Skip to main content

Balbir Singh Sidhu launches a sharp attack on the BJP government over the hike in commercial gas cylinder prices

Balbir Singh Sidhu launches a sharp attack on the BJP government over the hike in commercial gas cylinder prices The Congress will strongly oppose every anti-people policy that affects people's kitchens S.A.S.Nagar 2 May ( Ranjeet Singh Dhaliwal ) : Senior Congress leader and former Health Minister Balbir Singh Sidhu has termed the steep increase in commercial gas cylinder prices by the BJP-led central government as a well-planned conspiracy against small traders and common people, who are considered the backbone of the country's economy. Sidhu said that the significant hike in gas cylinder prices in a single day proves that the BJP government neither cares about small businesses nor about the kitchens of ordinary households. People who are already burdened by inflation, unemployment, and taxes are now being further oppressed by rising gas prices. He stated that this decision is a direct economic blow to thousands of families associated with tea vendors, dhaba owners, hotel ope...

ਪੰਜਾਬ ਚ ਆਏ ਦਿਨ ਹੋ ਰਹੀਆਂ ਹਤਿਆਵਾਂ ਬਣੀਆਂ ਚਿੰਤਾ ਦਾ ਵਿਸ਼ਾ, ਐਸ ਸੀ/ਬੀਸੀ ਮੋਰਚੇ ਦੇ ਆਗੂਆਂ ਨੇ ਚਿੰਤਾ ਜਾਹਿਰ ਕੀਤੀ

ਪੰਜਾਬ ਚ ਆਏ ਦਿਨ ਹੋ ਰਹੀਆਂ ਹਤਿਆਵਾਂ ਬਣੀਆਂ ਚਿੰਤਾ ਦਾ ਵਿਸ਼ਾ, ਐਸ ਸੀ/ਬੀਸੀ ਮੋਰਚੇ ਦੇ ਆਗੂਆਂ ਨੇ ਚਿੰਤਾ ਜਾਹਿਰ ਕੀਤੀ

ਪੰਜਾਬ ਵਿੱਚ ਬਣੇ ਮੰਤਰੀ ਤੇ ਵਿਧਾਇਕ ਸੋਸ਼ਲ ਮੀਡੀਆ ਤੇ ਆਪਸੀ ਖਿੱਚੋਤਾਣ 'ਚ ਮਸ਼ਰੂਫ, ਨਹੀਂ ਕਰ ਰਹੇ ਪੰਜਾਬ ਦੀ ਚਿੰਤਾ : ਬਲਵਿੰਦਰ ਕੁੰਭੜਾ*

ਪੁਲਿਸ ਪ੍ਰਸ਼ਾਸਨ ਤੇ ਪੰਜਾਬ ਸਰਕਾਰ ਹਰ ਫਰੰਟ ਤੇ ਹੋਈ ਫੇਲ, ਪੰਜਾਬ ਦਾ ਰੱਬ ਹੀ ਰਾਖਾ : ਮਾਸਟਰ ਬਨਵਾਰੀ ਲਾਲ

