Skip to main content

Mission Yuva Sarkar 2027: Bharatiya Rashtrawadi Party Releases First List of 30 Halqa In-charges

Mission Yuva Sarkar 2027: Bharatiya Rashtrawadi Party Releases First List of 30 Halqa In-charges Sukhminder Singh Grewal appointed National Vice President and Punjab in-charge; party prepares to strengthen its organisation across all 117 Assembly constituencies Chandigarh 14 October ( Ranjeet Singh Dhaliwal ) : The Bharatiya Rashtrawadi Party (BRP) has intensified its organisational activities ahead of the 2027 Punjab Assembly elections. Under its ‘Mission Yuva Sarkar 2027’, the party has announced its first list of 30 halqa in-charges and appointed Sukhminder Singh Grewal (Bhukri Kalan) as National Vice President and Punjab State in-charge. The appointments were made by party National President Amlan Biswas. The party claims to have selected candidates for all 117 Assembly constituencies and is now focusing on strengthening its grassroots organisation and activating local leadership. Punjab State Convener Dr. Vikram Singh Suri, Punjab Coordinator Harpreet Singh Shergill and Legal Cell...

ਬੇਅਦਬੀ ਬਾਰੇ ਕਾਨੂੰਨ ਬਣਾਉਣ ਦੇ ਮਾਮਲੇ ‘ਚ ਸ਼੍ਰੋਮਣੀ ਕਮੇਟੀ ਨੇ ਸਿੱਖ ਜਥੇਬੰਦੀਆਂ ਦੀ 6 ਅਪ੍ਰੈਲ ਨੂੰ ਸੱਦੀ ਇਕੱਤਰਤਾ

ਬੇਅਦਬੀ ਬਾਰੇ ਕਾਨੂੰਨ ਬਣਾਉਣ ਦੇ ਮਾਮਲੇ ‘ਚ ਸ਼੍ਰੋਮਣੀ ਕਮੇਟੀ ਨੇ ਸਿੱਖ ਜਥੇਬੰਦੀਆਂ ਦੀ 6 ਅਪ੍ਰੈਲ ਨੂੰ ਸੱਦੀ ਇਕੱਤਰਤਾ

ਸ਼੍ਰੋਮਣੀ ਕਮੇਟੀ ਬੇਅਦਬੀ ਦੇ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦੀ ਮੁੱਦਈ, ਪਰ ਪੰਥਕ ਰਾਇ ਨਾਲ ਬਣੇ ਕਾਨੂੰਨ : ਐਡਵੋਕੇਟ ਧਾਮੀ

ਚੰਡੀਗੜ੍ਹ 31 ਮਾਰਚ ( ਰਣਜੀਤ ਧਾਲੀਵਾਲ ) : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪੰਜਾਬ ਸਰਕਾਰ ਦੁਆਰਾ ਬੇਅਦਬੀਆਂ ਸਬੰਧੀ ਕਾਨੂੰਨ ਬਣਾਏ ਜਾਣ ਦੇ ਸਬੰਧ ਵਿੱਚ 6 ਅਪ੍ਰੈਲ 2026 ਨੂੰ ਸਵੇਰੇ 11 ਵਜੇ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਤੇਜਾ ਸਿੰਘ ਸਮੁੰਦਰੀ ਹਾਲ ਸ੍ਰੀ ਅੰਮ੍ਰਿਤਸਰ ਵਿਖੇ ਸਮੁੱਚੀਆਂ ਸਿੱਖ ਜਥੇਬੰਦੀਆਂ ਦੀ ਇਕੱਤਰਤਾ ਬੁਲਾਈ ਹੈ। ਇਹ ਜਾਣਕਾਰੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅੱਜ ਚੰਡੀਗੜ੍ਹ ਵਿਖੇ ਸ਼੍ਰੋਮਣੀ ਕਮੇਟੀ ਮੈਂਬਰਾਂ ਨਾਲ ਮੀਟਿੰਗ ਮਗਰੋਂ ਮੀਡੀਆ ਨੂੰ ਸੰਬੋਧਨ ਕਰਦਿਆਂ ਦਿੱਤੀ। ਉਨ੍ਹਾਂ ਕਿਹਾ ਕਿ ਇਹ ਬੇਹੱਦ ਸੰਜੀਦਾ ਮਾਮਲਾ ਹੈ, ਜਿਸ ਉੱਤੇ ਸਾਂਝੀ ਪੰਥਕ ਰਾਇ ਜਰੂਰੀ ਹੈ। ਇਸ ਲਈ ਸ਼੍ਰੋਮਣੀ ਕਮੇਟੀ ਵੱਲੋਂ ਸਮੂਹ ਸਿੱਖ ਜਥੇਬੰਦੀਆਂ, ਨਿਹੰਗ ਸਿੰਘ ਦਲਾਂ, ਦਮਦਮੀ ਟਕਸਾਲ, ਸਿੱਖ ਸੰਸਥਾਵਾਂ, ਸਿੱਖ ਵਿਦਵਾਨਾਂ, ਸਿੱਖ ਜੱਜਾਂ ਤੇ ਵਕੀਲਾਂ, ਸਿੱਖ ਮਿਸ਼ਨਰੀ ਕਾਲਜਾਂ, ਸਿੰਘ ਸਭਾਵਾਂ, ਸਿੱਖ ਫੈਡਰੇਸ਼ਨਾਂ, ਸਮੂਹ ਸਿੱਖ ਸੰਪਰਦਾਵਾਂ ਦੇ ਮੁਖੀਆਂ, ਨਿਰਮਲੇ, ਉਦਾਸੀ, ਸੇਵਾ ਪੰਥੀ ਤੇ ਕਾਰਸੇਵਾ ਵਾਲੇ ਮਹਾਂਪੁਰਸ਼ਾਂ ਨਾਲ ਸਾਂਝੀ ਇਕੱਤਰਤਾ 6 ਅਪ੍ਰੈਲ 2026 ਨੂੰ ਸਵੇਰੇ 11:00 ਵਜੇ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਕੀਤੀ ਜਾਵੇਗੀ।

