Skip to main content

Congress seeks White Paper on Punjab’s financial situation

Congress seeks White Paper on Punjab’s financial situation Reckless borrowing by AAP has pushed Punjab to bankruptcy : Warring Chandigarh 5 March ( Ranjeet Singh Dhaliwal ) : Punjab Congress today demanded a White Paper on the state of finances in Punjab in view of the mounting debt that has crossed the Rs four lakh crores “redline” and is projected to reach Rs 4.17 crore by the end of this fiscal. "Reckless borrowing by the AAP government has brought Punjab on the brink of bankruptcy ", the party warned.  Reacting to the mammoth debt burden that the AAP has incurred on the state, Punjab Congress president Amarinder Singh Raja Warring said while all previous governments during the last three decades have borrowed, the current government has borrowed it with wanton greed without caring for the future of the state. He said, while the previous governments accumulated Rs 3 lakh crores debt in thirty years, the AAP added over Rs one lakh crores to the state debt in just four years...

ਵਿੱਤ ਮੰਤਰੀ ਔਰਤਾਂ, ਕਿਸਾਨਾਂ ਅਤੇ ਹੋਰ ਵਰਗਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਕਰਨ ਅਤੇ ਸਿਹਤ ਬੀਮਾ ਸਕੀਮ ਲਾਗੂ ਕਰਨ ਵਾਸਤੇ ਬਜਟ ਵਿਚ 1.57 ਲੱਖ ਕਰੋੜ ਰੁਪਏ ਅਲਾਟ ਕਰਨ : ਅਕਾਲੀ ਦਲ

ਵਿੱਤ ਮੰਤਰੀ ਔਰਤਾਂ, ਕਿਸਾਨਾਂ ਅਤੇ ਹੋਰ ਵਰਗਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਕਰਨ ਅਤੇ ਸਿਹਤ ਬੀਮਾ ਸਕੀਮ ਲਾਗੂ ਕਰਨ ਵਾਸਤੇ ਬਜਟ ਵਿਚ 1.57 ਲੱਖ ਕਰੋੜ ਰੁਪਏ ਅਲਾਟ ਕਰਨ : ਅਕਾਲੀ ਦਲ

ਐਨ ਕੇ ਸ਼ਰਮਾ ਨੇ ਕਿਹਾ ਕਿ ਜੇਕਰ ਸਰਕਾਰ ਆਪਣੇ ਅੰਤਿਮ ਬਜਟ ਵਿਚ ਵਾਅਦੇ ਪੂਰਨ ਵਿਚ ਫੇਲ੍ਹ ਹੋਈ ਤਾਂ ਇਸਦੇ ਐਮ ਐਲ ਏ ਸ਼ਹਿਰਾਂ ਤੇ ਪਿੰਡਾਂ ਵਿਚ ਘਿਰਾਓ ਵਾਸਤੇ ਤਿਆਰ ਰਹਿਣ

