Skip to main content

Balbir Singh Sidhu launches a sharp attack on the BJP government over the hike in commercial gas cylinder prices

Balbir Singh Sidhu launches a sharp attack on the BJP government over the hike in commercial gas cylinder prices The Congress will strongly oppose every anti-people policy that affects people's kitchens S.A.S.Nagar 2 May ( Ranjeet Singh Dhaliwal ) : Senior Congress leader and former Health Minister Balbir Singh Sidhu has termed the steep increase in commercial gas cylinder prices by the BJP-led central government as a well-planned conspiracy against small traders and common people, who are considered the backbone of the country's economy. Sidhu said that the significant hike in gas cylinder prices in a single day proves that the BJP government neither cares about small businesses nor about the kitchens of ordinary households. People who are already burdened by inflation, unemployment, and taxes are now being further oppressed by rising gas prices. He stated that this decision is a direct economic blow to thousands of families associated with tea vendors, dhaba owners, hotel ope...

23 ਮਾਰਚ ਦੇ ਸ਼ਹੀਦਾਂ ਦਾ ਦਿਨ ਸਾਮਰਾਜ ਵਿਰੋਧੀ ਦਿਨ ਵਜੋਂ ਮਨਾਇਆ ਜਾਵੇਗਾ

23 ਮਾਰਚ ਦੇ ਸ਼ਹੀਦਾਂ ਦਾ ਦਿਨ ਸਾਮਰਾਜ ਵਿਰੋਧੀ ਦਿਨ ਵਜੋਂ ਮਨਾਇਆ ਜਾਵੇਗਾ

ਸਾਮਰਾਜੀ ਨੀਤੀਆਂ ਵਿਰੁੱਧ ਕੀਤੀ ਜਾਵੇਗੀ ਆਵਾਜ਼ ਬੁਲੰਦ

ਚੰਡੀਗੜ੍ਹ ਵਿਖੇ ਪੰਜਾਬ ਦੇ ਅਧਿਆਪਕਾਂ ਅਤੇ ਮੁਲਾਜ਼ਮਾਂ ਉੱਪਰ ਲਾਠੀਚਾਰਜ ਅਤੇ ਅੱਥਰੂ ਗੈਸ ਦੀ ਵਰਤੋਂ ਦੀ ਜ਼ੋਰਦਾਰ ਨਿਖੇਧੀ

