Skip to main content

ਪੰਜਾਬ ਰੋਡਵੇਜ ਪੱਨਬਸ ਪੀਆਰਟੀਸੀ ਦੀ ਸਰਕਾਰ ਨਾਲ ਲਿਖਤੀ ਸਮਝੌਤੇ ਉਪਰੰਤ ਹੜਤਾਲ ਸਮਾਪਤ : ਰੇਸ਼ਮ ਸਿੰਘ ਗਿੱਲ

ਪੰਜਾਬ ਰੋਡਵੇਜ ਪੱਨਬਸ ਪੀਆਰਟੀਸੀ ਦੀ ਸਰਕਾਰ ਨਾਲ ਲਿਖਤੀ ਸਮਝੌਤੇ ਉਪਰੰਤ ਹੜਤਾਲ ਸਮਾਪਤ : ਰੇਸ਼ਮ ਸਿੰਘ ਗਿੱਲ 14 ਅਗਸਤ ਨੂੰ ਮੰਗਾਂ ਦਾ ਹੱਲ ਨਾ ਹੋਇਆ ਤਾਂ ਹੋਵੇਗਾ ਫਿਰ ਤੋਂ ਬੱਸਾ ਦਾ ਚੱਕਾ ਜਾਂਮ : ਸਮਸ਼ੇਰ ਸਿੰਘ ਢਿੱਲੋਂ ਲਿਖਤੀ ਪੱਤਰ ਅਨੁਸਾਰ ਸਾਰਿਆਂ ਮਸਲਿਆਂ ਦਾ ਕੀਤਾ ਗਿਆ ਹੱਲ : ਹਰਕੇਸ ਕੁਮਾਰ ਵਿਕੀ ਚੰਡੀਗੜ੍ਹ 4 ਅਗਸਤ ( ਰਣਜੀਤ ਧਾਲੀਵਾਲ ) : ਪੰਜਾਬ ਰੋਡਵੇਜ ਪੱਨਬੱਸ ਪੀਆਰਟੀਸੀ ਕੰਟਰੈਕਟ ਵਰਕਰਜ ਯੂਨੀਅਨ ਪੰਜਾਬ ਰਜਿ 25/11ਵੱਲੋਂ ਤਿੰਨ ਰੋਜ਼ਾ ਹਰਤਾਲ ਕਰਕੇ ਪੂਰੇ ਪੰਜਾਬ ਦੇ 27 ਡੀਪੂਆਂ ਵੱਲੋਂ ਦਿੱਤੇ ਪ੍ਰੋਗਰਾਮ ਅਨੁਸਾਰ ਮੁਹਾਲੀ ਬਸ ਸਟੈਂਡ ਤੇ ਭਾਰੀ ਗਿਣਤੀ ਵਿੱਚ ਇਕੱਠ ਕਰਕੇ ਮੁੱਖ ਮੰਤਰੀ ਦੀ ਰਿਹਾਇਸ਼ ਤੇ ਧਰਨਾ ਪ੍ਰਦਰਸ਼ਨ ਕਰਨ ਦੀ ਤਿਆਰੀ ਜੈਸੇਬੰਦੀ ਵੱਲੋਂ ਕੀਤੀ ਗਈ ਜਿਸ ਨੂੰ ਵੇਖਦਿਆਂ ਪ੍ਰਸ਼ਾਸਨ ਨੇ ਪਰੰਤ ਸਰਕਾਰ ਅਤੇ ਜਥੇਬੰਦੀ ਵਿਚਕਾਰ ਗੱਲਬਾਤ ਰਾਹੀਂ ਸੈਕਟਰੀ ਟਰਾਂਸਪੋਰਟ ਵਿਭਾਗ ਪੰਜਾਬ ਨਾਲ ਮੀਟਿੰਗ ਕਰਵਾ ਕੇ ਯੂਨੀਅਨ ਨੂੰ ਸਰਕਾਰ ਵੱਲੋਂ ਲਿਖਤੀ ਭਰੋਸਾ ਦਵਾਇਆ ਗਿਆ ਕਿ ਯੂਨੀਅਨ ਦੀਆਂ ਸਾਰੀਆਂ ਮੰਗਾਂ ਮੰਨ ਲਈਆਂ ਜਾਣਗੀਆਂ ਅਤੇ ਇੱਕ ਲਿਖਤੀ ਪੱਤਰ ਜਾਰੀ ਕੀਤਾ ਜਿਸ ਵਿੱਚ ਪੀਆਰਟੀਸੀ ਦੇ ਸਰਵਿਸ ਰੂਲ 1981 ਨੂੰ ਲਾਗੂ ਕਰਕੇ ਪਨਬਸ ਪੀਆਰਟੀਸੀ ਦੇ ਕੰਟਰੈਕਟ ਮੁਲਾਜ਼ਮਾਂ ਨੂੰ ਰੈਗੂਲਰ ਕੀਤਾ ਜਾਵੇਗਾ ਅਤੇ ਆਊਟਸੋਰਸ ਮੁਲਾਜ਼ਮਾਂ ਨੂੰ ਚਲਦੇ ਸੈਸ਼ਨ ਦੌਰਾਨ ਪੋਲਸੀ ਅਧੀਨ ਲਿਆ ਕੇ ਕੰਟਰੈਕਟ ਤੇ ਕਰ ਦਿੱਤਾ ਜਾਵੇਗਾ 11 ਅਗਸਤ ਨੂੰ BOD ਦ...

