Skip to main content

Mission Yuva Sarkar 2027: Bharatiya Rashtrawadi Party Releases First List of 30 Halqa In-charges

Mission Yuva Sarkar 2027: Bharatiya Rashtrawadi Party Releases First List of 30 Halqa In-charges Sukhminder Singh Grewal appointed National Vice President and Punjab in-charge; party prepares to strengthen its organisation across all 117 Assembly constituencies Chandigarh 14 October ( Ranjeet Singh Dhaliwal ) : The Bharatiya Rashtrawadi Party (BRP) has intensified its organisational activities ahead of the 2027 Punjab Assembly elections. Under its ‘Mission Yuva Sarkar 2027’, the party has announced its first list of 30 halqa in-charges and appointed Sukhminder Singh Grewal (Bhukri Kalan) as National Vice President and Punjab State in-charge. The appointments were made by party National President Amlan Biswas. The party claims to have selected candidates for all 117 Assembly constituencies and is now focusing on strengthening its grassroots organisation and activating local leadership. Punjab State Convener Dr. Vikram Singh Suri, Punjab Coordinator Harpreet Singh Shergill and Legal Cell...

ਸਰਕਾਰ ਆੜਤੀਆਂ ਦੀਆਂ ਮੰਗਾਂ ਮੰਨ ਕੇ ਅਨਾਜ ਮੰਡੀਆਂ ਤੁਰੰਤ ਚਾਲੂ ਕਰਵਾਵੇ : ਲੱਖੋਵਾਲ

ਸਰਕਾਰ ਆੜਤੀਆਂ ਦੀਆਂ ਮੰਗਾਂ ਮੰਨ ਕੇ ਅਨਾਜ ਮੰਡੀਆਂ ਤੁਰੰਤ ਚਾਲੂ ਕਰਵਾਵੇ : ਲੱਖੋਵਾਲ

ਆਲੂਆਂ ਕਾਰਨ ਕਿਸਾਨਾਂ ਦੀ ਹੋ ਰਹੀ ਬੇਕਦਰੀ ਨੂੰ ਰੋਕਣ ਲਈ ਸਰਕਾਰ ਤੁਰੰਤ ਪ੍ਰਬੰਧ ਕਰੇ : ਲੱਖੋਵਾਲ

ਚੰਡੀਗੜ੍ਹ 31 ਮਾਰਚ ( ਰਣਜੀਤ ਧਾਲੀਵਾਲ ) : ਅੱਜ ਇੱਕ ਪ੍ਰੈਸ ਨੋਟ ਜਾਰੀ ਕਰਦੇ ਹੋਏ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਸੂਬਾ ਪ੍ਰਧਾਨ ਹਰਿੰਦਰ ਸਿੰਘ ਲੱਖੋਵਾਲ ਨੇ ਕਿਹਾ ਕਿ ਪੰਜਾਬ ਦੇ ਸਾਰੇ ਆੜਤੀਏ 1 ਅਪ੍ਰੈਲ ਨੂੰ ਅਨਾਜ ਮੰਡੀਆਂ ਬੰਦ ਕਰਕੇ ਹੜਤਾਲ ਤੇ ਜਾ ਰਹੇ ਹਨ ਉਹਨਾਂ ਦਾ ਕਹਿਣਾ ਹੈ ਕਿ ਸਰਕਾਰ ਨੇ ਪਿਛਲੇ ਸੱਤ ਸਾਲਾਂ ਤੋਂ ਉਹਨਾਂ ਦੇ ਕਮਿਸ਼ਨ ਵਿੱਚ ਕੋਈ ਵਾਧਾ ਨਹੀਂ ਕੀਤਾ ਜਿਸ ਕਰਕੇ ਉਹਨਾਂ ਨੂੰ ਆਪਣੇ ਆੜਤ ਦੇ ਕੰਮ ਨੂੰ ਚਲਾਉਣ ਵਿੱਚ ਮੁਸ਼ਕਲ ਆ ਰਹੀ ਹੈ। ਹਰ ਚੀਜ਼, ਲੇਬਰ, ਤਨਖਾਹਾਂ ਦੇ ਰੇਟ ਵਧ ਗਏ ਹਨ ਪਰ ਸਾਡੀ ਆੜਤ ਪਿਛਲੇ ਸਾਲਾਂ ਤੋਂ ਨਹੀਂ ਵਧੀ ਅਸੀਂ ਕੇਂਦਰ ਤੇ ਪੰਜਾਬ ਸਰਕਾਰ ਨੂੰ ਬਹੁਤ ਬੇਨਤੀਆਂ ਕੀਤੀਆਂ। ਕਈ ਵਾਰ ਉਚ ਅਧਿਕਾਰੀਆਂ ਨਾਲ ਮੀਟਿੰਗਾਂ ਵੀ ਕਰ ਚੁੱਕੇ ਹਾਂ ਪਰ ਸਰਕਾਰ ਨੇ ਸਾਡੀਆਂ ਮੰਗਾਂ ਤੇ ਕੋਈ ਗੌਰ ਨਹੀਂ ਕੀਤਾ। 

