Skip to main content

SAD announces DharamYudh Morcha against Bhagwant Mann from July 19

SAD announces DharamYudh Morcha against Bhagwant Mann from July 19 Sukhbir Singh Badal calls it a collective holy war against the enemy of Guru Sahiban and the Khalsa Panth Guru Dokhi and Panth Virodhi has no right to rule in Punjab, says Sukhbir Singh Badal SAD president dares Bhagwant Mann to undergo Lie Detection Test Chandigarh 18 June ( Ranjeet Singh Dhaliwal ) : Shiromani Akali Dal today announced a “Dharam Yudh Morcha” from Sri Akal Takht Sahib from July 19 to remove “Guru Dokhi and Khalsa Panth Virodhi” Bhagwant Mannn as Chief Minister who has been found and declared guilty of “committing heinous sacrilege and the most unforgivable outrage against the honour and sacred glory of Sikh Guru Sahiban and the supreme religio-temporal authority of the Khalsa Panth - Sri Akal Takht Sahib.” Addressing a press conference at the party headquarters here, SAD president Sukhbir Singh Badal declared that the ‘Dharamyudh Morcha’ will be launched under the ‘Chhattar Chhaya’ (overall spiritual p...

ਬਾਬਾ ਫਰੀਦ ਮੈਡੀਕਲ ਯੂਨੀਵਰਸਿਟੀ ਵਿਚ ਲਗਭੱਗ 100 ਕਰੋੜ ਦਾ ਘਪਲਾ ?

ਬਾਬਾ ਫਰੀਦ ਮੈਡੀਕਲ ਯੂਨੀਵਰਸਿਟੀ ਵਿਚ ਲਗਭੱਗ 100 ਕਰੋੜ ਦਾ ਘਪਲਾ ?

ਸਮਾਜਿਕ ਕਾਰਕੁੰਨਾਂ ਵੱਲੋਂ ਇਨਸਾਫ਼ ਲਈ 2 ਅਪ੍ਰੈਲ ਨੂੰ ਫਰੀਦਕੋਟ ਬੰਦ ਦੀ ਕਾਲ

ਐਸ.ਏ.ਐਸ.ਨਗਰ 26 ਮਾਰਚ ( ਰਣਜੀਤ ਧਾਲੀਵਾਲ ) : ਸੂਬੇ ਵਿਚ ਭ੍ਰਿਸ਼ਟਾਚਾਰ ਦੀ ਰੋਕਥਾਮ ਲਈ ਪੰਜਾਬ ਸਰਕਾਰ ਦਿਨ-ਰਾਤ ਸੁਹਿਰਦ ਯਤਨ ਕਰ ਰਹੀ ਹੈ। ਪਰ ਕੁੱਝ ਸਰਕਾਰੀ ਅਦਾਰੇ ਹੀ ਸਰਕਾਰ ਦੇ ਮੱਥੇ ਤੇ ਭ੍ਰਿ਼ਸ਼ਟਾਚਾਰ ਦੇ ਕਲੰਕ ਦੇ ਟਿੱਕੇ ਲਗਾ ਕੇ ਸਰਕਾਰ ਨੂੰ ਅਤੇ ਸਰਕਾਰ ਦੀਆਂ ਨੀਤੀਆਂ ਨੂੰ ਮਿੱਟੀ ਵਿਚ ਮਿਲਾ ਰਹੇ ਹਨ। ਕੁਝ ਇਸ ਤਰ੍ਹਾਂ ਦਾ ਹੀ ਮਾਮਲਾ ਪਿਛਲੇ ਇਕ ਸਾਲ ਤੋਂ ਅਖ਼ਬਾਰਾਂ ਦੀਆਂ ਸੁਰਖੀਆਂ ਬਣਿਆ ਹੋਇਆ ਹੈ। ਸ਼ਾਇਦ ਭ੍ਰਿਸ਼ਟਾਚਾਰ ਕਰਨ ਵਾਲੇ ਸਰਕਾਰ ਨਾਲੋਂ ਜ਼ਿਆਦਾ ਅਸਰਦਾਰ ਹਨ ਜਿਨ੍ਹਾਂ ਉਪਰ ਸਰਕਾਰ ਦੀ ਕੋਈ ਏਜੰਸੀ ਜਾਂ ਅਦਾਰਾ ਕਾਰਵਾਈ ਕਰਨ ਵਿਚ ਮੁਨਕਰ ਹੋ ਰਹੇ ਹਨ। ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ ਵਿਚ 100 ਕਰੋੜ ਦੇ ਕਰੀਬ ਹੋਏ ਨਜਾਇਜ਼ ਬਿਲਾਂ ਦੇ ਘਪਲੇ ਅਤੇ ਆਪਣੇ ਚਹੇਤਿਆਂ ਦੀ ਗੈਰਕਾਨੂੰਨੀ ਭਰਤੀਆਂ ਦਾ ਮਾਮਲਾ ਇਕ ਵਾਰ ਫਿਰ ਸੁਰਖੀਆਂ ਵਿਚ ਹੈ। ਪਰੰਤੂ ਇਸ ਵਾਰ ਸਰਕਾਰ ਤੋਂ ਕਾਰਵਾਈ ਦੀ ਮੰਗ ਨੂੰ ਲੈ ਕੇ ਸਮਾਜਿਕ ਕਾਰਕੁੰਨਾਂ ਵੱਲੋਂ ਫਰੀਦਕੋਟ ਸ਼ਹਿਰ ਨੂੰ ਹੀ ਬੰਦ ਦੀ ਕਾਲ ਦਿੱਤੀ ਗਈ ਹੈ।

