Skip to main content

Harsimrat K Badal calls out Congress MPs for colluding with the AAP govt to block a CBI probe into the death of Warehousing officer Dr Gagandeep S Randhawa.

Harsimrat K Badal calls out Congress MPs for colluding with the AAP govt to block a CBI probe into the death of Warehousing officer Dr Gagandeep S Randhawa. Chandigarh 27 March ( Ranjeet Singh Dhaliwal ) : Senior Shiromani Akali Dal (SAD) leader and Bathinda MP Harsimrat Kaur Badal raised the issue of collusion of some Congress MPs of Punjab with the Aam Aadmi Party (AAP) to block a CBI probe into the death of Warehousing officer Dr Gagandeep S Randhawa at the hands of then Transport minister Laljit Bhullar in parliament today.  In a statement here, the Bathinda MP said this issue was apparently not to the liking of a Punjab Congress MP who always sang to tunes of chief minister Bhagwant Mann. “The MP protested vociferously but I reiterated my appeal to home minister Amit Shah to order a CBI probe into the case. I asserted that a large number of MPs from Punjab had demanded so in writing following a statement in this regard by the home minister and their wishes should be honoured”....

ਕਾਂਗਰਸ ਦੇ ਐਮ ਪੀ ਆਪ ਸਰਕਾਰ ਨਾਲ ਰਲ ਕੇ ਵੇਅਰ ਹਾਊਸਿੰਗ ਅਫਸਰ ਡਾ. ਗਗਨਦੀਪ ਸਿੰਘ ਰੰਧਾਵਾ ਦੀ ਮੌਤ ਦੀ ਸੀ ਬੀ ਆਈ ਜਾਂਚ ਰੋਕਣ ਲਈ ਪੱਬਾਂ ਭਾਰ : ਹਰਸਿਮਰਤ ਕੌਰ ਬਾਦਲ

ਕਾਂਗਰਸ ਦੇ ਐਮ ਪੀ ਆਪ ਸਰਕਾਰ ਨਾਲ ਰਲ ਕੇ ਵੇਅਰ ਹਾਊਸਿੰਗ ਅਫਸਰ ਡਾ. ਗਗਨਦੀਪ ਸਿੰਘ ਰੰਧਾਵਾ ਦੀ ਮੌਤ ਦੀ ਸੀ ਬੀ ਆਈ ਜਾਂਚ ਰੋਕਣ ਲਈ ਪੱਬਾਂ ਭਾਰ : ਹਰਸਿਮਰਤ ਕੌਰ ਬਾਦਲ

ਚੰਡੀਗੜ੍ਹ 27 ਮਾਰਚ ( ਰਣਜੀਤ ਧਾਲੀਵਾਲ ) : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਬਠਿੰਡਾ ਦੇ ਐਮ ਪੀ ਹਰਸਿਮਰਤ ਕੌਰ ਬਾਦਲ ਨੇ ਅੱਜ ਕਾਂਗਰਸ ਦੇ ਪੰਜਾਬ ਨਾਲ ਸਬੰਧਤ ਕੁਝ ਐਮ ਪੀਜ਼ ਵੱਲੋਂ ਵੇਅਰ ਹਾਊਸਿੰਗ ਅਫਸਰ ਡਾ. ਗਗਨਦੀਪ ਸਿੰਘ ਰੰਧਾਵਾ ਦੀ ਟਰਾਂਸਪੋਰਟ ਮੰਤਰੀ ਸ੍ਰੀ ਲਾਲਜੀਤ ਸਿੰਘ ਰੰਧਾਵਾ ਕਾਰਨ ਕੀਤੀ ਖੁਦੁਕਸ਼ੀ ਦੇ ਮਾਮਲੇ ਦੀ ਸੀ ਬੀ  ਆਈ ਜਾਂਚ ਰੋਕਣ ਦਾ ਮੁੱਦਾ ਸੰਸਦ ਵਿਚ ਚੁੱਕਿਆ।

