Skip to main content

Dispute in Mohali Housing Society Turns Violent ; Case Registered

Dispute in Mohali Housing Society Turns Violent ; Case Registered S.A.S.Nagar 26 March ( Ranjeet Singh Dhaliwal ) : A dispute during a society meeting in Sector 79 escalated into violence, with allegations of assault against a member at a Housefed Society. According to the complaint filed by Dilpreet Singh, the General Secretary of the society, the incident took place on March 25 during a committee meeting at the society office. During the proceedings, committee member Gurvinder Singh joined the meeting and allegedly lost his temper amid a discussion. Dilpreet Singh stated that Gurvinder Singh stopped him mid-discussion, verbally abused him in front of other members, and then physically assaulted him. During the altercation, the accused reportedly struck his face with a sharp object and punched him on the head. He also allegedly issued death threats. Following the incident, other members intervened and separated the two. The victim immediately informed the police by dialing 112. Police...

ਵੇਰਕਾ ਮਾਮਲੇ ਵਿੱਚ ਜ਼ਿੰਮੇਵਾਰੀ ਤੈਅ ਕੀਤੀ ਜਾਵੇ : ਵੜਿੰਗ

ਵੇਰਕਾ ਮਾਮਲੇ ਵਿੱਚ ਜ਼ਿੰਮੇਵਾਰੀ ਤੈਅ ਕੀਤੀ ਜਾਵੇ : ਵੜਿੰਗ

ਕਿਹਾ– ਅਪਰਾਧਕ ਲਾਪਰਵਾਹੀ ਨਾਲ ਪ੍ਰਮੁੱਖ ਬ੍ਰਾਂਡ ਦਾ ਅਕਸ ਖਰਾਬ ਹੋਇਆ

ਚੰਡੀਗੜ੍ਹ 26 ਮਾਰਚ ( ਰਣਜੀਤ ਧਾਲੀਵਾਲ ) : ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਵੇਰਕਾ ਦੇ ਦੁੱਧ ਉਤਪਾਦਾਂ ਦੀ ਗੁਣਵੱਤਾ ਨਾਲ ਹੋਈ ਗੰਭੀਰ ਲਾਪਰਵਾਹੀ ਦੇ ਮਾਮਲੇ ਵਿੱਚ ਉੱਚ ਪੱਧਰੀ ਜਾਂਚ ਦੀ ਮੰਗ ਕੀਤੀ ਹੈ, ਜਿਸ ਕਾਰਨ ਭਾਰਤੀ ਫੌਜ ਵੱਲੋਂ ਇਹ ਉਤਪਾਦ ਰੱਦ ਕਰ ਦਿੱਤੇ ਗਏ। ਵੜਿੰਗ ਨੇ ਭਾਰਤੀ ਫੌਜ ਵੱਲੋਂ ਗੁਣਵੱਤਾ ਸੰਬੰਧੀ ਗੰਭੀਰ ਚਿੰਤਾਵਾਂ ਦੇ ਚਲਦੇ ਵੇਰਕਾ ਦੇ ਉਤਪਾਦ ਰੱਦ ਕੀਤੇ ਜਾਣ ਦੀਆਂ ਖਬਰਾਂ ’ਤੇ ਪ੍ਰਤੀਕਿਰਿਆ ਦਿੰਦਿਆਂ, ਕਿਹਾ ਕਿ ਇਸ ਮਾਮਲੇ ਦੀ ਪੂਰੀ ਤਰ੍ਹਾਂ ਜਾਂਚ ਹੋਣੀ ਹੋਵੇ, ਜ਼ਿੰਮੇਵਾਰੀ ਤੈਅ ਕੀਤੀ ਜਾਵੇ ਅਤੇ ਦੋਸ਼ੀਆਂ ਨੂੰ ਸਜ਼ਾ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਇਹ ਗੰਭੀਰ ਅਪਰਾਧਕ ਲਾਪਰਵਾਹੀ ਹੈ, ਜਿਸ ਨਾਲ ਸਾਡੇ ਸੂਬੇ ਦੇ ਇਕ ਪ੍ਰਮੁੱਖ ਬ੍ਰਾਂਡ ਦੇ ਅਕਸ ਨੂੰ ਨੁਕਸਾਨ ਪਹੁੰਚਿਆ ਹੈ।