ਅੱਜ ਇਥੇ ਮੋਹਾਲੀ ਪ੍ਰੈਸ ਕਲੱਬ ਵਿਚ ਇਕ ਪ੍ਰੈਸ ਕਾਨਫਰੰਸ ਦੌਰਾਨ ਸੰਬੋਧਨ ਕਰਦਿਆਂ ਸਮਾਜ ਸੇਵੀ ਸਿਮਰਨਜੀਤ ਸਿੰਘ ਮਾਨ, ਬਲਵਿੰਦਰ ਸਿੰਘ ਕੁੰਭੜਾ ਐਸਸੀ/ਬੀਸੀ ਮਹਾਂਪੰਚਾਇਤ ਪੰਜਾਬ, ਸਾਂਝਾ ਐਕਸ਼ਨ ਫਰੰਟ ਅਤੇ ਐਡਵੋਕੇਟ ਲਲਿਤਾ ਨੇ ਦੱਸਿਆ ਕਿ ਇਕ ਪਾਸੇ ਤਾਂ ਮਰੀਜ਼ਾਂ ਨੂੰ ਬੁਨਿਆਦੀ ਸਹੂਲਤਾਂ ਅਤੇ ਦਵਾਈਆਂ ਤੱਕ ਨਹੀਂ ਮਿਲ ਰਹੀਆਂ, ਪਰ ਦੂਜੇ ਪਾਸੇ ਕੁਝ ਅਧਿਕਾਰੀ ਕਥਿਤ ਤੌਰ ਤੇ ਆਪਣੀਆਂ ਤਿਜ਼ੋਰੀਆਂ ਨੋਟਾਂ ਨਾਲ ਭਰ ਰਹੇ ਹਨ। ਇਹ ਸਾਰਾ ਮਾਮਲਾ ਬਹੁਤ ਹੀ ਗੰਭੀਰ ਹੈ ਅਤੇ ਆਮ ਲੋਕਾਂ ਦੇ ਸਿਹਤ ਅਧਿਕਾਰਾਂ ਨਾਲ ਸਿੱਧੀ ਧੱਕੇਸ਼ਾਹੀ ਹੈ। ਇਹ ਸਭ ਕੁੱਝ ਯੂਨੀਵਰਸਿਟੀ ਦੇ ਮੌਜੂਦਾ ਵਾਇਸ ਚਾਂਸਲਰ ਡਾਕਟਰ ਰਾਜੀਵ ਸੂਦ ਦੀ ਦੀ ਛਤਰ-ਛਾਇਆ ਹੇਠ ਹੋ ਰਿਹਾ ਹੈ ਅਤੇ ਉਸ ਨਾਲ ਬਲੱਡ ਬੈਂਕ ਦੀ ਸਪੁਰਡੰਟ ਦਾ ਨਾਮ ਵੀ ਨਾਲ ਜੋੜਿਆ ਜਾ ਰਿਹਾ ਹੈ।

