Skip to main content

Rupnagar clinches overall title at 12th Punjab state Gatka championship

Rupnagar clinches overall title at 12th Punjab state Gatka championship Gurdaspur finishes runner-up, Fatehgarh Sahib secures third position Rupnagar 19 March ( PDL ) : Rupnagar district emerged as the overall champion at the 12th Punjab State Gatka Championship - 2026 delivering an impressive performance across multiple age categories. During the annual tournament concluded on Sunday at nearby village Laudimajra, where Gurdaspur claimed the second position while Fatehgarh Sahib finished third. Outstanding Gatka players from different categories were honoured for their excellence during the championship. In the sub-junior category, Baljot Singh of Rupnagar was adjudged the Best Gatkabaaz. Dilraj Singh of Amritsar secured the Best Player award in the junior category while Amanpreet Singh of Fatehgarh Sahib earned top honours in the senior category. Addressing the closing ceremony as the chief guest, Rupnagar MLA Dinesh Chadha lauded the efforts of the Gatka Association District Rupnagar...

ਧਮਤਾਨ ਸਾਹਿਬ ਵਿਖੇ ਹੋਲੇ-ਮਹੱਲੇ ਦੇ ਦਿਹਾੜੇ ਮੌਕੇ ਸਿੱਖ ਜੰਗਜੂ ਕਲਾ ਦੇ ਮੁਕਾਬਲੇ ਕਰਵਾਏ

ਧਮਤਾਨ ਸਾਹਿਬ ਵਿਖੇ ਹੋਲੇ-ਮਹੱਲੇ ਦੇ ਦਿਹਾੜੇ ਮੌਕੇ ਸਿੱਖ ਜੰਗਜੂ ਕਲਾ ਦੇ ਮੁਕਾਬਲੇ ਕਰਵਾਏ

ਸੰਗਤਾਂ ਲਈ ਦਸਤਾਰਾਂ ਦਾ ਲੰਗਰ ਤੇ ਮੁਫ਼ਤ ਮੈਡੀਕਲ ਕੈਂਪ ਵੀ ਲਗਾਇਆ

