲੀ ਜਾ ਰਹੀ ਹੈ l ਉਨ੍ਹਾਂ ਕਿਹਾ ਕਿ ਪੁਲਿਸ ਵਾਲਿਆਂ ਦੇ ਕਤਲ ਦੀ ਜਿੰਮੇਵਾਰੀ ਇੱਕ ਗੈਂਗਸਟਰ ਗਰੁੱਪ ਵਲੋਂ ਲਈ ਗਈ ਸੀ ਪਰ ਉਸਦੀ ਜਾਂਚ ਕਰਨ ਦੀ ਬਜਾਏ ਪੁਲਿਸ ਨੇ ਆਪਣੀ ਨਲਾਇਕੀ ਛੁਪਾਉਣ ਲਈ ਜਾਂ ਕਿਸੇ ਕਿਸਮ ਦੇ ਸਿਆਸੀ ਦਬਾਅ ਹੇਠ ਝੂਠਾ ਪੁਲਿਸ ਮੁਕਾਬਲਾ ਬਣਾ ਕੇ ਇੱਕ ਬੇਦੋਸ਼ੇ ਨੌਜਵਾਨ ਦਾ ਕਤਲ ਕਰ ਦਿੱਤਾ ਗਿਆ, ਜਿਸਦੀ ਸ਼੍ਰੋਮਣੀ ਅਕਾਲੀ ਦਲ ਸਖਤ ਸ਼ਬਦਾਂ ਵਿੱਚ ਨਿਖੇਧੀ ਕਰਦਾ ਹੈ ਉੱਥੇ ਪਰਿਵਾਰ ਨੂੰ ਇਨਸਾਫ਼ ਦਵਾਉਣ ਲਈ ਹਰ ਲੜਾਈ ਲੜੇਗਾ l 

ਉਨ੍ਹਾਂ ਕਿਹਾ ਕਿ ਇਸਤੋਂ ਪਹਿਲਾਂ ਵੀ ਮੁਹਾਲੀ ਚ ਹੋਏ ਇੱਕ ਐਨਕਾਉਂਟਰ ਦੌਰਾਨ ਪੁਲਿਸ ਵਲੋਂ ਇਹੀ ਦਾਅਵਾ ਕੀਤਾ ਗਿਆ ਸੀ ਕਿ " ਧੁੰਦ ਕਾਰਨ ਗੱਡੀ ਪਲਟ ਗਈ ਅਤੇ ਦੋਸ਼ ਭੱਜਣ ਲੱਗਿਆ ਸੀ ਤਾਂ ਐਨਕਾਉਂਟਰ ਕਰਨਾ ਪਿਆ ਅਤੇ ਇਸ ਕੇਸ ਵਿੱਚ ਵੀ ਪੁਲਿਸ ਵਲੋਂ ਐਵੇਂ ਦੀ ਹੀ ਰਟੀ ਰਟਾਈ ਕਹਾਣੀ ਸੁਣਾਈ ਜਾ ਰਹੀ ਹੈ l  ਉੱਨਾ ਕਿਹਾ ਕਿ ਕਤਲ ਹੋਏ ਪੁਲਿਸ ਵਾਲਿਆਂ ਦੇ ਅਸਲ ਦੋਸ਼ੀਆਂ ਨੂੰ ਫੜ ਕੇ ਸਜ਼ਾ ਦੇਣੀ ਚਾਹੀਦੀ ਹੈ ਨਾ ਕਿ ਇਸ ਤਰਾਂ ਸਾਡੇ ਨੌਜਵਾਨਾਂ ਨੂੰ ਝੂਠੇ ਪੁਲਿਸ ਮੁਕਾਬਲੇ ਵਿੱਚ ਕਤਲ ਕਰਨਾ ਚਾਹੀਦਾ ਹੈ l ਉਨ੍ਹਾਂ ਕਿਹਾ ਕਿ ਸਾਰਾ ਪੰਜਾਬ ਅਤੇ ਦੁਨੀਆਂ ਭਰ ਵਿੱਚ ਬੈਠੇ ਪੰਜਾਬੀ ਇਸ ਝੂਠੇ ਪੁਲਿਸ ਮੁਕਾਬਲੇ ਵਿੱਚ ਇਨਸਾਫ਼ ਦੀ ਮੰਗ ਲਈ ਅੱਗੇ ਆਉਣ ਤਾਂ ਜੋ ਫਿਰ ਅਜਿਹੀ ਸਾਜਿਸ਼ ਰਚ ਕੇ ਸਰਕਾਰ ਜਾਂ ਪੁਲਿਸ ਸਾਡੇ ਨੌਜਵਾਨ ਬੱਚਿਆਂ ਨੂੰ ਕਿਸੇ ਕੇਸ 'ਚ ਫਸਾ ਕੇ ਝੂਠਾ ਪੁਲਿਸ ਮੁਕਾਬਲਾ ਬਣਾਉਣ ਦੀ ਕੋਸ਼ਿਸ਼ ਨਾ ਕਰ ਸਕਣ l ਇਸਤੋਂ ਪਹਿਲਾ ਬਿਕਰਮ ਸਿੰਘ ਮਜੀਠਿਆ ਆਦੀਆਂ ਪੁਲਿਸ ਪੋਸਟ ਵਿਚ ਸ਼ਹੀਦ ਹੋਏ ਏ ਐਸ ਆਈ ਗੁਰਨਾਮ ਸਿੰਘ ਦੇ ਘਰ ਅਫ਼ਸੋਸ ਕਰਨ ਗਏ ਜਿੱਥੇ ਗੁਰਨਾਮ ਦੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ l

