Skip to main content

Balbir Singh Sidhu launches a sharp attack on the BJP government over the hike in commercial gas cylinder prices

Balbir Singh Sidhu launches a sharp attack on the BJP government over the hike in commercial gas cylinder prices The Congress will strongly oppose every anti-people policy that affects people's kitchens S.A.S.Nagar 2 May ( Ranjeet Singh Dhaliwal ) : Senior Congress leader and former Health Minister Balbir Singh Sidhu has termed the steep increase in commercial gas cylinder prices by the BJP-led central government as a well-planned conspiracy against small traders and common people, who are considered the backbone of the country's economy. Sidhu said that the significant hike in gas cylinder prices in a single day proves that the BJP government neither cares about small businesses nor about the kitchens of ordinary households. People who are already burdened by inflation, unemployment, and taxes are now being further oppressed by rising gas prices. He stated that this decision is a direct economic blow to thousands of families associated with tea vendors, dhaba owners, hotel ope...

ਗਿਆਨੀ ਰਘਬੀਰ ਸਿੰਘ ਨੂੰ ਸਰਵਿਸ ਤੋਂ ਕੀਤਾ ਰਿਟਾਇਰ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਨੇ

ਗਿਆਨੀ ਰਘਬੀਰ ਸਿੰਘ ਨੂੰ ਸਰਵਿਸ ਤੋਂ ਕੀਤਾ ਰਿਟਾਇਰ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਨੇ

ਅੰਮ੍ਰਿਤਸਰ 26 ਫਰਵਰੀ ( ਪੀ ਡੀ ਐਲ ) : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਉਚੇਚੀ ਇਕੱਤਰਤਾ ਅੱਜ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਵਿਖੇ ਹੋਈ, ਜਿਸ ਵਿਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੂੰ ਦਿੱਤੇ ਗਏ 72 ਘੰਟੇ ਦਾ ਨੋਟਿਸ ਦਾ ਮਾਮਲਾ ਵਿਚਾਰਿਆ ਗਿਆ। ਇਸ ਇਕੱਤਰਤਾ ਦੌਰਾਨ ਗੰਭੀਰ ਵਿਚਾਰ-ਵਟਾਂਦਰੇ ਤੋਂ ਬਾਅਦ ਗਿਆਨੀ ਰਘਬੀਰ ਸਿੰਘ ਵੱਲੋਂ ਸ਼੍ਰੋਮਣੀ ਕਮੇਟੀ ਦੇ ਪ੍ਰਬੰਧਾਂ ’ਤੇ ਲਗਾਏ ਗਏ ਇਲਜ਼ਾਮਾਂ ਦੇ ਕੋਈ ਵੀ ਸਬੂਤ ਪੇਸ਼ ਨਾ ਕੀਤੇ ਜਾਣ ਅਤੇ ਨਿਯਮਾਂ ਦੀ ਅਣਦੇਖੀ ਕਰਕੇ ਪ੍ਰਬੰਧ ਸਬੰਧੀ ਮੁੜ ਸਵਾਲ ਖੜ੍ਹੇ ਕਰਨ ਕਰਕੇ ਉਨ੍ਹਾਂ ਨੂੰ ਸਰਵਿਸ ਤੋਂ ਰਿਟਾਇਰ ਕਰਨ ਦਾ ਫੈਸਲਾ ਕੀਤਾ ਗਿਆ। ਇਕੱਤਰਤਾ ਮਗਰੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਬੀਤੇ ਦਿਨੀਂ ਪ੍ਰੈੱਸ ਕਾਨਫ਼ਰੰਸ ਕਰਕੇ ਸ਼੍ਰੋਮਣੀ ਕਮੇਟੀ ਦੇ ਪ੍ਰਬੰਧਾਂ ਖਿਲਾਫ਼ ਇਲਜ਼ਾਮ ਲਗਾ ਕੇ ਬਦਨਾਮੀ ਕੀਤੀ ਸੀ, ਜਿਸ ਲਈ ਉਨ੍ਹਾਂ ਨੂੰ 19 ਫ਼ਰਵਰੀ ਦੀ ਅੰਤਿ੍ਰੰਗ ਕਮੇਟੀ ਦੇ ਫੈਸਲੇ ਅਨੁਸਾਰ 72 ਘੰਟੇ ਦਾ ਨੋਟਿਸ ਦੇ ਕੇ ਸਬੂਤ ਪੇਸ਼ ਕਰਨ ਲਈ ਕਿਹਾ ਗਿਆ ਹੈ। ਪ੍ਰੰਤੂ ਉਨ੍ਹਾਂ ਨੀਅਤ ਸਮੇਂ ਵਿਚ ਕੋਈ ਵੀ ਸਬੂਤ ਪੇਸ਼ ਨਹੀਂ ਕੀਤੇ, ਸਗੋਂ ਸਰਵਿਸ ਨਿਯਮਾਂ ਦੀ ਅਣਦੇਖੀ ਕਰਕੇ ਪ੍ਰਬੰਧ ਸਬੰਧੀ ਮੁੜ ਸਵਾਲ ਖੜ੍ਹੇ ਕਰ ਦਿੱਤੇ। ਅੱਜ ਦੀ ਅੰਤ੍ਰਿੰਗ ਕਮੇਟੀ ਨੇ ਮਹਿਸੂਸ ਕੀਤਾ ਹੈ ਕਿ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਪ੍ਰੈੱਸ ਵਿਚ ਜਾ ਕੇ ਸ਼੍ਰੋਮਣੀ ਕਮੇਟੀ ਦੇ ਪ੍ਰਬੰਧਾਂ ਨੂੰ ਬਦਨਾਮ ਕੀਤਾ, ਜਿਸ ਨਾਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਦੇ ਅਹੁਦੇ ਦੀ ਮਾਣ-ਮਰਯਾਦਾ ਨੂੰ ਵੀ ਢਾਹ ਲੱਗੀ ਹੈ। ਗਿਆਨੀ ਰਘਬੀਰ ਸਿੰਘ ਦਾ ਪ੍ਰੈੱਸ ਵਿਚ ਬਿਆਨੀਆ ਸ਼੍ਰੋਮਣੀ ਕਮੇਟੀ ਦੇ ਸੇਵਾ ਨਿਯਮਾਂ ਦੀ ਵੀ ਉਲੰਘਣਾ ਹੈ। ਇਸ ਤੋਂ ਇਲਾਵਾ ਇਨ੍ਹਾਂ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸਵੇਰੇ-ਸ਼ਾਮ ਦੀ ਆਪਣੀ ਸੇਵਾ ਵੀ ਬਹੁਤ ਘੱਟ ਨਿਭਾਉਣ ਕਰਕੇ ਇਹ ਮੁੱਖ ਗ੍ਰੰਥੀ ਦੇ ਸਤਿਕਾਰਤ ਅਤੇ ਜ਼ੁੰਮੇਵਾਰ ਅਹੁਦੇ ਨਾਲ ਇਨਸਾਫ਼ ਨਹੀਂ ਕਰ ਰਹੇ। ਇਸ ਸਭ ਦੇ ਮੱਦੇਨਜ਼ਰ ਅੱਜ ਦੀ ਅੰਤ੍ਰਿੰਗ ਕਮੇਟੀ ਵਿਚ ਗੰਭੀਰਤਾ ਨਾਲ ਵਿਚਾਰ ਵਟਾਂਦਰਾ ਕਰਨ ਉਪਰੰਤ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੂੰ ਸਰਵਿਸ ਤੋਂ ਰਿਟਾਇਰ ਕਰਨ ਦਾ ਫੈਸਲਾ ਕੀਤਾ ਗਿਆ ਹੈ।