ਧਮਤਾਨ ਸਾਹਿਬ (ਖਨੌਰੀ) 4 ਮਾਰਚ ( ਪੀ ਡੀ ਐਲ ) : ਹਰਿਆਣਾ ਸਿੱਖ ਗੁਰਦਵਾਰਾ ਪ੍ਰਬੰਧਕ ਕਮੇਟੀ ਵੱਲੋਂ ਇਤਿਹਾਸਕ ਗੁਰਦੁਆਰਾ ਧਮਤਾਨ ਸਾਹਿਬ ਵਿਖੇ ਹੋਲੇ-ਮਹੱਲੇ ਦੇ ਪਵਿੱਤਰ ਦਿਹਾੜੇ ਮੌਕੇ ਸਿੱਖ ਜੰਗਜੂ ਕਲਾ ਦੇ ਮੁਕਾਬਲੇ ਕਰਵਾਏ ਗਏ। ਗੁਰਦੁਆਰਾ ਸਾਹਿਬ ਦੇ ਗ੍ਰੰਥੀ ਗਿਆਨੀ ਜੋਗਿੰਦਰ ਸਿੰਘ ਨੇ ਅਰਦਾਸ ਕਰਕੇ ਇੰਨਾਂ ਮੁਕਾਬਲਿਆਂ ਦੀ ਸ਼ੁਰੂਆਤ ਕਰਵਾਈ ਜਿਸ ਵਿੱਚ ਹੋਰਨਾਂ ਤੋਂ ਇਲਾਵਾ ਹਰਿਆਣਾ ਸਿੱਖ ਗੁਰਦਵਾਰਾ ਪ੍ਰਬੰਧਕ ਕਮੇਟੀ ਦੇ ਟੋਹਾਣਾ ਹਲਕੇ ਤੋਂ ਮੈਂਬਰ ਭਾਈ ਬਲਵਿੰਦਰ ਸਿੰਘ ਖਾਲਸਾ, ਐਡਵੋਕੇਟ ਹਰਜੀਤ ਸਿੰਘ ਗਰੇਵਾਲ, ਪ੍ਰਧਾਨ, ਵਿਸ਼ਵ ਗੱਤਕਾ ਫੈਡਰੇਸ਼ਨ ਅਤੇ ਚੇਅਰਮੈਨ, ਕੌਮਾਂਤਰੀ ਸਿੱਖ ਸ਼ਸਤਰ ਵਿੱਦਿਆ ਅਕੈਡਮੀ (ਇਸਮਾ), ਸੁਖਚੈਨ ਸਿੰਘ ਕਲਸਾਣੀ, ਜਨਰਲ ਸਕੱਤਰ, ਹਰਿਆਣਵੀ ਗੱਤਕਾ ਐਸੋਸੀਏਸ਼ਨ, ਦਿਲਦੀਪ ਸਿੰਘ, ਮੀਤ ਪ੍ਰਧਾਨ, ਇੰਟਰਨੈਸ਼ਨਲ ਸਿੱਖ ਮਾਰਸ਼ਲ ਆਰਟ ਕੌਂਸਲ, ਹਰਸਿਮਰਨ ਸਿੰਘ, ਕੋਆਰਡੀਨੇਟਰ, ਨੈਸ਼ਨਲ ਗੱਤਕਾ ਐਸੋਸੀਏਸ਼ਨ ਆਫ ਇੰਡੀਆ, ਸ਼ੈਰੀ ਸਿੰਘ, ਕੋਆਰਡੀਨੇਟਰ, ਗੱਤਕਾ ਐਸੋਸੀਏਸ਼ਨ ਆਫ ਪੰਜਾਬ, ਪਰਦੀਪ ਸਿੰਘ, ਨੈਸ਼ਨਲ ਗੱਤਕਾ ਕੋਚ, ਨੈਸ਼ਨਲ ਗੱਤਕਾ ਐਸੋਸੀਏਸ਼ਨ ਆਫ ਇੰਡੀਆ ਵੀ ਹਾਜ਼ਰ ਸਨ। 

ਭਾਈ ਬਲਵਿੰਦਰ ਸਿੰਘ ਖਾਲਸਾ ਨੇ ਇਸ ਮੌਕੇ ਬੋਲਦਿਆਂ ਕਿਹਾ ਕਿ ਹਰਿਆਣਾ ਗੁਰਦੁਆਰਾ ਕਮੇਟੀ ਵੱਲੋਂ ਇਤਿਹਾਸਕ ਗੁਰਦੁਆਰਾ ਧਮਤਾਨ ਸਾਹਿਬ ਵਿਖੇ ਹੋਲੇ-ਮਹੱਲੇ ਦਾ ਪਵਿੱਤਰ ਦਿਹਾੜਾ ਵੱਡੀ ਪੱਧਰ ਉਤੇ ਮਨਾਇਆ ਜਾਂਦਾ ਹੈ ਜਿਸ ਵਿੱਚ ਸਿੱਖ ਵਿਰਾਸਤੀ ਯੁੱਧ ਕਲਾ ਦੀ ਪ੍ਰਦਰਸ਼ਨੀ ਅਤੇ ਕੇਸਰੀ ਦਸਤਾਰਾਂ ਸਜਾਉਣ ਦਾ ਲੰਗਰ ਵੀ ਲਗਾਇਆ ਜਾਂਦਾ ਹੈ ਤਾਂ ਜੋ ਇਸ ਇਲਾਕੇ ਵਿੱਚ ਸਿੱਖ ਧਰਮ, ਸਿੱਖ ਇਤਿਹਾਸ ਅਤੇ ਸਭਿਆਚਾਰ ਬਾਰੇ ਜਾਗਰੂਕਤਾ ਪੈਦਾ ਕੀਤੀ ਜਾ ਸਕੇ। ਇਸ ਪਹਿਲਕਦਮੀ ਦਾ ਮੁੱਖ ਉਦੇਸ਼ ਨੌਜਵਾਨਾਂ ਵਿੱਚ ਸਰੀਰਕ ਤੰਦਰੁਸਤੀ, ਸਵੈ-ਰੱਖਿਆ, ਅਨੁਸ਼ਾਸਨ, ਟੀਮ ਭਾਵਨਾ ਪੈਦਾ ਕਰਨਾ ਅਤੇ ਗੱਤਕੇ ਦੀ ਅਮੀਰ ਸੱਭਿਆਚਾਰਕ ਵਿਰਾਸਤ ਨੂੰ ਸੰਭਾਲਣਾ ਹੈ। ਇਸ ਤੋਂ ਇਲਾਵਾ ਵੱਡੀ ਤਾਦਾਦ ਵਿੱਚ ਨਤਮਸਤਕ ਹੋਣ ਵਾਲੀਆਂ ਸੰਗਤਾਂ ਲਈ ਮੁਫਤ ਮੈਡੀਕਲ ਸਹੂਲਤ ਕੈਂਪ ਅਤੇ ਡਾਕਟਰੀ ਜਾਂਚ ਕੈਂਪ ਵੀ ਲਗਾਇਆ ਜਾਂਦਾ ਹੈ। 