ਚੰਡੀਗੜ੍ਹ 5 ਮਾਰਚ ( ਰਣਜੀਤ ਧਾਲੀਵਾਲ ) : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਮੰਗ ਕੀਤੀ ਕਿ ਵਿੱਤ ਮੰਤਰੀ ਹਰਪਾਲ ਚੀਮਾ ਔਰਤਾਂ, ਕਿਸਾਨਾਂ, ਸਰਕਾਰੀ ਮੁਲਾਜ਼ਮਾਂ ਅਤੇ ਆਮ ਆਦਮੀ ਨਾਲ ਕੀਤੇ ਵਾਅਦਿਆਂ ਦੀ ਪੂਰਤੀ ਵਾਸਤੇ ਫੰਡ ਅਲਾਟ ਕਰਨ ਨਹੀਂ ਤਾਂ ਆਮ ਆਦਮੀ ਪਾਰਟੀ (ਆਪ) ਦੇ ਐਮ ਐਲ ਏ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਚੋਣ ਪ੍ਰਚਾਰ ਕਰਨ ਵੇਲੇ ਸ਼ਹਿਰਾਂ ਤੇ ਪਿੰਡਾਂ ਵਿਚ ਘਿਰਾਓ ਵਾਸਤੇ ਤਿਆਰ ਰਹਿਣ। ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਪਾਰਟੀ ਦੇ ਵਪਾਰ ਤੇ ਉਦਯੋਗ ਦੇ ਚੇਅਰਮੈਨ ਐਨ ਕੇ ਸ਼ਰਮਾ ਨੇ ਕਿਹਾ ਕਿ ਆਪ ਸਰਕਾਰ ਨੇ ਸਮਾਜ ਦੇ ਹਰ ਵਰਗ ਨਾਲ ਧੋਖਾ ਕੀਤਾ ਹੈ। ਉਹਨਾਂ ਕਿਹਾ ਕਿ ਅਸੀਂ ਵਿੱਤ ਮੰਤਰੀ ਹਰਪਾਲ ਚੀਮਾ ਤੋਂ ਮੰਗ ਕਰਦੇ ਹਾਂ ਕਿ ਕੀਤੇ ਵਾਅਦਿਆਂ ਅਨੁਸਾਰ ਵੱਖ-ਵੱਖ ਸਕੀਮਾਂ ਨੂੰ ਲਾਗੂ ਕਰਨ ਵਾਸਤੇ ਆਉਂਦੇ ਬਜਟ ਵਿਚ 1.57 ਲੱਖ ਕਰੋੜ ਰੁਪਏ ਅਲਾਟ ਕੀਤੇ ਜਾਣ।

ਐਨ ਕੇ ਸ਼ਰਮਾ ਨੇ ਕਿਹਾ ਕਿ ਆਪ ਸਰਕਾਰ ਨੇ 18 ਸਾਲ ਤੋਂ ਵੱਧ ਉਮਰ ਦੀਆਂ ਔਰਤਾਂ ਨੂੰ ਇਕ-ਇਕ ਹਜ਼ਾਰ ਰੁਪਏ ਪ੍ਰਤੀ ਮਹੀਨਾ ਦੇਣ ਦਾ ਵਾਅਦਾ ਕੀਤਾ ਸੀ। ਉਹਨਾਂ ਕਿਹਾ ਕਿ ਇਹ ਭੱਤਾ ਇਕ ਕਰੋੜ ਔਰਤਾਂ ਨੂੰ ਦਿੱਤਾ ਜਾਣਾ ਹੈ। ਉਹਨਾਂ ਕਿਹਾ ਕਿ ਆਪ ਸਰਕਾਰ ਦੇ 60 ਮਹੀਨਿਆਂ ਵਿਚ ਇਹ ਰਾਸ਼ੀ 60 ਹਜ਼ਾਰ ਕਰੋੜ ਰੁਪਏ ਬਣਦੇ ਹਨ। ਉਹਨਾਂ ਕਿਹਾ ਕਿ ਵਿੱਤ ਮੰਤਰੀ ਇਹ ਯਕੀਨੀ ਬਣਾਉਣ ਕਿ ਪਾਰਟੀ ਵੱਲੋਂ ਕੀਤੇ ਵਾਅਦਿਆਂ ਨੂੰ ਪੂਰਾ ਕਰਨ ਵਾਸਤੇ ਆਉਂਦੇ ਬਜਟ ਵਿਚ ਇਹ ਸਾਰੀ ਰਾਸ਼ੀ ਅਲਾਟ ਕੀਤੀ ਜਾਵੇ। ਅਕਾਲੀ ਆਗੂ ਨੇ ਕਿਹਾ ਕਿ ਨੌਜਵਾਨਾਂ ਨੂੰ 3 ਹਜ਼ਾਰ ਰੁਪਏ ਪ੍ਰਤੀ ਮਹੀਨਾ ਬੇਰੋਜ਼ਗਾਰੀ ਭੱਤੇ ਦਾ ਵਾਅਦਾ ਕੀਤਾ ਗਿਆ ਸੀ ਅਤੇ ਜੇਕਰ ਅਸੀਂ ਰੋਜ਼ਗਾਰ ਪੋਰਟਲ ਦੀ ਗੱਲ ਕਰੀਏ ਤਾਂ ਸੂਬੇ ਵਿਚ 22.60 ਲੱਖ ਨੌਜਵਾਨ ਬੇਰੋਜ਼ਗਾਰ ਵਜੋਂ ਰਜਿਸਟਰਡ ਹਨ। ਜੇਕਰ ਇਹਨਾਂ ਨੌਜਵਾਨਾਂ ਨੂੰ ਸਰਕਾਰ ਵੱਲੋਂ ਕੀਤੇ ਵਾਅਦੇ ਅਨੁਸਾਰ ਪੈਸੇ ਦੇਣੇ ਹਨ ਤਾਂ ਸਰਕਾਰ ਨੂੰ 40 ਹਜ਼ਾਰ ਕਰੋੜ ਰੁਪਏ ਅਲਾਟ ਕਰਨੇ ਪੈਣਗੇ।

