Skip to main content

Next SAD govt will create a Rs 50,000 crore tourism hub at the Thein dam : Sukhbir S Badal

Next SAD govt will create a Rs 50,000 crore tourism hub at the Thein dam : Sukhbir S Badal (Says SAD committed to allocating a special package to industry in the border areas besides creating an IT hub at Amritsar) (Punjab Bachao rally at Dera Baba Nanak receives tremendous response) Dera Baba Nanak 21 March ( Ranjeet Singh Dhaliwal ) : Shiromani Akali Dal (SAD) president Sukhbir Singh Badal today said once the SAD formed the government in 2027 it would create a Rs 50,000 crore tourism hub at the Thein dam. Addressing a mammoth gathering here as part of the party’s Punjab Bachao campaign along with senior leader Sucha Singh Langah, the SAD president said the tourism hub would provide much needed employment to the youth of the region besides giving a boost to the area’s economy. He also announced that the SAD was committed to giving a special package to encourage establishment of industry in the border belt of the State. “These incentives will include cheaper power and tax concessions b...

ਅਗਲੀ ਅਕਾਲੀ ਦਲ ਦੀ ਸਰਕਾਰ ਥੀਨ ਡੈਮ ’ਤੇ 50 ਹਜ਼ਾਰ ਕਰੋੜ ਰੁਪਏ ਦੇ ਨਿਵੇਸ਼ ਨਾਲ ਸੈਰ ਸਪਾਟਾ ਕੇਂਦਰ ਬਣਾਏਗੀ : ਸੁਖਬੀਰ ਸਿੰਘ ਬਾਦਲ

ਅਗਲੀ ਅਕਾਲੀ ਦਲ ਦੀ ਸਰਕਾਰ ਥੀਨ ਡੈਮ ’ਤੇ 50 ਹਜ਼ਾਰ ਕਰੋੜ ਰੁਪਏ ਦੇ ਨਿਵੇਸ਼ ਨਾਲ ਸੈਰ ਸਪਾਟਾ ਕੇਂਦਰ ਬਣਾਏਗੀ : ਸੁਖਬੀਰ ਸਿੰਘ ਬਾਦਲ

ਕਿਹਾ ਕਿ ਅਕਾਲੀ ਦਲ ਸਰਹੱਦੀ ਇਲਾਕਿਆਂ ਵਿਚ ਉਦਯੋਗ ਵਾਸਤੇ ਵਿਸ਼ੇਸ਼ ਪੈਕੇਜ ਦੇਣ ਅਤੇ ਅੰਮ੍ਰਿਤਸਰ ਵਿਚ ਆਈ ਟੀ ਕੇਂਦਰ ਵਿਕਸਤ ਕਰਨ ਵਾਸਤੇ ਵਚਨਬੱਧ

