Skip to main content

39th SJOBA Extreme Rally Begins from St. John’s School

39th SJOBA Extreme Rally Begins from St. John’s School Chandigarh 12 March ( Ranjeet Singh Dhaliwal ) :The 39th edition of the SJOBA Extreme Rally was ceremonially flagged off today from St. John’s High School, Sector 26, Chandigarh. The rally was flagged off by Ranjit Chera, CMD of Robins Machines, the Title Sponsors of the event, in the presence of members of the St. John’s Old Boys’ Association (SJOBA) and rally officials. A total of 73 competitors have taken the start this year, comprising 22 four-wheelers (cars) and 51 two-wheelers (bikes), who will compete across multiple special stages over the next three days. Now in its 39th year, the SJOBA Extreme Rally continues to be one of India’s oldest motorsport events and is conducted under the regulations of the Federation of Motor Sports Clubs of India (FMSCI). The rally will traverse challenging routes across Punjab and Himachal terrain before concluding in Chandigarh on 15 March 2026, followed by the prize distribution ceremony.

ਹਰਸਿਮਰਤ ਕੌਰ ਬਾਦਲ ਨੇ ਔਰਤਾਂ ਖਿਲਾਫ ਭੱਦੀਆਂ ਤੇ ਅਸ਼ਲੀਲ ਟਿੱਪਣੀਆਂ ਕਰਨ ਲਈ ਮੁੱਖ ਮੰਤਰੀ ਭਗਵੰਤ ਮਾਨ ਖਿਲਾਫ ਐਫ ਆਈ ਆਰ ਦਰਜ ਕਰਨ ਲਈ ਕੌਮੀ ਮਹਿਲਾ ਕਮਿਸ਼ਨ ਨੂੰ ਕੀਤੀ ਅਪੀਲ

ਹਰਸਿਮਰਤ ਕੌਰ ਬਾਦਲ ਨੇ ਔਰਤਾਂ ਖਿਲਾਫ ਭੱਦੀਆਂ ਤੇ ਅਸ਼ਲੀਲ ਟਿੱਪਣੀਆਂ ਕਰਨ ਲਈ ਮੁੱਖ ਮੰਤਰੀ ਭਗਵੰਤ ਮਾਨ ਖਿਲਾਫ ਐਫ ਆਈ ਆਰ ਦਰਜ ਕਰਨ ਲਈ ਕੌਮੀ ਮਹਿਲਾ ਕਮਿਸ਼ਨ ਨੂੰ ਕੀਤੀ ਅਪੀਲ

ਕੌਮੀ ਮਹਿਲਾ ਕਮਿਸ਼ਨ ਨੂੰ ਦਿੱਤੇ ਮੰਗ ਪੱਤਰ ਵਿਚ ਬਠਿੰਡਾ ਦੇ ਐਮ ਪੀ ਨੇ ਜ਼ੋਰ ਦੇ ਕੇ ਕਿਹਾ ਕਿ ਜਨਤਕ ਤੌਰ ’ਤੇ ਔਰਤਾਂ ਦੇ ਮਾਣ ਸਨਮਾਨ ਨਾਲ ਕੋਈ ਸਮਝੌਤਾ ਨਹੀਂ ਹੋਣਾ ਚਾਹੀਦਾ