ਐਸ.ਏ.ਐਸ.ਨਗਰ 6 ਮਾਰਚ ( ਰਣਜੀਤ ਧਾਲੀਵਾਲ ) : ਐਸਸੀ ਬੀਸੀ ਮਹਾਂ ਪੰਚਾਇਤ ਪੰਜਾਬ ਵੱਲੋਂ ਮੋਹਾਲੀ ਫੇਸ ਸੱਤ ਦੀਆਂ ਲਾਈਟਾਂ ਤੇ ਚੱਲ ਰਹੇ 'ਰਿਜਰਵੇਸ਼ਨ ਚੋਰ ਫੜੋ ਮੋਰਚਾ' ਤੇ ਪੰਜਾਬ ਦੇ ਹਾਲਾਤਾਂ ਤੇ ਗੱਲਬਾਤ ਕਰਦਿਆਂ ਮੋਰਚਾ ਆਗੂਆਂ ਨੇ ਪੰਜਾਬ ਦੇ ਵਿੱਚ ਆਏ ਦਿਨ ਹੋ ਰਹੀਆਂ ਹਤਿਆਵਾਂ ਤੇ ਚਿੰਤਾ ਜਾਹਰ ਕਰਦਿਆਂ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਕਿ ਅਜਿਹੇ ਮਾਮਲਿਆਂ ਤੇ ਸਖਤੀ ਨਾਲ ਨਿਪਟਿਆ ਜਾਵੇ ਤਾਂ ਜੋ ਪੰਜਾਬ ਵਿੱਚ ਆਏ ਦਿਨ ਲੋਕਾਂ ਦੀ ਜਾਨ ਦਾ ਹੋ ਰਿਹਾ ਘਾਣ ਬੰਦ ਹੋਵੇ। ਐਸ ਸੀ ਬੀਸੀ ਮੋਰਚਾ ਪ੍ਰਧਾਨ ਬਲਵਿੰਦਰ ਸਿੰਘ ਕੁੰਭੜਾ ਨੇ ਕਿਹਾ ਕਿ ਪੰਜਾਬ ਵਿੱਚ ਬਣੇ ਮੰਤਰੀ ਤੇ ਵਿਧਾਇਕ ਸੋਸ਼ਲ ਮੀਡੀਆ ਤੇ ਇੱਕ ਦੂਜੇ ਨਾਲ ਲੜਾਈ ਵਿੱਚ ਮਗਨ ਹਨ, ਉਹਨਾਂ ਨੂੰ ਪੰਜਾਬ ਦੇ ਮਾਮਲਿਆਂ ਦੀ ਕੋਈ ਚਿੰਤਾ ਨਹੀਂ ਹੈ। 

ਪੰਜਾਬ ਵਾਸੀ ਡਰੇ ਮਹਿਸੂਸ ਕਰ ਰਹੇ ਹਨ। ਪੰਜਾਬ ਵਾਸੀ ਧਾਰਮਿਕ ਸਥਾਨਾਂ ਵਿੱਚ ਜਾਣ ਤੋਂ ਵੀ ਡਰ ਰਹੇ ਹਨ, ਕਿਉਂਕਿ ਮੰਦਰਾਂ ਚੋਂ ਨਿਕਲਦਿਆਂ ਤੇ ਸ਼ਰੇਆਮ ਹਮਲੇ ਹੋ ਰਹੇ ਹਨ, ਕਤਲ ਹੋ ਰਹੇ ਹਨ, ਵਿਆਹਾਂ ਸ਼ਾਦੀਆਂ ਵਿੱਚ ਜਾਣਾ ਔਖਾ ਹੋਇਆ ਹੈ, ਸਰਪੰਚਾਂ ਉੱਤੇ ਆਏ ਦਿਨ ਕਾਤਲਾਨਾ ਹਮਲੇ ਹੋ ਰਹੇ ਹਨ ਤੇ ਸਰਪੰਚਾਂ ਦੇ ਕਤਲ ਹੋ ਰਹੇ ਹਨ। ਪਰ ਪੁਲਿਸ ਖਾਨਾਪੂਰਤੀ ਲਈ ਨਾਜਾਇਜ਼ ਝੂਠੇ ਪੁਲਿਸ ਮੁਕਾਬਲੇ ਬਣਾਕੇ ਪੰਜਾਬ ਦੀ ਜਵਾਨੀ ਨੂੰ ਖਤਮ ਕਰਨ ਤੇ ਤੁਲੀ ਹੋਈ ਹੈ। 

ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੋਰਚਾ ਆਗੂ ਮਾਸਟਰ ਬਨਵਾਰੀ ਲਾਲ ਨੇ ਕਿਹਾ ਕਿ ਪੁਲਿਸ ਪ੍ਰਸ਼ਾਸਨ ਤੇ ਪੰਜਾਬ ਸਰਕਾਰ ਹਰ ਫਰੰਟ ਤੇ ਫੇਲ ਹੋ ਚੁੱਕੀ ਹੈ। ਇੰਜ ਲੱਗ ਰਿਹਾ ਹੈ ਕਿ ਹੁਣ ਪੰਜਾਬ ਦਾ ਰੱਬ ਹੀ ਰਾਖਾ ਹੈ। ਉਹਨਾਂ ਕਿਹਾ ਕਿ ਆਏ ਦਿਨ ਸ਼ਰੇਆਮ ਚੱਲ ਰਹੀਆਂ ਗੋਲੀਆਂ ਇਹ ਦਰਸਾਉਂਦੀਆਂ ਹਨ ਕਿ ਪੰਜਾਬ ਵਾਸੀ ਹੁਣ ਸੁਰੱਖਿਅਤ ਨਹੀਂ ਹਨ। ਮੋਰਚੇ ਦੀ ਮਹਿਲਾ ਆਗੂ ਸ਼ਿਕਸ਼ਾ ਸ਼ਰਮਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਲੋਕਾਂ ਦੇ ਸਾਹਮਣੇ ਆਕੇ ਸਮੱਸਿਆਵਾਂ ਸੁਣਨੀਆਂ ਚਾਹੀਦੀਆਂ ਹਨ ਤੇ ਉਸ ਦੇ ਹੱਲ ਲਈ ਜਲਦ ਕਦਮ ਚੁੱਕਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਪਹਿਲੀਆਂ ਸਰਕਾਰਾਂ ਦੀ ਤਰਾਂ ਇਸ ਸਰਕਾਰ ਨੂੰ ਵੀ ਸੰਗਤ ਦਰਸ਼ਨ ਕਰਨੇ ਚਾਹੀਦੇ ਹਨ। ਉਹਨਾਂ ਕਿਹਾ ਕਿ ਪੁਲਿਸ ਵੱਲੋਂ ਮਹਿਲਾਵਾਂ ਦੀ ਕੀਤੀ ਜਾ ਰਹੀ ਤਰਸਯੋਗ ਹਾਲਤ ਇਹ ਸਪਸ਼ਟ ਕਰਦੀ ਹੈ ਕਿ ਪੰਜਾਬ ਵਿੱਚ ਮਹਿਲਾਵਾਂ ਸੁਰੱਖਿਅਤ ਨਹੀਂ ਹਨ। 

ਆਗੂਆਂ ਨੇ ਐਲਾਨ ਕੀਤਾ ਕਿ ਬਹੁਤ ਜਲਦ ਅਸੀਂ ਇਹਨਾਂ ਘਟਨਾਵਾਂ ਦੇ ਵਿਰੋਧ ਵਿੱਚ ਇੱਕ ਸੰਘਰਸ਼ ਵਿੱਡਣ ਜਾ ਰਹੇ ਹਾਂ ਜੋ ਸੂਬਾ ਪੱਧਰੀ ਹੋਵੇਗਾ। ਇਸ ਮੌਕੇ ਕਰਮ ਸਿੰਘ ਕੁਰੜੀ, ਹਰਨੇਕ ਸਿੰਘ ਮਲੋਆ, ਪਰਮਿੰਦਰ ਸਿੰਘ, ਪ੍ਰਭ ਸ਼ਰਨ ਸਿੰਘ, ਕਰਮਜੀਤ ਸਿੰਘ, ਗੌਰਵ ਚੁੱਘ, ਬੱਬਲ ਚੋਪੜਾ, ਹਰਵਿੰਦਰ ਸਿੰਘ, ਬਰਜਿੰਦਰ ਸਿੰਘ ਆਦਿ ਵੀ ਹਾਜ਼ਰ ਹੋਏ।

Comments

Most Popular

ਗੁਰਦੁਆਰਾ ਸਿੰਘ ਸਭਾ ਸੈਕਟਰ 78 ਦੀ ਚੋਣ ਗੁਰਦੁਆਰਾ ਸੰਵਿਧਾਨ ਤੇ ਸਿੱਖ ਰਹਿਤ ਮਰਿਯਾਦਾ ਅਨੁਸਾਰ ਦੁਬਾਰਾ ਹੋਵੇ