ਚੰਡੀਗੜ੍ਹ 12 ਮਾਰਚ ( ਰਣਜੀਤ ਧਾਲੀਵਾਲ ) : ਸੰਯੁਕਤ ਕਿਸਾਨ ਮੋਰਚਾ, ਸੰਯੁਕਤ ਮਜ਼ਦੂਰ ਮੋਰਚਾ,ਏਟਕ ,ਸੀਟੂ,ਦੋਧੀ ਡੈਅਰੀ ਯੂਨੀਅਨ, ਪੰਜਾਬ ਇਸਤਰੀ ਸਭਾ,ਬਿਜਲੀ ਵਿਭਾਗ ਤੋਂ ਜੁਆਇੰਟ ਫੋਰਮ,ਟੀ ਐਸ ਯੂ , ਪਹਿਲਵਾਨ ਗਰੁੱਪ, ਜਲ ਸਪਲਾਈ, ਫਰਦ ਕੇਂਦਰ, ਵੇਰਕਾ, ਆਈ ਟੀ ਆਈ, ਸਕਿਉਰਟੀ ਗਾਰਡ ਅਤੇ ਪਾਵਰਕੌਮ ਐਂਡ ਟਰਾਂਸਕੋ ਵਿਭਾਗਾਂ ਦੇ ਠੇਕਾ ਮੁਲਾਜ਼ਮਾਂ ਦੀਆਂ ਜੱਥੇਬੰਦੀਆਂ ਦੀ ਕਿਸਾਨ ਭਵਨ ਵਿਖੇ ਹੋਈ ਸਾਂਝੀ ਮੀਟਿੰਗ ਵਿੱਚ ਬ੍ਰਿਟਿਸ਼ ਸਾਮਰਾਜ ਵਿਰੋਧੀ ਆਜ਼ਾਦੀ ਸੰਗਰਾਮ ਦੇ ਮਾਣਮੱਤੇ ਸ਼ਹੀਦਾਂ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੇ ਸ਼ਹੀਦੀ ਦਿਨ 23 ਮਾਰਚ ਨੂੰ ਸਾਮਰਾਜ ਵਿਰੋਧੀ ਦਿਨ ਵਜੋਂ ਮਨਾਉਣ ਦਾ ਫੈਸਲਾ ਕੀਤਾ ਗਿਆ। ਸੂਬੇ ਭਰ ਵਿੱਚ ਜੱਥੇਬੰਦੀਆਂ ਵੱਲੋਂ ਇਹ ਦਿਨ ਸਾਮਰਾਜ ਖਾਸ ਕਰਕੇ ਅਮਰੀਕਨ ਸਾਮਰਾਜ ਅਤੇ ਉਸ ਵਲੋਂ ਥੋਪੀਆਂ ਜਾ ਰਹੀਆਂ ਨੀਤੀਆਂ ਵਿਰੁੱਧ ਲੋਕ ਲਾਮਬੰਦੀ ਕਰਕੇ ਮਨਾਇਆ ਜਾਵੇਗਾ। ਸਮਾਗਮਾਂ ਦੀ ਤਿਆਰੀ ਲਈ ਤਾਲਮੇਲ ਕਰਨ ਵਾਸਤੇ 16 ਮਾਰਚ ਨੂੰ ਜ਼ਿਲ੍ਹਾ ਪੱਧਰੀ ਸਾਂਝੀਆਂ ਮੀਟਿੰਗਾਂ ਕੀਤੀਆਂ ਜਾਣਗੀਆਂ।ਮੀਟਿੰਗ ਦੀ ਪ੍ਰਧਾਨਗੀ ਸੰਯੁਕਤ ਕਿਸਾਨ ਮੋਰਚਾ ਵਲੋਂ ਹਰਿੰਦਰ ਸਿੰਘ ਲੱਖੋਵਾਲ, ਜੋਗਿੰਦਰ ਸਿੰਘ ਉਗਰਾਹਾਂ, ਰਾਮਿੰਦਰ ਸਿੰਘ ਪਟਿਆਲਾ, ਟ੍ਰੇਡ ਯੂਨੀਅਨਾਂ ਵਲੋਂ ਬੰਤ ਬਰਾੜ ਅਤੇ ਸੰਯੁਕਤ ਮਜ਼ਦੂਰ ਮੋਰਚਾ ਵਲੋਂ ਲਛਮਣ ਸੇਵੇਵਾਲਾ ਅਤੇ ਦੇਵੀ ਕੁਮਾਰੀ ਨੇ ਕੀਤੀ। 

ਮੀਟਿੰਗ ਵਿੱਚ ਅਮਰੀਕਾ ਵਲੋਂ ਈਰਾਨ ਤੇ ਹਮਲਾ ਕਰਨ ਸਮੇਤ ਦੁਨੀਆਂ ਭਰ 'ਚ ਦਿਖਾਈ ਜਾ ਰਹੀ ਥਾਣੇਦਾਰੀ ਨੂੰ ਵਿਸ਼ੇਸ਼ ਤੌਰ ਤੇ ਨਿਸ਼ਾਨੇ ਤੇ ਰੱਖਿਆ ਗਿਆ। ਭਾਰਤ ਸਰਕਾਰ ਉੱਤੇ ਅਮਰੀਕਾ ਦੇ ਦਬਾਅ ਹੇਠ ਕੰਮ ਕਰਨ ਦੇ ਦੋਸ਼ ਲਗਾਉਂਦਿਆਂ ਕਿਹਾ ਗਿਆ ਕਿ ਟਰੰਪ ਵਲੋਂ ਤੇਲ ਖ੍ਰੀਦ ਸਮੇਤ ਥੋਪੇ ਜਾ ਰਹੇ ਟ੍ਰੇਡ ਸਮਝੌਤੇ ਸਾਹਮਣੇ ਭਾਰਤ ਸਰਕਾਰ ਵਲੋਂ ਕੀਤੇ ਜਾ ਰਹੇ ਆਤਮ ਸਮਰਪਣ ਨੂੰ ਮੂਕ ਦਰਸ਼ਕ ਬਣ ਕੇ ਨਹੀ ਦੇਖਿਆ ਜਾ ਸਕਦਾ।ਆਜ਼ਾਦੀ ਪ੍ਰਵਾਨਿਆਂ ਨੇ ਇਸ ਕਰਕੇ ਸ਼ਹਾਦਤਾਂ ਨਹੀ ਸੀ ਦਿੱਤੀਆਂ ਕਿ ਦੇਸ਼ ਦੀਆਂ ਹਕੂਮਤਾਂ ਸਾਮਰਾਜੀ ਨੀਤੀਆਂ ਲਾਗੂ ਕਰਨ। ਬਿਜਲੀ ਅਤੇ ਬੀਜ ਬਿੱਲ ਅਤੇ ਚਾਰ ਲੇਬਰ ਕੋਡ ਇਨ੍ਹਾਂ ਸਾਮਰਾਜੀ ਨੀਤੀਆਂ ਦੀ ਪੈਦਾਵਾਰ ਦੱਸਦਿਆਂ ਕਿਹਾ ਗਿਆ ਕਿ ਅਮਰੀਕਾ ਨਾਲ ਕੀਤਾ ਜਾ ਰਿਹਾ ਫਰੀ ਟ੍ਰੇਡ ਸਮਝੌਤਾ ਦੇਸ਼ ਦੀ ਆਰਥਿਕਤਾ ਲਈ ਘਾਤਕ ਸਾਬਤ ਹੋਵੇਗਾ। ਵਸੋਂ ਦੇ ਵੱਡੇ ਹਿੱਸੇ ਲਈ ਇਹ ਸਮਝੌਤਾ ਉਜਾੜਾ ਲਿਆਵੇਗਾ।