ਇਥੇ ਜਾਰੀ ਕੀਤੇ ਇਕ ਬਿਆਨ ਵਿਚ ਬਠਿੰਡਾ ਦੇ ਐਮ ਪੀ ਨੇ ਕਿਹਾ ਕਿ ਇਹ ਮਾਮਲਾ ਪੰਜਾਬ ਦੇ ਕਾਂਗਰਸ ਦੇ ਐਮ ਪੀ ਜੋ ਹਮੇਸ਼ਾ ਹੀ ਮੁੱਖ ਮੰਤਰੀ ਭਗਵੰਤ ਮਾਨ ਦੀ ਬੋਲੀ ਬੋਲਦੇ ਹਨ, ਨੂੰ ਮਨ ਭਾਉਂਦਾ ਨਹੀਂ ਹੈ। ਉਹਨਾਂ ਕਿਹਾ ਕਿ ਇਸ ਐਮ ਪੀ ਨੇ ਮਾਮਲੇ ਦੀ ਸੀ ਬੀ ਆਈ ਜਾਂਚ ਵਾਸਤੇ ਗ੍ਰਹਿ ਮੰਤਰੀ ਨੂੰ ਕੀਤੀ ਗਈ ਉਹਨਾਂ ਦੀ ਅਪੀਲ ਦਾ ਜ਼ੋਰਦਾਰ ਵਿਰੋਧ ਕੀਤਾ ਹੈ ਪਰ ਫਿਰ ਵੀ ਉਹ ਸੀ ਬੀ ਆਈ ਜਾਂਚ ਦੀ ਮੰਗ ਕਰਦੇ ਹਨ। ਉਹਨਾਂ ਕਿਹਾ ਕਿ ਉਹ ਜ਼ੋਰ ਦੇ ਕੇ ਕਹਿੰਦੇ ਹਨ ਕਿ ਪੰਜਾਬ ਤੋਂ ਵੱਡੀ ਗਿਣਤੀ ਵਿਚ ਐਮ ਪੀਜ਼ ਨੇ ਇਸ ਮਾਮਲੇ ਵਿਚ ਗ੍ਰਹਿ ਮੰਤਰੀ ਨੂੰ ਕੀਤੀ ਲਿਖਤੀ ਸ਼ਿਕਾਇਤ ਦੇ ਕੇ ਮੰਗ ਕੀਤੀ ਹੈ ਕਿ ਮਾਮਲੇ ਵਿਚ ਉਹਨਾਂ ਮੁਤਾਬਕ ਸੀ ਬੀ ਆਈ ਜਾਂਚ ਹੋਣੀ ਚਾਹੀਦੀ ਹੈ ਤੇ ਉਹਨਾਂ ਦੀਆਂ ਭਾਵਨਾਵਾਂ ਦਾ ਸਤਿਕਾਰ ਹੋਣਾ ਚਾਹੀਦਾ ਹੈ।

ਬਾਦਲ ਨੇ ਗ੍ਰਹਿ ਮੰਤਰੀ ਦੇ ਧਿਆਨ ਵਿਚ ਇਹ ਵੀ ਲਿਆਂਦਾ ਕਿ ਡਾ. ਗਗਨਦੀਪ ਸਿੰਘ ਰੰਧਾਵਾ ਨੂੰ ਤੰਗ ਪ੍ਰੇਸ਼ਾਨ ਕਰਨ ਵਾਲੇ ਲਾਲਜੀਤ ਸਿੰਘ ਭੁੱਲਰ ਨੇ ਸਿਰਫ ਅਨਾਜ ਭੰਡਾਰਣ ਦੇ ਮਾਮਲੇ ਵਿਚ ਐਫ ਸੀ ਆਈ ਦੀਆਂ ਸਕੀਮਾਂ ਦਾ ਲਾਭ ਉਠਾਉਣ ਸਮੇਤ ਅਨੇਕਾਂ ਗੈਰ ਕਾਨੂੰਨੀ ਕੰਮ ਹੀ ਨਹੀਂ ਕੀਤੇ ਬਲਕਿ ਬਹੁਤ ਲਾਭ ਲਏ। ਉਹਨਾਂ ਕਿਹਾ ਕਿ ਇਹੀ ਕਾਰਨ ਹੈ ਕਿ ਇਸ ਮਾਮਲੇ ਦੀ ਕੇਂਦਰੀ ਜਾਂਚ ਹੋਣੀ ਚਾਹੀਦੀ ਹੈ ਕਿ ਕਿਉਂਕਿ ਲਾਲਜੀਤ ਭੁੱਲਰ ਨੇ ਕੇਂਦਰੀ ਅਨਾਜ ਏਜੰਸੀ ਦੇ ਮਾਮਲੇ ਵਿਚ ਕਈ ਘੁਟਾਲੇ ਕੀਤੇ ਹਨ।