ਮੀਡੀਆ ਨਾਲ ਗੱਲਬਾਤ ਕਰਦਿਆਂ ਐਡਵੋਕੇਟ ਧਾਮੀ ਨੇ ਕਿਹਾ ਕਿ ਜਾਇਦਾਦਾਂ ਦੇ ਸਬੰਧ ਵਿਚ ਸ਼੍ਰੋਮਣੀ ਕਮੇਟੀ ਵਿਰੁੱਧ ਕੁਝ ਲੋਕਾਂ ਵੱਲੋਂ ਝੂਠਾ ਬਿਰਤਾਂਤ ਸਿਰਜ ਕੇ ਸੰਗਤ ਵਿਚ ਭਰਮ ਭੁਲੇਖਾ ਪੈਦਾ ਕੀਤਾ ਜਾ ਰਿਹਾ ਹੈ, ਪ੍ਰੰਤੂ ਸਚਾਈ ਇਹ ਹੈ ਕਿ ਉਨ੍ਹਾਂ ਨੇ ਆਪਣੇ ਕਾਰਜਕਾਲ ਦੌਰਾਨ ਜਿਥੇ ਵੱਡੀ ਪੱਧਰ ‘’ਤੇ ਜਾਇਦਾਦਾਂ ਦੀ ਖਰੀਦ ਕੀਤੀ ਹੈ, ਉਥੇ ਹੀ ਗੁਰਦੁਆਰਾ ਸਾਹਿਬਾਨ, ਸ਼੍ਰੋਮਣੀ ਕਮੇਟੀ ਅਤੇ ਧਰਮ ਪ੍ਰਚਾਰ ਕਮੇਟੀ ਦੀਆਂ ਵਿੱਤੀ ਜਮ੍ਹਾਂ ਪੂੰਜੀ ਵਿਚ ਵੀ ਵੱਡਾ ਵਾਧਾ ਦਰਜ ਹੋਇਆ ਹੈ। ਉਨ੍ਹਾਂ ਵੇਰਵਿਆਂ ਦਿੰਦਿਆਂ ਦੱਸਿਆ ਕਿ ਸਾਲ 2020-2021 ਤੋਂ 2025-2026 ਦੌਰਾਨ ਜਿਥੇ 111 ਕਰੋੜ ਦੇ ਕਰੀਬ ਜਾਇਦਾਦ ਦੀ ਖਰੀਦੀ ਗਈ, ਉਥੇ ਹੀ ਗੁਰਦੁਆਰਿਆਂ ਦੇ ਬਜਟ ਵਿਚ 577 ਕਰੋੜ ਤੋਂ 1120 ਕਰੋੜ ਰੁਪਏ ਤੱਕ ਦਾ ਵਾਧਾ ਹੋਇਆ। ਉਨ੍ਹਾਂ ਐਫਡੀਆਰ ਦੇ ਸਬੰਧ ਵਿਚ ਵੇਰਵੇ ਦਿੰਦਿਆਂ ਦੱਸਿਆ ਕਿ ਇਸ ਅਰਸੇ ਦੌਰਾਨ ਵੱਖ-ਵੱਖ ਗੁਰਦੁਆਰਾ ਸਾਹਿਬਾਨ ਦੀ ਜਮ੍ਹਾਂ ਪੂੰਜੀ ਵਿਚ 600 ਕਰੋੜ ਦਾ ਵਾਧਾ ਹੋਇਆ ਹੈ। ਇਸ ਸਬੰਧ ਵਿਚ ਐਡਵੋਕੇਟ ਧਾਮੀ ਨੇ ਵੱਖ-ਵੱਖ ਗੁਰਦੁਆਰਿਆਂ ਦੀ ਜਮ੍ਹਾਂ ਪੂੰਜੀ ਦੇ ਵਾਧੇ ਬਾਰੇ ਵਿਸਥਾਰਪੂਰਵਕ ਖੁਲਾਸਾ ਵੀ ਕੀਤਾ। ਉਨ੍ਹਾਂ ਦੱਸਿਆ ਕਿ ਗੁਰਦੁਆਰਾ ਸਾਹਿਬਾਨ ਤੋਂ ਇਲਾਵਾ ਸਾਲ 2020-2021 ਤੋਂ 2025-2026 ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਐਫਡੀਆਰ ਵਿਚ 273 ਕਰੋੜ 60 ਲੱਖ ਰੁਪਏ, ਧਰਮ ਪ੍ਰਚਾਰ ਕਮੇਟੀ ਵਿਖੇ 121 ਕਰੋੜ 45 ਲੱਖ ਰੁਪਏ ਦਾ ਵਾਧਾ ਦਰਜ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਸ਼੍ਰੋਮਣੀ ਕਮੇਟੀ ਦੇ ਵਿਦਿਅਕ ਅਦਾਰਿਆਂ ਲਈ ਇਸ ਸਮੇਂ ਦੌਰਾਨ 182 ਕਰੋੜ ਰੁਪਏ ਵੱਖਰੇ ਤੌਰ ’ਤੇ ਸ਼੍ਰੋਮਣੀ ਕਮੇਟੀ ਅਤੇ ਵੱਖ-ਵੱਖ ਗੁਰਦੁਆਰਾ ਸਾਹਿਬਾਨਾਂ ਤੋਂ ਫੰਡ ਦਿੱਤੇ ਗਏ ਹਨ। ਉਨ੍ਹਾਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ 350 ਸਾਲਾ ਸ਼ਤਾਬਦੀ ਦਾ ਜ਼ਿਕਰ ਕਰਦਿਆਂ ਕਿਹਾ ਕਿ ਇਸ ਵਾਸਤੇ 5 ਕਰੋੜ ਰੁਪਏ ਰਾਖਵੇਂ ਰੱਖੇ ਗਏ ਸਨ, ਜਦਕਿ ਸੰਗਤ ਵੱਲੋਂ ਪ੍ਰਗਟਾਈ ਗਈ ਸ਼ਰਧਾ ਤਹਿਤ ਇਹ ਰਾਸ਼ੀ 7 ਲੱਖ ਦੇ ਹੋਰ ਵਾਧੇ ਨਾਲ ਜਮ੍ਹਾਂ ਹੈ। ਉਨ੍ਹਾਂ ਇਹ ਵੀ ਵਿਸ਼ੇਸ਼ ਤੌਰ ’ਤੇ ਜ਼ਿਕਰ ਕੀਤਾ ਕਿ ਖਰੀਦ ਕੀਤੀਆਂ ਗਈਆਂ ਜਾਇਦਾਦਾਂ ਦੀ ਅੱਜ ਕੀਮਤ ਵੀ ਕਈ ਗੁਣਾਂ ਵੱਧ ਚੁੱਕੀ ਹੈ। ਇਹ ਸੰਗਤ ਦੇ ਸਹਿਯੋਗ ਅਤੇ ਗੁਰੂ ਘਰਾਂ ਪ੍ਰਤੀ ਸ਼ਰਧਾ ਦੇ ਨਾਲ ਹੀ ਸੰਭਵ ਹੋਇਆ ਹੈ।