ਆਸ਼ਾ ਵਰਕਰਜ਼ ਅਤੇ ਫੈਸਿਲੀਟੇਟਰ ਯੂਨੀਅਨ ਪੰਜਾਬ ਦੀ ਸੂਬਾ ਪੱਧਰੀ ਮੀਟਿੰਗ ਹੋਈ

ਆਂਗਣਵਾੜੀ/ਕਰੇਚ ਵਰਕਰਜ਼ ਯੂਨੀਅਨ, ਚੰਡੀਗੜ੍ਹ ਅਤੇ ਸਮਾਜ ਭਲਾਈ ਵਿਭਾਗ ਦੇ ਡਾਇਰੈਕਟਰ ਵਿਚਕਾਰ ਵਿਆਪਕ ਵਿਚਾਰ-ਵਟਾਂਦਰਾ; ਜ਼ਿਆਦਾਤਰ ਮੰਗਾਂ 'ਤੇ ਸਹਿਮਤੀ ਬਣੀ

ਮਿੱਡ ਡੇ ਮੀਲ ਵਰਕਰਾਂ ਵਲੋਂ ਵਿਧਾਇਕ ਨੂੰ ਮੰਗ ਪੱਤਰ,

ਲੋਕ ਨਿਰਮਾਣ ਵਿਭਾਗ ਦੇ ਕਾਮਿਆਂ ਵੱਲੋਂ ਤਨਖਾਹ ਲਈ ਰੋਸ ਧਰਨਾ

ਪੰਜਾਬ ਅਤੇ ਚੰਡੀਗੜ੍ਹ ਮਨੁੱਖੀ ਅਧਿਕਾਰ ਕਮਿਸ਼ਨ ਵੱਲੋਂ ਆਯੋਜਿਤ ਲੀਡਰਸ਼ਿਪ ਕਨਕਲੇਵ ਵਿੱਚ ਜਸਟਿਸ ਹਰਕੇਸ਼ ਮਨੂਜਾ ਨੇ ਮਨੁੱਖੀ ਅਧਿਕਾਰਾਂ ਦੀ ਰੱਖਿਆ ਅਤੇ ਕਮਜ਼ੋਰ ਵਰਗਾਂ ਨੂੰ ਨਿਆਂ ਪ੍ਰਦਾਨ ਕਰਨ ਵਿੱਚ ਸੰਸਥਾਵਾਂ ਅਤੇ ਸਿਵਲ ਸਮਾਜ ਦੀ ਮਹੱਤਵਪੂਰਨ ਭੂਮਿਕਾ 'ਤੇ ਜ਼ੋਰ ਦਿੱਤਾ

Elections for Gurdwara Singh Sabha, Sector 78, Must Be Held Anew in Accordance with the Gurdwara Constitution and Sikh Rehat Maryada

ਕਰੁਣਾ, ਪਿਆਰ ਅਤੇ ਸਹਿ-ਅਸਤਿਤਵ ਦਾ ਜੀਵੰਤ ਉਤਸਵ

ਫੈਡਰੇਸ਼ਨ ਦੀ ਅਗਵਾਈ ਵਿੱਚ, ਆਂਗਣਵਾੜੀ ਅਤੇ ਕਰੈਚ ਵਰਕਰਾਂ ਦੇ ਇੱਕ ਵਫ਼ਦ ਨੇ ਪ੍ਰਸ਼ਾਸਨ ਦੀ ਸਮਾਜ ਭਲਾਈ ਕਮੇਟੀ ਦੇ ਚੇਅਰਮੈਨ ਸ਼੍ਰੀ ਸੱਤਿਆ ਪਾਲ ਜੈਨ ਨਾਲ ਮੁਲਾਕਾਤ ਕੀਤੀ ਅਤੇ ਆਪਣੀਆਂ ਮੰਗਾਂ ਦਾ ਇੱਕ ਮੰਗ ਪੱਤਰ ਸੌਂਪਿਆ

ਚੰਡੀਗੜ੍ਹ ਸੈਕਟਰ 27 ਸਥਿਤ ਸ਼੍ਰੀ ਦਿਗੰਬਰ ਜੈਨ ਮੰਦਿਰ ਵਿਖੇ ਪੂਜਯ ਮੁਨੀ ਸ਼੍ਰੀ ਪ੍ਰਤੀਕ ਸਾਗਰ ਜੀ ਮਹਾਰਾਜ ਦਾ ਸ਼ਾਨਦਾਰ ਆਗਮਨ