ਐਸ ਸੀ ਬੀ ਸੀ ਮੋਰਚੇ ਤੇ ਪੁਲਵਾਮਾ ਦੇ ਸ਼ਹੀਦਾਂ ਨੂੰ ਆਗੂਆਂ ਵੱਲੋਂ ਸ਼ਰਧਾਂਜਲੀ ਭੇਟ ਕੀਤੀ ਗਈ
ਦੇਸ਼ ਲਈ ਆਪਣੀ ਜਾਨ ਕੁਰਬਾਨ ਕਰਨ ਵਾਲੇ ਸਾਡੇ ਬਹਾਦਰ ਜਵਾਨਾਂ ਦੀ ਸ਼ਹਾਦਤ ਨੂੰ ਕੋਟਿਨ ਕੋਟਿ ਪ੍ਰਣਾਮ : ਪ੍ਰਧਾਨ ਕੁੰਭੜਾ
ਐਸ.ਏ.ਐਸ.ਨਗਰ 14 ਫਰਵਰੀ ( ਰਣਜੀਤ ਧਾਲੀਵਾਲ ) : ਐਸ ਸੀ ਬੀਸੀ ਮਹਾਂ ਪੰਚਾਇਤ ਪੰਜਾਬ ਵੱਲੋਂ ਮੋਹਾਲੀ ਫੇਸ ਸੱਤ ਦੀਆਂ ਲਾਈਟਾਂ ਤੇ ਚੱਲ ਰਹੇ ਮੋਰਚੇ ਤੇ ਅੱਜ ਮੋਰਚਾ ਆਗੂਆਂ ਵੱਲੋਂ ਉਹਨਾਂ ਸ਼ਹੀਦਾਂ ਨੂੰ ਯਾਦ ਕਰਦੇ ਹੋਏ ਸ਼ਰਧਾਂਜਲੀ ਭੇਟ ਕੀਤੀ, ਜਿਨਾਂ ਨੇ 14 ਫਰਵਰੀ 2019 ਨੂੰ ਪੁਲਵਾਮਾ ਵਿੱਚ ਆਪਣੇ ਦੇਸ਼ ਦੀ ਰਾਖੀ ਕਰਦੇ ਹੋਏ ਆਪਣੀਆਂ ਜਾਨਾਂ ਵਾਰੀਆਂ ਤੇ ਦੇਸ਼ ਤੇ ਦੇਸ਼ ਵਾਸੀਆਂ ਦੀ ਰੱਖਿਆ ਕੀਤੀ।
ਮੋਰਚਾ ਪ੍ਰਧਾਨ ਬਲਵਿੰਦਰ ਸਿੰਘ ਕੁੰਭੜਾ ਨੇ ਸ਼ਹੀਦ ਜਵਾਨਾਂ ਨੂੰ ਯਾਦ ਕਰਦੇ ਹੋਏ ਸ਼ਰਧਾਂਜਲੀ ਦਿੰਦੇ ਹੋਏ ਕਿਹਾ ਕਿ 14 ਫਰਵਰੀ 2019 ਨੂੰ ਜਿਹੜਾ ਅਟੈਕ ਹੋਇਆ ਸੀ, ਉਸ ਵਿੱਚ ਸਾਡੇ ਦੇਸ਼ ਦੇ ਜਵਾਨਾਂ ਨੇ ਦੁਸ਼ਮਣ ਦੇ ਹਮਲੇ ਦਾ ਮੂੰਹ ਤੋੜ ਜਵਾਬ ਦਿੱਤਾ। ਉਨਾਂ ਨੇ ਆਪਣੀ ਜਾਨ ਦੀ ਪਰਵਾਹ ਨਹੀਂ ਕੀਤੀ ਤੇ ਆਪਣੇ ਦੇਸ਼ ਆਪਣੇ ਦੇਸ਼ ਵਾਸੀਆਂ ਦੇ ਰੱਖਿਆ ਕੀਤੀ। ਸਾਨੂੰ ਸਾਡੇ ਉਹਨਾਂ ਜਵਾਨਾਂ ਨੂੰ ਅੱਜ ਦੇ ਦਿਨ ਯਾਦ ਕਰਨਾ ਚਾਹੀਦਾ ਹੈ। ਸਾਡੇ ਸਮੂਹ ਮੋਰਚਾ ਆਗੂਆਂ ਵੱਲੋਂ ਉਨਾਂ ਸ਼ਹੀਦਾਂ ਨੂੰ ਕੋਟਿਨ ਕੋਟ ਪ੍ਰਣਾਮ ਕਰਦੇ ਹਾਂ। ਬੜੇ ਅਫਸੋਸ ਦੀ ਗੱਲ ਹੈ ਸਾਡੇ ਨੌਜਵਾਨ ਲੜਕੇ ਲੜਕੀਆਂ ਨੂੰ ਅੱਜ ਵੈਲਨਟੈਨ ਡੇ ਦਾ ਦਿਨ ਤਾਂ ਯਾਦ ਹੈ, ਪਰ ਇਹਨਾਂ ਸ਼ਹੀਦਾਂ ਦੀ ਸ਼ਹਾਦਤ ਦਾ ਦਿਨ ਯਾਦ ਨਹੀਂ ਹੈ। ਆਓ ਆਪਣੇ ਦੇਸ਼ ਦੇ ਸ਼ਹੀਦਾਂ ਨੂੰ ਮਿਲ ਕੇ ਸ਼ਰਧਾਂਜਲੀ ਭੇਟ ਕਰੀਏ ਤੇ ਉਨਾਂ ਦੀ ਦਿੱਤੀ ਕੁਰਬਾਨੀ ਨੂੰ ਯਾਦ ਕਰੀਏ। ਇਸ ਮੌਕੇ ਉਨਾਂ ਨਾਲ ਕਰਮ ਸਿੰਘ ਕੁਰੜੀ, ਹਰਨੇਕ ਸਿੰਘ ਮਲੋਆ, ਮਾਸਟਰ ਬਨਵਾਰੀ ਲਾਲ, ਕਰਮਜੀਤ ਸਿੰਘ ਆਹਨ ਖੇੜੀ, ਬੱਬਲ ਚੌਪੜਾ, ਦਰਸ਼ਨ ਸਿੰਘ ਰਾਠੀ, ਬਲਵਿੰਦਰ ਸਿੰਘ ਨੰਬਰਦਾਰ ਆਦਿ ਹਾਜ਼ਰ ਹੋਏ।

Comments
Post a Comment