ਦੀ ਇੰਸਟੀਚਿਊਟ ਆਫ਼ ਚਾਰਟਰਡ ਅਕਾਊਂਟੈਂਟਸ ਆਫ਼ ਇੰਡੀਆ (ICAI) ਚੰਡੀਗੜ੍ਹ ਸ਼ਾਖਾ ਦੀ ਨਵੀਂ ਪ੍ਰਬੰਧਕ ਕਮੇਟੀ ਦਾ ਐਲਾਨ

ਦੀ ਇੰਸਟੀਚਿਊਟ ਆਫ਼ ਚਾਰਟਰਡ ਅਕਾਊਂਟੈਂਟਸ ਆਫ਼ ਇੰਡੀਆ (ICAI) ਚੰਡੀਗੜ੍ਹ ਸ਼ਾਖਾ ਦੀ ਨਵੀਂ ਪ੍ਰਬੰਧਕ ਕਮੇਟੀ ਦਾ ਐਲਾਨ

ਚੰਡੀਗੜ੍ਹ 28 ਫਰਵਰੀ ( ਰਣਜੀਤ ਧਾਲੀਵਾਲ ) : ਦੀ ਇੰਸਟੀਚਿਊਟ ਆਫ਼ ਚਾਰਟਰਡ ਅਕਾਊਂਟੈਂਟਸ ਆਫ਼ ਇੰਡੀਆ (ICAI) ਦੀ ਚੰਡੀਗੜ੍ਹ ਸ਼ਾਖਾ ਦੀ ਨਵ-ਚੁਣੀ ਬ੍ਰਾਂਚ ਮੈਨੇਜਮੈਂਟ ਕਮੇਟੀ ਦਾ ਐਲਾਨ ਕਰ ਦਿੱਤਾ ਗਿਆ ਹੈ। ਨਵੀਂ ਟੀਮ ਪੇਸ਼ੇਵਰ ਸ਼੍ਰੇਸ਼ਠਤਾ, ਮੈਂਬਰ ਭਾਗੀਦਾਰੀ ਅਤੇ ਸਿੱਖਿਆ ਸੰਬੰਧੀ ਗਤੀਵਿਧੀਆਂ ਨੂੰ ਹੋਰ ਮਜ਼ਬੂਤ ਬਣਾਉਣ ਦੇ ਲੱਖੇ ਨਾਲ ਕੰਮ ਕਰੇਗੀ। ਨਵੀਂ ਕਮੇਟੀ ਵਿੱਚ ਸੀਏ ਸਾਹਿਲ ਗਰਗ ਨੂੰ ਚੇਅਰਮੈਨ ਚੁਣਿਆ ਗਿਆ ਹੈ। ਸੀਏ ਰਚਿਤ ਗੋਯਲ ਨੂੰ ਵਾਈਸ ਚੇਅਰਮੈਨ ਅਤੇ ਸੀਏ ਸਾਹਿਲ ਮਿੱਤਲ ਨੂੰ ਸੈਕ੍ਰੇਟਰੀ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ। ਇਸ ਤੋਂ ਇਲਾਵਾ, ਸ਼ਾਖਾ ਦੀ ਵਿੱਤੀ ਵਿਵਸਥਾ ਦੀ ਜ਼ਿੰਮੇਵਾਰੀ ਸੀਏ ਅਮਨਜੋਤ ਸਿੰਘ ਕੋਸ਼ਾਧਿਕਾਰੀ ਵਜੋਂ ਨਿਭਾਉਣਗੇ।