ਉਹਨਾਂ ਕਿਹਾ ਕਿ ਸਾਂਝਾ ਐਕਸ਼ਨ ਫਰੰਟ ਮੋਰਚੇ ਵੱਲੋਂ ਇਸ ਖਿਲਾਫ਼ ਅੰਦੋਲਨ ਵਿੱਢਿਆ ਗਿਆ ਹੈ, ਜਿਸਦਾ ਮੁੱਖ ਮਕਸਦ ਪੰਜਾਬ ਸਰਕਾਰ ਨੂੰ ਜਗਾਉਣਾ ਹੈ ਤਾਂ ਜੋ ਵਿਜੀਲੈਂਸ ਜਾਂਚ ‘ਤੇ ਤੁਰੰਤ ਕਾਰਵਾਈ ਕੀਤੀ ਜਾਵੇ ਅਤੇ ਦੋਸ਼ੀ ਯੂਨੀਵਰਸਿਟੀ ਅਧਿਕਾਰੀਆਂ ਖ਼ਿਲਾਫ਼ ਸਖ਼ਤ ਕਦਮ ਚੁੱਕੇ ਜਾਣ। ਨਾਲ ਹੀ ਉਹਨਾਂ ਇਹ ਵੀ ਕਿਹਾ ਕਿ ਇਹ ਅੰਦੋਲਨ ਇਸ ਸਮੇਂ ਸਿਰਫ਼ ਚੇਤਾਵਨੀ ਵਜੋਂ ਕੀਤਾ ਜਾ ਰਿਹਾ ਹੈ। ਜੇਕਰ ਆਉਂਦੇ ਕੁਝ ਦਿਨਾਂ ਵਿੱਚ ਯੂਨੀਵਰਸਿਟੀ ਅਧਿਕਾਰੀਆਂ ਖ਼ਿਲਾਫ਼ ਕੋਈ ਠੋਸ ਕਾਰਵਾਈ ਨਹੀਂ ਹੁੰਦੀ ਤਾਂ ਫ਼ਰੀਦਕੋਟ ਵਿੱਚ ਕਿਸਾਨ ਜਥੇਬੰਦੀਆਂ ਦੇ ਸਹਿਯੋਗ ਨਾਲ, ਅਗਲਾ ਅੰਦੋਲਨ 2 ਅਪ੍ਰੈਲ ਨੂੰ ਪੰਜਾਬ ਪੱਧਰ ‘ਤੇ ਕੀਤਾ ਜਾਵੇਗਾ।

ਸਮਾਜ ਸੇਵੀ ਸਿਮਰਨਜੀਤ ਸਿੰਘ ਮਾਨ, ਬਲਵਿੰਦਰ ਸਿੰਘ ਕੁੰਭੜਾ ਅਤੇ ਅਵਤਾਰ ਸਿੰਘ ਨਗਲਾ ਨੇ ਪੰਜਾਬ ਸਰਕਾਰ ਨੂੰ ਅਪੀਲ ਹੈ ਕਿ ਬਾਬਾ ਫ਼ਰੀਦ ਜੀ ਦੇ ਨਾਮ ‘ਤੇ ਚੱਲ ਰਹੀ ਇਸ ਪਵਿੱਤਰ ਸੰਸਥਾ ਨੂੰ ਬਚਾਉਣ ਲਈ ਤੁਰੰਤ ਅਤੇ ਨਿਰਪੱਖ ਕਾਰਵਾਈ ਕੀਤੀ ਜਾਵੇ, ਤਾਂ ਜੋ ਯੂਨੀਵਰਸਿਟੀ ਦੀ ਇੱਜ਼ਤ ਅਤੇ ਲੋਕਾਂ ਦਾ ਭਰੋਸਾ ਮੁੜ ਬਹਾਲ ਕੀਤਾ ਜਾ ਸਕੇ। ਹੁਣ ਸਿਰਫ਼ ਪੰਜਾਬ ਹੀ ਨਹੀਂ, ਸਗੋਂ ਭਾਰਤ ਦੀ ਰਾਜਧਾਨੀ ਦਿੱਲੀ ਤੱਕ ਵੀ ਇਹ ਗੱਲ ਸਪਸ਼ਟ ਹੋ ਚੁੱਕੀ ਹੈ ਕਿ ਯੂਨੀਵਰਸਿਟੀ ਦਾ ਵਾਈਸ ਚਾਂਸਲਰ ਕਥਿਤ ਭ੍ਰਿਸ਼ਟਾਚਾਰ ਵਿੱਚ ਲਿੱਪਤ ਹੈ। ਹਾਲ ਹੀ ਵਿੱਚ ਦਿੱਲੀ ਵਿੱਚ ਹੋਈ ਮੈਡੀਕਲ ਐਸੋਸੀਏਸ਼ਨ ਦੀ ਚੋਣ ਦੌਰਾਨ ਵਾਈਸ ਚਾਂਸਲਰ ਨੂੰ ਕਰਾਰੀ ਹਾਰ ਦਾ ਸਾਹਮਣਾ ਕਰਨਾ ਪਿਆ, ਜਿੱਥੇ ਉਸ ਦੇ ਵਿਰੋਧੀ ਉਮੀਦਵਾਰ ਨੇ ਜਿੱਤ ਹਾਸਲ ਕੀਤੀ। ਇਹ ਨਤੀਜਾ ਇਸ ਗੱਲ ਦਾ ਸਪੱਸ਼ਟ ਸਬੂਤ ਹੈ ਕਿ ਮੈਡੀਕਲ ਭਾਈਚਾਰੇ ਅਤੇ ਦੇਸ਼ ਪੱਧਰ ‘ਤੇ ਵੀ ਉਸ ਦੀ ਭ੍ਰਿਸ਼ਟ ਛਵੀ ਸਭ ਦੇ ਸਾਹਮਣੇ ਆ ਚੁੱਕੀ ਹੈ। ਇਸ ਮੌਕੇ ਉਪਰੋਕਤ ਆਗੂਆਂ ਤੋਂ ਇਲਾਵਾ ਚੇਅਰਮੈਨ ਸੀਐਲਪੀ ਇੰਡੀਆ ਅਵਤਾਰ ਸਿੰਘ ਨਗਲਾ, ਹਰਨੇਕ ਸਿੰਘ ਮਲੋਆ, ਸਤਪਾਲ ਨਗਲਾ ਆਦਿ ਹਾਜ਼ਰ ਸਨ।