ਐਡਵੋਕੇਟ ਧਾਮੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਚਾਹੁੰਦੀ ਹੈ ਕਿ ਬੇਅਦਬੀਆਂ ਰੋਕਣ ਲਈ ਸਖ਼ਤ ਕਾਨੂੰਨ ਬਣੇ ਤਾਂ ਜੋ ਇਸ ਦਾ ਪੱਕਾ ਤੇ ਸਾਰਥਿਕ ਹੱਲ ਕੱਢਿਆ ਜਾ ਸਕੇ, ਪਰੰਤੂ ਪੰਜਾਬ ਸਰਕਾਰ ਇਸ ਬਾਰੇ ਸਪੱਸ਼ਟ ਨਹੀਂ ਕਰ ਰਹੀ। ਉਨ੍ਹਾਂ ਕਿਹਾ ਕਿ ਧਾਰਮਿਕ ਗ੍ਰੰਥ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਵੱਡਾ ਫਰਕ ਹੈ। ਇਹ ਜਾਗਤ ਜੋਤ ਗੁਰੂ ਹਨ ਜਿਨ੍ਹਾਂ ਨੂੰ ਗੁਰਤਾਗੱਦੀ ਗੁਰੂ ਸਾਹਿਬ ਨੇ ਆਪ ਦਿੱਤੀ ਸੀ। ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਜਾਗਤ ਜੋਤ ਗੁਰੂ ਵਜੋਂ ਆਭਾ, ਵਡਿਆਈ ਤੇ ਮਹਾਨਤਾ ਦੀ ਵਚਨਬੱਧਤਾ ਬੇਹੱਦ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਇਸੇ ਦੇ ਮੱਦੇਨਜ਼ਰ ਕੌਮੀ ਰਾਇ ਬਣਾਉਣ ਲਈ ਸਮੂਹ ਸਿੱਖ ਜਥੇਬੰਦੀਆਂ ਤੇ ਸੰਸਥਾਵਾਂ ਦੀ ਇਕੱਤਰਤਾ ਬੁਲਾਈ ਗਈ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਪਹਿਲਾਂ ਪੰਜਾਬ ਧਾਰਮਿਕ ਗ੍ਰੰਥਾਂ ਵਿਰੁੱਧ ਅਪਰਾਧਾਂ ਦੀ ਰੋਕਥਾਮ ਬਿੱਲ 2025 ਲਈ ਸਲੈਕਟ ਕਮੇਟੀ ਬਣਾਈ ਸੀ ਜਿਸ ਵੱਲੋਂ ਮੰਗੇ ਸੁਝਾਅ ਲਈ ਸ਼੍ਰੋਮਣੀ ਕਮੇਟੀ ਦੀ ਉਚ ਪੱਧਰੀ ਕਮੇਟੀ ਨੇ ਕਈ ਵਾਰ ਰਾਬਤਾ ਕਰਕੇ ਕੁਝ ਜਵਾਬ ਮੰਗੇ ਸਨ। ਵਾਰ ਵਾਰ ਪੱਤਰ ਲਿਖਣ ਮਗਰੋਂ ਵੀ ਸਰਕਾਰ ਨੇ ਕਿਸੇ ਤਰ੍ਹਾਂ ਦੀ ਜਾਣਕਾਰੀ ਨਹੀਂ ਦਿੱਤੀ।