Comments

Most Popular

ਫੈਡਰੇਸ਼ਨ ਵਲੋਂ ਕੌਮੀ ਮੰਗ ਦਿਵਸ ਮੌਕੇ ਜਿਲ੍ਹਾ ਪ੍ਰਸ਼ਾਸਨ ਨੂੰ ਦਿੱਤਾ ਮੰਗ ਪੱਤਰ

ਸ਼ੇਅਰ ਵਾਈਸ ਰਜਿਸਟਰੀ ਦੇ ਖੁੱਲ੍ਹਣ ਦਾ ਸਵਾਗਤ, ਸਥਿਤੀ ਬਾਰੇ ਸਪੱਸ਼ਟਤਾ ਦੀ ਮੰਗ

ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨੇ ਸਮਾਜ ਭਲਾਈ ਵਿਭਾਗ ਦੁਆਰਾ ਜਾਰੀ ਕੀਤੇ ਗਏ ਡਰਾਫਟ ਨਿਯਮਾਂ ਵਿਰੁੱਧ ਮੰਗ ਪੱਤਰ ਸੌਂਪਿਆ

ਸ਼ਾਂਤਮਈ ਪ੍ਰਦਰਸ਼ਨ ਕਰਦੇ ਅਧਿਆਪਕਾਂ ਤੇ ਵਹਿਸ਼ੀ ਤਸ਼ੱਦਦ ਦੀ ਨਿੰਦਾ,

Anganwadi Workers and Helpers Submit Memorandum Against Draft Rules Issued by the Social Welfare Department

ਫੈਡਰੇਸ਼ਨ ਆਫ ਯੂਟੀ ਇੰਪਲਾਈਜ਼ ਐਂਡ ਵਰਕਰਜ਼, ਚੰਡੀਗੜ੍ਹ ਨੇ 26 ਫਰਵਰੀ ਨੂੰ "ਮੰਗ ਦਿਵਸ" ਮਨਾਇਆ

Chandigarh Students excelled at India Skills Competition held at Agra

ਐਸ.ਏ.ਐਸ.ਨਗਰ ਵਿਖੇ ਮੁਲਾਜਮਾਂ ਤੇ ਪੈਨਸ਼ਨਰਾਂ ਵੱਲੋਂ ਪੰਜਾਬ ਸਰਕਾਰ ਵਿਰੁੱਧ ਵਿਸ਼ਾਲ ਰੋਸ ਪ੍ਰਦਰਸ਼ਨ

Federation of UT Employees and Workers, Chandigarh celebrated "Mang Diwas" on 26th February

ਯੂਨੀਅਨ ਨੇ ਜੇਈਆਰਸੀ ਮੀਟਿੰਗ ਵਿੱਚ ਕਰਮਚਾਰੀਆਂ ਦੇ ਹਿੱਤਾਂ ਦੀ ਰੱਖਿਆ ਦਾ ਮੁੱਦਾ ਉਠਾਇਆ