ਡੇਰਾ ਬਾਬਾ ਨਾਨਕ ਵਿਖੇ ਪੰਜਾਬ ਬਚਾਓ ਰੈਲੀ ਨੂੰ ਮਿਲਿਆ ਲਾਮਿਸਾਲ ਹੁੰਗਾਰਾ

ਡੇਰਾ ਬਾਬਾ ਨਾਨਕ 21 ਮਾਰਚ ( ਰਣਜੀਤ ਧਾਲੀਵਾਲ ) : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ 2027 ਵਿਚ ਅਕਾਲੀ ਦਲ ਦੀ ਸਰਕਾਰ ਬਣਨ ’ਤੇ ਥੀਨ ਡੈਮ ਵਿਖੇ 50 ਹਜ਼ਾਰ ਕਰੋੜ ਰੁਪਏ ਦੇ ਨਿਵੇਸ਼ ਨਾਲ ਸੈਰ ਸਪਾਟਾ ਕੇਂਦਰ ਵਿਕਸਤ ਕੀਤਾ ਜਾਵੇਗਾ। ਇਥੇ ਪਾਰਟੀ ਦੀ ਪੰਜਾਬ ਬਚਾਓ ਮੁਹਿੰਮ ਦੇ ਤਹਿਤ ਸੀਨੀਅਰ ਆਗੂ ਸੁੱਚਾ ਸਿੰਘ ਲੰਗਾਹ ਦੇ ਨਾਲ ਮਿਲ ਕੇ ਵਿਸ਼ਾਲ ਰੈਲੀ ਨੂੰ ਸੰਬੋਧਨ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਇਹ ਸੈਰ ਸਪਾਟਾ ਕੇਂਦਰ ਖਿੱਤੇ ਦੇ ਨੌਜਵਾਨਾਂ ਨੂੰ ਲੋੜੀਂਦਾ ਰੋਜ਼ਗਾਰ ਪ੍ਰਦਾਨ ਕਰੇਗਾ ਅਤੇ ਇਲਾਕੇ ਦੇ ਅਰਥਚਾਰੇ ਨੂੰ ਵੱਡਾ ਹੁਲਾਰਾ ਦੇਵੇਗਾ। ਉਹਨਾਂ ਨੇ ਇਹ ਵੀ ਐਲਾਨ ਕੀਤਾ ਕਿ ਅਕਾਲੀ ਦਲ ਸੂਬੇ ਦੀ ਸਰਹੱਦੀ ਪੱਟੀ ਵਿਚ ਉਦਯੋਗਾਂ ਦੀ ਸਥਾਪਨਾ ਨੂੰ ਉਤਸ਼ਾਹਿਤ ਕਰੇਗਾ ਤੇ ਇਸ ਵਾਸਤੇ ਵਿਸ਼ੇਸ਼ ਪੈਕੇਜ ਦੇਵੇਗਾ।ਉਹਨਾਂ ਕਿਹਾ ਕਿ ਸਸਤੀ ਬਿਜਲੀ ਤੇ ਟੈਕਸ ਰਿਆਇਤਾਂ ਸਮੇਤ ਇਹਨਾਂ ਰਿਆਇਤਾਂ ਦੇ ਨਾਲ ਅਸੀਂ ਉਦਯੋਗਾਂ ਨੂੰ 75 ਫੀਸਦੀ ਨੌਕਰੀਆਂ ਪੰਜਾਬੀਆਂ ਨੂੰ ਦੇਣ ਵਾਸਤੇ ਕਹਾਂਗੇ। ਉਹਨਾਂ ਇਹ ਵੀ ਐਲਾਨ ਕੀਤਾ ਕਿ ਅਕਾਲੀ ਦਲ ਅੰਮ੍ਰਿਤਸਰ ਵਿਚ ਇਕ ਆਈ ਟੀ ਕੇਂਦਰ ਸਥਾਪਿਤ ਕਰੇਗਾ ਜੋ ਸਮੁੱਚੀ ਸਰਹੱਦੀ ਪੱਟੀ ਦੇ ਨੌਜਵਾਨਾਂ ਵਾਸਤੇ ਬਹੁਤ ਲਾਹੇਵੰਦ ਸਾਬਤ ਹੋਵੇਗਾ।