ਚੰਡੀਗੜ੍ਹ 12 ਮਾਰਚ ( ਰਣਜੀਤ ਧਾਲੀਵਾਲ ) : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਬਠਿੰਡਾ ਦੇ ਐਮ ਪੀ ਹਰਸਿਮਰਤ ਕੌਰ ਬਾਦਲ ਨੇ ਅੱਜ ਕੌਮੀ ਮਹਿਲਾ ਕਮਿਸ਼ਨ ਨੂੰ ਅਪੀਲ ਕੀਤੀ ਕਿ ਉਹ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਔਰਤਾਂ ਖਿਲਾਫ ਕੀਤੀਆਂ ਗਈਆਂ ਬੇਹੱਦ ਇਤਰਾਜ਼ਯੋਗ, ਅਪਮਾਨਜਨਕ ਤੇ ਅਸ਼ਲੀਲ ਟਿੱਪਣੀਆਂ ਦਾ ਨੋਟਿਸ ਲਵੇ ਅਤੇ ਉਹਨਾਂ ਖਿਲਾਫ ਐਫ ਆਈ ਆਰ ਦਰਜ ਕਰਨ ਵਾਸਤੇ ਕਾਨੂੰਨ ਲਾਗੂ ਕਰਨ ਵਾਲੀਆਂ ਏਜੰਸੀਆਂ ਨੂੰ ਹਦਾਇਤ ਦੇਵੇ। ਕਮਿਸ਼ਨ ਦੇ ਚੇਅਰਪਰਸਨ ਨੂੰ ਲਿਖੇ ਪੱਤਰ ਵਿਚ ਬਠਿੰਡਾ ਦੇ ਐਮ ਪੀ ਨੇ ਕਿਹਾ ਕਿ ਮੁੱਖ ਮੰਤਰੀ ਨੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਵਿਚ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਕਿਵੇਂ ਉਹ ਔਰਤਾਂ ਨੂੰ ਪੀਲਾ ਭੂੰਡ ਅਤੇ ਪਾਕਿਸਤਾਨ ਦਾ ਝੰਡਾ ਕਰਾਰ ਦਿੰਦੇ ਸਨ ਤੇ ਜਿਹੋ ਜਿਹਾ ਸੂਟ ਪਾਇਆ ਹੁੰਦਾ ਸੀ, ਉਸ ਮੁਤਾਬਕ ਟਿੱਪਣੀਆਂ ਕਰਦੇ ਸਨ ਤੇ ਆਪਣੇ ਦੋਸਤਾਂ ਨੂੰ ਝੂਠ ਬੋਲਦੇ ਸਨ ਕਿ ਉਹਨਾਂ ਦਾ ਲੜਕੀ ਨਾਲ ਰਿਸ਼ਤਾ ਹੈ। ਉਹਨਾਂ ਕਿਹਾ ਕਿ ਹੋਰ ਵੀ ਮੰਦਭਾਗੀ ਗੱਲ ਹੈ ਕਿ ਕਾਲਜ ਦਿਨਾਂ ਵਿਚ ਲੜਕੀਆਂ ਵਿਚੋਂ ਇਕ ਜਿਸਨੇ ਉਹਨਾਂ ਨਾਲ ਦੋਸਤੀ ਕਰਨ ਤੋਂ ਨਾਂਹ ਕਰ ਦਿੱਤੀ ਸੀ ਨੂੰ ਕਾਲਜ ਵਿਚ ਉਹਨਾਂ ਦਾ ਸਵਾਗਤ ਕਰਨ ਵਾਸਤੇ ਮਜਬੂਰ ਹੋਣਾ ਪਿਆ ਜਿਥੇ ਉਹ ਮੁੱਖ ਮਹਿਮਾਨ ਵਜੋਂ ਗਏ ਸਨ।