ਐਡਵੋਕੇਟ ਹਰਜੀਤ ਸਿੰਘ ਗਰੇਵਾਲ ਨੇ ਇਸ ਇਤਿਹਾਸਿਕ ਅਸਥਾਨ ਉਤੇ ਸਿੱਖ ਯੁੱਧ ਕਲਾ ਦੇ ਪ੍ਰਦਰਸ਼ਨ ਦੇਖਣ ਲਈ ਵੱਡੀ ਗਿਣਤੀ ਵਿੱਚ ਪਹੁੰਚੀ ਸੰਗਤ ਦਾ ਧੰਨਵਾਦ ਕੀਤਾ ਜਿਨ੍ਹਾਂ ਗੱਤਕਈ ਸਿੰਘਾਂ ਦੇ ਦੰਦ ਜੋੜ ਕੇ ਰੱਖ ਦੇਣ ਵਾਲੇ ਕਰਤੱਵ ਬੜੇ ਗਹੁ ਨਾਲ ਵੇਖੇ। ਗੱਤਕਾ ਪ੍ਰਮੋਟਰ ਗਰੇਵਾਲ ਨੇ ਦੱਸਿਆ ਕਿ ਪਿਛਲੇ ਦੋ ਦਹਾਕਿਆਂ ਦੌਰਾਨ ਗੱਤਕੇ ਦੀ ਇਤਿਹਾਸਕ ਖੇਡ ਨੂੰ ਕੌਮੀ ਪੱਧਰ ਉੱਤੇ ਵੱਡੀਆਂ ਪ੍ਰਾਪਤੀਆਂ ਹਾਸਲ ਹੋਈਆਂ ਹਨ ਅਤੇ ਹੁਣ ਇਹ ਖੇਡ ਦੇਸ਼ ਦੀਆਂ ਸਾਰੀਆਂ ਮਾਨਤਾ ਪ੍ਰਾਪਤ ਖੇਡਾਂ ਵਿੱਚ ਸ਼ੁਮਾਰ ਹੋ ਚੁੱਕੀ ਹੈ ਅਤੇ ਅੱਗੋਂ ਇਸ ਖੇਡ ਦਾ ਵਿਸ਼ਵ ਪੱਧਰ ਉੱਤੇ ਵਿਸਥਾਰ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਵਿਸ਼ਵ ਗੱਤਕਾ ਫੈਡਰੇਸ਼ਨ ਦਾ ਟੀਚਾ ਇਸ ਖੇਡ ਨੂੰ ਏਸ਼ੀਅਨ ਖੇਡਾਂ, ਕਾਮਨਵੈਲਥ ਖੇਡਾਂ ਅਤੇ ਉਲੰਪਿਕ ਖੇਡਾਂ ਵਿੱਚ ਸ਼ਾਮਲ ਕਰਵਾਉਣਾ ਹੈ। 