Comments

Most Popular

ਗੁਰਦੁਆਰਾ ਸਿੰਘ ਸਭਾ ਸੈਕਟਰ 78 ਦੀ ਚੋਣ ਗੁਰਦੁਆਰਾ ਸੰਵਿਧਾਨ ਤੇ ਸਿੱਖ ਰਹਿਤ ਮਰਿਯਾਦਾ ਅਨੁਸਾਰ ਦੁਬਾਰਾ ਹੋਵੇ

ਆਸ਼ਾ ਵਰਕਰਜ਼ ਅਤੇ ਫੈਸਿਲੀਟੇਟਰ ਯੂਨੀਅਨ ਪੰਜਾਬ ਦੀ ਸੂਬਾ ਪੱਧਰੀ ਮੀਟਿੰਗ ਹੋਈ

ਆਂਗਣਵਾੜੀ/ਕਰੇਚ ਵਰਕਰਜ਼ ਯੂਨੀਅਨ, ਚੰਡੀਗੜ੍ਹ ਅਤੇ ਸਮਾਜ ਭਲਾਈ ਵਿਭਾਗ ਦੇ ਡਾਇਰੈਕਟਰ ਵਿਚਕਾਰ ਵਿਆਪਕ ਵਿਚਾਰ-ਵਟਾਂਦਰਾ; ਜ਼ਿਆਦਾਤਰ ਮੰਗਾਂ 'ਤੇ ਸਹਿਮਤੀ ਬਣੀ

ਮਿੱਡ ਡੇ ਮੀਲ ਵਰਕਰਾਂ ਵਲੋਂ ਵਿਧਾਇਕ ਨੂੰ ਮੰਗ ਪੱਤਰ,

ਲੋਕ ਨਿਰਮਾਣ ਵਿਭਾਗ ਦੇ ਕਾਮਿਆਂ ਵੱਲੋਂ ਤਨਖਾਹ ਲਈ ਰੋਸ ਧਰਨਾ

ਪੰਜਾਬ ਅਤੇ ਚੰਡੀਗੜ੍ਹ ਮਨੁੱਖੀ ਅਧਿਕਾਰ ਕਮਿਸ਼ਨ ਵੱਲੋਂ ਆਯੋਜਿਤ ਲੀਡਰਸ਼ਿਪ ਕਨਕਲੇਵ ਵਿੱਚ ਜਸਟਿਸ ਹਰਕੇਸ਼ ਮਨੂਜਾ ਨੇ ਮਨੁੱਖੀ ਅਧਿਕਾਰਾਂ ਦੀ ਰੱਖਿਆ ਅਤੇ ਕਮਜ਼ੋਰ ਵਰਗਾਂ ਨੂੰ ਨਿਆਂ ਪ੍ਰਦਾਨ ਕਰਨ ਵਿੱਚ ਸੰਸਥਾਵਾਂ ਅਤੇ ਸਿਵਲ ਸਮਾਜ ਦੀ ਮਹੱਤਵਪੂਰਨ ਭੂਮਿਕਾ 'ਤੇ ਜ਼ੋਰ ਦਿੱਤਾ

Elections for Gurdwara Singh Sabha, Sector 78, Must Be Held Anew in Accordance with the Gurdwara Constitution and Sikh Rehat Maryada

ਕਰੁਣਾ, ਪਿਆਰ ਅਤੇ ਸਹਿ-ਅਸਤਿਤਵ ਦਾ ਜੀਵੰਤ ਉਤਸਵ

ਫੈਡਰੇਸ਼ਨ ਦੀ ਅਗਵਾਈ ਵਿੱਚ, ਆਂਗਣਵਾੜੀ ਅਤੇ ਕਰੈਚ ਵਰਕਰਾਂ ਦੇ ਇੱਕ ਵਫ਼ਦ ਨੇ ਪ੍ਰਸ਼ਾਸਨ ਦੀ ਸਮਾਜ ਭਲਾਈ ਕਮੇਟੀ ਦੇ ਚੇਅਰਮੈਨ ਸ਼੍ਰੀ ਸੱਤਿਆ ਪਾਲ ਜੈਨ ਨਾਲ ਮੁਲਾਕਾਤ ਕੀਤੀ ਅਤੇ ਆਪਣੀਆਂ ਮੰਗਾਂ ਦਾ ਇੱਕ ਮੰਗ ਪੱਤਰ ਸੌਂਪਿਆ

ਚੰਡੀਗੜ੍ਹ ਸੈਕਟਰ 27 ਸਥਿਤ ਸ਼੍ਰੀ ਦਿਗੰਬਰ ਜੈਨ ਮੰਦਿਰ ਵਿਖੇ ਪੂਜਯ ਮੁਨੀ ਸ਼੍ਰੀ ਪ੍ਰਤੀਕ ਸਾਗਰ ਜੀ ਮਹਾਰਾਜ ਦਾ ਸ਼ਾਨਦਾਰ ਆਗਮਨ