Skip to main content

Audi India introduces ‘My Auras’: Revolutionising personalised drives with a multi-sensory experience

Audi India introduces ‘My Auras’: Revolutionising personalised drives with a multi-sensory experience Available across MyAudi Connect and integrated directly into compatible Audi India vehicles A personalized in car experience platform designed to transform every journey into a moment of comfort, calm, and delight Intelligent Apple Music integration seamlessly curates and synchronises playlists according to selected themes, delivering a refined and cohesive auditory experience throughout the drive Advanced airflow management intuitively responds to driver preferences, ensuring optimal cabin comfort under all conditions Adaptive massage and temperature controls activate seat heating, cooling, and massage functions based on the selected mood for a truly personalised drive Intelligent compatibility across Audi India’s luxury portfolio, including the Audi A range, Audi Q range, Audi e-tron range and RS performance range Chandigarh 7 February ( Ranjeet Singh Dhaliwal ) : Audi, the German lu...

ਸਿੱਖ ਸਰਦਾਰਾਂ ਕਰਕੇ ਦੇਸ਼ ਸੁਰੱਖਿਅਤ, ਸਿੱਖ ਕਦੇ ਗੱਦਾਰ ਨਹੀਂ ਹੋ ਸਕਦੇ : ਸਈਅਦ ਸ਼ਾਹਨਵਾਜ਼ ਹੁਸੈਨ

ਸਿੱਖ ਸਰਦਾਰਾਂ ਕਰਕੇ ਦੇਸ਼ ਸੁਰੱਖਿਅਤ, ਸਿੱਖ ਕਦੇ ਗੱਦਾਰ ਨਹੀਂ ਹੋ ਸਕਦੇ : ਸਈਅਦ ਸ਼ਾਹਨਵਾਜ਼ ਹੁਸੈਨ

ਪੰਜਾਬ ਵਿੱਚ ਭਾਜਪਾ ਆਪਣੇ ਦਮ ‘ਤੇ ਸਰਕਾਰ ਬਣਾਏਗੀ : ਸ਼ਾਹਨਵਾਜ ਹੁਸੈਨ

ਚੰਡੀਗੜ੍ਹ 7 ਫਰਵਰੀ ( ਰਣਜੀਤ ਧਾਲੀਵਾਲ ) :  ਭਾਰਤੀ ਜਨਤਾ ਪਾਰਟੀ ਦੇ ਰਾਸ਼ਟਰੀ ਬੁਲਾਰੇ ਅਤੇ ਸਾਬਕਾ ਕੇਂਦਰੀ ਮੰਤਰੀ ਸਈਅਦ ਸ਼ਾਹਨਵਾਜ਼ ਹੁਸੈਨ ਨੇ ਕਿਹਾ ਕਿ ਸਿੱਖ ਸਰਦਾਰਾਂ ਦੀ ਬਹਾਦੁਰੀ, ਕੁਰਬਾਨੀ ਅਤੇ ਦੇਸ਼ਭਗਤੀ ਕਰਕੇ ਅੱਜ ਭਾਰਤ ਵਾਸੀ ਆਪਣੇ ਆਪ ਨੂੰ ਸੁਰੱਖਿਅਤ ਮਹਿਸੂਸ ਕਰਦੇ ਹਨ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਸਿੱਖ ਕਦੇ ਵੀ ਗੱਦਾਰ ਨਹੀਂ ਹੋ ਸਕਦੇ ਕਿਉਂਕਿ ਸਿੱਖ ਕੌਮ ਨੇ ਦੇਸ਼ ਦੀ ਅਖੰਡਤਾ ਅਤੇ ਸੁਰੱਖਿਆ ਲਈ ਸਦਾ ਅੱਗੇ ਰਹਿ ਕੇ ਕੁਰਬਾਨੀਆਂ ਦਿੱਤੀਆਂ ਹਨ।

ਉਹ ਅੱਜ ਭਾਜਪਾ ਦੇ ਸੀਨੀਅਰ ਆਗੂ ਅਤੇ ਸਾਬਕਾ ਕੌਂਸਲਰ ਸੈਲੇਂਦਰ ਆਨੰਦ ਦੇ ਗ੍ਰਹਿ ਵਿਖੇ ਪਾਰਟੀ ਵਰਕਰਾਂ ਨਾਲ ਗੱਲਬਾਤ ਕਰ ਰਹੇ ਸਨ।ਇਸ ਮੌਕੇ ਉਹਨਾ ਦੇ ਨਾਲ ਪੰਜਾਬ ਭਾਜਪਾ ਦੇ ਸੂਬਾਈ ਪ੍ਰੈੱਸ ਸਕੱਤਰ ਹਰਦੇਵ ਸਿੰਘ ਉੱਭਾ ਵੀ ਮੌਜੂਦ ਸਨ। ਸ਼ਾਹਨਵਾਜ ਹੁਸੈਨ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਦਾ ਭਾਜਪਾ ਵੱਲ ਵਧਦਾ ਵਿਸ਼ਵਾਸ ਇਹ ਸਪਸ਼ਟ ਕਰਦਾ ਹੈ ਕਿ ਆਉਣ ਵਾਲੇ ਸਮੇਂ ਵਿੱਚ ਭਾਜਪਾ ਪੰਜਾਬ ਵਿੱਚ ਆਪਣੇ ਦਮ ‘ਤੇ ਸਰਕਾਰ ਬਣਾਏਗੀ।