ਇਸ ਮੌਕੇ ਹੋਰਨਾਂ ਤੋਂ ਇਲਾਵਾ ਇਲਾਕੇ ਦੀਆਂ ਖਾਪ ਪੰਚਾਇਤਾਂ ਦੇ ਪ੍ਰਧਾਨ ਸ਼ਾਮਲ ਹੋਏ ਜਿਨ੍ਹਾਂ ਵਿੱਚ ਨੈਣ ਖਾਪ ਪੰਚਾਇਤ ਵੱਲੋਂ ਚੌਧਰੀ ਰਣਧੀਰ ਸਿੰਘ, ਢੁੱਲ ਖਾਪ ਪੰਚਾਇਤ ਵੱਲੋਂ ਮਨੋਜ ਦੂਜਣ ਅਤੇ ਹੋਰ ਸਿਆਸੀ ਤੇ ਸਮਾਜਿਕ ਜਥੇਬੰਦੀਆਂ ਦੇ ਮੋਹਤਬਰਾਂ ਨੇ ਵੀ ਸ਼ਿਰਕਤ ਕੀਤੀ ਅਤੇ ਹਰਿਆਣਾ ਗੁਰਦੁਆਰਾ ਕਮੇਟੀ ਵੱਲੋਂ ਕੀਤੇ ਜਾ ਰਹੇ ਉਪਰਾਲਿਆਂ ਦੀ ਸ਼ਲਾਘਾ ਕੀਤੀ। ਹਰਿਆਣਾ ਗੁਰਦੁਆਰਾ ਕਮੇਟੀ ਦੇ ਆਗੂਆਂ ਤੇ ਪ੍ਰਬੰਧਕਾਂ ਵੱਲੋਂ ਗੱਤਕਾ ਟੀਮਾਂ ਨੂੰ ਨਗਦ ਇਨਾਮਾਂ ਤੇ ਮੋਮੈਂਟੋ ਨਾਲ ਸਨਮਾਨਿਤ ਕੀਤਾ ਗਿਆ।

Comments

Most Popular

ਆਸ਼ਾ ਵਰਕਰਜ਼ ਅਤੇ ਫੈਸਿਲੀਟੇਟਰ ਯੂਨੀਅਨ ਪੰਜਾਬ ਦੀ ਸੂਬਾ ਪੱਧਰੀ ਮੀਟਿੰਗ ਹੋਈ

ਆਂਗਣਵਾੜੀ/ਕਰੇਚ ਵਰਕਰਜ਼ ਯੂਨੀਅਨ, ਚੰਡੀਗੜ੍ਹ ਅਤੇ ਸਮਾਜ ਭਲਾਈ ਵਿਭਾਗ ਦੇ ਡਾਇਰੈਕਟਰ ਵਿਚਕਾਰ ਵਿਆਪਕ ਵਿਚਾਰ-ਵਟਾਂਦਰਾ; ਜ਼ਿਆਦਾਤਰ ਮੰਗਾਂ 'ਤੇ ਸਹਿਮਤੀ ਬਣੀ

9 ਅਪ੍ਰੈਲ ਨੂੰ ਆਂਗਣਵਾੜੀ ਅਤੇ ਕਰੈਸ਼ ਵਰਕਰਾਂ ਵੱਲੋਂ ਦਿੱਤੇ ਜਾ ਰਹੇ ਧਰਨੇ ਲਈ ਤਿਆਰੀਆਂ ਜ਼ੋਰਾਂ 'ਤੇ