ਬਾਦਲ ਨੇ ਕਿਹਾ ਕਿ ਜਿਸ ਤਰੀਕੇ ਕੌਮਾਂਤਰੀ ਮਹਿਲਾ ਦਿਵਸ ਦੇ ਮੌਕੇ ’ਤੇ ਅਕਾਦਮਿਕ ਭਾਈਚਾਰੇ ਦੇ ਸਾਹਮਣੇ ਅਜਿਹੀਆਂ ਗੱਲਾਂ ਕੀਤੀਆਂ ਗਈਆਂ, ਉਸ ਨਾਲ ਔਰਤਾਂ ਦੇ ਮਾਣ ਸਨਮਾਨ ਨੂੰ ਵੱਡੀ ਠੇਸ ਪਹੁੰਚੀ ਹੈ ਤੇ ਗੁੰਡਾਗਰਦੀ, ਛੇੜਛਾੜ ਤੇ ਔਰਤਾਂ ਪ੍ਰਤੀ ਮੰਦੀ ਸ਼ਬਦਾਵਲੀ ਬੋਲਣ ਨੂੰ ਉਤਸ਼ਾਹ ਮਿਲਿਆ ਹੈ। ਉਹਨਾਂ ਜ਼ੋਰ ਦੇ ਕੇ ਕਿਹਾ ਕਿ ਸੰਵਿਧਾਨਕ ਅਹੁਦੇ ’ਤੇ ਬੈਠੇ ਅਤੇ ਸਰਕਾਰ ਦੇ ਮੁਖੀ ਇਕ ਵਿਅਕਤੀ ਨੂੰ ਅਜਿਹੀਆਂ ਗੱਲਾਂ ਸੋਭਦੀਆਂ ਨਹੀਂ ਹਨ। ਉਹਨਾਂ ਕਿਹਾ ਕਿ ਸੱਚਾਈ ਇਹ ਹੈ ਕਿ ਭਗਵੰਤ ਮਾਨ ਨੇ ਕਾਲਜ ਵਿਦਿਆਰਥੀਆਂ ਦੇ ਸਾਹਮਣੇ ਅਜਿਹੇ ਅਪਮਾਨਜਨਕ ਸ਼ਬਦ ਵਰਤੇ ਹਨ ਜਿਸ ਤੋਂ ਖ਼ਤਰਨਾਕ ਸੰਦੇਸ਼ ਗਿਆ ਹੈ ਕਿ ਔਰਤਾਂ ਦੇ ਮਾਣ ਸਨਮਾਨ ਤੇ ਪਛਾਣ ਨੂੰ ਸਿਰਫ ਹਾਸੇ ਮਜ਼ਾਕ ਤੇ ਸਸਤੇ ਮਖੌਲ ਵਾਸਤੇ ਘਟਾ ਕੇ ਪੇਸ਼ ਕੀਤਾ ਜਾ ਸਕਦਾ ਹੈ।

ਬਠਿੰਡਾ ਦੇ ਐਮ ਪੀ ਨੇ ਕਿਹਾ ਕਿ ਇਹ ਜਿਣਸੀ ਛੇੜਛਾੜ (ਧਾਰਾ 74), ਔਰਤ ਦੇ ਮਾਣ ਸਨਮਾਨ ਨੂੰ ਠੇਸ ਪਹੁੰਚਾਉਣ (ਧਾਰਾ 79) ਅਤੇ ਔਰਤ ਨੂੰ ਬੇਪਤ ਕਰਨ ਦਾ ਇਰਾਦਾ ਕਰਨਾ (ਧਾਰਾ 75) ਬੀ ਐਨ ਐਸ ਦੇ ਤਹਿਤ ਕੇਸ ਦਰਜ ਕਰਨ ਦਾ ਸਹੀ ਕੇਸ ਬਣਦਾ ਹੈ। ਉਹਨਾਂ ਕਿਹਾ ਕਿ ਅਜਿਹੀਆਂ ਕਾਰਵਾਈਆਂ ਸੰਵਿਧਾਨ ਦੀ ਧਾਰਾ 14, 15 ਅਤੇ 21 ਦੇ ਤਹਿਤ ਬਿਨਾਂ ਲਿੰਗ ਭੇਦ ਦੇ ਬਰਾਬਰੀ ਦੇ ਦਿੱਤੇ ਅਧਿਕਾਰ ਦੇ ਵੀ ਉਲਟ ਹੈ। ਬਾਦਲ ਨੇ ਆਪਣੇ ਪੱਤਰ ਵਿਚ ਇਹ ਵੀ ਕਿਹਾ ਕਿ ਜਨਤਕ ਤੌਰ ’ਤੇ ਔਰਤਾਂ ਦੇ ਮਾਣ ਸਨਮਾਨ ਨਾਲ ਕਿਸੇ ਵੀ ਤਰੀਕੇ ਸਮਝੌਤਾ ਨਹੀਂ ਹੋਣਾ ਚਾਹੀਦਾ ਖਾਸ ਤੌਰ ’ਤੇ ਜਦੋਂ ਬਿਆਨਬਾਜ਼ੀ ਉਹਨਾਂ ਵੱਲੋਂ ਕੀਤੀ ਜਾ ਰਹੀ ਹੋਵੇ ਜਿਹਨਾਂ ਦੇ ਮੋਢਿਆਂ ’ਤੇ ਸਰਕਾਰ ਚਲਾਉਣ ਤੇ ਲੀਡਰਸ਼ਿਪ ਦੀ ਜ਼ਿੰਮੇਵਾਰੀ ਹੋਵੇ। ਉਹਨਾਂ ਕਿਹਾ ਕਿ ਮੈਂ ਆਸ ਕਰਦੀ ਹਾਂ ਕਿ ਕੌਮੀ ਮਹਿਲਾ ਕਮਿਸ਼ਨ ਇਸ ਮਾਮਲੇ ਨੂੰ ਗੰਭੀਰਤਾ ਨਾਲ ਲਵੇ ਅਤੇ ਮਾਮਲੇ ਵਿਚ ਕਾਨੂੰਨ ਮੁਤਾਬਕ ਬਣਦੀ ਕਾਰਵਾਈ ਦੇ ਹੁਕਮ ਦੇਵੇ।