ਸਈਅਦ ਸ਼ਾਹਨਵਾਜ਼ ਹੁਸੈਨ ਨੇ ਕਿਹਾ ਕਿ ਭਾਜਪਾ ਸਿੱਖ ਕੌਮ ਦੇ ਸਤਿਕਾਰ, ਪੰਜਾਬ ਦੀ ਖੁਸ਼ਹਾਲੀ ਅਤੇ ਦੇਸ਼ ਦੇ ਰਾਸ਼ਟਰੀ ਹਿਤਾਂ ਲਈ ਪੂਰੀ ਵਚਨਬੱਧਤਾ ਨਾਲ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਕੇਂਦਰ ਸਰਕਾਰ ਨੇ ਸਿੱਖ ਸਮਾਜ ਦੇ ਮਾਣ-ਸਨਮਾਨ ਅਤੇ ਮੰਗਾਂ ਨੂੰ ਹਮੇਸ਼ਾ ਪ੍ਰਾਥਮਿਕਤਾ ਦਿੱਤੀ ਹੈ।

ਇਸ ਮੌਕੇ ਭਾਜਪਾ ਪੰਜਾਬ ਦੇ ਸੂਬਾਈ ਪ੍ਰੈੱਸ ਸਕੱਤਰ ਹਰਦੇਵ ਸਿੰਘ ਉੱਭਾ, ਸੂਬਾ ਕਾਰਜਕਾਰਨੀ ਦੇ ਮੈਂਬਰ ਅਸ਼ੋਕ ਝਾ ਅਤੇ ਭਾਜਪਾ ਵਿਉਪਾਰ ਸੈਲ ਦੇ ਜ਼ਿਲ੍ਹਾ ਪ੍ਰਧਾਨ ਸੁੰਦਰ ਲਾਲ ਅਗਰਵਾਲ ਵੀ ਮੌਜੂਦ ਰਹੇ। ਸਾਰੇ ਆਗੂਆਂ ਨੇ ਪੰਜਾਬ ਵਿੱਚ ਭਾਜਪਾ ਨੂੰ ਮਜ਼ਬੂਤ ਕਰਨ ਲਈ ਸਾਂਝੀ ਰਣਨੀਤੀ ‘ਤੇ ਵਿਚਾਰ-ਵਟਾਂਦਰਾ ਕੀਤਾ।

Comments

Most Popular

ਪ੍ਰਾਇਮਰੀ ਸਕੂਲਾਂ ਦੀ ਸਮਾਂ ਤਬਦੀਲੀ ਕੀਤੀ ਜਾਵੇ

ਸਰਬਜੀਤ ਝਿੰਜਰ ਨੇ ਪਟਿਆਲਾ ਵਿਖੇ ਆਊਟਸੋਰਸ ਬਿਲਿੰਗ ਮੀਟਰ ਰੀਡਰ ਯੂਨੀਅਨ ਦੇ ਹੱਕਾਂ ਦੀਆਂ ਮੰਗਾਂ ਲਈ ਜਤਾਇਆ ਸਮਰਥਨ

ਭੜਕੇ ਜੰਗਲਾਤ ਕਾਮਿਆਂ ਨੇ ਕੀਤਾ 26 ਜਨਵਰੀ ਦੇ ਸਮਾਗਮ ਵੱਲ ਮਾਰਚ

450 crore rupees embezzled at the World Trade Center, Mohali

ਦਿਸ਼ਾਹੀਣ ਅਤੇ ਲੋਕ ਵਿਰੋਧੀ ਬਜਟ ਨੂੰ ਰੱਦ ਕਰੋ ਅਤੇ ਸਾੜੋ, ਜੋ ਲੋਕਾਂ ਦੇ ਮੁੱਦਿਆਂ 'ਤੇ ਅਪਰਾਧਿਕ ਤੌਰ 'ਤੇ ਚੁੱਪ ਹੈ : ਏਆਈਐਫਏਡਬਲਿਊਐਚ

ਜਗਮੋਹਣ ਸਿੰਘ ਨੌਲੱਖਾ ਦੀ ਮੌਤ ਤੇ ਕੀਤਾ ਦੁੱਖ ਪ੍ਗਟਾਵਾ : ਦਰਸ਼ਨ ਬੇਲੂਮਾਜਰਾ

The raids being conducted by the Punjab government on Jagbani and the Punjab Kesari group are reminiscent of the days of the Emergency : Hardev Singh Ubha

ਤਨਖਾਹ ਨਾ ਮਿਲਣ ਤੇ ਭੜਕੇ ਜੰਗਲਾਤ ਕਾਮਿਆ ਨੇ ਘੇਰਿਆ ਵਣ ਮੰਡਲ ਦਫਤਰ

ਭਾਈ ਪਰਮਪਾਲ ਸਿੰਘ ਸਭਰਾ ਨੂੰ ਗਿਆਨੀ ਹਰਪ੍ਰੀਤ ਸਿੰਘ ਦਾ ਬਣਾਇਆ ਗਿਆ ਨਿੱਜੀ ਸਹਾਇਕ

CU Punjab Department of Microbiology Organizes Webinar on Informatics-based Healthcare