KHELO CHANDIGARH GAMES 2026 CONCLUDES WITH A GRAND CLOSING CEREMONY Chandigarh 1 June ( Ranjeet Singh Dhaliwal ) : The grand closing ceremony of “Khelo Chandigarh Games 2026,” organized by the Sports Cell of BJP Chandigarh, was held at the Convention Centre, Panjab University, Sector-25, Chandigarh. The event witnessed the remarkable presence of athletes, sports enthusiasts, and distinguished dignitaries. Union Minister of State and Member of Parliament S.P. Singh Baghel graced the occasion as the Chief Guest, while Haryana Cabinet Minister Dr. Arvind Sharma attended as the Guest of Honour. Rajya Sabha Member of Parliament Satnam Singh Sandhu was present as the Special Guest. Prominent dignitaries on the dais included BJP Chandigarh President Jitender Pal Malhotra, Chandigarh Mayor Saurabh Joshi, State General Secretaries Ramveer Bhatti, Sanjeev Rana and Shakti Prakash Devshali, Panjab University Vice-Chancellor Prof. Renu Vig, Director Sports Rakesh Malik, and Sports Cell Convener Pra...
ਮੋਹਾਲੀ ਪ੍ਰੈਸ ਕਲੱਬ ਦੀ ਗਵਰਨਿੰਗ ਬਾਡੀ ਭੰਗ, ਚੋਣ 5 ਅਪ੍ਰੈਲ ਨੂੰ
ਐਸ.ਏ.ਐਸ.ਨਗਰ 31 ਮਾਰਚ ( ਰਣਜੀਤ ਧਾਲੀਵਾਲ ) : ਮੋਹਾਲੀ ਪ੍ਰੈਸ ਕਲੱਬ ਦੀ ਅੱਜ ਸਾਲਾਨਾ ਜਨਰਲ ਬਾਡੀ ਮੀਟਿੰਗ ਕਲੱਬ ਦੇ ਪ੍ਰਧਾਨ ਸੁਖਦੇਵ ਸਿੰਘ ਪਟਵਾਰੀ ਦੀ ਪ੍ਰਧਾਨਗੀ ਹੇਠ ਹੋਈ। ਜਿਸ ਵਿਚ 67 ਦੇ ਕਰੀਬ ਰੈਗੂਲਰ ਮੈਂਬਰਾਂ ਨੇ ਸ਼ਮੂਲੀਅਤ ਕੀਤੀ। ਇਸ ਮੀਟਿੰਗ ਦੌਰਾਨ ਸਮੂਹ ਹਾਜ਼ਰ ਮੈਂਬਰਾਨ ਨੂੰ ਕਲੱਬ ਦੀਆਂ ਸਾਲਾਨਾ ਗਤੀਵਿਧੀਆਂ ਸਬੰਧੀ ਹਾਊਸ ਨੂੰ ਜਾਣੂੰ ਕਰਵਾਇਆ ਗਿਆ। ਇਸ ਮੌਕੇ ਪ੍ਰਧਾਨ ਸੁਖਦੇਵ ਸਿੰਘ ਪਟਵਾਰੀ ਵਲੋਂ ਹਾਊਸ ਦੀ ਸਰਬਸੰਮਤੀ ਨਾਲ ਮੌਜੂਦਾ ਕਾਰਜਕਾਰਨੀ ਭੰਗ ਕਰਕੇ 5 ਅਪ੍ਰੈਲ 2026 ਨੂੰ ਕਲੱਬ ਦੀਆਂ ਚੋਣਾਂ ਕਰਵਾਉਣ ਦਾ ਐਲਾਨ ਕੀਤਾ ਗਿਆ।
