Skip to main content

Next SAD govt will declare gangsters and drug lords as terrorists : Sukhbir Singh Badal

Next SAD govt will declare gangsters and drug lords as terrorists : Sukhbir Singh Badal  (Condemns CM for launching ‘Punjab Rasoi’ scheme in the last year of govt after selling govt lands as well as flip-flop on killings of police officers along the international border) (Announces SAD will bring back OPS scheme for govt employees after it comes back to power in 2027) Ferozepur/Chandigarh 24 February ( Ranjeet Singh Dhaliwal ) : Shiromani Akali Dal (SAD) president Sukhbir Singh Badal today announced that the forthcoming SAD government would end the scourge of gangsters and drug traffickers by declaring them as terrorists and dealing with them using the full force of the law. The SAD president was addressing a huge rally in Ferozepur Rural constituency as part of the party’s Punjab Bachao campaign. Congratulating halka incharge Joginder Singh Jindu for the record show he said it had also made it clear that Punjabis were fed up of all Delhi based parties, did not want to experiment a...

ਅਗਲੀ ਅਕਾਲੀ ਦਲ ਦੀ ਸਰਕਾਰ ਗੈਂਗਸਟਰਾਂ ਤੇ ਨਸ਼ਾ ਤਸਕਰਾਂ ਨੂੰ ਅਤਿਵਾਦੀ ਐਲਾਨੇਗੀ : ਸੁਖਬੀਰ ਸਿੰਘ ਬਾਦਲ

ਅਗਲੀ ਅਕਾਲੀ ਦਲ ਦੀ ਸਰਕਾਰ ਗੈਂਗਸਟਰਾਂ ਤੇ ਨਸ਼ਾ ਤਸਕਰਾਂ ਨੂੰ ਅਤਿਵਾਦੀ ਐਲਾਨੇਗੀ : ਸੁਖਬੀਰ ਸਿੰਘ ਬਾਦਲ

ਮੁੱਖ ਮੰਤਰੀ ਵੱਲੋਂ ਸਰਕਾਰੀ ਜ਼ਮੀਨਾਂ ਵੇਚਣ ਅਤੇ ਕੌਮਾਂਤਰੀ ਸਰਹੱਦ ’ਤੇ ਪੁਲਿਸ ਅਫਸਰਾਂ ਦੇ ਕਤਲਾਂ ਦੇ ਮਾਮਲੇ ’ਤੇ ਉਲਟ ਫੇਰ ਕਰਨ ਮਗਰੋਂ ਸਰਕਾਰ ਦੇ ਅਖੀਰਲੇ ਸਾਲ ’ਚ ’ਪੰਜਾਬ ਰਸੋਈ’ ਸਕੀਮ ਸ਼ੁਰੂ ਕਰਨ ਦੀ ਕੀਤੀ ਨਿਖੇਧੀ

ਐਲਾਨ ਕੀਤਾ ਕਿ 2027 ਵਿਚ ਸੱਤਾ ਵਿਚ ਵਾਪਸੀ ’ਤੇ ਸਰਕਾਰੀ ਮੁਲਾਜ਼ਮਾਂ ਲਈ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰੇਗਾ ਅਕਾਲੀ ਦਲ