ਬਾਦਲ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਅਕਾਲੀ ਦਲ ਦੀ ਹਮਾਇਤ ਕਰਨ ਅਤੇ ਦਿੱਲੀ ਦੀਆਂ ਪਾਰਟੀਆਂ ਨੂੰ ਠੁਕਰਾ ਦੇਣ ਜਿਹਨਾਂ ਨੇ ਹਮੇਸ਼ਾ ਪੰਜਾਬ ਨਾਲ ਵਿਤਕਰਾ ਕੀਤਾ।ਉਹਨਾਂ ਕਿਹਾ ਕਿ ਸੂਬੇ ਨੂੰ ਇਸਦੀ ਰਾਜਧਾਨੀ ਨਹੀਂ ਦਿੱਤੀਗਈ,  ਇਸਦੇ ਅੱਧੇ ਦਰਿਆਈ ਪਾਣੀ ਖੋਹ ਲਏ ਗਏ ਅਤੇ ਰਾਈਪੇਰੀਅਨ ਸਿਧਾਂਤ ਦੇ ਖਿਲਾਫ ਰਾਜਸਥਾਨ ਨੂੰ ਦੇ ਦਿੱਤੇ ਗਏ ਅਤੇ 1966 ਵਿਚ ਪੰਜਾਬ ਦੇ ਪੁਨਰਗਠਨ ਵੇਲੇ ਪੰਜਾਬੀ ਬੋਲਦੇ ਇਲਾਕੇ ਪੰਜਾਬ ਨੂੰ ਨਹੀਂ ਦਿੱਤੇ ਗਏ। ਬਾਦਲ ਨੇ ਜ਼ੋਰ ਦੇ ਕੇ ਕਿਹਾ ਕਿ ਅਕਾਲੀ ਦਲ ਇਹਨਾਂ ਇਤਿਹਾਸਕ ਗਲਤੀਆਂ ਨੂੰ ਦਰੁੱਸਤ ਕਰੇਗਾ। ਉਹਨਾਂ ਕਿਹਾ ਕਿ 2027 ਵਿਚ ਅਕਾਲੀ ਦਲ ਦੀ ਸਰਕਾਰ ਬਣਨ ’ਤੇ ਅਸੀਂ ਰਾਜਸਥਾਨ ਨਹਿਰ ਰਾਹੀਂ ਜਾਂਦਾ ਪਾਣੀ ਬੰਦ ਕਰਾਂਗੇ। ਅਸੀਂ ਨਵੀਂਆਂ ਨਹਿਰਾਂ ਉਸਾਰਾਂਗੇ ਅਤੇ ਇਹ ਪਾਣੀ ਸਾਡੇ ਕਿਸਾਨਾਂ ਦੇ ਖੇਤਾਂ ਵਿਚ ਲੈ ਕੇ ਜਾਵਾਂਗੇ। ਅਕਾਲੀ ਦਲ ਦੇ ਪ੍ਰਧਾਨ ਨੇ ਮੁੱਖ ਮੰਤਰੀ ਵੱਲੋਂ ਲਗਾਤਾਰ ਬੋਲੇ ਜਾ ਰਹੇ ਝੂਠ ਵੀ ਬੇਨਕਾਬ ਕੀਤੇ। ਉਹਨਾਂ ਕਿਹਾ ਕਿ ਭਗਵੰਤ ਮਾਨ ਝੂਠ ਬੋਲ ਰਹੇ ਹਨ ਕਿ ਇਨਵੈਸਟ ਪੰਜਾਬ ਦੌਰਾਨ ਸੂਬੇ ਵਿਚ ਆਪ ਸਰਕਾਰ ਦੇ ਰਾਜ ਵਿਚ 1.50 ਲੱਖ ਕਰੋੜ ਰੁਪਏ ਦਾ ਨਿਵੇਸ਼ ਹੋਇਆ। ਉਹਨਾਂ ਕਿਹਾ ਕਿ ਤਾਜ਼ਾ ਆਰ ਟੀ ਆਈ ਜਾਣਕਾਰੀ ਦੱਸਦੀ ਹੈ ਕਿ ਪਿਛਲੇ ਚਾਰ ਸਾਲਾਂ ਵਿਚ ਸਿਰਫ 2600 ਕਰੋੜ ਰੁਪਏ ਦਾ ਨਿਵੇਸ਼ ਹੋਇਆ ਹੈ।
ਉਹਨਾਂ ਇਹ ਵੀ ਦੱਸਿਆ ਕਿ ਆਪ ਸਰਕਾਰ ਔਰਤਾਂ ਨੂੰ ਸਿਰਫ ਛੇ ਮਹੀਨੇ ਵਾਸਤੇ 1-1 ਹਜ਼ਾਰ ਰੁਪਏ ਦੇਣਾ ਚਾਹੁੰਦੀ ਹੈ ਜਿਸ ਵਾਸਤੇ ਪਾਵਰਕਾਮ ਵੱਲੋਂ ਕਿਸਾਨਾਂ ਨੂੰ ਟਿਊਬਵੈਲਾਂ ਵਾਸਤੇ ਮਿਲਦੀ ਮੁਫਤ ਬਿਜਲੀ ਦੀ ਸਬਸਿਡੀ ਦੀ ਰਾਸ਼ੀ ਨਹੀਂ ਦਿੱਤੀ ਜਾ ਰਹੀ। ਅਕਾਲੀ ਦਲ ਦੇ ਪ੍ਰਧਾਨ ਨੇ ਇਹ ਵੀ ਐਲਾਨ ਕੀਤਾ ਕਿ ਨੌਜਵਾਨਾਂ ਨੂੰ ਵਿਆਜ਼ ਮੁਕਤ 10 ਲੱਖ ਰੁਪਏ ਦਾ ਕਰਜ਼ਾ ਦਿੱਤਾ ਜਾਵੇਗਾ ਅਤੇ ਆਟਾ ਦਾਲ ਸਕੀਮ ਦਾ ਵਿਸਥਾਰ ਕੀਤਾ ਜਾਵੇਗਾ ਤੇ ਬੁਢਾਪਾ ਪੈਨਸ਼ਨ ਵਧਾ ਕੇ 3100 ਰੁਪਏ ਪ੍ਰਤੀ ਮਹੀਨਾ ਕੀਤੀ ਜਾਵੇਗੀ ਅਤੇ ਸ਼ਗਨ ਸਕੀਮ ਦੀ ਰਾਸ਼ੀ ਵਧਾ ਕੇ 1 ਲੱਖ ਰੁਪਏ ਕੀਤੀ ਜਾਵੇਗੀ। ਉਹਨਾਂ ਇਹ ਵੀ ਐਲਾਨ ਕੀਤਾ ਕਿ ਜਿਹੜੇ ਕਿਸਾਨਾਂ ਕੋਲ ਟਿਊਬਵੈਲ ਕੁਨੈਕਸ਼ਨ ਨਹੀਂ ਹਨ, ਉਹਨਾਂ ਨੂੰ ਕੁਨੈਕਸ਼ਨ ਦਿੱਤੇ ਜਾਣਗੇ ਅਤੇ ਦਿਨ ਵੇਲੇ 12 ਘੰਟੇ ਬਿਜਲੀ ਸਪਲਾਈ ਦਿੱਤੀ ਜਾਵੇਗੀ, ਇਕ ਵਿਸ਼ਵ ਸਕਿੱਲ ਯੂਨੀਵਰਸਿਟੀ ਸਥਾਪਿਤ ਕੀਤੀ ਜਾਵੇਗੀ ਜਿਸਦੇ ਕਾਲਜ ਹਰ ਜ਼ਿਲ੍ਹੇ ਵਿਚ ਹੋਣਗੇ ਤੇ ਸਰਕਾਰੀ ਨੌਕਰੀਆਂ ਸਿਰਫ ਪੰਜਾਬੀਆਂ ਵਾਸਤੇ ਹੋਣਗੀਆਂ। ਇਸ ਮੌਕੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ, ਹੀਰਾ ਸਿੰਘ ਗਾਬੜੀਆ, ਗੁਰਬਚਨ ਸਿੰਘ ਬੱਬੇਹਾਲੀ, ਲਖਬੀਰ ਸਿੰਘ ਲੋਧੀਨੰਗਲ ਅਤੇ ਸੋਨੂੰ ਲੰਗਾਹ ਨੇ ਵੀ ਸੰਬੋਧਨ ਕੀਤਾ।