ਇਸ ਸਬੰਧੀ ਕਲੱਬ ਦੇ ਕੈਸ਼ੀਅਰ ਰਾਜੀਵ ਤਨੇਜਾ ਵਲੋਂ ਕਲੱਬ ਦੀ 2025-26 ਵਿੱਤੀ ਸਾਲ ਦੇ ਲੇਖੇ-ਜੋਖੇ ਦੀ ਰਿਪੋਰਟ ਪੇਸ਼ ਕੀਤੀ ਗਈ। ਉਪਰੰਤ ਜਨਰਲ ਸਕੱਤਰ ਗੁਰਮੀਤ ਸਿੰਘ ਸ਼ਾਹੀ ਵਲੋਂ ਕਲੱਬ ਦੀਆਂ ਸਾਲਾਨਾ ਗਤੀਵਿਧੀਆਂ ਬਾਰੋੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਇਸ ਉਤੇ ਵਿਚਾਰ ਕਰਦਿਆਂ ਜਨਰਲ ਬਾਡੀ ਨੇ ਦੋਹਾਂ ਰਿਪੋਰਟਾਂ ਨੂੰ ਬਿਨਾਂ ਕਿਸੇ ਸੋਧ ਤੋਂ ਬਿਨਾਂ ਵਿਰੋਧ ਦੇ ਪਾਸ ਕਰ ਦਿੱਤਾ। ਇਸ ਮੌਕੇ ਕਲੱਬ ਦੇ ਪ੍ਰਧਾਨ ਸੁਖਦੇਵ ਸਿੰਘ ਪਟਵਾਰੀ ਨੇ ਮੌਜੂਦਾ ਜਨਰਲ ਬਾਡੀ ਨੂੰ ਭੰਗ ਕਰਨ ਦਾ ਐਲਾਨ ਕੀਤਾ ਅਤੇ ਅਗਲੀ ਗਵਰਨਿੰਗ ਬਾਡੀ ਦੀ ਸਥਾਪਤੀ ਲਈ ਚੋਣ 5 ਅਪ੍ਰੈਲ 2026 ਨੂੰ ਕਰਵਾਉਣ ਦਾ ਮਤਾ ਪਾਸ ਕੀਤਾ ਗਿਆ। ਇਸ ਮੌਕੇ ਸਰਬਸੰਮਤੀ ਨਾਲ ਹਰਿੰਦਰਪਾਲ ਸਿੰਘ ਹੈਰੀ ਨੂੰ ਮੁੱਖ ਚੋਣ ਕਮਿਸ਼ਨਰ ਅਤੇ ਕੁਲਵਿੰਦਰ ਸਿੰਘ ਬਾਵਾ ਤੇ ਗੁਰਮੀਤ ਸਿੰਘ ਰੰਧਾਵਾ ਨੂੰ ਨਿਰਪੱਖ ਚੋਣਾਂ ਕਰਵਾਉਣ ਲਈ ਚੋਣ ਕਮਿਸ਼ਨਰ ਦੀ ਜ਼ਿੰਮੇਵਾਰੀ ਸੌਂਪੀ ਗਈ।
ਇਸ ਮੌਕੇ ਗਵਰਨਿੰਗ ਬਾਡੀ ਦੇ ਮੈਂਬਰਾਨ ਸੀ. ਮੀਤ ਪ੍ਰਧਾਨ ਸੁਸ਼ੀਲ ਗਰਚਾ, ਮੀਤ ਪ੍ਰਧਾਨ ਮਨਜੀਤ ਸਿੰਘ ਚਾਨਾ ਤੇ ਵਿਜੇ ਪਾਲ, ਜੁਆਇੰਟ ਸਕੱਤਰ ਡਾ. ਰਵਿੰਦਰ ਕੌਰ ਅਤੇ ਵਿਜੇ ਕੁਮਾਰ, ਜਥੇਬੰਦਕ ਸਕੱਤਰ ਨੀਲਮ ਠਾਕੁਰ ਤੋਂ ਇਲਾਵਾ ਮੈਂਬਰਾਨ ਵੈਟਰਨ ਪੱਤਰਕਾਰ ਪਾਲ ਸਿੰਘ ਕੰਸਾਲਾ ਤੇ ਅਮਰਜੀਤ ਸਿੰਘ ਤੋਂ ਇਲਾਵਾ ਕੁਲਵਿੰਦਰ ਸਿੰਘ ਬਾਵਾ, ਅਜਾਇਬ ਔਜਲਾ, ਬਲਜੀਤ ਸਿੰਘ ਮਰਵਾਹਾ, ਗੁਰਪ੍ਰੀਤ ਸਿੰਘ ਨਿਆਮੀਆਂ, ਸੁਖਵਿੰਦਰ ਸਿੰਘ ਮਨੌਲੀ, ਹਰਦੇਵ ਚੌਹਾਨ, ਰਾਜਿੰਦਰ ਸਿੰਘ ਤੱਗੜ, ਮੰਗਤ ਸਿੰਘ ਸੈਦਪੁਰ, ਅਰੁਣ ਸ਼ਰਮਾ, ਨੇਹਾ ਵਰਮਾ, ਰਣਜੀਤ ਧਾਲੀਵਾਲ, ਗੁਰਨਾਮ ਸਾਗਰ, ਧਰਮਿੰਦਰ ਸਿੰਗਲਾ, ਦਵਿੰਦਰ ਸਿੰਘ, ਅਮਰਦੀਪ ਸੈਣੀ, ਮਲਕੀਤ ਸਿੰਘ ਸੈਣੀ, ਰਾਜੀਵ ਸਚਦੇਵਾ, ਕੁਲਵੰਤ ਕੋਟਲੀ, ਗੌਤਮ ਬਾਂਸਲ, ਪ੍ਰਿਤਪਾਲ ਸਿੰਘ ਸੋਢੀ, ਵਿਨੋਦ ਸ਼ਰਮਾ, ਅਨਿਲ ਕੁਮਾਰ ਗਰਗ, ਸੰਦੀਪ ਬਿੰਦਰਾ, ਰਾਕੇਸ਼ ਹਮਪਾਲ, ਰਿਤਿਸ਼ ਨਾਹਰ, ਰਮੇਸ਼ ਸੱਚਦੇਵਾ, ਡੀ.ਐਨ. ਸਿੰਘ, ਤਰਲੋਚਨ ਸਿੰਘ, ਜਤਿੰਦਰਪਾਲ ਸਿੰਘ, ਰਵਿੰਦਰ ਕੁਮਾਰ, ਅਮਰਪਾਲ ਸਿੰਘ ਨੂਰਪੁਰੀ, ਸਾਗਰ ਪਾਹਵਾ, ਸਮੇਤ ਹੋਰ ਕਲੱਬ ਮੈਂਬਰ ਹਾਜ਼ਰ ਸਨ।

Comments
Post a Comment