ਫਿਰੋਜ਼ਪੁਰ/ਚੰਡੀਗੜ੍ਹ 24 ਫਰਵਰੀ ( ਰਣਜੀਤ ਧਾਲੀਵਾਲ ) : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਐਲਾਨ ਕੀਤਾ ਕਿ 2027 ਵਿਚ ਅਕਾਲੀ ਦਲ ਦੀ ਸਰਕਾਰ ਗਠਿਤ ਹੋਣ ’ਤੇ ਗੈਂਗਸਟਰਾਂ ਤੇ ਨਸ਼ਾ ਤਸਕਰਾਂ ਨੂੰ ਅਤਿਵਾਦੀ ਐਲਾਨਿਆ ਜਾਵੇਗਾ ਅਤੇ ਉਹਨਾਂ ਨਾਲ ਕਾਨੂੰਨ ਮੁਤਾਬਕ ਸਖ਼ਤੀ ਨਾਲ ਪੇਸ਼ ਆਇਆ ਜਾਵੇਗਾ। ਅਕਾਲੀ ਦਲ ਦੇ ਪ੍ਰਧਾਨ ਪੰਜਾਬ ਬਚਾਓ ਮੁਹਿੰਮ ਤਹਿਤ ਫਿਰੋਜ਼ਪੁਰ ਦਿਹਾਡੀ ਹਲਕੇ ਵਿਚ ਵਿਸ਼ਾਲ ਰੈਲੀ ਨੂੰ ਸੰਬੋਧਨ ਕਰ ਰਹੇ ਸਨ। ਹਲਕਾ ਇੰਚਾਰਜ ਜੋਗਿੰਦਰ ਸਿੰਘ ਜਿੰਦੂ ਨੂੰ ਇਸ ਰਿਕਾਰਡਤੋੜ ਇਕੱਠ ਲਈ ਵਧਾਈ ਦਿੰਦਿਆਂ ਉਹਨਾਂ ਕਿਹਾ ਕਿ ਇਕੱਠ ਤੋਂ ਸਾਬਤ ਹੋ ਗਿਆ ਹੈ ਕਿ ਪੰਜਾਬੀ ਦਿੱਲੀ ਆਧਾਰਿਤ ਪਾਰਟੀਆਂ ਤੋਂ ਅੱਕ ਚੁੱਕੇ ਹਨ ਅਤੇ ਹੁਣ ਹੋਰ ਤਜ਼ਰਬੇ ਨਹੀਂ ਕਰਨਾ ਚਾਹੁੰਦੇ ਅਤੇ ਉਹਨਾਂ ਨੇ ਸੂਬੇ ਵਿਚ ਸਿਰਫ ਅਕਾਲੀ ਦਲ ਦੀ ਸਰਕਾਰ ਬਣਾਉਦ ਦਾ ਮਨ ਬਣਾ ਲਿਆ ਹੈ।

ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਗੈਂਗਸਟਰ ਤੇ ਨਸ਼ਾ ਤਸਕਰ ਪੰਜਾਬ ਨੂੰ ਵਰਤ ਰਹੇ ਹਨ ਅਤੇ ਆਮ ਆਦਮੀ ਪਾਰਟੀ ਸਰਕਾਰ ਤੇ ਮੁੱਖ ਮੰਤਰੀ ਭਗਵੰਤ ਮਾਨ ਇਹਨਾਂ ਸਮਾਜ ਵਿਰੋਧੀ ਤੱਤਾਂ ਦੀ ਪੁਸ਼ਤ ਪਨਾਹੀ ਕਰ ਰਹੇ ਹਨ। ਉਹਨਾਂ ਕਿਹਾ ਕਿ ਉਹ ਮਹਿਸੂਸ ਕਰਦੇ ਹਨ ਕਿ ਇਸ ਦੁਵੱਲੀ ਬੁਰਾਈ ਨਾਲ ਨਜਿੱਠਣ ਵਾਸਤੇ ਕਾਨੂੰਨ ਦੀ ਜ਼ਰੂਰਤ ਹੈ। ਉਹਨਾਂ ਕਿਹਾ ਕਿ ਇਸ ਮੁਤਾਬਕ ਹੀ ਅਕਾਲੀ ਦਲ ਦੀ ਸਰਕਾਰ ਬਣਨ ’ਤੇ ਅਸੀ਼ ਇਕ ਕਾਨੂੰਨ ਲਿਆਵਾਂਗੇ ਤਾਂ ਜੋ ਗੈਂਗਸਟਰਾਂ ਤੇ ਨਸ਼ਾ ਤਸਕਰਾਂ ਨੂੰ ਜ਼ਮਾਨਤ ਨਾ ਮਿਲੇ ਅਤੇ ਉਹਨਾਂ ਦੀਆਂ ਜਾਇਦਾਦਾਂ ਜ਼ਬਤ ਕੀਤੀਆਂ ਜਾ ਸਕਣ। ਉਹਨਾਂ ਕਿਹਾ ਕਿ ਮੈਂ ਦੋਵਾਂ ਨੂੰ ਚੇਤਾਵਨੀ ਦੇਣਾ ਚਾਹੁੰਦਾ ਹਾਂ ਕਿ ਜਾਂ ਤਾਂ ਪੰਜਾਬ ਛੱਡ ਦਿਓ ਜਾਂ ਫਿਰ ਕਾਨੂੰਨ ਤਹਿਤ ਮੁਕੰਮਲ ਸਫਾਏ ਵਾਸਤੇ ਤਿਆਰ ਰਹਿਣ।ਬਾਦਲ ਨੇ ਜ਼ੋਰ ਦੇ ਕੇ ਕਿਹਾ ਕਿ ਮੁੱਖ ਮੰਤਰੀ ਨੇ ਪਾਕਿਸਤਾਨ ਨਾਲ ਲੱਗਦੀ ਕੌਮਾਂਤਰੀ ਸਰਹੱਦ ’ਤੇ ਦੋ ਪੁਲਿਸ ਮੁਲਾਜ਼ਮਾਂ ਦੇ ਕਤਲ ਦੇ ਸੰਵੇਦਨਸ਼ੀਲ ਮਾਮਲੇ ਵਿਚ ਵੀ ਉਲਟ ਫੇਰ ਕੀਤਾ ਹੈ। ਉਹਨਾਂ ਕਿਹਾ ਕਿ ਪਹਿਲਾਂ ਤਾਂ ਸਰਕਾਰ ਨੂੰ ਇਹ ਪਤਾ ਨਹੀਂ ਲੱਗਾ ਕਿ ਗੁਰਦਾਸਪੁਰ ਦੀ ਆਦੀਆਂ ਚੈਕ ਪੋਸਟ ’ਤੇ ਇਕ ਏ ਐਸ ਆਈ ਅਤੇ ਇਕ ਹੈਡ ਕਾਂਸਟੇਬਲ ਦਾ ਕਤਲ ਹੋ ਗਿਆ ਹੈ। ਫਿਰ ਮੁੱਖ ਮੰਤਰੀ ਨੇ ਉਹਨਾਂ ਦੀ ਸ਼ਹਾਦਤ ਦੀ ਸ਼ਲਾਘਾ ਕੀਤੀ ਤੇ ਪਰਿਵਾਰਾਂ ਨੂੰ ਇਕ-ਇਕ ਕਰੋੜ ਰੁਪਏ ਦੇਣ ਦਾ ਐਲਾਨ ਕਰ ਦਿੱਤਾ। ਹੁਣ ਉਹ ਦਾਅਵਾ ਕਰ ਰਹੇ ਹਨ ਕਿ ਦੋਵੇਂ ਅਫਸਰ ਆਪਸ ਵਿਚ ਲੜ ਕੇ ਮਰ ਗਏ ਹਨ। ਇਸ ਕਿਸਮ ਦੀ ਕੁਤਾਹੀ ਆਪ ਸਰਕਾਰ ਦੇ ਲੱਛਣ ਦੱਸਦੀ ਹੈ ਜਿਸ ਵਿਚ ਮੁੱਖ ਮੰਤਰੀ ਪੰਜਾਬ ਦੇ ਲੋਕਾਂ ਦੀ ਥਾਂ ਗੁਜਰਾਤ ਵਿਚ ਅਰਵਿੰਦ ਕੇਜਰੀਵਾਲ ਦੀ ਸੇਵਾ ਕਰਦੇ ਨਜ਼ਰ ਆ ਰਹੇ ਹਨ।
ਅਕਾਲੀ ਦਲ ਦੇ ਪ੍ਰਧਾਨ ਨੇ ਆਪ ਸਰਕਾਰ ਵੱਲੋਂ ਸਰਕਾਰੀ ਜ਼ਮੀਨਾਂ ਕੌਡੀਆਂ ਦੇ ਭਾਅ ਵੇਚ ਕੇ ’ਪੰਜਾਬ ਰਸੋਈ’ ਸਕੀਮ ਸ਼ੁਰੂ ਕਰਕੇ ਨਿਵੇਕਲੀ ਠੱਗੀ ਮਾਰਨ ਦੀ ਵੀ ਨਿਖੇਧੀ ਕੀਤੀ ਹੈ। ਉਹਨਾਂ ਕਿਹਾ ਕਿ ਚਾਰ ਸਾਲਾਂ ਤੱਕ ਇਹ ਸਕੀਮ ਲਾਗੂ ਨਹੀਂ ਕੀਤੀ ਗਈ ਤੇ ਹੁਣ ਆਪ ਸਰਕਾਰ ਇਸ ਸਕੀਮ ਨੂੰ ਵਰਤ ਕੇ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਪੰਜਾਬੀਆਂ ਨੂੰ ਪ੍ਰਪਾਵਤ ਕਰਨਾ ਚਾਹੁੰਦੀ ਹੈ। ਉਹਨਾਂ ਕਿਹਾ ਕਿ ਇਹ ਖੇਡਾਂ ਆਪ ਸਰਕਾਰ ਦੀ ਡੁੱਬਦੀ ਬੇੜੀ ਬਚਾ ਨਹੀਂ ਸਕਣਗੀਆਂ।ਬਾਦਲ ਨੇ ਪੰਜਾਬ ਵਿਚ ਸਮਾਜ ਦੇ ਸਾਰੇ ਵਰਗਾਂ ਵਾਸਤੇ ਆਪਣੀ ਸੋਚ ਬਾਰੇ ਵੀ ਗੱਲ ਕੀਤੀ। ਉਹਨਾਂ ਐਲਾਨ ਕੀਤਾ ਕਿ ਅਕਾਲੀ ਦਲ ਪਿਛਲੀ ਕਾਂਗਰਸ ਤੇ ਮੌਜੂਦਾ ਆਮ ਆਦਮੀ ਪਾਰਟੀ (ਆਪ) ਸਰਕਾਰ ਵੱਲੋਂ ਸਰਕਾਰੀ ਮੁਲਾਜ਼ਮਾਂ ਨਾਲ ਹੁੰਦੇ ਸਾਰੇ ਵਿਤਕਰੇ ਜਿਹਨਾਂ ਵਿਚ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨਾ ਵੀ ਸ਼ਾਮਲ ਹੈ, ਨੂੰ ਦੂਰ ਕਰੇਗੀ।ਕਿਸਾਨਾਂ ਦੀ ਗੱਲ ਕਰਦਿਆਂ ਸਰਦਾਰ ਬਾਦਲ ਨੇ ਕਿਹਾ ਕਿ ਜਿਹੜੇ ਕਿਸਾਨਾਂ ਕੋਲ ਟਿਊਬਵੈਲ ਕੁਨੈਕਸ਼ਨ ਨਹੀਂ ਹਨ, ਸਰਕਾਰ ਬਣਨ ਦੇ ਇਕ ਹਫਤੇ ਦੇ ਅੰਦਰ ਅੰਦਰ ਉਹਨਾਂ ਨੂੰ ਕੁਨੈਕਸ਼ਨ ਦਿੱਤੇ ਜਾਣਗੇ। ਉਹਨਾਂ ਐਲਾਨ ਕੀਤਾ ਕਿ ਸਾਰੇ ਦਰਿਆਵਾਂ ’ਤੇ ਪੱਕੇ ਬੰਨ ਬਣਾਏ ਜਾਣਗੇ ਤਾਂ ਜੋ ਹੜ੍ਹਾਂ ਨਾਲ ਨਜਿੱਠਿਆ ਜਾ ਸਕੇ ਅਤੇ ਬੇਜ਼ਮੀਨੇ ਕਿਸਾਨਾਂ ਨੂੰ ਜ਼ਮੀਨਾਂ ਦੇ ਮਾਲਕੀ ਅਧਿਕਾਰ ਦਿੱਤੇ ਜਾਣਗੇ ਤੇ ਸਾਂਝੀਆਂ ਜ਼ਮੀਨਾਂ ਦੀ ਮੁਫਤ ਵਿਚ ਤਕਸੀਮ ਕਰਵਾਈ ਜਾਵੇਗੀ।
ਬਾਦਲ ਨੇ ਇਹ ਵੀ ਕਿਹਾ ਕਿ ਕਾਂਗਰਸ ਤੇ ਆਪ ਨੇ ਪਹਿਲਾਂ ਸਮਾਜ ਭਲਾਈ ਸਕੀਮਾਂ ਦੇ ਲਾਭਪਾਤਰੀਆਂ ਦੀ ਗਿਣਤੀ ਘਟਾ ਦਿੱਤੀ ਤੇ ਫਿਰ ਇਹ ਬੰਦ ਕਰ ਦਿੱਤੀਆਂ। ਉਹਨਾਂ ਕਿਹਾ ਕਿ ਅਸੀਂ ਸਰਦਾਰ ਪ੍ਰਕਾਸ਼ ਸਿੰਘ ਬਾਦਲ ਵੱਲੋਂ ਸ਼ੁਰੂ ਕੀਤੀਆਂ ਸਾਰੀਆਂ ਸਮਾਜ ਭਲਾਈ ਸਕੀਮਾਂ ਨੂੰ ਹੋਰ ਅੱਗੇ ਵਧਾਵਾਂਗੇ। ਉਹਨਾਂ ਕਿਹਾ ਕਿ ਆਟਾ ਦਾਲ ਸਕੀਮ ਮੁੜ ਸ਼ੁਰੂ ਕੀਤੀ ਜਾਵੇਗੀ ਅਤੇ 4 ਰੁਪਏ ਕਿਲੋ ਆਟਾ ਤੇ 20 ਰੁਪਏ ਕਿਲੋ ਦਾਲ ਦਿੱਤੀ ਜਾਵੇਗੀ। ਗਰੀਬ ਲੜਕੀਆਂ ਲਈ ਵਿਆਹ ’ਤੇ ਇਕ ਲੱਖ ਰੁਪਏ ਸ਼ਗਨ ਦੀ ਰਾਸ਼ੀ ਦਿੱਤੀ ਜਾਵੇਗੀ ਅਤੇ ਬੁਢਾਪਾ ਪੈਨਸ਼ਨ ਵਧਾ ਕੇ 3100 ਰੁਪਏ ਪ੍ਰਤੀ ਮਹੀਨਾ ਕੀਤੀ ਜਾਵੇਗੀ।ਬਾਦਲ ਨੇ ਦੱਸਿਆ ਕਿ ਨੌਜਵਾਨਾਂ ਵਾਸਤੇ ਨਵੀਂ ਨੌਕਰੀਆਂ ਤੇ ਰੋਜ਼ਗਾਰ ਦੇ ਮੌਕੇ ਪੈਦਾ ਕੀਤੇ ਜਾਣਗੇ ਅਤੇ ਨਵੇਂ ਉਦਯੋਗਾਂ ਵਾਸਤੇ 75 ਫੀਸਦੀ ਨੌਕਰੀਆਂ ਪੰਜਾਬੀਆਂ ਨੂੰ ਦੇਣੀਆਂ ਲਾਜ਼ਮੀ ਕੀਤੀਆਂ ਜਾਣਗੀਆਂ। ਉਹਨਾਂ ਕਿਹਾ ਕਿ ਸਾਰੀਆਂ ਸਰਕਾਰੀ ਨੌਕਰੀਆਂ ਸਿਰਫ ਪੰਜਾਬੀਆਂ ਵਾਸਤੇ ਹੋਣਗੀਆਂ। ਉਹਨਾਂ ਨੇ ਇਹ ਵੀ ਐਲਾਨ ਕੀਤਾ ਕਿ ਨੌਜਵਾਨਾਂ ਨੂੰ 10 ਲੱਖ ਰੁਪਏ ਤੱਕ ਦਾ ਕਰਜ਼ਾ ਵਿਆਜ਼ ਮੁਕਤ ਦਿੱਤਾ ਜਾਵੇਗਾ ਜੋ ਉਹ 10 ਸਾਲਾਂ ਵਿਚ ਵਾਪਸ ਕਰ ਸਕਣਗੇ। ਉਹਨਾਂ ਕਿਹਾ ਕਿ ਅਗਲੀ ਅਕਾਲੀ ਦਲ ਦੀ ਸਰਕਾਰ ਸਰਕਾਰੀ ਅਤੇ ਪ੍ਰਾਈਵੇਟ ਇੰਜੀਨੀਅਰਿੰਗ ਤੇ ਮੈਡੀਕਲ ਕਾਲਜਾਂ ਵਿਚ 50 ਫੀਸਦੀ ਦਾਖਲੇ ਮੈਰੀਟੋਰੀਅਸ ਵਿਦਿਆਰਥੀਆਂ ਵਾਸਤੇ ਯਕੀਨੀ ਬਣਾਵੇਗੀ।ਬਾਦਲ ਨੇ ਇਹ ਵੀ ਐਲਾਨ ਕੀਤਾ ਕਿ ਵਿਸ਼ਵ ਕਬੱਡੀ ਕੱਪ ਮੁੜ ਸ਼ੁਰੂ ਕੀਤਾ ਜਾਵੇਗਾ ਅਤੇ ਨਵਾਂ ਕੁਸ਼ਤੀ ਕੱਪ ਸ਼ੁਰੂ ਕੀਤਾ ਜਾਵੇਗਾ। ਉਹਨਾਂ ਕਿਹਾ ਕਿ ਪਸ਼ੂ ਮੇਲਿਆਂ ਨੂੰ ਵੀ ਉਤਸ਼ਾਹਿਤ ਕੀਤਾ ਜਾਵੇਗਾ ਤੇ ਮਾਰਵਾੜੀ ਘੋੜਿਆਂ ਵਾਸਤੇ ਰੇਸ ਕੋਰਸ ਬਣਾਇਆ ਜਾਵੇਗਾ ਤੇ ਕਬੂਤਰਾਂ ਦੀ ਬਾਜ਼ੀ ਖੇਡ ਵੀ ਸ਼ੁਰੂ ਕਰਵਾਈ ਜਾਵੇਗੀ।ਉਹਨਾਂ ਕਿਹਾ ਕਿ ਪਿੰਡ ਪੱਧਰ ’ਤੇ ਸੀਪ ਚੈਂਪੀਅਨਸ਼ਿਪ ਸ਼ੁਰੂ ਕਰਵਾਈ ਜਾਵੇਗੀ ਤੇ ਜੇਤੂ ਇਨਾਮੀ ਰਾਸ਼ੀ ਪਿੰਡਾਂ ਦੇ ਵਿਕਾਸ ਵਾਸਤੇ ਖਰਚ ਕੀਤੀ ਜਾਵੇਗੀ। ਇਸ ਮੌਕੇ ਸੀਨੀਅਰ ਆਗੂ ਜੋਗਿੰਦਰ ਸਿੰਘ ਜਿੰਦੂ, ਸੁਖਪਾਲ ਸਿੰਘ ਨਨੂੰ, ਨਰਦੇਵ ਸਿੰਘ ਬੌਬੀ ਮਾਨ ਅਤੇ ਰੋਹਿਤ ਮੋਂਟੂ ਵੋਹਰਾ ਨੇ ਵੀ ਸੰਬੋਧਨ ਕੀਤਾ।ਇਸ ਤੋਂ ਪਹਿਲਾਂ ਯੂਥ ਅਕਾਲੀ ਦਲ ਅਤੇ ਐਸ ਓ ਆਈ ਦੇ ਮੈਂਬਰਾਂ ਨੇ ਬਾਦਲ ਦਾ ਨਿੱਘਾ ਸਵਾਗਤ ਕੀਤਾ ਤੇ ਉਹਨਾਂ ਨੂੰ ਰੈਲੀ ਵਾਲੀ ਥਾਂ ’ਤੇ ਲੈ ਕੇ ਗਏ। ਪਾਰਟੀ ਪ੍ਰਧਾਨ ਨੇ ਯੂਥ ਅਕਾਲੀ ਦਲ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ, ਐਸ ਓ ਆਈ ਪ੍ਰਧਾਨ ਰਣਬੀਰ ਸਿੰਘ ਰਾਣਾ, ਚਿਤਬੀਰ ਸਿੰਘ ਜ਼ੀਰਾ, ਆਕਾਸ਼ਦੀਪ ਸਿੰਘ ਮਿੱਡੂਖੇੜਾ ਅਤੇ ਸੁਰਿੰਦਰ ਬੱਬੂ ਵੱਲੋਂ ਸ਼ਾਨਦਾਰ ਰੋਡ ਸ਼ੋਅ ਕਰਨ ’ਤੇ ਧੰਨਵਾਦ ਕੀਤਾ।