ਹਰਿਆਣਾ ਸਰਕਾਰ ਨੇ ਆਪਣੇ ਪੱਧਰ ਤੇ ਆੜਤੀਆਂ ਦੇ ਕਮਿਸ਼ਨ ਵਿੱਚ ਵਾਧਾ ਕਰਕੇ ਉਹਨਾਂ ਦੇ ਨੁਕਸਾਨ ਦੀ ਭਰਪਾਈ ਕਰ ਰਹੀ ਹੈ ਪਰ ਪੰਜਾਬ ਸਰਕਾਰ ਚੁੱਪ ਬੈਠੀ ਹੈ। ਸਾਡੀ ਮੰਗ ਹੈ ਕਿ ਜੇਕਰ ਕੇਂਦਰ ਸਰਕਾਰ ਸਾਡੀਆਂ ਮੰਗਾਂ ਨੂੰ ਅਣਗੌਲੇ ਕਰ ਰਹੀ ਹੈ ਤਾਂ ਪੰਜਾਬ ਸਰਕਾਰ ਸਾਡੀ ਬਾਂਹ ਫੜ ਕੇ ਆਪਣੇ ਪੱਧਰ ਤੇ ਸਾਡੇ ਕਮਿਸ਼ਨ ਵਿੱਚ ਵਾਧਾ ਕਰੇ ਜਿਸ ਨਾਲ ਸਾਡੇ ਨੁਕਸਾਨ ਦੀ ਭਰਪਾਈ ਹੋ ਸਕੇ। ਸਰਕਾਰ ਇਸ ਤੇ ਜਲਦ ਤੋਂ ਜਲਦ ਫੈਸਲਾ ਲਵੇ ਕਿਉਂਕਿ ਇਸ ਵਾਰ ਕਣਕ ਦੀ ਫਸਲ ਮੌਸਮ ਦੀ ਤਬਦੀਲੀ ਕਰਕੇ ਸਮੇਂ ਤੋਂ ਪਹਿਲਾਂ ਹੀ ਮੰਡੀਆਂ ਵਿੱਚ ਆ ਜਾਵੇਗੀ ਆਉਣ ਵਾਲੇ ਦਿਨਾਂ ਵਿੱਚ ਮੌਸਮ ਵੀ ਖਰਾਬ ਰਹਿਣਾ ਹੈ ਇਸ ਕਰਕੇ ਫੌਰੀ ਤੌਰ ਤੇ ਆੜਤੀਆਂ ਦੇ ਕਮਿਸ਼ਨ ਵਿੱਚ ਸਰਕਾਰ ਵਾਧਾ ਕਰੇ ਤਾਂ ਜੋ ਕਿਸਾਨਾਂ ਦੀ ਫਸਲ ਮੰਡੀਆਂ ਵਿੱਚ ਰੁਲਣ ਤੋਂ ਬਚ ਸਕੇ। 

ਅੱਗੇ ਉਹਨਾਂ ਨੇ ਕਿਹਾ ਕਿ ਇਸ ਵਾਰ ਆਲੂਆਂ ਦੀ ਫਸਲ ਭਰਪੂਰ ਮਾਤਰਾ ਵਿੱਚ ਪੰਜਾਬ ਵਿੱਚ ਹੋਈ ਹੈ ਪਰ ਕਿਸਾਨਾਂ ਦੀ ਆਲੂਆਂ ਦੀ ਖਰੀਦ ਵਿੱਚ ਭਾਰੀ ਲੁੱਟ ਕੀਤੀ ਜਾ ਰਹੀ ਹੈ ਕਿਸਾਨਾਂ ਨੂੰ ਆਲੂਆਂ ਦਾ ਰੇਟ ਜੋ ਕੰਪਨੀਆਂ ਜਾਂ ਠੇਕੇਦਾਰਾਂ ਵੱਲੋਂ ਦਿੱਤਾ ਜਾ ਰਿਹਾ ਹੈ ਉਸ ਨਾਲ ਤਾਂ ਕਿਸਾਨਾਂ ਦਾ ਲਾਗਤ ਖਰਚਾ ਵੀ ਪੂਰਾ ਨਹੀਂ ਹੋ ਰਿਹਾ ਇਸ ਲਈ ਸਾਡੀ ਸਰਕਾਰ ਤੋਂ ਮੰਗ ਹੈ ਕਿ ਪਿਛਲੇ ਸਮੇਂ ਅੰਦਰ ਵੀ ਤੇ ਹੁਣ ਵੀ ਇੱਕ ਤਾਂ ਮੌਸਮ ਦੀ ਕਾਫੀ ਮਾਰ ਫਸਲਾਂ ਉੱਪਰ ਪੈ ਰਹੀ ਹੈ ਸਰਕਾਰ ਜਲਦ ਤੋਂ ਜਲਦ ਕਿਸਾਨਾਂ ਦੀ ਮਦਦ ਕਰੇ ਬਣਦਾ ਮੁਆਵਜ਼ਾ ਕਿਸਾਨਾਂ ਦੇ ਸਿੱਧਾ ਖਾਤਿਆਂ ਵਿੱਚ ਪਾਵੇ ਸਰਕਾਰ ਆਪਣੇ ਤੌਰ ਤੇ ਆਲੂ ਖਰੀਦਣ ਦਾ ਪ੍ਰਬੰਧ ਕਰੇ ਤਾਂ ਜੋ ਕਿਸਾਨ ਰੁਲਣ ਤੋਂ ਬਚ ਸਕਣ l