ਈਰਾਨ ਉੱਤੇ ਅਮਰੀਕੀ- ਇਜ਼ਰਾਈਲ ਹਮਲੇ ਬੰਦ ਕਰਨ ਦੀ ਮੰਗ ਕਰਦਿਆਂ ਕਿਹਾ ਕਿ ਇਸ ਜੰਗ ਕਾਰਨ ਜਿੱਥੇ ਆਮ ਲੋਕ ਮਰ ਰਹੇ ਹਨ ਉਥੇ ਤੇਲ ਤੇ ਗੈਸ ਸਪਲਾਈ ਪ੍ਰਭਾਵਿਤ ਹੋ ਰਹੀ ਹੈ ਇਨ੍ਹਾਂ ਦੀਆਂ ਕੀਮਤਾਂ ਵਿੱਚ ਵਾਧਾ ਹੋਣ ਕਾਰਨ ਮਹਿੰਗਾਈ ਦਾ ਬੋਝ ਆਮ ਆਦਮੀ ਤੇ ਪਵੇਗਾ।ਖਾਦ ਉਤਪਾਦਨ ਸਮੇਤ ਕਈ ਹੋਰ ਖੇਤਰ ਵੀ ਪ੍ਰਭਾਵਿਤ ਹੋਣਗੇ। ਮੀਟਿੰਗ ਨੇ ਕੇਂਦਰ ਸਰਕਾਰ ਦੀ ਅਮਰੀਕਾ ਇਜ਼ਰਾਈਲ ਦੇ ਧਾੜਵੀਪੁਣੇ ਵਿਰੁੱਧ ਧਾਰੀ ਚੁੱਪ ਦੀ ਨਿੰਦਾ ਕਰਦਿਆਂ ਮੱਧ ਪੂਰਬ ਵਿੱਚ ਫਸੇ ਭਾਰਤੀਆਂ ਦੀ ਸੁਰੱਖਿਅਤ ਵਾਪਸੀ ਦੀ ਮੰਗ ਕੀਤੀ।