Comments

Most Popular

ਬਿਜਲੀ ਕਰਮਚਾਰੀ 26 ਫਰਵਰੀ ਨੂੰ ਸੈਕਟਰ 17 ਵਿੱਚ ਰੋਸ ਰੈਲੀ ਕਰਨਗੇ

Electricity Workers to Hold Protest Rally in Sector 17 on February 26

ਭੜਕੇ ਜੰਗਲਾਤ ਕਾਮਿਆਂ ਨੇ ਕੀਤਾ 26 ਜਨਵਰੀ ਦੇ ਸਮਾਗਮ ਵੱਲ ਮਾਰਚ

Alchemist Ojas Hospital successfully completes 50 TAVR procedures

ਅੱਜ ਅੱਠ ਥਾਵਾਂ 'ਤੇ ਗੇਟ ਮੀਟਿੰਗਾਂ ਕੀਤੀਆਂ ਗਈਆ, 12 ਫਰਵਰੀ, 2026 ਨੂੰ ਹੜਤਾਲ ਦੀਆਂ ਤਿਆਰੀਆਂ ਪੂਰੀਆਂ ਹੋ ਗਈਆਂ ਹਨ

ਦਿਸ਼ਾਹੀਣ ਅਤੇ ਲੋਕ ਵਿਰੋਧੀ ਬਜਟ ਨੂੰ ਰੱਦ ਕਰੋ ਅਤੇ ਸਾੜੋ, ਜੋ ਲੋਕਾਂ ਦੇ ਮੁੱਦਿਆਂ 'ਤੇ ਅਪਰਾਧਿਕ ਤੌਰ 'ਤੇ ਚੁੱਪ ਹੈ : ਏਆਈਐਫਏਡਬਲਿਊਐਚ

ਅਨੋਖਾ ਬਦਲਾਅ ਕੇਂਦਰ ਸਰਕਾਰ ਤੋਂ ਮਿਲਦੇ ਫੰਡ ਦੇ ਬਾਵਜੂਦ ਸੂਬਾ ਸਰਕਾਰ ਮੁਲਾਜ਼ਮਾਂ ਦੀਆ ਤਨਖਾਹਾਂ ਕੱਟਣ ਤੇ ਆਈ

Gate meetings held at 8 locations today. Preparations for the strike on February 12, 2026, are complete

ਭਾਈ ਪਰਮਪਾਲ ਸਿੰਘ ਸਭਰਾ ਨੂੰ ਗਿਆਨੀ ਹਰਪ੍ਰੀਤ ਸਿੰਘ ਦਾ ਬਣਾਇਆ ਗਿਆ ਨਿੱਜੀ ਸਹਾਇਕ

Central University of Punjab organizes a special programme to mark International Mother Language Day