Skip to main content

Dedicated Transplant Centre at PGIMER Will Soon Become a Reality”: Prof. Vivek Lal, Director PGIMER at ISTS 2026

Dedicated Transplant Centre at PGIMER Will Soon Become a Reality”: Prof. Vivek Lal, Director PGIMER at ISTS 2026 Chandigarh 21 March ( Ranjeet Singh Dhaliwal ) : “A standalone transplant centre at PGIMER will become a reality. We will strengthen infrastructure, expand training, and ensure that transplantation services grow in both scale and impact,” announced *Prof. Vivek Lal, Director, PGIMER, while addressing as the Chief Guest at the inaugural session of the ISTS Annual Conference 2026* at PGIMER Chandigarh. Currently, transplant services at PGIMER are managed by individual specialised departments, delivering strong outcomes despite a decentralised setup. The proposed **dedicated Transplant Centre** will unify services, create additional space and infrastructure, and enhance efficiency. It will also enable structured training programmes with simulation facilities, strengthen research capabilities, improve coordination, reduce delays, and significantly upscale transplant volumes and ...

ਕੇਂਦਰ ਦੀ 814 ਕਰੋੜ ਦੀ ਮਦਦ ਨਾਲ ਪੰਜਾਬ ਦਾ ਸੜਕੀ ਢਾਂਚਾ ਹੋਵੇਗਾ ਮਜ਼ਬੂਤ : ਹਰਦੇਵ ਸਿੰਘ ਉੱਭਾ

ਕੇਂਦਰ ਦੀ 814 ਕਰੋੜ ਦੀ ਮਦਦ ਨਾਲ ਪੰਜਾਬ ਦਾ ਸੜਕੀ ਢਾਂਚਾ ਹੋਵੇਗਾ ਮਜ਼ਬੂਤ : ਹਰਦੇਵ ਸਿੰਘ ਉੱਭਾ

ਆੜਤੀਆਂ ਦੀ ਕਮਿਸ਼ਨ ਵਾਧਾ ਕਿਸਾਨ-ਹਿਤੈਸ਼ੀ ਫੈਸਲਾ, ਮਾਨ ਸਰਕਾਰ ਹਰ ਮੋਰਚੇ ’ਤੇ ਨਾਕਾਮ

ਚੰਡੀਗੜ੍ਹ 20 ਮਾਰਚ ( ਰਣਜੀਤ ਧਾਲੀਵਾਲ ) : ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਪ੍ਰੈੱਸ ਸਕੱਤਰ ਹਰਦੇਵ ਸਿੰਘ ਉੱਭਾ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਪੰਜਾਬ ਦੀ ਆਪ ਸਰਕਾਰ ਵੱਲੋਂ ਸੜਕਾਂ ਲਈ ਕੇਂਦਰ ਤੋਂ ਪ੍ਰਾਪਤ ਰਕਮ ਨੂੰ ਸਮੇਂ ਸਿਰ ਖਰਚ ਨਾ ਕਰਨ ਕਾਰਨ ਲੈਪਸ ਹੋਣ ਤੋਂ ਬਾਅਦ, ਕੇਂਦਰ ਸਰਕਾਰ ਵੱਲੋਂ ਮੁੜ ਪੰਜਾਬ ਲਈ 814 ਕਰੋੜ ਰੁਪਏ ਜਾਰੀ ਕਰਨਾ ਇਕ ਵੱਡਾ ਅਤੇ ਸਰਾਹਣਯੋਗ ਕਦਮ ਹੈ।

ਉਨ੍ਹਾਂ ਕਿਹਾ ਕਿ ਇਸ ਕੇਂਦਰੀ ਮਦਦ ਨਾਲ ਪੰਜਾਬ ਦੇ ਸੜਕੀ ਢਾਂਚੇ ਨੂੰ ਮਜ਼ਬੂਤੀ ਮਿਲੇਗੀ ਅਤੇ ਆਮ ਜਨਤਾ ਨੂੰ ਸੁਵਿਧਾਵਾਂ ਵਿੱਚ ਵਾਧਾ ਹੋਵੇਗਾ। ਉੱਭਾ ਨੇ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਕਿ ਕੇਂਦਰ ਤੋਂ ਆਈ ਇਸ ਰਕਮ ਦਾ ਸਹੀ ਅਤੇ ਸਮੇਂ ਸਿਰ ਇਸਤੇਮਾਲ ਕਰਕੇ ਵਿਕਾਸ ਕਾਰਜ ਜਲਦੀ ਪੂਰੇ ਕੀਤੇ ਜਾਣ।