Comments

Most Popular

ਬਿਜਲੀ ਕਰਮਚਾਰੀ 26 ਫਰਵਰੀ ਨੂੰ ਸੈਕਟਰ 17 ਵਿੱਚ ਰੋਸ ਰੈਲੀ ਕਰਨਗੇ

Electricity Workers to Hold Protest Rally in Sector 17 on February 26

ਫੈਡਰੇਸ਼ਨ ਵਲੋਂ ਕੌਮੀ ਮੰਗ ਦਿਵਸ ਮੌਕੇ ਜਿਲ੍ਹਾ ਪ੍ਰਸ਼ਾਸਨ ਨੂੰ ਦਿੱਤਾ ਮੰਗ ਪੱਤਰ

ਸ਼ੇਅਰ ਵਾਈਸ ਰਜਿਸਟਰੀ ਦੇ ਖੁੱਲ੍ਹਣ ਦਾ ਸਵਾਗਤ, ਸਥਿਤੀ ਬਾਰੇ ਸਪੱਸ਼ਟਤਾ ਦੀ ਮੰਗ

ਫੈਡਰੇਸ਼ਨ ਆਫ ਯੂਟੀ ਇੰਪਲਾਈਜ਼ ਐਂਡ ਵਰਕਰਜ਼, ਚੰਡੀਗੜ੍ਹ ਨੇ 26 ਫਰਵਰੀ ਨੂੰ "ਮੰਗ ਦਿਵਸ" ਮਨਾਇਆ

Federation of UT Employees and Workers, Chandigarh celebrated "Mang Diwas" on 26th February

If salaries are not fixed by March 3, DPI office will be surrounded- ETT 6635

ਐਸ.ਏ.ਐਸ.ਨਗਰ ਵਿਖੇ ਮੁਲਾਜਮਾਂ ਤੇ ਪੈਨਸ਼ਨਰਾਂ ਵੱਲੋਂ ਪੰਜਾਬ ਸਰਕਾਰ ਵਿਰੁੱਧ ਵਿਸ਼ਾਲ ਰੋਸ ਪ੍ਰਦਰਸ਼ਨ

3 ਮਾਰਚ ਤੱਕ ਤਨਖਾਹਾਂ ਫ਼ਿਕਸ ਨਹੀਂ ਹੁੰਦੀਆਂ ਤਾਂ ਘੇਰਿਆ ਜਾਵੇਗਾ DPI ਦਫ਼ਤਰ- ਈਟੀਟੀ 6635 ਯੂਨੀਅਨ

ਸਰਕਾਰ ਨੂੰ ਵਾਅਦੇ ਯਾਦ ਕਰਵਾਉਣ ਲਈ ਮੁਲਾਜ਼ਮਾਂ ਦਾ ਪੰਜਾਬ ਵਿਧਾਨ ਸਭਾ ਵੱਲ ਰੋਸ ਮਾਰਚ 8 ਮਾਰਚ ਨੂੰ : ਸਤੀਸ਼ ਰਾਣਾ