ਉੱਧਰ ਸੀਏ ਸੰਜੀਵ ਕੁਮਾਰ ਨੂੰ ਨਿਕਾਸਾ (NICASA) ਚੇਅਰਮੈਨ ਨਿਯੁਕਤ ਕੀਤਾ ਗਿਆ ਹੈ। ਉਹ ਸੀਏ ਵਿਦਿਆਰਥੀਆਂ ਲਈ ਟ੍ਰੇਨਿੰਗ, ਮਾਰਗਦਰਸ਼ਨ ਅਤੇ ਹੁਨਰ ਵਿਕਾਸ ਪ੍ਰੋਗਰਾਮਾਂ ‘ਤੇ ਖਾਸ ਧਿਆਨ ਦੇਣਗੇ। ਨਵੀਂ ਪ੍ਰਬੰਧਕ ਕਮੇਟੀ ਨੇ ਭਰੋਸਾ ਜਤਾਇਆ ਹੈ ਕਿ ਆਪਣੇ ਕਾਰਜਕਾਲ ਦੌਰਾਨ ਸੈਮੀਨਾਰ, ਵਰਕਸ਼ਾਪ, ਪ੍ਰੋਫੈਸ਼ਨਲ ਡਿਵੈਲਪਮੈਂਟ ਪ੍ਰੋਗਰਾਮ ਅਤੇ ਨੈੱਟਵਰਕਿੰਗ ਮੌਕਿਆਂ ਰਾਹੀਂ ਮੈਂਬਰਾਂ ਅਤੇ ਵਿਦਿਆਰਥੀਆਂ ਨੂੰ ਵੱਧ ਤੋਂ ਵੱਧ ਲਾਭ ਪਹੁੰਚਾਇਆ ਜਾਵੇਗਾ। ਸ਼ਾਖਾ ਦੇ ਪਦਾਧਿਕਾਰੀਆਂ ਨੇ ਕਿਹਾ ਕਿ ਉਹ ਚੰਡੀਗੜ੍ਹ ਖੇਤਰ ਵਿੱਚ ਲੇਖਾ ਅਤੇ ਵਿੱਤ ਖੇਤਰ ਨੂੰ ਹੋਰ ਮਜ਼ਬੂਤ ਬਣਾਉਣ ਲਈ ਸਮਰਪਿਤ ਭਾਵਨਾ ਨਾਲ ਕੰਮ ਕਰਨਗੇ।

Comments

Most Popular

ਬਿਜਲੀ ਕਰਮਚਾਰੀ ਆਪਣੀਆਂ ਪੈਨਸ਼ਨਾਂ ਅਤੇ ਆਪਣੇ ਫੰਡ ਕਢਵਾਉਣ ਲਈ ਸੰਘਰਸ਼ ਕਰ ਰਹੇ ਹਨ

ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ (ਸੀਟੂ) ਦੀ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨਾਲ ਮੀਟਿੰਗ ਬੇਸਿੱਟਾ ਰਹੀ

SBI Sewa Ambedkar Chandigarh Circle was held a important meeting in Sangrur.

ਜੰਗਲਾਤ ਵਰਕਰਜ ਯੂਨੀਅਨ ਪੰਜਾਬ ਦੀ ਵਣ ਮੰਤਰੀ ਨਾਲ 6 ਜੁਲਾਈ ਦੀ ਮੀਟਿੰਗ ਰੰਗ ਲਿਆਈ 516 ਜੰਗਲਾਤ ਕਾਮੇ 13 ਜੁਲਾਈ ਹੋਣ ਗਏ ਪੱਕੇ

ਭਾਰਤ ਅਮਰੀਕਾ ਵਪਾਰ ਸਮਝੌਤਾ, ਨਵੀਂ ਲੈਂਡ ਪੂਲਿੰਗ ਨੀਤੀ ਅਤੇ ਹੋਰਨਾਂ ਮੰਗਾਂ ਨੂੰ ਲੈ ਕੇ ਕਿਸਾਨਾਂ ਵੱਲੋਂ ਵਿਸ਼ਾਲ ਰੋਸ ਮੁਜਾਹਰਾ

ਚੰਡੀਗੜ੍ਹ ਫੋਟੋਗ੍ਰਾਫ਼ਰਜ਼ ਐਸੋਸੀਏਸ਼ਨ ਵੱਲੋਂ ਸ਼ਾਨਦਾਰ ਫੋਟੋ ਵੀਡੀਓ ਐਕਸਪੋ 2026 ਦਾ ਆਯੋਜਨ

ਜੰਗਲਾਤ ਵਰਕਰਜ ਯੂਨੀਅਨ ਪੰਜਾਬ ਦੀ ਵਣ ਮੰਤਰੀ ਜੀ ਨਾਲ ਹੋਈ ਮੀਟਿੰਗ

RWA Sector 18A-B spreads message of environment protection by planting trees

12ਵੀਂ ਵਰਲਡ ਪੰਜਾਬੀ ਕਾਨਫਰੰਸ ਦਾ ਧੂਮ ਧਾਮ ਨਾਲ ਹੋਇਆ ਆਗਾਜ਼

Janglat Workers Union Punjab's meeting with the Forest Minister on 6 July brought fruition, 516 forest workers to be permanent on 13 July