ਮੀਟਿੰਗ ਵਿੱਚ ਮਤਾ ਪਾਸ ਕਰਕੇ ਸਹਿਕਾਰੀ ਖੰਡ ਮਿੱਲ ਸੇਂਰੋ ਦੀ ਜ਼ਮੀਨ ਪੁੱਡਾ ਨੂੰ ਤਬਦੀਲ ਕਰਨ ਵਿਰੁੱਧ ਆਵਾਜ਼ ਬੁਲੰਦ ਕਰਦਿਆਂ ਆਧੁਨਿਕੀਕਰਨ ਕਰਕੇ ਮਿਲ ਚਲਾਉਣ ਦੀ ਮੰਗ ਵੀ ਕੀਤੀ ਗਈ।ਪੰਜਾਬ ਸਰਕਾਰ ਦੇ ਬਜਟ ਨੂੰ ਕਿਸਾਨ, ਮਜ਼ਦੂਰ ਅਤੇ ਮੁਲਾਜ਼ਮ ਵਿਰੋਧੀ ਬਜਟ ਦੱਸਿਆ ਗਿਆ। ਬਜਟ ਵਿੱਚ ਖੇਤੀ ਖੇਤਰ ਲਈ 15377 ਕਰੌੜ ਰੁਪਏ ਦੀ ਰੱਖੀ ਨਿਗੂਣੀ ਰਕਮ ਅਤੇ ਮਗਨਰੇਗਾ ਸਕੀਮ ਲਈ ਬਜਟ ਨਾ ਰੱਖਣ ਨੂੰ ਆੜੇ ਹੱਥੀ ਲਿਆ ਗਿਆ। ਭਗਵੰਤ ਸਿੰਘ ਮਾਨ ਵਲੋਂ ਚੋਣ ਵਾਅਦੇ ਪੂਰੇ ਕਰਨ ਦੇ ਦਾਅਵਿਆਂ ਤੇ ਸਵਾਲ ਕਰਦਿਆਂ ਕਿਹਾ ਗਿਆ ਕਿ ਪੁਰਾਣੀ ਪੈਨਸ਼ਨ ਬਹਾਲ ਕਰਨ ਅਤੇ ਵਿਧਵਾਵਾਂ ਅਤੇ ਅੰਗਹੀਣ ਵਿਅਕਤੀ ਲਈ 2500 ਰੁਪਏ ਪੈਨਸ਼ਨ ਦੇਣ ਦੇ ਵਾਅਦੇ ਦਾ ਕੀ ਬਣਿਆ। ਪੰਜਾਬ ਵਿੱਚ ਸਿੰਜਾਈ ਲਈ 70% ਨਹਿਰੀ ਪਾਣੀ ਦੇਣ ਦੇ ਬਜਟ ਦਾਅਵੇ ਉੱਤੇ ਵੀ ਸਵਾਲ ਚੁੱਕੇ ਗਏ। 8 ਮਾਰਚ ਨੂੰ ਔਰਤ ਦਿਵਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਕੀਤੀਆਂ ਗਈ ਬਿਆਨਬਾਜ਼ੀ ਨੂੰ ਔਰਤ ਵਿਰੋਧੀ ਹਲਕੇ ਪੱਧਰ ਦੀ ਬਿਆਨਬਾਜ਼ੀ ਦੱਸਦਿਆਂ ਨਿੰਦਾ ਮਤਾ ਪਾਸ ਕੀਤਾ ਗਿਆ। ਮੰਗ ਕੀਤੀ ਗਈ ਕਿ ਮੁੱਖ ਮੰਤਰੀ ਮਾਫੀ ਮੰਗ ਕੇ ਆਪਣਾ ਬਿਆਨ ਵਾਪਸ ਲੈਣ।

ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਿੱਚ ਆਰ ਐਸ ਐਸ ਦੇ ਵੱਧਦੇ ਦਖਲ ਤੇ ਚਿੰਤਾਂ ਜਾਹਰ ਕਰਦਿਆਂ ਯੂਨੀਵਰਸਿਟੀ ਵਿੱਚ ਵਿਦਿਆਰਥੀਆਂ ਨਾਲ ਕੀਤੀ ਗਈ ਪੁਲਿਸ ਵਧੀਕੀ ਦੀ ਨਿੰਦਾ ਵੀ ਕੀਤੀ ਗਈ। ਅੱਜ ਚੰਡੀਗੜ੍ਹ ਵਿਖੇ ਪੰਜਾਬ ਦੇ ਅਧਿਆਪਕਾਂ ਤੇ ਮੁਲਾਜ਼ਮਾਂ ਉੱਪਰ ਲਾਠੀਚਾਰਜ ਅਤੇ ਅੱਥਰੂ ਗੈਸ ਦੀ ਕੀਤੀ ਵਰਤੋਂ ਦੀ ਨਿੰਦਾ ਕਰਦਿਆਂ ਸੂਬੇ ਨੂੰ ਪੁਲਿਸ ਰਾਜ ਬਣਾਉਣ ਦੀ ਕਵਾਇਦ ਪ੍ਰਤੀ ਗਹਿਰੀ ਚਿੰਤਾ ਪ੍ਰਗਟ ਕਰਦਿਆਂ ਜਨਤਕ ਜਥੇਬੰਦੀਆਂ ਦੇ ਗ੍ਰਿਫਤਾਰ ਕੀਤੇ ਸੰਘਰਸ਼ੀਲ ਆਗੂਆਂ ਨੂੰ ਰਿਹਾ ਕਰਨ ਦੀ ਮੰਗ ਕੀਤੀ ਗਈ। ਆਂਦੀਆਂ ਦੇ ਨੌਜਵਾਨ ਰਣਜੀਤ ਸਿੰਘ ਦੇ ਫਰਜੀ ਮੁਕਾਬਲੇ ਦੀ ਹਾਈਕੋਰਟ ਦੇ ਸਿਟਿੰਗ ਜੱਜ ਤੋਂ ਜਾਂਚ ਕਰਵਾਕੇ ਦੋਸ਼ੀ ਪੁਲਿਸ ਅਧਿਕਾਰੀਆਂ ਤੇ ਕਤਲ ਦਾ ਮੁਕੱਦਮਾ ਦਰਜ਼ ਕਰਨ ਦੀ ਮੰਗ ਕਰਦਿਆਂ ਭਗਵੰਤ ਮਾਨ ਸਰਕਾਰ ਦੇ ਰਾਜਕਾਲ ਦੌਰਾਨ ਹੋਏ ਪੁਲਿਸ ਮੁਕਾਬਲਿਆਂ ਦੀ ਨਿਆਇਕ ਜਾਂਚ ਕਰਵਾਉਣ ਦੀ ਮੰਗ ਵੀ ਕੀਤੀ ਗਈ। ਇੱਕ ਅਪ੍ਰੈਲ ਨੂੰ ਟ੍ਰੇਡ ਯੂਨੀਅਨਾਂ ਵਲੋਂ ਚਾਰ ਲੇਬਰ ਕੋਡ ਲਾਗੂ ਕਰਨ ਵਿਰੁੱਧ ਕਾਲਾ ਦਿਨ ਮਨਾਉਣ ਦੇ ਸੱਦੇ ਦੀ ਹਮਾਇਤ ਕੀਤੀ ਗਈ। ਮੀਟਿੰਗ ਵਿੱਚ ਪ੍ਰਧਾਨਗੀ ਮੰਡਲ ਤੋਂ ਇਲਾਵਾ ਰੁਲਦੂ ਸਿੰਘ ਮਾਨਸਾ, ਬੂਟਾ ਸਿੰਘ ਬੁਰਜਗਿੱਲ, ਡਾ ਦਰਸ਼ਨਪਾਲ, ਦਰਸ਼ਨ ਨਾਹਰ, ਸੁਰਿੰਦਰਪਾਲ ਲਾਹੌਰੀਆ, ਪ੍ਰਦੀਪ ਕੁਮਾਰ, ਜੋਗਿੰਦਰ ਸਿੰਘ ਔਲਖ, ਬਲਵਿੰਦਰ ਸਿੰਘ, ਲਛਮਣ ਸਿੰਘ, ਲਖਨਪਾਲ ਸ਼ਰਮਾ, ਮਨਜੀਤ ਧਨੇਰ, ਬਲਦੇਵ ਸਿੰਘ ਨਿਹਾਲਗੜ੍ਹ, ਡਾ ਸਤਨਾਮ ਅਜਨਾਲਾ, ਕੈਪਟਨ ਮੇਜਰ ਸਿੰਘ, ਬਲਿਹਾਰ ਸਿੰਘ, ਹਾਕਮ ਸਿੰਘ ਧਨੇਠਾ, ਜਸਵਿੰਦਰ ਸਿੰਘ, ਸੁਰੇਸ਼ ਕੁਮਾਰੀ, ਪ੍ਰੇਮ ਸਿੰਘ ਭੰਗੂ, ਵੀਰ ਸਿੰਘ ਬੜਵਾ, ਪਵਿੱਤਰ ਸਿੰਘ ਲਾਲੀ, ਰਾਉ ਗਜਿੰਦਰ ਸਿੰਘ, ਰੁਪਿੰਦਰ ਸਿੰਘ, ਰਣਧੀਰ ਸਿੰਘ, ਸੰਦੀਪ ਖੱਤਰੀ , ਝੰਡਾ ਸਿੰਘ ਜੇਠੂਕੇ, ਇੰਦਰਪਾਲ ਸਿੰਘ ਅਤੇ ਹਰਜਿੰਦਰ ਸਿੰਘ ਸ਼ਾਮਲ ਸਨ।

Comments

Most Popular

ਗੁਰਦੁਆਰਾ ਸਿੰਘ ਸਭਾ ਸੈਕਟਰ 78 ਦੀ ਚੋਣ ਗੁਰਦੁਆਰਾ ਸੰਵਿਧਾਨ ਤੇ ਸਿੱਖ ਰਹਿਤ ਮਰਿਯਾਦਾ ਅਨੁਸਾਰ ਦੁਬਾਰਾ ਹੋਵੇ

ਆਸ਼ਾ ਵਰਕਰਜ਼ ਅਤੇ ਫੈਸਿਲੀਟੇਟਰ ਯੂਨੀਅਨ ਪੰਜਾਬ ਦੀ ਸੂਬਾ ਪੱਧਰੀ ਮੀਟਿੰਗ ਹੋਈ

ਆਂਗਣਵਾੜੀ/ਕਰੇਚ ਵਰਕਰਜ਼ ਯੂਨੀਅਨ, ਚੰਡੀਗੜ੍ਹ ਅਤੇ ਸਮਾਜ ਭਲਾਈ ਵਿਭਾਗ ਦੇ ਡਾਇਰੈਕਟਰ ਵਿਚਕਾਰ ਵਿਆਪਕ ਵਿਚਾਰ-ਵਟਾਂਦਰਾ; ਜ਼ਿਆਦਾਤਰ ਮੰਗਾਂ 'ਤੇ ਸਹਿਮਤੀ ਬਣੀ

ਮਿੱਡ ਡੇ ਮੀਲ ਵਰਕਰਾਂ ਵਲੋਂ ਵਿਧਾਇਕ ਨੂੰ ਮੰਗ ਪੱਤਰ,

ਲੋਕ ਨਿਰਮਾਣ ਵਿਭਾਗ ਦੇ ਕਾਮਿਆਂ ਵੱਲੋਂ ਤਨਖਾਹ ਲਈ ਰੋਸ ਧਰਨਾ

ਪੰਜਾਬ ਅਤੇ ਚੰਡੀਗੜ੍ਹ ਮਨੁੱਖੀ ਅਧਿਕਾਰ ਕਮਿਸ਼ਨ ਵੱਲੋਂ ਆਯੋਜਿਤ ਲੀਡਰਸ਼ਿਪ ਕਨਕਲੇਵ ਵਿੱਚ ਜਸਟਿਸ ਹਰਕੇਸ਼ ਮਨੂਜਾ ਨੇ ਮਨੁੱਖੀ ਅਧਿਕਾਰਾਂ ਦੀ ਰੱਖਿਆ ਅਤੇ ਕਮਜ਼ੋਰ ਵਰਗਾਂ ਨੂੰ ਨਿਆਂ ਪ੍ਰਦਾਨ ਕਰਨ ਵਿੱਚ ਸੰਸਥਾਵਾਂ ਅਤੇ ਸਿਵਲ ਸਮਾਜ ਦੀ ਮਹੱਤਵਪੂਰਨ ਭੂਮਿਕਾ 'ਤੇ ਜ਼ੋਰ ਦਿੱਤਾ

Elections for Gurdwara Singh Sabha, Sector 78, Must Be Held Anew in Accordance with the Gurdwara Constitution and Sikh Rehat Maryada

ਕਰੁਣਾ, ਪਿਆਰ ਅਤੇ ਸਹਿ-ਅਸਤਿਤਵ ਦਾ ਜੀਵੰਤ ਉਤਸਵ

ਫੈਡਰੇਸ਼ਨ ਦੀ ਅਗਵਾਈ ਵਿੱਚ, ਆਂਗਣਵਾੜੀ ਅਤੇ ਕਰੈਚ ਵਰਕਰਾਂ ਦੇ ਇੱਕ ਵਫ਼ਦ ਨੇ ਪ੍ਰਸ਼ਾਸਨ ਦੀ ਸਮਾਜ ਭਲਾਈ ਕਮੇਟੀ ਦੇ ਚੇਅਰਮੈਨ ਸ਼੍ਰੀ ਸੱਤਿਆ ਪਾਲ ਜੈਨ ਨਾਲ ਮੁਲਾਕਾਤ ਕੀਤੀ ਅਤੇ ਆਪਣੀਆਂ ਮੰਗਾਂ ਦਾ ਇੱਕ ਮੰਗ ਪੱਤਰ ਸੌਂਪਿਆ

ਚੰਡੀਗੜ੍ਹ ਸੈਕਟਰ 27 ਸਥਿਤ ਸ਼੍ਰੀ ਦਿਗੰਬਰ ਜੈਨ ਮੰਦਿਰ ਵਿਖੇ ਪੂਜਯ ਮੁਨੀ ਸ਼੍ਰੀ ਪ੍ਰਤੀਕ ਸਾਗਰ ਜੀ ਮਹਾਰਾਜ ਦਾ ਸ਼ਾਨਦਾਰ ਆਗਮਨ