ਐਡਵੋਕੇਟ ਧਾਮੀ ਨੇ ਕਿਹਾ ਕਿ ਹੁਣ ਸਰਕਾਰ ਵੱਲੋਂ ਜਾਗਤ ਜੋਤ ਐਕਟ 2008 ਵਿੱਚ ਸੋਧ ਦੀ ਗੱਲ ਕਰਕੇ ਨਵੀਂ ਦੁਬਿਧਾ ਖੜ੍ਹੀ ਕਰ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਇਸ ਸੰਦਰਭ ਨੂੰ ਵੀ ਵਿਚਾਰਨਾ ਬੇਹੱਦ ਜਰੂਰੀ ਹੈ ਕਿ ਸਰਕਾਰ ਵੱਲੋਂ ਬਣਾਇਆ ਜਾਣ ਵਾਲਾ ਕਨੂੰਨ ਕੇਵਲ ਪੰਜਾਬ ਸੂਬੇ ਤੱਕ ਲਾਗੂ ਰਹੇਗਾ ਜਦਕਿ ਦੂਜੇ ਸੂਬਿਆਂ ਵਿਚ ਜੇਕਰ ਬੇਅਦਬੀ ਦੀ ਘਟਨਾ ਵਾਪਰਦੀ ਹੈ ਤਾਂ ਇਸ ਨੂੰ ਉਥੇ ਲਾਗੂ ਕਿਵੇਂ ਕੀਤਾ ਜਾਵੇਗਾ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਅਸੀਂ ਸਖ਼ਤ ਕਾਨੂੰਨ ਦੇ ਹਮੇਸ਼ਾ ਮੁੱਦਈ ਰਹੇ ਹਾਂ ਅਤੇ ਹੁਣ ਵੀ ਇਹੋ ਮੰਗ ਕਰਦੇ ਹਾਂ ਕਿ ਇੱਕ ਕੌਮੀ ਰਾਏ ਬਣਾ ਕੇ ਇਸ ਨੂੰ ਅੰਜਾਮ ਤੱਕ ਪਹੁੰਚਾਇਆ ਜਾਵੇ। ਉਨ੍ਹਾਂ ਕਿਹਾ ਕਿ ਇਸ ਮਕਸਦ ਲਈ ਸਦੀ ਗਈ ਇਕੱਤਰਤਾ ਲਈ ਸਾਰੀਆਂ ਸਿੱਖ ਜਥੇਬੰਦੀਆਂ ਦੇ ਆਗੂਆਂ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਸਦਾ ਪੱਤਰ ਵੀ ਭੇਜਿਆ ਜਾਵੇਗਾ। ਉਨ੍ਹਾਂ ਸਮੂਹ ਜਥੇਬੰਦੀਆਂ ਅਤੇ ਸੰਪ੍ਰਦਾਵਾਂ ਨੂੰ ਅਪੀਲ ਕੀਤੀ ਕਿ ਉਹ 6 ਅਪ੍ਰੈਲ ਨੂੰ ਮੀਟਿੰਗ ਵਿੱਚ ਜਰੂਰ ਸ਼ਾਮਲ ਹੋਣ।

ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਨਾਲ ਸੀਨੀਅਰ ਮੀਤ ਪ੍ਰਧਾਨ ਰਘੂਜੀਤ ਸਿੰਘ ਵਿਰਕ, ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ, ਅੰਤ੍ਰਿੰਗ ਮੈਂਬਰ ਬੀਬੀ ਹਰਜਿੰਦਰ ਕੌਰ, ਬਲਦੇਵ ਸਿੰਘ ਕਾਇਮਪੁਰ, ਮੈਂਬਰ ਭਾਈ ਰਜਿੰਦਰ ਸਿੰਘ ਮਹਿਤਾ, ਭਾਈ ਅਮਰਜੀਤ ਸਿੰਘ ਚਾਵਲਾ, ਸੁਰਜੀਤ ਸਿੰਘ ਭਿੱਟੇਵੱਡ, ਭਾਈ ਗੁਰਬਖਸ਼ ਸਿੰਘ ਖਾਲਸਾ, ਅਜਮੇਰ ਸਿੰਘ ਖੇੜਾ, ਪਰਮਜੀਤ ਸਿੰਘ ਲੱਖੇਵਾਲ, ਰਘਬੀਰ ਸਿੰਘ ਸਹਾਰਨਮਾਜਰਾ, ਹਰਭਜਨ ਸਿੰਘ ਮਸਾਣਾਂ, ਓਐਸਡੀ ਸਤਬੀਰ ਸਿੰਘ, ਸਕੱਤਰ ਬਲਵਿੰਦਰ ਸਿੰਘ ਕਾਹਲਵਾਂ, ਇੰਜੀ ਸੁਖਮਿੰਦਰ ਸਿੰਘ, ਮੀਤ ਸਕੱਤਰ ਹਰਭਜਨ ਸਿੰਘ ਵਕਤਾ, ਲਖਵੀਰ ਸਿੰਘ ਆਦਿ ਮੌਜੂਦ ਸਨ।