Comments

Most Popular

ਆਂਗਣਵਾੜੀ ਮੁਲਾਜ਼ਮ ਪੰਜਾਬ CITU ਦੀ ਸੰਸਥਾਪਕ ਅਤੇ ਪਹਿਲੀ ਸੂਬਾ ਪ੍ਰਧਾਨ ਭੈਣ ਧਰਮਜੀਤ ਕੌਰ ਜੀ ਦਾ ਵਿਛੋੜਾ — ਆਂਗਣਵਾੜੀ ਲਹਿਰ ਲਈ ਨਾ ਪੂਰਾ ਹੋਣ ਵਾਲਾ ਘਾਟਾ

ਫੀਲਡ ਮੁਲਾਜ਼ਮ 10 ਅਕਤੂਬਰ ਨੂੰ ਸੰਗਰੂਰ ਮਹਾਂਰੈਲੀ ਵਿੱਚ ਵੱਡੀ ਗਿਣਤੀ ਵਿੱਚ ਸ਼ਾਮਿਲ ਹੋਣਗੇ : ਵਾਹਿਦਪੁਰੀ

ਹਿੰਮਤ, ਦ੍ਰਿੜਤਾ ਅਤੇ ਸ਼ਮੂਲੀਅਤ ਦਾ ਇੱਕ ਵਿਲੱਖਣ ਜਸ਼ਨ:

19 ਅਕਤੂਬਰ ਨੂੰ ਸੀਪੀਡੀਐਲ ਵਿਰੁੱਧ ਬਿਜਲੀ ਕਰਮਚਾਰੀਆਂ ਵੱਲੋਂ ਕੀਤੀ ਜਾ ਰਹੀ ਹੜਤਾਲ ਲਈ ਤਿਆਰੀਆਂ ਜ਼ੋਰਾਂ 'ਤੇ

ਚਾਰਾਂ ਸਰਕਾਰੀ ਜਨਰਲ ਬੀਮਾ ਕੰਪਨੀਆਂ ਦੇ ਰਲੇਵੇਂ ਦੀ ਮੰਗ, ਜੀ.ਆਈ.ਈ.ਏ.ਆਈ.ਏ. ਨੇ ਚੰਡੀਗੜ੍ਹ ਵਿੱਚ ਸੰਪਰਕ ਮੁਹਿੰਮ ਸ਼ੁਰੂ ਕੀਤੀ

ਵਾਰ ਵਾਰ ਮੀਟਿੰਗਾਂ ਤੋਂ ਭੱਜੀ ਸਰਕਾਰ 22 ਸਤੰਬਰ ਤੋਂ ਪਨਬੱਸ/ਪੀ ਆਰ ਟੀ ਸੀ ਦਾ ਕੀਤਾ ਜਾਵੇਗਾ ਮੁਕੰਮਲ ਚੱਕਾ ਜਾਮ : ਰੇਸ਼ਮ ਸਿੰਘ ਗਿੱਲ

ਕੇਂਦਰ ਤੇ ਰਾਜ ਸਰਕਾਰਾਂ ਦੀਆਂ ਕਿਸਾਨ ਵਿਰੋਧੀ ਨੀਤੀਆਂ ਖ਼ਿਲਾਫ਼ ਮੁੜ ਵੱਡਾ ਸੰਘਰਸ਼ ਵਿੱਢਣਾ ਪਵੇਗਾ : ਰਾਕੇਸ਼ ਟਿਕੈਤ, ਹਰਿੰਦਰ ਸਿੰਘ ਲੱਖੋਵਾਲ

ਭੜਕੇ ਜੰਗਲਾਤ ਕਾਮੇੰ ਅਧਿਕਾਰੀਆਂ ਦੇ ਭਰੋਸੇ ਮਗਰੋਂ ਹੋਏ ਸ਼ਾਂਤ

GIEAIA seeks merger of four public sector general insurers

ਸਟਰੀਟ ਲਾਈਟਾਂ ਅਤੇ ਪਾਰਕਿੰਗ ਦੇ ਨਿੱਜੀਕਰਨ ਵਿਰੁੱਧ 23 ਸਤੰਬਰ, 2026 ਨੂੰ ਨਗਰ ਨਿਗਮ ਦਫ਼ਤਰ, ਸੈਕਟਰ 17 ਦੇ ਸਾਹਮਣੇ ਕੀਤੇ ਜਾਣ ਵਾਲੇ ਵਿਰੋਧ ਪ੍ਰਦਰਸ਼ਨ ਲਈ ਤਿਆਰੀਆਂ ਪੂਰੀਆਂ ਹੋ ਗਈਆਂ ਹਨ