Comments

Most Popular

10 ਸਾਲ ਦੀ ਸੇਵਾ ਵਾਲੇ ਦਿਹਾੜੀਦਾਰ ਅਤੇ ਠੇਕੇ 'ਤੇ ਕੰਮ ਕਰਨ ਵਾਲੇ ਕਰਮਚਾਰੀਆਂ ਨੂੰ ਇੱਕ ਵਾਰ ਰੈਗੂਲਰ ਕਰਨ ਦੀ ਮੰਗ ਤੇਜ਼ ਹੋਈ

ਚੰਡੀਗੜ੍ਹ ਵਿੱਚ ਵਰ੍ਹਾ 2024 ਵਿੱਚ ਸਨਮਾਨਿਤ ਲੇਖਕਾਂ ਅਤੇ ਸਾਹਿਤਕਾਰਾਂ ਨੂੰ ਸਨਮਾਨਿਤ ਕਰਨ ਲਈ ਇੱਕ ਭਵਿਆ ਇਨਾਮ ਵੰਡ ਸਮਾਰੋਹ ਦਾ ਆਯੋਜਨ ਕੀਤਾ ਗਿਆ

Demand for One-Time Regularization of Daily-Wage and Contract Employees with 10 Years of Service Gains Momentum

Haryana PWD Contractors Association Submits Memorandum to Chief Minister, Warns of Work Suspension from June 15

ਬਠਿੰਡਾ ਦੇ ਵੱਖ-ਵੱਖ ਹਿੱਸਿਆਂ ਵਿੱਚ ਪੰਜਾਬ ਸਰਕਾਰ ਖ਼ਿਲਾਫ਼ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੇ ਕੀਤਾ ਰੋਸ ਮਾਰਚ

Children Spread the Light of Spiritual Awareness at Bal Samagam; New Generation Being Nurtured with Values Through Satguru’s Teachings

ਡਾਕਟਰੀ ਲਾਪਰਵਾਹੀ ਦੇ ਮਾਮਲੇ ਵਿੱਚ ਪਰਿਵਾਰ ਨੇ ਇਨਸਾਫ਼ ਦੀ ਮੰਗ ਕੀਤੀ

ਐਨ.ਐਚ.ਐਮ. ਕਰਮਚਾਰੀਆਂ ਦੀਆਂ ਲੰਬਿਤ ਮੰਗਾਂ ਨੂੰ ਲੈ ਕੇ 18 ਜੂਨ ਨੂੰ ਸ਼ਾਂਤਮਈ ਪ੍ਰਦਰਸ਼ਨ

A grand award ceremony was organized in Chandigarh to honour the distinguished writers and litterateurs of the year 2024.

ਬਾਲ ਸਮਾਗਮ ਵਿੱਚ ਬੱਚਿਆਂ ਨੇ ਵਿਖੇਰੀ ਆਧਿਆਤਮਿਕ ਚੇਤਨਾ ਦੀ ਰੌਸ਼ਨੀ, ਸਤਿਗੁਰੂ ਦੀਆਂ ਸਿੱਖਿਆਵਾਂ ਨਾਲ ਸੰਸਕਾਰਵਾਨ ਬਣ ਰਹੀ ਨਵੀਂ ਪੀੜ੍ਹੀ