ਸੂਬਾ ਕਾਂਗਰਸ ਪ੍ਰਧਾਨ ਨੇ ਸਰਕਾਰ ਤੋਂ ਵੀ ਇਸ ਗੱਲ ਤੇ ਸਪਸ਼ਟੀਕਰਨ ਮੰਗਿਆ ਹੈ ਕਿ ਭਾਰਤੀ ਫੌਜ ਨੇ ਵੇਰਕਾ ਦੇ ਦੁੱਧ ਉਤਪਾਦ ਕਿਹੜੇ ਕਾਰਨਾਂ ਕਰਕੇ ਰੱਦ ਕੀਤੇ ਹਨ। ਉਨ੍ਹਾਂ ਨੇ ਇਹ ਵੀ ਪੁੱਛਿਆ ਕਿ ਰੱਦ ਕੀਤੇ ਗਏ ਸਟਾਕ ਨਾਲ ਕੀ ਕੀਤਾ ਗਿਆ ਹੈ ਅਤੇ ਕੀ ਉਹ ਆਮ ਲੋਕਾਂ ਨੂੰ ਸਪਲਾਈ ਕੀਤਾ ਗਿਆ ਸੀ, ਜਿਹੜੀ ਆਪਣੇ ਆਪ ਵਿੱਚ ਇੱਕ ਗੰਭੀਰ ਅਪਰਾਧਕ ਲਾਪਰਵਾਹੀ ਹੋ ਸਕਦੀ ਹੈ।

ਵੜਿੰਗ ਨੇ ਕਿਹਾ ਕਿ ਇਹ ਇਕ ਦੁਖਦਾਈ ਅਤੇ ਸ਼ਰਮਨਾਕ ਘਟਨਾ ਹੈ, ਜਿਹੜੀ ਆਮ ਆਦਮੀ ਪਾਰਟੀ ਸਰਕਾਰ ਦੇ ਕੰਮਕਾਜ ’ਤੇ ਸਵਾਲ ਖੜੇ ਕਰਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨਾਲ ਜੁੜੇ ਇਕ ਪ੍ਰਮੁੱਖ ਬ੍ਰਾਂਡ ਦੀ ਗੁਣਵੱਤਾ ’ਤੇ ਸਵਾਲ ਖੜੇ ਹੋਣਾ ਸਰਕਾਰ ਦੀ ਨਾਕਾਮੀ ਨੂੰ ਦਰਸਾਉਂਦਾ ਹੈ। ਉਨ੍ਹਾਂ ਟਿੱਪਣੀ ਕੀਤੀ ਕਿ ਉਹਨਾਂ ਨੇ ਪੰਜਾਬ ਵਿੱਚ ਹਰ ਚੀਜ਼ ਨੂੰ ਬਰਬਾਦ ਕਰ ਦਿੱਤਾ ਹੈ ਅਤੇ ਵੇਰਕਾ ਬ੍ਰਾਂਡ ਵੀ ਉਸੀ ਲੜੀ ਦਾ ਹਿੱਸਾ ਬਣ ਗਿਆ ਹੈ।

Comments

Most Popular

ਫੈਡਰੇਸ਼ਨ ਵਲੋਂ ਕੌਮੀ ਮੰਗ ਦਿਵਸ ਮੌਕੇ ਜਿਲ੍ਹਾ ਪ੍ਰਸ਼ਾਸਨ ਨੂੰ ਦਿੱਤਾ ਮੰਗ ਪੱਤਰ

ਸ਼ੇਅਰ ਵਾਈਸ ਰਜਿਸਟਰੀ ਦੇ ਖੁੱਲ੍ਹਣ ਦਾ ਸਵਾਗਤ, ਸਥਿਤੀ ਬਾਰੇ ਸਪੱਸ਼ਟਤਾ ਦੀ ਮੰਗ

ਫੈਡਰੇਸ਼ਨ ਆਫ ਯੂਟੀ ਇੰਪਲਾਈਜ਼ ਐਂਡ ਵਰਕਰਜ਼, ਚੰਡੀਗੜ੍ਹ ਨੇ 26 ਫਰਵਰੀ ਨੂੰ "ਮੰਗ ਦਿਵਸ" ਮਨਾਇਆ

ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨੇ ਸਮਾਜ ਭਲਾਈ ਵਿਭਾਗ ਦੁਆਰਾ ਜਾਰੀ ਕੀਤੇ ਗਏ ਡਰਾਫਟ ਨਿਯਮਾਂ ਵਿਰੁੱਧ ਮੰਗ ਪੱਤਰ ਸੌਂਪਿਆ

ਸ਼ਾਂਤਮਈ ਪ੍ਰਦਰਸ਼ਨ ਕਰਦੇ ਅਧਿਆਪਕਾਂ ਤੇ ਵਹਿਸ਼ੀ ਤਸ਼ੱਦਦ ਦੀ ਨਿੰਦਾ,

Federation of UT Employees and Workers, Chandigarh celebrated "Mang Diwas" on 26th February

If salaries are not fixed by March 3, DPI office will be surrounded- ETT 6635

Anganwadi Workers and Helpers Submit Memorandum Against Draft Rules Issued by the Social Welfare Department

Chandigarh Students excelled at India Skills Competition held at Agra

ਐਸ.ਏ.ਐਸ.ਨਗਰ ਵਿਖੇ ਮੁਲਾਜਮਾਂ ਤੇ ਪੈਨਸ਼ਨਰਾਂ ਵੱਲੋਂ ਪੰਜਾਬ ਸਰਕਾਰ ਵਿਰੁੱਧ ਵਿਸ਼ਾਲ ਰੋਸ ਪ੍ਰਦਰਸ਼ਨ