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਉਹ ਸਿੱਖੀ ਪ੍ਰਚਾਰ, ਵਿਦਿਆ ਦੇ ਪ੍ਰਸਾਰ ਅਤੇ ਸਿਹਤ ਸਹੂਲਤਾਂ ਲਈ ਲਗਾਤਾਰ ਕਾਰਜ ਕਰ ਰਹੇ ਹਨ। ਉਨ੍ਹਾਂ ਦੱਸਿਆ ਕਿ ਪਿਛਲੇ ਪੰਜ ਸਾਲਾਂ ਦੌਰਾਨ ਚਾਰ ਲੱਖ ਤੋਂ ਵੱਧ ਪ੍ਰਾਣੀਆਂ ਨੂੰ ਅੰਮ੍ਰਿਤਪਾਨ ਕਰਵਾਇਆ ਗਿਆ ਹੈ ਅਤੇ ਅਪ੍ਰੈਲ ਤੱਕ 51 ਹਜ਼ਾਰ ਦਾ ਹੋਰ ਟੀਚਾ ਹੈ। ਪੱਤਰਕਾਰ ਵਾਰਤਾ ਦੌਰਾਨ ਐਡਵੋਕੇਟ ਧਾਮੀ ਨੇ ਪਾਵਨ ਸਰੂਪਾਂ ਦੇ ਮਾਮਲੇ ਵਿਚ ਸਰਕਾਰ ਵੱਲੋਂ ਤਬਦੀਲ ਕੀਤੀ ਗਈ ਸਿੱਟ ’ਤੇ ਸਵਾਲ ਚੁੱਕੇ। ਉਨ੍ਹਾਂ ਕਿਹਾ ਕਿ ਸਰਕਾਰ ਦੀ ਮਨਸ਼ਾ ਕੇਵਲ ਸਿਆਸਤ ਕਰਨਾ ਹੈ। ਜੇਕਰ ਸਿੱਟ ਤਬਦੀਲ ਹੀ ਕਰਨੀ ਸੀ ਤਾਂ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ ਅਨੁਸਾਰ ਗੁਰਸਿੱਖ ਅਫ਼ਸਰ ਸ਼ਾਮਲ ਕੀਤੇ ਜਾਂਦੇ। ਉਨ੍ਹਾਂ ਗੁਰਦੁਆਰਾ ਸ੍ਰੀ ਅੰਬ ਸਾਹਿਬ ਮੋਹਾਲੀ ਦੀ ਜ਼ਮੀਨ ਦੇ ਮਾਮਲੇ ਸਬੰਧੀ ਕਿਹਾ ਕਿ ਇਸ ਵਿਚ ਐਫਆਈਆਰ ਦਰਜ ਕਰਵਾਉਣ ਬਾਅਦ ਵੀ ਪੁਲਿਸ ਦੀ ਕਾਰਗੁਜਾਰੀ ਨਿਰਾਸ਼ਾਜਨਕ ਹੈ। ਇਕੱਤਰਤਾ ’ਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸਮੇਤ ਸੀਨੀਅਰ ਮੀਤ ਪ੍ਰਧਾਨ ਰਘੂਜੀਤ ਸਿੰਘ ਵਿਰਕ, ਜੂਨੀਅਰ ਮੀਤ ਪ੍ਰਧਾਨ ਬਲਦੇਵ ਸਿੰਘ ਕਲਿਆਣ, ਜਨਰਲ ਸਕੱਤਰ ਸ਼ੇਰ ਸਿੰਘ ਮੰਡਵਾਲਾ, ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ, ਸੁਰਜੀਤ ਸਿੰਘ ਗੜ੍ਹੀ, ਸੁਰਜੀਤ ਸਿੰਘ ਤੁਗਲਵਾਲ, ਸੁਰਜੀਤ ਸਿੰਘ ਕੰਗ, ਬੀਬੀ ਹਰਜਿੰਦਰ ਕੌਰ, ਬਲਦੇਵ ਸਿੰਘ ਕਾਇਮਪੁਰ, ਮੇਜਰ ਸਿੰਘ ਢਿੱਲੋਂ, ਮੰਗਵਿੰਦਰ ਸਿੰਘ ਖਾਪੜਖੇੜੀ, ਓਐਸਡੀ ਸਤਬੀਰ ਸਿੰਘ, ਸਕੱਤਰ ਬਲਵਿੰਦਰ ਸਿੰਘ ਕਾਹਲਵਾਂ, ਗੁਰਿੰਦਰ ਸਿੰਘ ਮਥਰੇਵਾਲ, ਨਿੱਜੀ ਸਕੱਤਰ ਸ਼ਾਹਬਾਜ਼ ਸਿੰਘ, ਕਾਨੂੰਨੀ ਸਲਾਹਕਾਰ ਅਮਨਬੀਰ ਸਿੰਘ ਸਿਆਲੀ ਆਦਿ ਮੌਜੂਦ ਸਨ।

