Skip to main content

Modi Govt’s India–US Trade Deal Threatens Punjab’s Farmers, Dairy Sector and Small Industries : Balbir Singh Sidhu

Modi Govt’s India–US Trade Deal Threatens Punjab’s Farmers, Dairy Sector and Small Industries : Balbir Singh Sidhu Chandigarh 6 February ( Ranjeet Singh Dhaliwal ) : Senior Congress leader from Punjab and former Health Minister Balbir Singh Sidhu today slammed the Modi government over the proposed India–US trade deal, calling it a serious threat to Punjab’s farming economy, dairy sector and small industries. Balbir Singh Sidhu said Punjab’s farmers are already under immense pressure due to rising costs and falling incomes, and opening Indian markets to subsidised U.S. agricultural imports will further depress crop prices and harm small and marginal farmers. He warned that such policies favour big corporations while ignoring ground realities in agrarian states like Punjab. Raising strong objections over dairy farming, Sidhu said dairy provides daily income to lakhs of rural families in Punjab. Any opening of the sector under the trade deal could lead to cheap milk powder and dairy impor...

ਪੰਜਾਬ ਵਿੱਚ ਕਾਨੂੰਨ ਵਿਵਸਥਾ ਪੂਰੀ ਤਰ੍ਹਾਂ ਢਹਿ ਚੁੱਕੀ ਹੈ, ਰਾਜ ਵਿੱਚ ਜੰਗਲ ਰਾਜ ਚੱਲ ਰਿਹਾ ਹੈ : ਤਰੁਣ ਚੁੱਘ

ਪੰਜਾਬ ਵਿੱਚ ਕਾਨੂੰਨ ਵਿਵਸਥਾ ਪੂਰੀ ਤਰ੍ਹਾਂ ਢਹਿ ਚੁੱਕੀ ਹੈ, ਰਾਜ ਵਿੱਚ ਜੰਗਲ ਰਾਜ ਚੱਲ ਰਿਹਾ ਹੈ : ਤਰੁਣ ਚੁੱਘ

ਆਮ ਆਦਮੀ ਪਾਰਟੀ ਦੀ ਸਰਕਾਰ ਅਪਰਾਧੀਆਂ ਅੱਗੇ ਦੰਡਵਤ ਹੋ ਚੁੱਕੀ ਹੈ : ਚੁੱਘ

ਚੰਡੀਗੜ੍ਹ 6 ਫ਼ਰਵਰੀ ( ਰਣਜੀਤ ਧਾਲੀਵਾਲ ) : ਭਾਰਤੀ ਜਨਤਾ ਪਾਰਟੀ ਦੇ ਰਾਸ਼ਟਰੀ ਮਹਾਮੰਤਰੀ ਤਰੁਣ ਚੁੱਘ ਨੇ ਜਲੰਧਰ ਵਿੱਚ ਗੁਰਦੁਆਰੇ ਦੇ ਬਾਹਰ ਆਮ ਆਦਮੀ ਪਾਰਟੀ ਦੇ ਆਗੂ ਲੱਕੀ ਓਬੇਰੋਈ ਦੀ ਦਿਨ ਦਿਹਾੜੇ ਹੋਈ ਹੱਤਿਆ ਨੂੰ ਪੰਜਾਬ ਵਿੱਚ ਬਿਗੜ ਰਹੀ ਕਾਨੂੰਨ ਵਿਵਸਥਾ ਦਾ ਡਰਾਉਣਾ ਉਦਾਹਰਨ ਦੱਸਿਆ। ਚੁੱਘ ਨੇ ਕਿਹਾ ਕਿ ਇਹ ਘਟਨਾ ਸਿਰਫ਼ ਇੱਕ ਵਿਅਕਤੀ ਦੀ ਹੱਤਿਆ ਨਹੀਂ, ਸਗੋਂ ਪੰਜਾਬ ਵਿੱਚ ਫੈਲ ਰਹੇ ਅਰਾਜਕ ਮਾਹੌਲ ਅਤੇ ਸਰਕਾਰ ਦੀ ਨਾਕਾਮੀ ਦਾ ਪ੍ਰਤੀਕ ਹੈ। ਉਨ੍ਹਾਂ ਕਿਹਾ ਕਿ ਧਾਰਮਿਕ ਸਥਾਨ ਦੇ ਬਾਹਰ ਹੋਇਆ ਇਹ ਜਘਨਿਆ ਅਪਰਾਧ ਪੂਰੇ ਸਮਾਜ ਲਈ ਚਿੰਤਾ ਦਾ ਵਿਸ਼ਾ ਹੈ।

ਚੁੱਘ ਨੇ ਕਿਹਾ ਕਿ ਜਦੋਂ ਸੱਤਾਧਾਰੀ ਪਾਰਟੀ ਦੇ ਆਗੂ ਹੀ ਸਰਵਜਨਿਕ ਥਾਵਾਂ ‘ਤੇ ਸੁਰੱਖਿਅਤ ਨਹੀਂ ਹਨ, ਤਾਂ ਆਮ ਲੋਕਾਂ ਦੀ ਸੁਰੱਖਿਆ ਦਾ ਅੰਦਾਜ਼ਾ ਆਸਾਨੀ ਨਾਲ ਲਗਾਇਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਲਗਾਤਾਰ ਵੱਧ ਰਹੀ ਗੈਂਗਸਟਰ ਸੰਸਕ੍ਰਿਤੀ, ਅਪਰਾਧ ਅਤੇ ਹਿੰਸਾ ਸਾਫ਼ ਦੱਸ ਰਹੀ ਹੈ ਕਿ ਭਗਵੰਤ ਮਾਨ ਸਰਕਾਰ ਪ੍ਰਸ਼ਾਸਨ ਚਲਾਉਣ ਵਿੱਚ ਪੂਰੀ ਤਰ੍ਹਾਂ ਅਸਫਲ ਰਹੀ ਹੈ।