ਲੋਕ ਨਿਰਮਾਣ ਵਿਭਾਗ ਦੇ ਕਾਮਿਆਂ ਵੱਲੋਂ ਤਨਖਾਹ ਲਈ ਰੋਸ ਧਰਨਾ

ਮਿੱਡ ਡੇ ਮੀਲ ਵਰਕਰਾਂ ਵਲੋਂ ਵਿਧਾਇਕ ਨੂੰ ਮੰਗ ਪੱਤਰ,

ਪੰਜਾਬ ਅਤੇ ਚੰਡੀਗੜ੍ਹ ਮਨੁੱਖੀ ਅਧਿਕਾਰ ਕਮਿਸ਼ਨ ਵੱਲੋਂ ਆਯੋਜਿਤ ਲੀਡਰਸ਼ਿਪ ਕਨਕਲੇਵ ਵਿੱਚ ਜਸਟਿਸ ਹਰਕੇਸ਼ ਮਨੂਜਾ ਨੇ ਮਨੁੱਖੀ ਅਧਿਕਾਰਾਂ ਦੀ ਰੱਖਿਆ ਅਤੇ ਕਮਜ਼ੋਰ ਵਰਗਾਂ ਨੂੰ ਨਿਆਂ ਪ੍ਰਦਾਨ ਕਰਨ ਵਿੱਚ ਸੰਸਥਾਵਾਂ ਅਤੇ ਸਿਵਲ ਸਮਾਜ ਦੀ ਮਹੱਤਵਪੂਰਨ ਭੂਮਿਕਾ 'ਤੇ ਜ਼ੋਰ ਦਿੱਤਾ

ਫੈਡਰੇਸ਼ਨ ਦੀ ਅਗਵਾਈ ਵਿੱਚ, ਆਂਗਣਵਾੜੀ ਅਤੇ ਕਰੈਚ ਵਰਕਰਾਂ ਦੇ ਇੱਕ ਵਫ਼ਦ ਨੇ ਪ੍ਰਸ਼ਾਸਨ ਦੀ ਸਮਾਜ ਭਲਾਈ ਕਮੇਟੀ ਦੇ ਚੇਅਰਮੈਨ ਸ਼੍ਰੀ ਸੱਤਿਆ ਪਾਲ ਜੈਨ ਨਾਲ ਮੁਲਾਕਾਤ ਕੀਤੀ ਅਤੇ ਆਪਣੀਆਂ ਮੰਗਾਂ ਦਾ ਇੱਕ ਮੰਗ ਪੱਤਰ ਸੌਂਪਿਆ

ਆਂਗਣਵਾੜੀ ਵਰਕਰਜ਼ ਐਂਡ ਹੈਲਪਰਜ਼ ਯੂਨੀਅਨ ਨੇ ਸਫਲ ਜਨਤਕ ਮੀਟਿੰਗ ਲਈ ਆਂਗਣਵਾੜੀ ਅਤੇ ਕਰੈਚ ਵਰਕਰਾਂ ਅਤੇ ਹੈਲਪਰਾਂ ਦਾ ਧੰਨਵਾਦ ਕੀਤਾ

Dr. Tulika Mehta Honoured for Outstanding Contribution to Nasha Mukt Bharat Abhiyaan

ਚੰਡੀਗੜ੍ਹ ਸੈਕਟਰ 27 ਸਥਿਤ ਸ਼੍ਰੀ ਦਿਗੰਬਰ ਜੈਨ ਮੰਦਿਰ ਵਿਖੇ ਪੂਜਯ ਮੁਨੀ ਸ਼੍ਰੀ ਪ੍ਰਤੀਕ ਸਾਗਰ ਜੀ ਮਹਾਰਾਜ ਦਾ ਸ਼ਾਨਦਾਰ ਆਗਮਨ