Comments

Most Popular

ਗੁਰਦੁਆਰਾ ਸਿੰਘ ਸਭਾ ਸੈਕਟਰ 78 ਦੀ ਚੋਣ ਗੁਰਦੁਆਰਾ ਸੰਵਿਧਾਨ ਤੇ ਸਿੱਖ ਰਹਿਤ ਮਰਿਯਾਦਾ ਅਨੁਸਾਰ ਦੁਬਾਰਾ ਹੋਵੇ

ਆਸ਼ਾ ਵਰਕਰਜ਼ ਅਤੇ ਫੈਸਿਲੀਟੇਟਰ ਯੂਨੀਅਨ ਪੰਜਾਬ ਦੀ ਸੂਬਾ ਪੱਧਰੀ ਮੀਟਿੰਗ ਹੋਈ

ਆਂਗਣਵਾੜੀ/ਕਰੇਚ ਵਰਕਰਜ਼ ਯੂਨੀਅਨ, ਚੰਡੀਗੜ੍ਹ ਅਤੇ ਸਮਾਜ ਭਲਾਈ ਵਿਭਾਗ ਦੇ ਡਾਇਰੈਕਟਰ ਵਿਚਕਾਰ ਵਿਆਪਕ ਵਿਚਾਰ-ਵਟਾਂਦਰਾ; ਜ਼ਿਆਦਾਤਰ ਮੰਗਾਂ 'ਤੇ ਸਹਿਮਤੀ ਬਣੀ

ਮਿੱਡ ਡੇ ਮੀਲ ਵਰਕਰਾਂ ਵਲੋਂ ਵਿਧਾਇਕ ਨੂੰ ਮੰਗ ਪੱਤਰ,

ਲੋਕ ਨਿਰਮਾਣ ਵਿਭਾਗ ਦੇ ਕਾਮਿਆਂ ਵੱਲੋਂ ਤਨਖਾਹ ਲਈ ਰੋਸ ਧਰਨਾ

ਪੰਜਾਬ ਅਤੇ ਚੰਡੀਗੜ੍ਹ ਮਨੁੱਖੀ ਅਧਿਕਾਰ ਕਮਿਸ਼ਨ ਵੱਲੋਂ ਆਯੋਜਿਤ ਲੀਡਰਸ਼ਿਪ ਕਨਕਲੇਵ ਵਿੱਚ ਜਸਟਿਸ ਹਰਕੇਸ਼ ਮਨੂਜਾ ਨੇ ਮਨੁੱਖੀ ਅਧਿਕਾਰਾਂ ਦੀ ਰੱਖਿਆ ਅਤੇ ਕਮਜ਼ੋਰ ਵਰਗਾਂ ਨੂੰ ਨਿਆਂ ਪ੍ਰਦਾਨ ਕਰਨ ਵਿੱਚ ਸੰਸਥਾਵਾਂ ਅਤੇ ਸਿਵਲ ਸਮਾਜ ਦੀ ਮਹੱਤਵਪੂਰਨ ਭੂਮਿਕਾ 'ਤੇ ਜ਼ੋਰ ਦਿੱਤਾ

Elections for Gurdwara Singh Sabha, Sector 78, Must Be Held Anew in Accordance with the Gurdwara Constitution and Sikh Rehat Maryada

ਕਰੁਣਾ, ਪਿਆਰ ਅਤੇ ਸਹਿ-ਅਸਤਿਤਵ ਦਾ ਜੀਵੰਤ ਉਤਸਵ

ਫੈਡਰੇਸ਼ਨ ਦੀ ਅਗਵਾਈ ਵਿੱਚ, ਆਂਗਣਵਾੜੀ ਅਤੇ ਕਰੈਚ ਵਰਕਰਾਂ ਦੇ ਇੱਕ ਵਫ਼ਦ ਨੇ ਪ੍ਰਸ਼ਾਸਨ ਦੀ ਸਮਾਜ ਭਲਾਈ ਕਮੇਟੀ ਦੇ ਚੇਅਰਮੈਨ ਸ਼੍ਰੀ ਸੱਤਿਆ ਪਾਲ ਜੈਨ ਨਾਲ ਮੁਲਾਕਾਤ ਕੀਤੀ ਅਤੇ ਆਪਣੀਆਂ ਮੰਗਾਂ ਦਾ ਇੱਕ ਮੰਗ ਪੱਤਰ ਸੌਂਪਿਆ

ਚੰਡੀਗੜ੍ਹ ਸੈਕਟਰ 27 ਸਥਿਤ ਸ਼੍ਰੀ ਦਿਗੰਬਰ ਜੈਨ ਮੰਦਿਰ ਵਿਖੇ ਪੂਜਯ ਮੁਨੀ ਸ਼੍ਰੀ ਪ੍ਰਤੀਕ ਸਾਗਰ ਜੀ ਮਹਾਰਾਜ ਦਾ ਸ਼ਾਨਦਾਰ ਆਗਮਨ