ਚੁੱਘ ਨੇ ਦੋਸ਼ ਲਗਾਇਆ ਕਿ ਅਰਵਿੰਦ ਕੇਜਰੀਵਾਲ ਨੇ ਪੰਜਾਬ ਵਿੱਚ ਅਪਰਾਧੀਆਂ ਅਤੇ ਸਮਾਜ ਵਿਰੋਧੀ ਤੱਤਾਂ ਨੂੰ ਖਤਮ ਕਰਨ ਦਾ ਵਾਅਦਾ ਕੀਤਾ ਸੀ, ਪਰ ਹਕੀਕਤ ਇਹ ਹੈ ਕਿ ਆਮ ਆਦਮੀ ਪਾਰਟੀ ਦੇ ਸ਼ਾਸਨ ਹੇਠ ਪੰਜਾਬ ਡਰ, ਨਸ਼ਿਆਂ, ਸੰਗਠਿਤ ਅਪਰਾਧ ਅਤੇ ਪ੍ਰਸ਼ਾਸਨਿਕ ਅਰਾਜਕਤਾ ਵਿੱਚ ਡੁੱਬਦਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਉਣ ਦੀ ਬਜਾਏ ਸਿਰਫ਼ ਰਾਜਨੀਤਿਕ ਦਿਖਾਵੇ ਅਤੇ ਪ੍ਰਚਾਰ ਵਿੱਚ ਵਿਆਸਤ ਹੈ।

ਚੁੱਘ ਨੇ ਕਿਹਾ ਕਿ ਪੰਜਾਬ, ਜੋ ਕਦੇ ਆਪਣੀ ਬਹਾਦਰੀ, ਖੁਸ਼ਹਾਲੀ ਅਤੇ ਸਮਾਜਿਕ ਸਾਂਝ ਲਈ ਜਾਣਿਆ ਜਾਂਦਾ ਸੀ, ਅੱਜ ਨੇਤ੍ਰਿਤਵ ਦੀ ਕਮੀ ਅਤੇ ਅਯੋਗਤਾ ਕਾਰਨ ਅਰਾਜਕਤਾ ਵੱਲ ਧੱਕਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਸੁਰੱਖਿਅਤ ਅਤੇ ਇੱਜ਼ਤ ਭਰਿਆ ਜੀਵਨ ਜੀਊਣ ਦੇ ਹੱਕਦਾਰ ਹਨ ਅਤੇ ਰਾਜ ਨੂੰ ਐਸੀ ਸਰਕਾਰ ਦੀ ਲੋੜ ਹੈ ਜੋ ਸੱਚਮੁੱਚ ਸ਼ਾਸਨ ਕਰਨ ਦੀ ਸਮਰੱਥਾ ਰੱਖਦੀ ਹੋਵੇ।

Comments

Most Popular

ਪ੍ਰਾਇਮਰੀ ਸਕੂਲਾਂ ਦੀ ਸਮਾਂ ਤਬਦੀਲੀ ਕੀਤੀ ਜਾਵੇ

ਸਰਬਜੀਤ ਝਿੰਜਰ ਨੇ ਪਟਿਆਲਾ ਵਿਖੇ ਆਊਟਸੋਰਸ ਬਿਲਿੰਗ ਮੀਟਰ ਰੀਡਰ ਯੂਨੀਅਨ ਦੇ ਹੱਕਾਂ ਦੀਆਂ ਮੰਗਾਂ ਲਈ ਜਤਾਇਆ ਸਮਰਥਨ

ਭੜਕੇ ਜੰਗਲਾਤ ਕਾਮਿਆਂ ਨੇ ਕੀਤਾ 26 ਜਨਵਰੀ ਦੇ ਸਮਾਗਮ ਵੱਲ ਮਾਰਚ

450 crore rupees embezzled at the World Trade Center, Mohali

ਦਿਸ਼ਾਹੀਣ ਅਤੇ ਲੋਕ ਵਿਰੋਧੀ ਬਜਟ ਨੂੰ ਰੱਦ ਕਰੋ ਅਤੇ ਸਾੜੋ, ਜੋ ਲੋਕਾਂ ਦੇ ਮੁੱਦਿਆਂ 'ਤੇ ਅਪਰਾਧਿਕ ਤੌਰ 'ਤੇ ਚੁੱਪ ਹੈ : ਏਆਈਐਫਏਡਬਲਿਊਐਚ

ਜਗਮੋਹਣ ਸਿੰਘ ਨੌਲੱਖਾ ਦੀ ਮੌਤ ਤੇ ਕੀਤਾ ਦੁੱਖ ਪ੍ਗਟਾਵਾ : ਦਰਸ਼ਨ ਬੇਲੂਮਾਜਰਾ

The raids being conducted by the Punjab government on Jagbani and the Punjab Kesari group are reminiscent of the days of the Emergency : Hardev Singh Ubha

ਤਨਖਾਹ ਨਾ ਮਿਲਣ ਤੇ ਭੜਕੇ ਜੰਗਲਾਤ ਕਾਮਿਆ ਨੇ ਘੇਰਿਆ ਵਣ ਮੰਡਲ ਦਫਤਰ

ਭਾਈ ਪਰਮਪਾਲ ਸਿੰਘ ਸਭਰਾ ਨੂੰ ਗਿਆਨੀ ਹਰਪ੍ਰੀਤ ਸਿੰਘ ਦਾ ਬਣਾਇਆ ਗਿਆ ਨਿੱਜੀ ਸਹਾਇਕ

CU Punjab Department of Microbiology Organizes Webinar on Informatics-based Healthcare