Comments

Most Popular

ਬਿਜਲੀ ਕਰਮਚਾਰੀ 26 ਫਰਵਰੀ ਨੂੰ ਸੈਕਟਰ 17 ਵਿੱਚ ਰੋਸ ਰੈਲੀ ਕਰਨਗੇ

Electricity Workers to Hold Protest Rally in Sector 17 on February 26

ਫੈਡਰੇਸ਼ਨ ਵਲੋਂ ਕੌਮੀ ਮੰਗ ਦਿਵਸ ਮੌਕੇ ਜਿਲ੍ਹਾ ਪ੍ਰਸ਼ਾਸਨ ਨੂੰ ਦਿੱਤਾ ਮੰਗ ਪੱਤਰ

ਸ਼ੇਅਰ ਵਾਈਸ ਰਜਿਸਟਰੀ ਦੇ ਖੁੱਲ੍ਹਣ ਦਾ ਸਵਾਗਤ, ਸਥਿਤੀ ਬਾਰੇ ਸਪੱਸ਼ਟਤਾ ਦੀ ਮੰਗ

ਫੈਡਰੇਸ਼ਨ ਆਫ ਯੂਟੀ ਇੰਪਲਾਈਜ਼ ਐਂਡ ਵਰਕਰਜ਼, ਚੰਡੀਗੜ੍ਹ ਨੇ 26 ਫਰਵਰੀ ਨੂੰ "ਮੰਗ ਦਿਵਸ" ਮਨਾਇਆ

ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨੇ ਸਮਾਜ ਭਲਾਈ ਵਿਭਾਗ ਦੁਆਰਾ ਜਾਰੀ ਕੀਤੇ ਗਏ ਡਰਾਫਟ ਨਿਯਮਾਂ ਵਿਰੁੱਧ ਮੰਗ ਪੱਤਰ ਸੌਂਪਿਆ

ਸ਼ਾਂਤਮਈ ਪ੍ਰਦਰਸ਼ਨ ਕਰਦੇ ਅਧਿਆਪਕਾਂ ਤੇ ਵਹਿਸ਼ੀ ਤਸ਼ੱਦਦ ਦੀ ਨਿੰਦਾ,

Federation of UT Employees and Workers, Chandigarh celebrated "Mang Diwas" on 26th February

If salaries are not fixed by March 3, DPI office will be surrounded- ETT 6635

Chandigarh Students excelled at India Skills Competition held at Agra