ਉਨ੍ਹਾਂ ਨੇ ਆੜਤੀਆਂ ਦੀ ਕਮਿਸ਼ਨ ₹46 ਤੋਂ ਵਧਾ ਕੇ ₹50.75 ਪ੍ਰਤੀ ਕੁਇੰਟਲ ਕਰਨ ਦੇ ਫੈਸਲੇ ਲਈ ਵੀ ਕੇਂਦਰ ਦੀ ਮੋਦੀ ਸਰਕਾਰ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਇਹ ਫੈਸਲਾ ਕਿਸਾਨਾਂ ਅਤੇ ਆੜਤੀਆਂ ਦੀ ਆਰਥਿਕ ਸਥਿਤੀ ਨੂੰ ਮਜ਼ਬੂਤ ਕਰਨ ਵਾਲਾ ਹੈ ਅਤੇ ਖੇਤੀ ਪ੍ਰਣਾਲੀ ਨੂੰ ਹੋਰ ਮਜ਼ਬੂਤੀ ਦੇਵੇਗਾ।

ਉੱਭਾ ਨੇ ਦੋਸ਼ ਲਗਾਇਆ ਕਿ ਪੰਜਾਬ ਦੀ ਭਗਵੰਤ ਮਾਨ ਸਰਕਾਰ ਹਰ ਮੋਰਚੇ ’ਤੇ ਫੇਲ੍ਹ ਸਾਬਤ ਹੋ ਰਹੀ ਹੈ। ਵਿਕਾਸ ਕਾਰਜਾਂ ਵਿੱਚ ਦੇਰੀ, ਕੇਂਦਰੀ ਫੰਡਾਂ ਦੀ ਸਹੀ ਵਰਤੋਂ ਨਾ ਕਰਨਾ ਅਤੇ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਨਾ ਕਰਨਾ ਇਸ ਸਰਕਾਰ ਦੀ ਨਾਕਾਮੀ ਨੂੰ ਦਰਸਾਉਂਦਾ ਹੈ। ਉਨ੍ਹਾਂ ਕਿਹਾ ਕਿ ਜਿੱਥੇ ਇਕ ਪਾਸੇ ਕੇਂਦਰ ਸਰਕਾਰ ਪੰਜਾਬ ਦੇ ਵਿਕਾਸ ਲਈ ਲਗਾਤਾਰ ਸਹਿਯੋਗ ਦੇ ਰਹੀ ਹੈ, ਉੱਥੇ ਹੀ ਰਾਜ ਸਰਕਾਰ ਆਪਣੀ ਜ਼ਿੰਮੇਵਾਰੀ ਨਿਭਾਉਣ ਵਿੱਚ ਅਸਫਲ ਰਹੀ ਹੈ।

Comments

Most Popular

ਬਿਜਲੀ ਕਰਮਚਾਰੀ 26 ਫਰਵਰੀ ਨੂੰ ਸੈਕਟਰ 17 ਵਿੱਚ ਰੋਸ ਰੈਲੀ ਕਰਨਗੇ

Electricity Workers to Hold Protest Rally in Sector 17 on February 26

ਫੈਡਰੇਸ਼ਨ ਵਲੋਂ ਕੌਮੀ ਮੰਗ ਦਿਵਸ ਮੌਕੇ ਜਿਲ੍ਹਾ ਪ੍ਰਸ਼ਾਸਨ ਨੂੰ ਦਿੱਤਾ ਮੰਗ ਪੱਤਰ

ਸ਼ੇਅਰ ਵਾਈਸ ਰਜਿਸਟਰੀ ਦੇ ਖੁੱਲ੍ਹਣ ਦਾ ਸਵਾਗਤ, ਸਥਿਤੀ ਬਾਰੇ ਸਪੱਸ਼ਟਤਾ ਦੀ ਮੰਗ

ਫੈਡਰੇਸ਼ਨ ਆਫ ਯੂਟੀ ਇੰਪਲਾਈਜ਼ ਐਂਡ ਵਰਕਰਜ਼, ਚੰਡੀਗੜ੍ਹ ਨੇ 26 ਫਰਵਰੀ ਨੂੰ "ਮੰਗ ਦਿਵਸ" ਮਨਾਇਆ

ਸ਼ਾਂਤਮਈ ਪ੍ਰਦਰਸ਼ਨ ਕਰਦੇ ਅਧਿਆਪਕਾਂ ਤੇ ਵਹਿਸ਼ੀ ਤਸ਼ੱਦਦ ਦੀ ਨਿੰਦਾ,

ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨੇ ਸਮਾਜ ਭਲਾਈ ਵਿਭਾਗ ਦੁਆਰਾ ਜਾਰੀ ਕੀਤੇ ਗਏ ਡਰਾਫਟ ਨਿਯਮਾਂ ਵਿਰੁੱਧ ਮੰਗ ਪੱਤਰ ਸੌਂਪਿਆ

Federation of UT Employees and Workers, Chandigarh celebrated "Mang Diwas" on 26th February

If salaries are not fixed by March 3, DPI office will be surrounded- ETT 6635

Chandigarh Students excelled at India Skills Competition held at Agra