ਪਨਬਸ ਪੀ ਆਰ ਟੀ ਸੀ ਕੱਚੇ ਮੁਲਾਜ਼ਮਾਂ ਦੀਆਂ ਮੰਗਾਂ ਅਤੇ ਜੇਲ੍ਹਾਂ ਵਿੱਚ ਬੰਦ ਮੁਲਾਜ਼ਮਾਂ ਦੀ ਰਿਹਾਈ ਦੇ ਲਈ ਪੰਜਾਬ ਦੇ ਸਮੂੰਹ ਡਿੱਪੂਆਂ ਦੇ ਗੇਟਾ ਤੇ ਪ੍ਰਦਰਸ਼ਨ : ਰੇਸ਼ਮ ਸਿੰਘ ਗਿੱਲ
ਪਨਬਸ ਪੀ ਆਰ ਟੀ ਸੀ ਕੱਚੇ ਮੁਲਾਜ਼ਮਾਂ ਦੀਆਂ ਮੰਗਾਂ ਅਤੇ ਜੇਲ੍ਹਾਂ ਵਿੱਚ ਬੰਦ ਮੁਲਾਜ਼ਮਾਂ ਦੀ ਰਿਹਾਈ ਦੇ ਲਈ ਪੰਜਾਬ ਦੇ ਸਮੂੰਹ ਡਿੱਪੂਆਂ ਦੇ ਗੇਟਾ ਤੇ ਪ੍ਰਦਰਸ਼ਨ : ਰੇਸ਼ਮ ਸਿੰਘ ਗਿੱਲ
ਮੁਲਾਜ਼ਮਾਂ ਦੀ ਰਿਹਾਈ ਦੇ ਲਈ 12 ਫਰਵਰੀ ਤੋ ਮੁਕੰਮਲ ਚੱਕਾ ਜਾਮ ਕਰਕੇ ਮੁੱਖ ਮੰਤਰੀ ਪੰਜਾਬ ਦੀ ਰਹਾਇਸ ਤੇ ਧਰਨਾ : ਜਤਿੰਦਰ ਸਿੰਘ
ਚੰਡੀਗੜ੍ਹ 9 ਫਰਵਰੀ ( ਰਣਜੀਤ ਧਾਲੀਵਾਲ ) : ਪੰਜਾਬ ਰੋਡਵੇਜ਼ ਪਨਬਸ/ ਪੀ.ਆਰ.ਟੀ.ਸੀ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ 25/11 ਦੇ ਸਮੂਹ ਡਿੱਪੂਆ ਤੇ ਗੇਟ ਰੈਲੀਆ ਕੀਤੀਆਂ ਗਈਆ ਸੂਬਾ ਪ੍ਰਧਾਨ ਰੇਸ਼ਮ ਸਿੰਘ ਗਿੱਲ ਨੇ ਫਿਰੋਜਪੁਰ ਡਿੱਪੂ ਦੀ ਗੇਟ ਰੈਲੀ ਤੋਂ ਬੋਲਦਿਆਂ ਕਿਹਾ ਕਿ ਪੰਜਾਬ ਸਰਕਾਰ ਨੇ ਨੋਜੁਆਨਾਂ ਨੂੰ ਰੋਜ਼ਗਾਰ ਤਾਂ ਕੀ ਦੇਣਾ ਸੀ ਉਲਟਾ ਪਿਛਲੇ 10-15-20 ਸਾਲਾਂ ਤੋਂ ਕੰਟਰੈਕਟ ਆਊਟ ਸੋਰਸ ਤੇ ਕੰਮ ਕਰਦੇ ਮੁਲਾਜ਼ਮਾਂ ਨੂੰ ਨਵੀਂ ਦਲਦਲ ਜਿਸ ਨੂੰ ਸਪੈਸ਼ਲ ਕਾਡਰ ਪਾਲਸੀ 2023 ਕਹਿ ਕੇ ਫਸਾਉਣ ਵਿੱਚ ਲੱਗੀ ਹੈ ਜਿਸ ਵਿੱਚ ਫਸੇ ਟੀਚਰਾਂ ਵਲੋਂ ਪਿਛਲੇ ਦਿਨੀਂ ਮੋਹਾਲੀ ਧਰਨਾ ਵੀ ਲਗਾਇਆ ਗਿਆ ਇਸ ਤਰ੍ਹਾਂ ਹੀ ਆਮ ਆਦਮੀ ਪਾਰਟੀ ਦੀ ਸਰਕਾਰ ਪੂਰੇ ਪੰਜਾਬ ਦੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ,ਟਰਾਂਸਪੋਰਟ ਵਿਭਾਗ ਨੂੰ ਚਲਾਉਣ ਸਮੇਤ ਕਿਸਾਨਾਂ, ਮਜ਼ਦੂਰਾਂ, ਮੁਲਾਜ਼ਮਾਂ ਦੀਆਂ ਮੰਗਾਂ ਦਾ ਹੱਲ ਕਰਨ ਵਿੱਚ ਫੇਲ ਸਾਬਿਤ ਹੋ ਚੁੱਕੀ ਹੈ ਅਤੇ ਆਪਣੀ ਨਾਕਾਮੀ ਨੂੰ ਛੁਪਾਉਣ ਲਈ ਪੁਲੀਸ ਪ੍ਰਸ਼ਾਸਨ ਦੀ ਵਰਤੋਂ ਕਰਕੇ ਲੋਕਾਂ ਦੀ ਅਵਾਜ਼ ਦਬਾਉਣ ਵਿੱਚ ਲੱਗੀ ਹੋਈ ਹੈ
ਪੰਜਾਬ ਸਰਕਾਰ ਕਾਰਪੋਰੇਟ ਘਰਾਣਿਆ ਦੀ ਸਰਕਾਰ ਬਣ ਚੁੱਕੀ ਹੈ ਜ਼ੋ ਕਿ ਆਮ ਆਦਮੀ ਦਾ ਚਿਹਰਾ ਦਿਖਾਕੇ ਪੰਜਾਬ ਦੇ ਵਿੱਚ ਆਪਣੀ ਸੱਤਾ ਕਾਇਮ ਕਰਕੇ ਹੁਣ ਕਾਰਪੋਰੇਟ ਘਰਾਣਿਆਂ ਦੀ ਸਰਕਾਰ ਬਣ ਚੁੱਕੀ ਹੈ ਵੋਟਾਂ ਤੋਂ ਪਹਿਲਾਂ ਪੰਜਾਬ ਦਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਇਹ ਗੱਲ ਕਹਿੰਦਾ ਸੀ ਕਿ ਕਾਰਪੋਰੇਟ ਘਰਾਣਿਆਂ ਨੂੰ ਖਤਮ ਕਰ ਦੇਵਾਂਗੇ ਸਾਰੇ ਰੂਟਾ ਤੇ ਸਰਕਾਰੀ ਬੱਸਾਂ ਚੱਲਣਗੀ ਲੋਕ ਸਰਕਾਰੀ ਬੱਸਾਂ ਦੇ ਹਾਰਨ ਨੂੰ ਸੁਣ ਕੇ ਚਾਹ ਧਰਿਆ ਕਰਨਗੇ ਉਹ ਗੱਲ ਬਿਲਕੁੱਲ ਝੂਠੀਆ ਸਾਬਤ ਹੋਇਆ ਹਨ ਕਿਉਂਕਿ ਪਿੱਛਲੇ ਦਿਨੀ ਹੀ ਆਮ ਆਦਮੀ ਪਾਰਟੀ ਦੀ ਸਰਕਾਰ ਟਰਾਂਸਪੋਰਟ ਵਿਭਾਗ ਦਾ ਨਿੱਜੀਕਰਨ ਕਰਨ ਦੀ ਨੀਤੀ ਦੇ ਨਾਲ ਕਿਲੋਮੀਟਰ ਸਕੀਮ ਬੱਸਾਂ ਦੇ ਟੈਡਰ ਲੈ ਕੇ ਆਈ ਸੀ ਜਿਸ ਉਪਰੰਤ ਜੱਥੇਬੰਦੀ ਵੱਲੋਂ ਸੰਘਰਸ਼ ਦੇ ਐਲਾਨ ਕੀਤਾ ਗਿਆ ਸਰਕਾਰ ਨੇ ਆਗੂ ਨੂੰ ਘਰਾਂ ਤੋ ਅਤੇ ਧਰਨਿਆਂ ਤੋ ਜਬਰੀ ਚੱਕ ਕੇ ਸੰਘਰਸ਼ ਕਰਦੇ ਮੁਲਾਜ਼ਮਾਂ ਤੇ 307 ਵਰਗੀਆਂ ਧਾਰਾਵਾ ਲਗਾ ਕੇ ਜੇਲ੍ਹਾ ਦੇ ਵਿੱਚ ਬੰਦ ਕੀਤਾ ਗਿਆ ਹੈ ਅੱਜ ਲਗਭਗ 2 ਮਹੀਨੇ ਤੋ ਵੱਧ ਸਮਾ ਬੀਤ ਚੁੱਕਾ ਹੈ ਸਰਕਾਰ ਵਾਰ -ਵਾਰ ਮੀਟਿੰਗ ਦੇ ਵਿੱਚ ਭਰੋਸਾ ਦੇ ਰਹੀ ਹੈ ਕਿ 2 ਜਾ 4 ਦਿਨਾਂ ਵਿੱਚ ਤੁਹਾਡੇ ਸਾਥੀਆਂ ਨੂੰ ਰਿਹਾਈ ਕਰ ਦਿੱਤਾ ਜਾਵੇਗਾ ਪਰ ਇਸ ਸਮੇਂ ਟਰਾਂਸਪੋਰਟ ਮੰਤਰੀ ਪੰਜਾਬ ਯੂਨੀਅਨ ਅੱਗੇ ਸ਼ਰਤਾਂ ਰੱਖ ਰਹੇ ਹਨ ਅਤੇ ਮੁਲਾਜ਼ਮਾਂ ਨੂੰ ਜੇਲ੍ਹਾਂ ਵਿੱਚ ਬੰਦ ਕਰਕੇ ਮੁਲਾਜ਼ਮਾਂ ਦੀ ਅਵਾਜ਼ ਦਬਾਉਣ ਅਤੇ ਧੱਕੇਸ਼ਾਹੀ ਨਾਲ ਨਿੱਜੀਕਰਨ ਕਰਨਾ ਚਾਹੁੰਦੇ ਹਨ ਟਰਾਂਸਪੋਰਟ ਮੰਤਰੀ ਪੰਜਾਬ ਮੁਲਾਜ਼ਮਾਂ ਅਤੇ ਆਮ ਲੋਕਾਂ ਦੀ ਅਵਾਜ਼ ਦਬਾਉਣ ਲਈ ਕਿੰਹਦੇ ਹਨ ਕਿ ਤੁਸੀਂ ਸਰਕਾਰ ਦੇ ਖਿਲਾਫ ਬੋਲਦੇ ਹੋ ਸਰਕਾਰ ਦੇ ਕੰਮ ਵਿੱਚ ਦਖਲ ਅੰਦਾਜ਼ੀ ਦਿੰਦੇ ਹੋ ਮੰਨੋ ਕਿ ਇਹ ਸਾਰਾ ਕੁੱਝ ਅੱਗੇ ਤੋਂ ਨਹੀਂ ਕਰੋਗੇ ਇਸ ਤੋਂ ਸਾਫ ਸਿੱਧ ਹੁੰਦਾ ਹੈ ਕਿ ਇਹ ਆਮ ਆਦਮੀ ਦੀ ਸਰਕਾਰ ਲੋਕ ਪੱਖੀ ਸਰਕਾਰ ਨਹੀਂ ਹੈ ਇਹ ਕਾਰਪੋਰੇਟ ਘਰਾਣਿਆ ਦੀ ਸਰਕਾਰ ਹੈ ਜ਼ੋ ਝੂਠ ਦਾ ਨਕਾਬ ਪਹਿਨ ਕੇ ਆਈ ਸੀ।
ਡਿਪੂ ਪ੍ਰਧਾਨ ਜਤਿੰਦਰ ਸਿੰਘ, ਸੈਕਟਰੀ ਮੁੱਖਪਾਲ ਸਿੰਘ, ਕੈਸ਼ੀਅਰ ਅਜੈ ਕੁਮਾਰ, ਪਰਮਜੀਤ ਸਿੰਘ,ਮੀਤ ਪ੍ਰਧਾਨ ਨਿਸ਼ਾਨ ਸਿੰਘ,ਰਜਿੰਦਰ ਸਿੰਘ,ਗੋਰਵ,ਸੋਰਵ ਮੈਣੀ, ਰਮਨਦੀਪ ਸਿੰਘ, ਹਰਜੀਤ ਸਿੰਘ ਨੇ ਬੋਲਦਿਆਂ ਕਿਹਾ ਕਿ ਸਰਕਾਰ ਲੰਮੇ ਸਮੇਂ ਤੋਂ ਮੰਗਾਂ ਦਾ ਹੱਲ ਕਰਨ ਦੇ ਲਈ ਕਮੇਟੀਆਂ ਦਾ ਗਠਿਤ ਕਰਕੇ ਇੱਕ ਸਮਾਂ ਟਪਾਉਣ ਦੀ ਨੀਤੀ ਅਪਣਾ ਰਹੀ ਸੀ 4 ਸਾਲ ਬੀਤ ਚੁੱਕੇ ਹਨ ਇੱਕ ਵੀ ਨਵੀਂ ਸਰਕਾਰੀ ਬੱਸ ਨਹੀਂ ਪਈ ਗਈ ਉਲਟਾ ਜਿਹੜੀਆਂ ਬੱਸਾਂ ਮੌਜੂਦ ਹਨ ਉਹਨਾਂ ਨੂੰ ਟਾਇਰਾਂ ਸਪੇਅਰਪਾਰਟ ਤੋਂ ਡਿਪੂਆਂ ਵਿੱਚ ਸ਼ਿੰਗਾਰ ਬਣਾਇਆ ਹੋਇਆ ਹੈ ਕਰਾਪੋਰੇਟ ਘਾਰਣਿਆ ਨੂੰ ਤਵੱਜੋ ਦਿੱਤੀ ਜਾਂ ਰਹੀ ਹੈ ਹੁਣ ਪ੍ਰਾਈਵੇਟ ਮਾਲਕਾਂ ਨੂੰ ਫਾਇਦਾ ਦੇਣ ਦੇ ਲਈ ਕਿਲੋਮੀਟਰ ਸਕੀਮ ਬੱਸਾਂ ਪਾ ਕੇ ਸਰਕਾਰੀ ਟਰਾਂਸਪੋਰਟ ਦਾ ਭੋਗ ਪਾਉਣ ਦੀ ਤਿਆਰੀ ਕੀਤੀ ਗਈ ਹੈ ਜਿਸ ਦਾ ਜੱਥੇਬੰਦੀ ਪੂਰਨ ਜ਼ੋਰ ਵਿਰੋਧ ਕਰਦੀ ਆਈ ਹੈ ਪਿਛਲੇ ਦਿਨੀਂ ਵਿਰੋਧ ਕਰਦੇ ਮੁਲਾਜ਼ਮਾ ਨੂੰ ਚੱਕਿਆ ਗਿਆ ਸੰਗਰੂਰ ਅਤੇ ਪਟਿਆਲੇ 307 ਦੇ ਪਰਚੇ ਦਰਜ਼ ਕੀਤੇ ਗਏ ਹਨ ਅਤੇ ਤੱਕ ਰਿਹਾਅ ਨਹੀ ਕੀਤਾ ਗਿਆ ਜਿਸ ਦੇ ਰੋਸ ਵਜੋਂ 11 ਫਰਵਰੀ ਨੂੰ ਬਾਅਦ ਦੁਪਹਿਰ ਤੋ ਸ਼ਾਮ ਤੱਕ ਬੱਸਾਂ ਬੰਦ ਕਰਕੇ ਹੜਤਾਲ ਸ਼ੁਰੂ ਕੀਤੀ ਜਾਵੇਗੀ ਅਤੇ 12 ਫਰਵਰੀ ਨੂੰ ਮੁੱਖ ਮੰਤਰੀ ਦੀ ਰਹਾਇਸ ਤੇ ਧਰਨਾ ਦਿੱਤਾ ਜਾਵੇਗਾ ਜੇਕਰ ਫਿਰ ਵੀ ਸਰਕਾਰ ਨੇ ਟਾਲਮਟੋਲ ਦੀ ਨੀਤੀ ਅਪਣਾਈ ਤਾਂ ਤਿੱਖੇ ਸੰਘਰਸ਼ਾਂ ਦਾ ਐਲਾਨ ਕੀਤਾ ਜਾਵੇਗਾ ਜੇਲਾ ਵਿੱਚ ਬੰਦ ਸਾਥੀਆਂ ਦੀ ਰਿਹਾਈ ਅਤੇ ਮੰਨੀਆਂ ਹੋਈਆ ਮੰਗਾ ਲਾਗੂ ਨਾ ਕਰਨ ਤੱਕ ਸ਼ਘੰਰਸ ਜਾਰੀ ਰਹੇਗਾ।

Comments
Post a Comment