ਉਹਨਾਂ ਜ਼ੋਰ ਦੇ ਕੇ ਕਿਹਾ ਕਿ ਸਰਕਾਰ ਨੇ ਹਰ ਨਾਗਰਿਕ ਵਾਸਤੇ 10 ਲੱਖ ਰੁਪਏ ਦੇ ਸਿਹਤ ਬੀਮੇ ਦਾ ਵਾਅਦਾ ਕੀਤਾ ਹੈ। ਉਹਨਾਂ ਕਿਹਾ ਕਿ ਸਰਕਾਰ ਨੂੰ ਇਸ ਸਕੀਮ ਵਾਸਤੇ 10 ਹਜ਼ਾਰ ਕਰੋੜ ਰੁਪਏ ਦੀ ਜ਼ਰੂਰਤ ਹੈ। ਉਹਨਾਂ ਕਿਹਾ ਕਿ ਪਿਛਲੇ ਬਜਟ ਵਿਚ ਸਕੀਮ ਵਾਸਤੇ 773 ਕਰੋੜ ਰੁਪਏ ਅਲਾਟ ਕੀਤੇ ਗਏ ਸਨ ਪਰ ਸਾਰੀ ਰਾਸ਼ੀ ਸਿਰਫ ਇਸ਼ਤਿਹਾਰਬਾਜ਼ੀ ’ਤੇ ਹੀ ਖਰਚ ਕੀਤੀ ਗਈ। ਉਹਨਾਂ ਕਿਹਾ ਕਿ ਮੈਂ ਵਿੱਤ ਮੰਤਰੀ ਨੂੰ ਅਪੀਲ ਕਰਦਾ ਹਾਂ ਕਿ ਉਹ ਉਹਨਾਂ ਵਿਅਕਤੀਆਂ ਦੀ ਸੂਚੀ ਦੇਣ ਜਿਹਨਾਂ ਦਾ ਇਸ ਸਕੀਮ ਤਹਿਤ 10 ਲੱਖ ਰੁਪਏ ਦਾ ਬੀਮਾ ਹੋ ਗਿਆ ਹੈ ਤਾਂ ਜੋ ਸਭ ਨੂੰ ਸੱਚਾਈ ਪਤਾ ਲੱਗ ਸਕੇ।

ਸ਼ਰਮਾ ਨੇ ਕਿਹਾ ਕਿ ਕਿਸਾਨਾਂ ਨੂੰ ਵੀ ਕੇਂਦਰੀ ਕੁਦਰਤੀ ਰਾਹਤ ਫੰਡ ਦੇ ਤਹਿਤ 12000 ਕਰੋੜ ਰੁਪਏ ਦੀ ਮੁਆਵਜ਼ਾ ਰਾਸ਼ੀ ਪ੍ਰਦਾਨ ਨਹੀਂ ਕੀਤੀ ਗਈ ਤੇ ਆਪ ਨੇ ਇਸ ਰਾਸ਼ੀ ਦੀ ਦੁਰਵਰਤੋਂ ਕੀਤੀ। ਉਹਨਾਂ ਕਿਹਾ ਕਿ ਇਸ ਵਾਸਤੇ ਵੱਖਰੇ ਤੌਰ ’ਤੇ ਰਾਸ਼ੀ ਅਲਾਟ ਹੋਣੀ ਚਾਹੀਦੀ ਹੈ। ਉਹਨਾਂ ਵਿੱਤ ਮੰਤਰੀ ਤੋਂ ਇਹ ਵੀ ਮੰਗ ਕੀਤੀ ਕਿ 10 ਹਜ਼ਾਰ ਕਰੋੜ ਰੁਪਏ ਦੀ ਰਾਸ਼ੀ ਪੁਰਾਣੀ ਪੈਨਸ਼ਨ ਬਹਾਲੀ ਸਕੀਮ ਵਾਸਤੇ ਰੱਖੇ ਜਾਣ ਅਤੇ ਤਨਖਾਹ ਕਮਿਸ਼ਨ ਤੇ 16 ਫੀਸਦੀ ਮਹਿੰਗਾਈ ਭੱਤੇ ਦੇ ਬਕਾਏ ਅਦਾ ਕਰਨ ਵਾਸਤੇ ਰੱਖੀ ਜਾਵੇ।

ਉਹਨਾਂ ਨੇ ਇਹ ਵੀ ਮੰਗ ਕੀਤੀ ਕਿ ਸਰਕਾਰ ਸੂਬੇ ਦੇ ਬਿਜਲੀ ਨਿਗਮ ਵਾਸਤੇ ਦੇਣ ਲਈ 10 ਹਜ਼ਾਰ ਕਰੋੜ ਰੁਪਏ ਰਾਸ਼ੀ ਅਲਾਟ ਕਰੇ ਤੇ ਉਦਯੋਗਾਂ ਨੂੰ 5 ਰੁਪਏ ਪ੍ਰਤੀ ਯੂਨਿਟ ਬਿਜਲੀ ਦੇਣਾ ਯਕੀਨੀ ਬਣਾਉਣ ਵਾਸਤੇ ਵੀ ਫੰਡ ਅਲਾਟ ਕੀਤੇ ਜਾਣ। ਉਹਨਾਂ ਕਿਹਾ ਕਿ 15 ਹਜ਼ਾਰ ਕਰੋੜ ਰੁਪਏ ਵਿੱਤੀ ਘਾਟੇ ਵਾਸਤੇ ਰੱਖੇ ਜਾਣ।

ਸ਼ਰਮਾ ਨੇ ਕਿਹਾ ਕਿ ਆਪ ਸਰਕਾਰ ਨੇ ਸੂਬੇ ਨੂੰ ਕੰਗਾਲ ਕਰਕੇ ਕਰਜ਼ਈ ਕਰ ਦਿੱਤਾ ਹੈ। ਉਹਨਾਂ ਕਿਹਾ ਕਿ ਸਰਕਾਰ ਨੇ ਪਹਿਲਾਂ ਹੀ ਸੂਬੇ ਸਿਰਫ ਕਰਜ਼ਾ 4.17 ਲੱਖ ਕਰੋੜ ਰੁਪਏ ਕਰ ਦਿੱਤਾ ਹੈ। ਉਹਨਾਂ ਕਿਹਾ ਕਿ ਇਸ ਤੋਂ ਇਲਾਵਾ ਸੂਬੇ ਨੂੰ ਕੇਂਦਰੀ ਕੁਦਰਤੀ ਆਫਤ ਫੰਡ ਦੇ ਪ੍ਰਬੰਧ ਵਾਸਤੇ 12 ਹਜ਼ਾਰ ਕਰੋੜ ਰੁਪਏ ਦੀ ਜ਼ਰੂਰਤ ਹੈ ਜਿਸਦੀ ਦੁਰਵਰਤੋਂ ਇਸਨੇ ਕੀਤੀ ਅਤੇ ਗਮਾਡਾ ਤੋਂ 12 ਹਜ਼ਾਰ ਕਰੋੜ ਰੁਪਏ ਦਾ ਕਰਜ਼ਾ ਲਿਆ ਤੇ ਪਾਵਰਕਾਮ ਦਾ 10 ਹਜ਼ਾਰ ਕਰੋੜ ਰੁਪਿਆ ਦੇਣਾ ਬਾਕੀ ਹੈ। ਉਹਨਾਂ ਕਿਹਾ ਕਿ ਇਸ ਤੋਂ ਇਲਾਵਾ ਸਰਕਾਰ ਇਸ ਵਿੱਤ ਵਰ੍ਹੇ ਵਿਚ 40 ਹਜ਼ਾਰ ਕਰੋੜ ਰੁਪਏ ਦਾ ਕਰਜ਼ਾ ਲੈਣਾ ਚਾਹੁੰਦੀ ਹੈ ਤੇ ਇਹ ਕਰਜ਼ਾ 4.19 ਲੱਖ ਕਰੋੜ ਰੁਪਏ ਹੋ ਜਾਵੇਗਾ। ਉਹਨਾਂ ਕਿਹਾ ਕਿ ਇਸ ਨਾਲ ਪੰਜਾਬ ਦੇਸ਼ ਵਿਚ ਸਭ ਤੋਂ ਵੱਧ ਕਰਜ਼ੇ ਵਾਲਾ ਸੂਬਾ ਬਣ ਜਾਵੇਗਾ।

Comments

Most Popular

ਬਿਜਲੀ ਕਰਮਚਾਰੀ 26 ਫਰਵਰੀ ਨੂੰ ਸੈਕਟਰ 17 ਵਿੱਚ ਰੋਸ ਰੈਲੀ ਕਰਨਗੇ

Electricity Workers to Hold Protest Rally in Sector 17 on February 26

ਫੈਡਰੇਸ਼ਨ ਵਲੋਂ ਕੌਮੀ ਮੰਗ ਦਿਵਸ ਮੌਕੇ ਜਿਲ੍ਹਾ ਪ੍ਰਸ਼ਾਸਨ ਨੂੰ ਦਿੱਤਾ ਮੰਗ ਪੱਤਰ

ਫੈਡਰੇਸ਼ਨ ਆਫ ਯੂਟੀ ਇੰਪਲਾਈਜ਼ ਐਂਡ ਵਰਕਰਜ਼, ਚੰਡੀਗੜ੍ਹ ਨੇ 26 ਫਰਵਰੀ ਨੂੰ "ਮੰਗ ਦਿਵਸ" ਮਨਾਇਆ

Federation of UT Employees and Workers, Chandigarh celebrated "Mang Diwas" on 26th February

If salaries are not fixed by March 3, DPI office will be surrounded- ETT 6635

3 ਮਾਰਚ ਤੱਕ ਤਨਖਾਹਾਂ ਫ਼ਿਕਸ ਨਹੀਂ ਹੁੰਦੀਆਂ ਤਾਂ ਘੇਰਿਆ ਜਾਵੇਗਾ DPI ਦਫ਼ਤਰ- ਈਟੀਟੀ 6635 ਯੂਨੀਅਨ

Alchemist Ojas Hospital successfully completes 50 TAVR procedures

ਅੱਜ ਅੱਠ ਥਾਵਾਂ 'ਤੇ ਗੇਟ ਮੀਟਿੰਗਾਂ ਕੀਤੀਆਂ ਗਈਆ, 12 ਫਰਵਰੀ, 2026 ਨੂੰ ਹੜਤਾਲ ਦੀਆਂ ਤਿਆਰੀਆਂ ਪੂਰੀਆਂ ਹੋ ਗਈਆਂ ਹਨ

ਅਨੋਖਾ ਬਦਲਾਅ ਕੇਂਦਰ ਸਰਕਾਰ ਤੋਂ ਮਿਲਦੇ ਫੰਡ ਦੇ ਬਾਵਜੂਦ ਸੂਬਾ ਸਰਕਾਰ ਮੁਲਾਜ਼ਮਾਂ ਦੀਆ ਤਨਖਾਹਾਂ ਕੱਟਣ ਤੇ ਆਈ