Comments

Most Popular

ਆਂਗਣਵਾੜੀ ਮੁਲਾਜ਼ਮ ਪੰਜਾਬ CITU ਦੀ ਸੰਸਥਾਪਕ ਅਤੇ ਪਹਿਲੀ ਸੂਬਾ ਪ੍ਰਧਾਨ ਭੈਣ ਧਰਮਜੀਤ ਕੌਰ ਜੀ ਦਾ ਵਿਛੋੜਾ — ਆਂਗਣਵਾੜੀ ਲਹਿਰ ਲਈ ਨਾ ਪੂਰਾ ਹੋਣ ਵਾਲਾ ਘਾਟਾ

ਫੀਲਡ ਮੁਲਾਜ਼ਮ 10 ਅਕਤੂਬਰ ਨੂੰ ਸੰਗਰੂਰ ਮਹਾਂਰੈਲੀ ਵਿੱਚ ਵੱਡੀ ਗਿਣਤੀ ਵਿੱਚ ਸ਼ਾਮਿਲ ਹੋਣਗੇ : ਵਾਹਿਦਪੁਰੀ

ਹਿੰਮਤ, ਦ੍ਰਿੜਤਾ ਅਤੇ ਸ਼ਮੂਲੀਅਤ ਦਾ ਇੱਕ ਵਿਲੱਖਣ ਜਸ਼ਨ:

19 ਅਕਤੂਬਰ ਨੂੰ ਸੀਪੀਡੀਐਲ ਵਿਰੁੱਧ ਬਿਜਲੀ ਕਰਮਚਾਰੀਆਂ ਵੱਲੋਂ ਕੀਤੀ ਜਾ ਰਹੀ ਹੜਤਾਲ ਲਈ ਤਿਆਰੀਆਂ ਜ਼ੋਰਾਂ 'ਤੇ

ਚਾਰਾਂ ਸਰਕਾਰੀ ਜਨਰਲ ਬੀਮਾ ਕੰਪਨੀਆਂ ਦੇ ਰਲੇਵੇਂ ਦੀ ਮੰਗ, ਜੀ.ਆਈ.ਈ.ਏ.ਆਈ.ਏ. ਨੇ ਚੰਡੀਗੜ੍ਹ ਵਿੱਚ ਸੰਪਰਕ ਮੁਹਿੰਮ ਸ਼ੁਰੂ ਕੀਤੀ

ਵਾਰ ਵਾਰ ਮੀਟਿੰਗਾਂ ਤੋਂ ਭੱਜੀ ਸਰਕਾਰ 22 ਸਤੰਬਰ ਤੋਂ ਪਨਬੱਸ/ਪੀ ਆਰ ਟੀ ਸੀ ਦਾ ਕੀਤਾ ਜਾਵੇਗਾ ਮੁਕੰਮਲ ਚੱਕਾ ਜਾਮ : ਰੇਸ਼ਮ ਸਿੰਘ ਗਿੱਲ

ਕੇਂਦਰ ਤੇ ਰਾਜ ਸਰਕਾਰਾਂ ਦੀਆਂ ਕਿਸਾਨ ਵਿਰੋਧੀ ਨੀਤੀਆਂ ਖ਼ਿਲਾਫ਼ ਮੁੜ ਵੱਡਾ ਸੰਘਰਸ਼ ਵਿੱਢਣਾ ਪਵੇਗਾ : ਰਾਕੇਸ਼ ਟਿਕੈਤ, ਹਰਿੰਦਰ ਸਿੰਘ ਲੱਖੋਵਾਲ

ਭੜਕੇ ਜੰਗਲਾਤ ਕਾਮੇੰ ਅਧਿਕਾਰੀਆਂ ਦੇ ਭਰੋਸੇ ਮਗਰੋਂ ਹੋਏ ਸ਼ਾਂਤ

GIEAIA seeks merger of four public sector general insurers

ਸਟਰੀਟ ਲਾਈਟਾਂ ਅਤੇ ਪਾਰਕਿੰਗ ਦੇ ਨਿੱਜੀਕਰਨ ਵਿਰੁੱਧ 23 ਸਤੰਬਰ, 2026 ਨੂੰ ਨਗਰ ਨਿਗਮ ਦਫ਼ਤਰ, ਸੈਕਟਰ 17 ਦੇ ਸਾਹਮਣੇ ਕੀਤੇ ਜਾਣ ਵਾਲੇ ਵਿਰੋਧ ਪ੍ਰਦਰਸ਼ਨ ਲਈ ਤਿਆਰੀਆਂ ਪੂਰੀਆਂ ਹੋ ਗਈਆਂ ਹਨ